Get Even More Visitors To Your Blog, Upgrade To A Business Listing >>

मुख़्तसर रेलवे ओवर ब्रिज के लिए दो करोड़ की पहली किस्त जारी

ਸ੍ਰੀ ਮੁਕਤਸਰ ਸਾਹਿਬ ਵਿਚ ਰੇਲਵੇ ਓਵਰ ਬ੍ਰਿਜ ਲਈ 2 ਕਰੋੜ ਰੁਪਏ ਦੀ ਪਹਿਲੀ ਕਿਸਤ ਜਾਰੀ
ਸ੍ਰੀ ਮੁਕਤਸਰ ਸਾਹਿਬ, 19 ਫਰਵਰੀ ( ): 
ਪੰਜਾਬ ਸਰਕਾਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਵਿਚ ਜਲਾਲਾਬਾਦ ਰੋਡ ਤੇ ਬਣਨ ਵਾਲੇ ਰੇਲਵੇ ਓਵਰ ਬ੍ਰਿਜ ਦੇ ਨਿਰਮਾਣ ਲਈ 2 ਕਰੋੜ ਰੁਪਏ ਦੀ ਪਹਿਲੀ ਕਿਸਤ ਜਾਰੀ ਕਰ ਦਿੱਤੀ ਹੈ। ਇਸ ਸਬੰਧੀ ਮਾਘੀ ਦੌਰੇ ਮੌਕੇ ਪੰਜਾਬ ਦੇ ਵਿੱਤ ਮੰਤਰੀ ਸ: ਮਨਪ੍ਰੀਤ ਸਿੰਘ ਬਾਦਲ ਨੇ ਐਲਾਣ ਕੀਤਾ ਸੀ। ਇਸ ਰੇਲਵੇ ਓਵਰ ਬ੍ਰਿਜ ਦਾ ਨਿਰਮਾਣ ਸ਼ੁਰੂ ਕਰਵਾਉਣ ਲਈ ਸਾਬਕਾ ਵਿਧਾਇਕ ਮੈਡਮ ਕਰਨ ਕੌਰ ਬਰਾੜ ਲਗਾਤਾਰ ਯਤਨ ਕਰ ਰਹੇ ਸਨ। ਸਾਬਕਾ ਵਿਧਾਇਕ ਮੈਡਮ ਕਰਨ ਕੌਰ ਬਰਾੜ ਦੀਆਂ ਵਿਸੇਸ਼ ਕੋਸਿਸਾਂ ਨਾਲ ਸ਼ੁਰੂ ਹੋਣ ਜਾ ਰਹੇ ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਦੇ ਵਿਕਾਸ ਨੂੰ ਨਵੀਂ ਦਿਸ਼ਾ ਮਿਲੇਗੀ। 
ਇਸ ਸਬੰਧੀ ਅੱਜ ਲੋਕ ਨਿਰਮਾਣ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸਰਕਾਰ ਨੇ ਇਸ ਪੁਲ ਦਾ ਕੰਮ ਸ਼ੁਰੂ ਕਰਵਾਉਣ ਲਈ ਫੰਡ ਦੀ ਪਹਿਲੀ ਕਿਸਤ ਜਾਰੀ ਕਰ ਦਿੱਤੀ ਹੈ। ਇੱਥੇ ਜ਼ਿਕਰਯੋਗ ਹੈ ਜਲਾਲਾਬਾਦ ਰੋਡ ਤੇ ਇਹ ਫਾਟਕ ਸ਼ਹਿਰ ਨੂੰ ਦੋ ਭਾਗਾਂ ਵਿਚ ਵੰਡਦਾ ਹੈ ਅਤੇ ਇੱਥੇ ਫਾਟਕ ਬੰਦ ਰਹਿਣ ਕਾਰਨ ਸ਼ਹਿਰ ਵਾਸੀਆਂ ਨੂੰ ਭਾਰੀ ਮੁਸਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਜਦ ਕਿ ਇਸ ਰੇਲਵੇ ਓਵਰ ਬ੍ਰਿਜ ਦੇ ਨਿਰਮਾਣ ਨਾਲ ਸ਼ਹਿਰ ਵਾਸੀਆਂ ਨੂੰ ਵੱਡੀ ਮੁਸਕਿਲ ਤੋਂ ਰਾਹਤ ਮਿਲੇਗੀ ਉਸਦੇ ਨਾਲ ਹੀ ਜਲਾਲਾਬਾਦ ਤੋਂ ਆਉਣ ਜਾਣ ਵਾਲੇ ਲੋਕਾਂ ਨੂੰ ਵੀ ਫਾਇਦਾ ਹੋਵੇਗਾ। ਇਹ ਆਰ.ਓ.ਬੀ. ਲਗਭਗ 600 ਮੀਟਰ ਲੰਬਾ ਹੋਵੇਗਾ ਅਤੇ ਇਸ ਦੀ ਚੌੜਾਈ 7.5 ਮੀਟਰ ਹੋਵੇਗੀ। ਇਸ ਦੇ ਦੋਨੋਂ ਪਾਸੇ ਸਰਵਿਸ ਲੇਨ ਵੀ ਬਣਾਈਆਂ ਜਾਣਗੀਆਂ

Share the post

मुख़्तसर रेलवे ओवर ब्रिज के लिए दो करोड़ की पहली किस्त जारी

×

Subscribe to Www.bttnews.online :hindi News,latest News In Hindi,today Hindi Newspaper,hindi News, News In Hindi,

Get updates delivered right to your inbox!

Thank you for your subscription

×