Get Even More Visitors To Your Blog, Upgrade To A Business Listing >>

ਸੁਖਪਾਲ ਸਿੰਘ ਖਹਿਰਾ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ : ਵਿਨੀਤ ਜੋਸ਼ੀ

Fazilka drug case ਚੰਡੀਗੜ੍ਹ :ਸੁਖਪਾਲ ਸਿੰਘ ਖਹਿਰਾ ਇੱਕ ਚੰਗੇ ਸਿਆਸਤਦਾਨ ਹਨ। ਉਹ ਆਮ ਆਦਮੀ ਪਾਰਟੀ ਦਾ ਨੇਤਾ ਹਨ। ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਤੋਂ ਪਹਿਲਾਂ ਉਹ ਕਾਂਗਰਸ ਪਾਰਟੀ ਦਾ ਨੇਤਾ ਸਨ। ਉਹ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਮੈਂਬਰ ਰਹੇ ਹਨ ਅਤੇ ਭੁਲੱਥ, ਜ਼ਿਲ੍ਹਾ ਕਪੂਰਥਲਾ ਤੋਂ ਪੰਜਾਬ ਵਿਧਾਨ ਸਭਾ ਦੇ ਵੀ ਮੈਂਬਰ ਵੀ ਪਰ ਹੁਣ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਸੁਖਪਾਲ ਸਿੰਘ ਖਹਿਰਾ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ।

– – – – – Advertisement – – – – –

ਸਾਲ 2015 ਵਿਚ ਫਾਜ਼ਿਲਕਾ ਪੁਲਿਸ ਵਲੋਂ ਨਸ਼ਾ ਤਸਕਰੀ ਦੇ ਇਕ ਕੇਸ ਵਿਚ ਫੜੇ ਦੋਸ਼ੀਆਂ ਦੇ ਉਦੋਂ ਦੇ ਕਾਂਗਰਸ ਪਾਰਟੀ ਦੇ ਬੁਲਾਰੇ ਸੁਖਪਾਲ ਖਹਿਰਾ ਨਾਲ ਸੰਪਰਕ ਦੀਆਂ ਖਬਰਾਂ ਸਾਹਮਣੇ ਆਉਣ ਤੋਂ ਬਾਅਦ ਪੰਜਾਬ ਬੀ.ਜੇ.ਪੀ. ਨੇ ਇਹ ਮੰਗ ਕੀਤੀ ਹੈ ਕਿ ਹੈਰੋਇਨ ਤਸਕਰੀ ਕੇਸ ਵਿਚ ਮੁਲਜ਼ਮ ਗੈਰ ਜ਼ਮਾਨਤੀ ਸੰਮਨ ਮਿਲਣ ਉੱਤੇ ਖਹਿਰਾ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ ਅਤੇ ਉਸ ਦਾ ਪਾਸਪੋਰਟ ਜ਼ਬਤ ਕਰਕੇ ਉਸ ਲਈ ਲੁਕ ਆਉਟ ਨੋਟਿਸ ਜਾਰੀ ਕੀਤਾ ਜਾਵੇ। ਇਹ ਗੱਲ ਅੱਜ ਬੀ.ਜੇ.ਪੀ. ਬੁਲਾਰੇ ਵਿਨੀਤ ਜੋਸ਼ੀ ਅਤੇ ਪੰਜਾਬ ਬੀ.ਜੇ.ਪੀ. ਉਪ ਪ੍ਰਧਾਨ ਹਰਜੀਤ ਗ੍ਰੇਵਾਲ ਨੇ ਇਕ ਪ੍ਰੈਸ ਕਾਨਫਰੰਸ ਦੌਰਾਨ ਕਹੀ।

ਵਿਨੀਤ ਜੋਸ਼ੀ ਨੇ ਕਿਹਾ ਕਿ ਕਿਉਂਕਿ 319 ਲਈ ਕੋਰਟ ਵਲੋਂ ਨੋਟਿਸ ਜਾਰੀ ਕੀਤਾ ਗਿਆ ਹੈ ਅਤੇ ਇਹ ਨੋਟਿਸ ਤਾਂ ਹੀ ਜਾਰੀ ਕੀਤਾ ਜਾਂਦਾ ਹੈ ਜਦੋਂ ਜੱਜ ਕੋਲ ਭਰਪੂਰ ਸਬੂਤ ਹੋਣ ਕਿ ਇਹ ਵਿਅਕਤੀ ਇਸ ਮਾਮਲੇ ਵਿਚ ਸ਼ਾਮਲ ਹੈ। ਸੁਖਪਾਲ ਖਹਿਰਾ ਇਸ ਨੂੰ ਰਾਜਨੀਤਕ ਮਾਮਲਾ ਦੱਸ ਰਹੇ ਹਨ। ਨਿਆਪਾਲਿਕਾ ਨਾਲ ਸੁਖਪਾਲ ਖਹਿਰਾ ਦਾ ਰਾਜਨੀਤਕ ਮਾਮਲਾ ਕਿਥੋਂ ਆ ਗਿਆ। ਜੇਕਰ ਸੀ.ਬੀ.ਆਈ. ਪੰਜਾਬ ਪੁਲਿਸ ਜਾਂ ਐਨ.ਆਈ.ਏ. ਨੇ ਜਾਂਚ ਕਰਕੇ ਇਹ ਸੰਮਨ ਭਿਜਵਾਏ ਹੁੰਦੇ ਤਾਂ ਵੱਖਰੀ ਗੱਲ ਸੀ।

Fazilka drug case

ਸੁਖਪਾਲ ਖਹਿਰਾ ਇਕ ਅਸਰ ਰਸੂਖ ਵਾਲੇ ਇਨਸਾਨ ਹਨ ਇਸ ਲਈ ਉਹ ਇਸ ਮਾਮਲੇ ਵਿਚ ਫਸਣ ਤੋਂ ਬਾਅਦ ਕਿਤੇ ਵਿਦੇਸ਼ ਨਾ ਭੱਜ ਜਾਣ ਇਸ ਲਈ ਅਸੀਂ ਇਹ ਮੰਗ ਕਰਦੇ ਹਾਂ ਕਿ ਇਨ੍ਹਾਂ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ। ਇਨ੍ਹਾਂ ਦਾ ਪਾਸਪੋਰਟ ਜ਼ਬਤ ਕੀਤਾ ਜਾਵੇ ਅਤੇ ਇਨ੍ਹਾਂ ਵਿਰੁੱਧ ਸਰਕਾਰ ਲੁਕ ਆਉਟ ਨੋਟਿਸ ਜਾਰੀ ਕਰੇ।

ਤੁਹਾਨੂੰ ਦੱਸ ਦਈਏ ਕਿ ਉਹ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਮੈਂਬਰ ਰਹੇ ਹਨ ਤੇ 2007 ਤੋਂ 2012 ਤੱਕ ਭੁਲੱਥ ਤੋਂ ਵਿਧਾਇਕ ਰਹੇ ਹਨ। ਸੁਖਪਾਲ ਦਾ ਸਿਆਸੀ ਕਰੀਅਰ 1994 ਤੋਂ ਸ਼ੁਰੂ ਹੋਇਆ ਤੇ ਪਹਿਲੀ ਵਾਰ ਕਪੂਰਥਲਾ ਜ਼ਿਲੇ ਦੇ ਪਿੰਡ ਰਾਮਗੜ੍ਹ ਤੋਂ ਪੰਚਾਇਤ ਮੈਂਬਰ ਚੁਣੇ ਗਏ। 1997 ‘ਚ ਖਹਿਰਾ ਨੇ ਯੂਥ ਕਾਂਗਰਸ ਜੁਆਇਨ ਕੀਤੀ ਤੇ ਪੰਜਾਬ ਯੂਥ ਕਾਂਗਰਸ ਦੇ ਉਪ ਮੁਖੀ ਚੁਣੇ ਗਏ। ਇਸ ਦੇ ਬਾਅਦ 1999 ‘ਚ ਉਨ੍ਹਾਂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਕੱਤਰ ਦੇ ਰੂਪ ‘ਚ ਜ਼ਿੰਮੇਵਾਰੀ ਦਿੱਤੀ ਗਈ। 25 ਦਸੰਬਰ, 2015 ‘ਚ ਉਨ੍ਹਾਂ ਨੇ ਕਾਂਗਰਸ ਤੋਂ ਅਸਤੀਫ ਦੇ ਦਿੱਤਾ ਤੇ ਆਮ ਆਦਮੀ ਪਾਰਟੀ ਦੀ ਮੈਂਬਰਸ਼ਿਪ ਲਈ।

The post ਸੁਖਪਾਲ ਸਿੰਘ ਖਹਿਰਾ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ : ਵਿਨੀਤ ਜੋਸ਼ੀ appeared first on Current Punjabi News, Punjab News | Punjab News Paper Online.



This post first appeared on Punjab Archives - Latest Punjab News, Current Punjabi News, please read the originial post: here

Share the post

ਸੁਖਪਾਲ ਸਿੰਘ ਖਹਿਰਾ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ : ਵਿਨੀਤ ਜੋਸ਼ੀ

×

Subscribe to Punjab Archives - Latest Punjab News, Current Punjabi News

Get updates delivered right to your inbox!

Thank you for your subscription

×