Get Even More Visitors To Your Blog, Upgrade To A Business Listing >>

ਵਿਆਹਾਂ ਦੇ ਸੀਜ਼ਨ ਦੌਰਾਨ ਸੋਨੇ ਅਤੇ ਚਾਂਦੀ ਦੀ ਚਮਕ ਵਧੀ

Gold price:ਨਵੀਂ ਦਿੱਲੀ : ਵਿਆਹ ਦੇ ਸੀਜ਼ਨ ‘ਚ ਗਹਿਣਾ ਵੇਚਣ ਦੀ ਸਸਕਾਰਾਤਮਕ ਗਲੋਬਲ ਸੰਕੇਤ ਕਾਰਨ ਰਾਸ਼ਟਰੀ ਰਾਜਧਾਨੀ ਦੇ ਸਰਾਫਾ ਬਾਜ਼ਾਰ ‘ਚ ਲਗਾਤਾਰ ਦੂਜੇ ਹਫ਼ਤੇ ਸੋਨੇ ਦੀਆਂ ਕੀਮਤਾਂ ‘ਚ ਤੇਜ਼ੀ ਜਾਰੀ ਰਹੀ । ਸੋਨੇ ਦੀ ਕੀਮਤ ਪਿਛਲੇ ਹਫ਼ਤੇ 325 ਰੁਪਏ ਦੀ ਤੇਜ਼ੀ ਨਾਲ 30,775 ਰੁਪਏ ਪ੍ਰਤੀ 10 ਗਰਾਮ ਹੋ ਗਈ ।ਸਥਾਨਕ ਪੱਧਰ ‘ਤੇ ਵਿਆਹਾਂ ਦੇ ਸੀਜ਼ਨ ‘ਚ ਮੰਗ ਵਧਣ ਨਾਲ ਅੱਜ ਦਿੱਲੀ ਸਰਾਫਾ ਬਾਜ਼ਾਰ ‘ਚ ਸੋਨਾ ਲਗਾਤਾਰ ਦੂਜੇ ਹਫਤੇ 325 ਰੁਪਏ ਮਹਿੰਗਾ ਹੋ ਕੇ 30,775 ਰੁਪਏ ਪ੍ਰਤੀ ਦਸ ਗ੍ਰਾਮ ‘ਤੇ ਪਹੁੰਚ ਗਿਆ। ਉੱਥੇ ਹੀ ਉਦਯੋਗਿਕ ਅਤੇ ਸਿੱਕਾ ਨਿਰਮਾਤਾਵਾਂ ਵੱਲੋਂ ਮੰਗ ਆਉਣ ਨਾਲ ਚਾਂਦੀ ਵੀ 41,000 ਰੁਪਏ ਦਾ ਪੱਧਰ ਪਾਰ ਕਰ ਗਈ। ਹਫਤੇ ‘ਚ ਚਾਂਦੀ 750 ਰੁਪਏ ਦੀ ਛਲਾਂਗ ਲਾ ਕੇ 41,150 ਰੁਪਏ ਪ੍ਰਤੀ ਕਿਲੋਗ੍ਰਾਮ ‘ਤੇ ਪਹੁੰਚ ਗਈ।
Gold price

Gold price

ਬਾਜ਼ਾਰ ਮਾਹਰਾਂ ਨੇ ਦੱਸਿਆ ਕਿ ਸਥਾਨਕ ਗਹਿਣਾ ਵਿਕਰੇਤਾਵਾਂ ਵੱਲੋਂ ਖਰੀਦਦਾਰੀ, ਵਿਆਹੀ ਸੀਜ਼ਨ ‘ਚ ਵਧੀ ਮੰਗ ਅਤੇ ਹੋਰ ਪ੍ਰਮੁੱਖ ਕਰੰਸੀਆਂ ਦੇ ਮੁਕਾਬਲੇ ਡਾਲਰ ਦੇ ਕਮਜ਼ੋਰ ਹੋਣ ਨਾਲ ਕੀਮਤੀ ਧਾਤਾਂ ਨੂੰ ਸਮਰਥਨ ਮਿਲਿਆ, ਜਿਸ ਨਾਲ ਕੀਮਤਾਂ ‘ਚ ਤੇਜ਼ੀ ਰਹੀ। ਕੌਮਾਂਤਰੀ ਪੱਧਰ ‘ਤੇ ਨਿਊਯਾਰਕ ‘ਚ ਸੋਨਾ ਹਫਤੇ ਦੇ ਅਖੀਰ ‘ਤੇ 1,293.40 ਡਾਲਰ ਪ੍ਰਤੀ ਔਂਸ ਅਤੇ ਚਾਂਦੀ 17.28 ਡਾਲਰ ਪ੍ਰਤੀ ਔਂਸ ‘ਤੇ ਬੰਦ ਹੋਏ। ਉੱਥੇ ਹੀ ਰਾਸ਼ਟਰੀ ਰਾਜਧਾਨੀ ਦਿੱਲੀ ‘ਚ 99.5 ਫੀਸਦੀ ਸ਼ੁੱਧਤਾ ਵਾਲੇ ਸੋਨੇ ਦੀ ਕੀਮਤ 30,475 ਰੁਪਏ ਪ੍ਰਤੀ ਦਸ ਗ੍ਰਾਮ ‘ਤੇ ਪਹੁੰਚ ਗਈ। ਹਾਲਾਂਕਿ 8 ਗ੍ਰਾਮ ਵਾਲੀ ਗਿੰਨੀ 24,700 ਰੁਪਏ ‘ਤੇ ਟਿਕੀ ਰਹੀ।Gold priceਦੱਸ ਦੇਈਏ ਕਿ ਪਿਛਲੇ ਤਿਓਹਾਰਾਂ ਦੇ ਸੀਜ਼ਨ ਨੂੰ ਲੈ ਕੇ ਇਹ ਉਮੀਦ ਕੀਤੀ ਜਾ ਰਹੀ ਸੀ ਕਿ ਇਸ ਸੀਜ਼ਨ ਦੌਰਾਨ ਸੋਨੇ ਦੀਆਂ ਕੀਮਤਾਂ ਕਾਫ਼ੀ ਉੱਚੀਆ ਚੜ੍ਹ ਸਕਦੀਆਂ ਹਨ ਪਰ ਫਿਲਹਾਲ ਅਜਿਹਾ ਨਹੀਂ ਹੋਇਆ ਹੈ। ਕੌਮਾਂਤਰੀ ਪੱਧਰ ‘ਤੇ ਸੋਨੇ ਦੀਆਂ ਕੀਮਤਾਂ ਵਿਚ 225 ਰੁਪਏ ਦੀ ਗਿਰਾਵਟ ਦਰਜ ਕੀਤੀ ਗਈ ਹੈ। ਕੌਮਾਂਤਰੀ ਪੱਧਰ ‘ਤੇ ਸੋਨੇ ‘ਚ ਸੁਸਤੀ ਰਹਿਣ ਨਾਲ ਦਿੱਲੀ ਸਰਾਫਾ ਬਾਜ਼ਾਰ ‘ਚ ਸੋਨਾ 225 ਰੁਪਏ ਘੱਟ ਕੇ 30,225 ਰੁਪਏ ਪ੍ਰਤੀ 10 ਗ੍ਰਾਮ ‘ਤੇ ਆ ਗਿਆ ਹੈ। ਇਸੇ ਤਰ੍ਹਾਂ ਉਦਯੋਗਿਕ ਮੰਗ ਸੁਸਤ ਰਹਿਣ ਨਾਲ ਚਾਂਦੀ ਵੀ 525 ਰੁਪਏ ਦੀ ਭਾਰੀ ਗਿਰਾਵਟ ਨਾਲ 39,925 ਰੁਪਏ ਪ੍ਰਤੀ ਕਿਲੋਗ੍ਰਾਮ ‘ਤੇ ਆ ਗਈ ਹੈ। ਸੋਨੇ ਦੀ ਕੀਮਤ ‘ਚ ਕੱਲ੍ਹ 50 ਰੁਪਏ ਦੀ ਤੇਜ਼ੀ ਆਈ ਸੀ, ਜਦੋਂ ਕਿ ਚਾਂਦੀ ‘ਚ ਅੱਜ ਲਗਾਤਾਰ ਤੀਜੇ ਦਿਨ ਗਿਰਾਵਟ ਦਰਜ ਕੀਤੀ ਗਈ।Gold priceਵਿਦੇਸ਼ੀ ਬਾਜ਼ਾਰਾਂ ‘ਚ ਲੰਦਨ ਦਾ ਸੋਨਾ 1.50 ਡਾਲਰ ਚਮਕ ਕੇ 1,267.90 ਡਾਲਰ ਪ੍ਰਤੀ ਔਂਸ ‘ਤੇ ਪਹੁੰਚ ਗਿਆ। ਉੱਥੇ ਹੀ, ਦਸੰਬਰ ਦਾ ਅਮਰੀਕੀ ਸੋਨਾ ਵਾਇਦਾ 0.5 ਡਾਲਰ ਡਿੱਗ ਕੇ 1,269.10 ਡਾਲਰ ਪ੍ਰਤੀ ਔਂਸ ‘ਤੇ ਆ ਗਿਆ। ਚਾਂਦੀ ਹਾਜ਼ਰ ‘ਚ ਵੀ 0.01 ਡਾਲਰ ਦੀ ਗਿਰਾਵਟ ਰਹੀ ਅਤੇ ਇਹ 16.73 ਡਾਲਰ ਪ੍ਰਤੀ ਔਂਸ ਦੀ ਕੀਮਤ ‘ਤੇ ਵਿਕੀ।ਸੋਨੇ-ਚਾਂਦੀ ਦੀ ਗਿਰਾਵਟ ‘ਤੇ ਵਿਸ਼ਲੇਸ਼ਕਾਂ ਦਾ ਕਹਿਣਾ ਹੈ ਕਿ ਯੂਰਪੀ ਸੈਂਟਰਲ ਬੈਂਕ ਵੱਲੋਂ ਬਾਂਡ ਖ਼ਰੀਦ ਪ੍ਰੋਗਰਾਮ ਦੀ ਮਿਆਦ ਵਧਾਉਣ ਨਾਲ ਦੁਨੀਆਂ ਦੀਆਂ ਹੋਰ ਪ੍ਰਮੁੱਖ ਕਰੰਸੀਆਂ ਦੇ ਮੁਕਾਬਲੇ ਡਾਲਰ ਨੂੰ ਮਜ਼ਬੂਤੀ ਮਿਲੀ ਹੈ। ਡਾਲਰ ਦੇ ਮਜ਼ਬੂਤ ਰਹਿਣ ਨਾਲ ਸੋਨੇ ਦੀ ਚਮਕ ਫਿੱਕੀ ਪਈ ਹੈGold priceਇਸ ਦੇ ਨਾਲ ਹੀ ਇਹ ਵੀ ਮੰਨਿਆ ਜਾ ਰਿਹਾ ਹੈ ਕਿ ਇਹ ਕੀਮਤਾਂ ਜ਼ਿਆਦਾ ਦੇਰ ਤੱਕ ਸਥਿਰ ਰਹਿਣ ਵਾਲੀਆਂ ਨਹੀਂ ਹਨ ਅਤੇ ਨਾ ਹੀ ਇਹ ਗਿਰਾਵਟ ਜ਼ਿਆਦਾ ਦੇਰ ਰਹਿਣ ਵਾਲੀ ਹੈ ਕਿਉਂਕਿ ਵਿਆਹਾਂ ਦਾ ਸੀਜ਼ਨ ਸ਼ੁਰੂ ਹੁੰਦਿਆਂ ਹੀ ਸੋਨੇ ਦੀਆਂ ਕੀਮਤਾਂ ਫਿਰ ਤੋਂ ਉੱਪਰ ਜਾ ਸਕਦੀਆਂ ਹਨ। ਪਰ ਇਸ ਦੌਰਾਨ ਵੀ ਸੋਨੇ ਦੇ ਸਸਤਾ ਹੋਣ ਨਾਲ ਲੋਕਾਂ ਨੂੰ ਕਾਫ਼ੀ ਫਾਇਦਾ ਪਹੁੰਚ ਰਿਹਾ ਹੈ

The post ਵਿਆਹਾਂ ਦੇ ਸੀਜ਼ਨ ਦੌਰਾਨ ਸੋਨੇ ਅਤੇ ਚਾਂਦੀ ਦੀ ਚਮਕ ਵਧੀ appeared first on Daily Post Punjabi – Current Punjabi News | Latest Punjab News .



This post first appeared on Punjab Archives - Latest Punjab News, Current Punjabi News, please read the originial post: here

Share the post

ਵਿਆਹਾਂ ਦੇ ਸੀਜ਼ਨ ਦੌਰਾਨ ਸੋਨੇ ਅਤੇ ਚਾਂਦੀ ਦੀ ਚਮਕ ਵਧੀ

×

Subscribe to Punjab Archives - Latest Punjab News, Current Punjabi News

Get updates delivered right to your inbox!

Thank you for your subscription

×