Get Even More Visitors To Your Blog, Upgrade To A Business Listing >>

ਸੁਖਬੀਰ ਬਾਦਲ ਵੱਲੋਂ ਨਗਰ ਨਿਗਮ ਚੋਣਾਂ ਲਈ ਤਾਲਮੇਲ ਅਤੇ ਸਕਰੀਨਿੰਗ ਕਮੇਟੀਆਂ ਦਾ ਐਲਾਨ

Sukhbir Badal:ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਵਿਚ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਲਈ ਪਾਰਟੀ ਦੇ ਸੀਨੀਅਰ ਆਗੂਆਂ ‘ਤੇ ਆਧਾਰਿਤ ਤਾਲਮੇਲ ਅਤੇ ਸਕਰੀਨਿੰਗ ਕਮੇਟੀਆਂ ਦਾ ਗਠਨ ਕਰਨ ਦਾ ਐਲਾਨ ਕਰ ਦਿੱਤਾ ਹੈ। ਦੱਸ ਦੇਈਏ ਅਕਾਲੀ-ਭਾਜਪਾ ਸਰਕਾਰ ਵੱਲੋਂ ਇਨ੍ਹਾਂ ਚੋਣਾਂ ਵਿਚ ਜਿੱਤ ਪ੍ਰਾਪਤ ਕਰਨ ਦੇ ਲਈ ਪੂਰਾ ਜ਼ੋਰ ਲਗਾਇਆ ਜਾ ਰਿਹਾ ਹੈ।Sukhbir Badal

Sukhbir Badal

ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਇੱਕ ਪ੍ਰੈਸ ਬਿਆਨ ਵਿਚ ਸਰਦਾਰ ਬਾਦਲ ਨੇ ਦੱਸਿਆ ਕਿ ਨਗਰ ਨਿਗਮ ਚੋਣਾਂ ਦੀ ਤਿਆਰੀ ਲਈ ਅਤੇ ਉਮੀਦਵਾਰਾਂ ਦੀ ਚੋਣ ਵਾਸਤੇ ਪਾਰਟੀ ਦੇ ਸੀਨੀਅਰ ਆਗੂਆਂ ‘ਤੇ ਆਧਾਰਿਤ ਚਾਰਾਂ ਨਗਰ ਨਿਗਮਾਂ ਵਾਸਤੇ ਵੱਖ -ਵੱਖ ਕਮੇਟੀਆਂ ਦਾ ਗਠਨ ਕਰ ਦਿੱਤਾ ਗਿਆ ਹੈ। ਉਹਨਾਂ ਦੱਸਿਆ ਕਿ ਇਹ ਸਾਰੇ ਆਗੂ ਸੰਬੰਧਿਤ ਸ਼ਹਿਰ ਦੇ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਵਿਚਾਰ ਕਰਕੇ ਤਾਲਮੇਲ ਕਾਇਮ ਕਰਨਗੇ ਅਤੇ ਪਾਰਟੀ ਦੇ ਉਮੀਦਵਾਰਾਂ ਦੇ ਨਾਵਾਂ ਦੀ ਸਿਫਾਰਿਸ਼ ਕਰਨਗੇ।

Sukhbir Badal

ਉਹਨਾਂ ਦੱਸਿਆ ਕਿ ਜਲੰਧਰ ਨਗਰ ਨਿਗਮ ਲਈ ਬੀਬੀ ਜਾਗੀਰ ਕੌਰ, ਅਜੀਤ ਸਿੰਘ ਕੋਹਾੜ ਅਤੇ ਮਹੇਸ਼ਇੰਦਰ ਸਿੰਘ ਗਰੇਵਾਲ ‘ਤੇ ਆਧਾਰਿਤ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸੇ ਤਰ੍ਹਾਂ ਲੁਧਿਆਣਾ ਨਗਰ ਨਿਗਮ ਲਈ ਬਲਵਿੰਦਰ ਸਿੰਘ ਭੂੰਦੜ, ਡਾਕਟਰ ਦਲਜੀਤ ਸਿੰਘ ਚੀਮਾ, ਸਿਕੰਦਰ ਸਿੰਘ ਮਲੂਕਾ ਅਤੇ ਸ਼ਰਨਜੀਤ ਸਿੰਘ ਢਿੱਲੋਂ ‘ਤੇ ਆਧਾਰਿਤ ਕਮੇਟੀ ਦਾ ਗਠਨ ਕੀਤਾ ਗਿਆ ਹੈ।Sukhbir Badalਬਾਦਲ ਨੇ ਦੱਸਿਆ ਕਿ ਅੰਮ੍ਰਿਤਸਰ ਨਗਰ ਨਿਗਮ ਲਈ ਬਣਾਈ ਕਮੇਟੀ ਵਿਚ ਰਣਜੀਤ ਸਿੰਘ ਬ੍ਰਹਮਪੁਰਾ, ਬਿਕਰਮ ਸਿੰਘ ਮਜੀਠੀਆ, ਗੁਲਜ਼ਾਰ ਸਿੰਘ ਰਣੀਕੇ ਅਤੇ ਵਿਰਸਾ ਸਿੰਘ ਵਲਟੋਹਾ ਨੂੰ ਸ਼ਾਮਿਲ ਕੀਤਾ ਗਿਆ ਹੈ। ਪਟਿਆਲਾ ਨਗਰ ਨਿਗਮ ਦੀ ਚੋਣ ਲਈ ਸਰਦਾਰ ਜਨਮੇਜਾ ਸਿੰਘ ਸੇਖੋਂ, ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ, ਆਦੇਸ਼ ਪ੍ਰਤਾਪ ਸਿੰਘ ਕੈਰੋਂ, ਸੁਰਜੀਤ ਸਿੰਘ ਰੱਖੜਾ ਅਤੇ ਐੱਨ ਕੇ ਸ਼ਰਮਾ ‘ਤੇ ਆਧਾਰਿਤ ਕਮੇਟੀ ਦਾ ਗਠਨ ਕੀਤਾ ਗਿਆ ਹੈ।ਸੁਖਬੀਰ ਬਾਦਲ ਨੇ ਸਮੂਹ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਇਹਨਾਂ ਨਗਰ ਨਿਗਮਾਂ ਦੇ ਆਗੂਆਂ ਅਤੇ ਵਰਕਰਾਂ ਨਾਲ ਤਾਲਮੇਲ ਕਰਨ ਮਗਰੋਂ ਸਹੀ ਉਮੀਦਵਾਰਾਂ ਦੀ ਚੋਣ ਕਰਕੇ ਪਾਰਟੀ ਦਫ਼ਤਰ ਨੂੰ ਸੂਚੀਆਂ ਭੇਜਣ ਦੀ ਕ੍ਰਿਪਾਲਤਾ ਕਰਨ। ਉਹਨਾਂ ਕਿਹਾ ਕਿ ਇਹਨਾਂ ਨਗਰ ਨਿਗਮ ਚੋਣਾਂ ਲਈ ਪਾਰਟੀ ਵੱਲੋਂ ਕੰਪੇਨ ਕਮੇਟੀਆਂ ਦਾ ਐਲਾਨ ਵੀ ਜਲਦ ਕਰ ਦਿੱਤਾ ਜਾਵੇਗਾ।Sukhbir Badalਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਗੁਰਦਾਸਪੁਰ ਦੀ ‍ਲੋਕ ਸਭਾ ਜਿਮਨੀ ਚੋਣ ਨੂੰ ਲੈ ਕੇ ਕਾਂਗਰਸ ‘ਤੇ ਨਿਸ਼ਾਨਾ ਸਾਧਿਆ ਸੀ। ਉਨ੍ਹਾਂ ਕਿਹਾ ਸੀ ਕਿ ਕਾਂਗਰਸ ਆਪਣੀ ਜਿੱਤ ਨੂੰ ਯਕੀਨੀ ਬਣਾਉਣ ਲਈ ਪੰਚਾਂ, ਸਰਪੰਚਾਂ ‘ਤੇ ਦਬਾਅ ਬਣਾ ਰਹੀ ਹੈ। ਇੱਥੇ ਸ਼ਾਲਾ, ਬਾਰਾ, ਝਬਖੜਾ ਅਤੇ ਦੋਰੰਗਲਾ ਵਿਖੇ ਵੱਡੀਆਂ ਜਨਤਕ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਸੀ ਕਿ ਕਿੰਨੀ ਨਿੰਦਣਯੋਗ ਗੱਲ ਹੈ ਕਿ ਬਲਾਕ ਵਿਕਾਸ ਅਧਿਕਾਰੀ, ਕਾਰਜਕਾਰੀ ਅਧਿਕਾਰੀ ਅਤੇ ਐੱਸਐੱਚਓਜ਼ ਸਰਪੰਚਾਂ ਅਤੇ ਕੌਂਸਲਰਾਂ ਨੂੰ ਫੋਨ ਕਰਕੇ ਧਮਕਾ ਰਹੇ ਹਨ ਕਿ ਜੇ ਉਹਨਾਂ ਨੇ ਭਾਜਪਾ ਉਮੀਦਵਾਰ ਸਵਰਨ ਸਲਾਰੀਆ ਦਾ ਸਮਰਥਨ ਕੀਤਾ ਤਾਂ ਉਨ੍ਹਾਂ ਖਿਲਾਫ਼ ਵਿਜੀਂਲੈਂਸ ਕੇਸ ਸ਼ੁਰੂ ਕਰ ਦਿੱਤੇ ਜਾਣਗੇ।ਗੁਰਦਾਸਪੁਰ ਚੋਣ ਦੌਰਾਨ ਸੁਖਬੀਰ ਬਾਦਲ ਨੇ ਕਿਹਾ ਸੀ ਕਿ ਕਾਂਗਰਸ ਪਾਰਟੀ ਦੇ ਇਸ਼ਾਰੇ ‘ਤੇ ਸਰਕਾਰੀ ਮਸ਼ੀਨਰੀ ਦੀ ਸ਼ਰ੍ਹੇਆਮ ਦੁਰਵਰਤੋਂ ਇਸ ਲਈ ਕੀਤੀ ਜਾ ਰਹੀ ਹੈ ਕਿਉਂਕਿ ਕਾਂਗਰਸੀ ਵਰਕਰਾਂ ਅਤੇ ਇੱਥੋਂ ਤੱਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਵਿਚ ਵੀ ਵੋਟਰਾਂ ਦਾ ਸਾਹਮਣਾ ਕਰਨ ਦਾ ਹੌਂਸਲਾ ਨਹੀਂ ਹੈ। ਉਹਨਾਂ ਕਿਹਾ ਕਿ ਲੋਕ ਕਾਂਗਰਸੀਆਂ ਨੂੰ ਪੁੱਛਣਾ ਚਾਹੁੰਦੇ ਹਨ ਕਿ ਉਹ 90 ਹਜ਼ਾਰ ਕਰੋੜ ਰੁਪਏ ਦੀ ਮੁਕੰਮਲ ਕਰਜ਼ਾ ਮੁਆਫ਼ੀ ਅਤੇ ਘਰ -ਘਰ ਨੌਕਰੀ ਦੇਣ ਦੇ ਵਾਅਦੇ ਤੋਂ ਕਿਉਂ ਮੁੱਕਰ ਗਏ? ਉਨ੍ਹਾਂ ਨੇ ਸਾਰੀਆਂ ਲੋਕ ਭਲਾਈ ਸਕੀਮਾਂ-ਸ਼ਗਨ, ਆਟਾ-ਦਾਲ ਅਤੇ ਬੁਢਾਪਾ ਪੈਨਸ਼ਨ ਕਿਉਂ ਬੰਦ ਕਰ ਦਿੱਤੀਆਂ ਹਨ?Sukhbir Badalਉਨ੍ਹਾਂ ਕਿਹਾ ਸੀ ਕਿ ਕਾਂਗਰਸ ਪਾਰਟੀ ਕੋਲ ਇਨ੍ਹਾਂ ਸਵਾਲਾਂ ਦਾ ਕੋਈ ਜਵਾਬ ਨਹੀਂ ਹੈ, ਇਸ ਲਈ ਉਹ ਹੁਣ ਵੋਟਾਂ ਮੰਗਣ ਵਾਸਤੇ ਅਫਸਰਾਂ ਨੂੰ ਕਹਿ ਰਹੇ ਹਨ। ਉਨ੍ਹਾਂ ਕਿਹਾ ਸੀ ਕਿ ਕੈਪਟਨ ਨੇ ਰੋਡ ਸ਼ੋਅ ਕਰਨ ਦਾ ਫੈਸਲਾ ਕੀਤਾ ਹੈ ਤਾਂ ਕਿ ਉਹ ਬੱਸ ਦੀ ਛੱਤ ਉੱਤੇ ਕੁਰਸੀ ਡਾਹ ਕੇ ਇੱਕ ਮਹਾਰਾਜੇ ਵਾਂਗ ਬੈਠਾ ਰਹੇ ਅਤੇ ਲੋਕਾਂ ਨੂੰ ਮਿਲ ਕੇ ਉਹਨਾਂ ਦੇ ਸੁਆਲਾਂ ਦੇ ਜੁਆਬ ਦੇਣ ਦੀ ਥਾਂ ਦੂਰ ਬੈਠਾ ਉਹਨਾਂ ਵੱਲ ਹੱਥ ਹਿਲਾਉਂਦਾ ਰਹੇ।

The post ਸੁਖਬੀਰ ਬਾਦਲ ਵੱਲੋਂ ਨਗਰ ਨਿਗਮ ਚੋਣਾਂ ਲਈ ਤਾਲਮੇਲ ਅਤੇ ਸਕਰੀਨਿੰਗ ਕਮੇਟੀਆਂ ਦਾ ਐਲਾਨ appeared first on Daily Post Punjabi – Current Punjabi News | Latest Punjab News .This post first appeared on Punjab Archives - Latest Punjab News, Current Punjabi News, please read the originial post: here

Share the post

ਸੁਖਬੀਰ ਬਾਦਲ ਵੱਲੋਂ ਨਗਰ ਨਿਗਮ ਚੋਣਾਂ ਲਈ ਤਾਲਮੇਲ ਅਤੇ ਸਕਰੀਨਿੰਗ ਕਮੇਟੀਆਂ ਦਾ ਐਲਾਨ

×

Subscribe to Punjab Archives - Latest Punjab News, Current Punjabi News

Get updates delivered right to your inbox!

Thank you for your subscription

×