Get Even More Visitors To Your Blog, Upgrade To A Business Listing >>

ਆਉਣ ਵਾਲੇ 15-20 ਦਿਨ ਵਿੱਚ ਆਮ ਆਦਮੀ ਪਾਰਟੀ ਸੂਬੇ ਵਿੱਚੋਂ ਖਤਮ ਹੋ ਜਾਵੇਗੀ – ਸੁਖਬੀਰ ਬਾਦਲ

Sukhbir Badal ਸੂਬੇ ਦੇ ਸਾਬਕਾ ਉਪਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੀਰਵਾਰ ਨੂੰ ਅੰਮ੍ਰਿਤਸਰ ਪਹੁੰਚੇ। ਇਸ ਮੌਕੇ ਉੱਤੇ ਉਨ੍ਹਾਂ ਨੇ ਅੰਮ੍ਰਿਤਸਰ ਵਿੱਚ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ। ਦਰਸਲ ਸ਼੍ਰੋਮਣੀ ਅਕਾਲੀ ਦਲ ਦੇ 97ਵੇਂ ਸਥਾਪਨਾ ਦਿਵਸ ਉੱਤੇ ਆਯੋਜਿਤ ਪ੍ਰੋਗਰਾਮ ਵਿੱਚ ਸ਼ਿਰਕਤ ਕਰਨ ਲਈ ਉਹ ਆਏ ਸਨ। ਇਸ ਦੌਰਾਨ ਆਮ ਆਦਮੀ ਪਾਰਟੀ ਨੂੰ ਇੱਕ ਵੱਡਾ ਝਟਕਾ ਲੱਗਿਆ, ਜਦੋਂ ਆਮ ਆਦਮੀ ਪਾਰਟੀ ਦੇ ਕਈ ਨੇਤਾ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ, ਜਿਸ ਵਿੱਚ ਕਿ ਆਮ ਆਦਮੀ ਪਾਰਟੀ ਦੇ ਮਾਝਾ ਜੋਨ ਦੇ ਪ੍ਰਧਾਨ ਕੰਵਲਪ੍ਰੀਤ ਸਿੰਘ ਕਾਕੀ ਵੀ ਸ਼ਮਿਲ ਹਨ, ਜਿਨ੍ਹਾਂ ਨੂੰ ਸੁਖਬੀਰ ਨੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਕੀਤਾ।

Sukhbir Badal
Sukhbir Badal

ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸੁਖਬੀਰ ਬਾਦਲ ਦਾ ਕਹਿਣਾ ਹੈ ਕਿ ਅੱਜ ਪਾਰਟੀ ਦੀ ਤਾਕਤ ਨੂੰ ਵਧਾਇਆ ਗਿਆ ਹੈ ਅਤੇ ਕਈ ਵੱਡੇ ਨੇਤਾ ਆਮ ਆਦਮੀ ਪਾਰਟੀ ਨੂੰ ਛੱਡ ਕੇ ਅਕਾਲੀ ਦਲ ਵਿੱਚ ਸ਼ਾਮਿਲ ਹੋਏ ਹਨ। ਉਨ੍ਹਾਂ ਕਿਹਾ ਕਿ ਅਜਿਹਾ ਲੱਗਦਾ ਹੈ ਕਿ ਆਮ ਆਦਮੀ ਪਾਰਟੀ ਦੀ ਗੁਰਦਾਸਪੁਰ ਦੀ ਟੀਮ ਪਾਰਟੀ ਛੱਡ ਕੇ ਅਕਾਲੀ ਦਲ ਵਿੱਚ ਆ ਗਈ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਇਹ ਸਭ ਅਕਾਲੀ ਦਲ ਨਾਲ ਸਬੰਧਤ ਸਨ ਅਤੇ ਹੁਣ ਇਹ ਵਾਪਸ ਆਏ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਮਾਝਾ ਵਿੱਚ ਗਹਿਰਾ ਝਟਕਾ ਲੱਗਿਆ ਹੈ ਅਤੇ ਆਉਣ ਵਾਲੇ 20 ਦਿਨਾਂ ਵਿੱਚ ਆਮ ਆਦਮੀ ਪਾਰਟੀ ਪੰਜਾਬ ਵਿੱਚ ਖ਼ਤਮ ਹੋ ਜਾਵੇਗੀ।

Sukhbir Badal

ਪੰਜਾਬ ਵਿੱਚ ਟਾਰਗੇਟ ਕਿੱਲਿੰਗ ਲਈ ਸੁਖਬੀਰ ਸਿੰਘ ਬਾਦਲ ਨੇ ਪਕਸਿਤਾਨ ਨੂੰ ਦੋਸ਼ੀ ਠਹਿਰਾਇਆ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਇਸ ਮਾਮਲੇ ਸਬੰਧੀ ਡੀਜੀ ਪੀ ਨੂੰ ਕਹਿਣਾ ਚਾਹੁੰਦੇ ਹਨ ਕਿ ਉਹ ਇਸ ਮਾਮਲੇ ਉਤੇ ਧਿਆਨ ਦੇਣ ਅਤੇ ਪਕਿਸਤਾਨ ਦੀਆਂ ਕੋਝੀਆਂ ਚਾਲਾਂ ਤੋਂ ਸੂਬੇ ਨੂੰ ਬਚਾਉਣ। ਉਨ੍ਹਾਂ ਕਿਹਾ ਕਿ ਇਸ ਵਾਰ ਦੀਆਂ ਨਿਗਮ ਚੋਣਾਂ ਵਿੱਚ ਆਮ ਆਦਮੀ ਪਾਰਟੀ ਖ਼ਤਮ ਹੋ ਜਾਵੇਗੀ। ਨਾਲ ਹੀ ਵਿਰੋਧੀ ਪੱਖ ਦੇ ਨੇਤਾ ਸੁਖਪਾਲ ਖਹਿਰਾ ਦੇ ਹਲਕੇ ਵਿੱਚ ਹੀ ਉਨ੍ਹਾਂ ਦੀ ਪਾਰਟੀ ਦੇ ਨੇਤਾ ਖੜੇ ਨਹੀਂ ਹੋ ਸਕੇ ਅਤੇ ਇਹ ਪਾਰਟੀ ਦੀ ਹਲਾਤ ਨੂੰ ਦੱਸ ਰਿਹਾ ਹੈ।

Sukhbir Badal

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਹ ਚੋਣ ਸ਼੍ਰੋਮਣੀ ਅਕਾਲੀ ਦਲ- ਭਾਜਪਾ ਅਤੇ ਕਾਂਗਰਸ ਦਰਮਿਆਨ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮਾਂ ਵਿੱਚ ਪਾਰਟੀ ਨੂੰ ਹੋਰ ਮਜਬੂਤ ਕੀਤਾ ਜਾਵੇਗਾ। ਸੁਖਬੀਰ ਬਾਦਲ ਨੇ ਸੂਬੇ ਦੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਆਉਣ ਵਾਲੇ ਸਮੇਂ ਵਿੱਚ ਕਾਂਗਰਸ ਦੇ ਉੱਤੇ ਅਕਾਲੀ ਦਲ ਵੱਲੋਂ ਦਬਾਅ ਬਣਾਇਆ ਜਾਵੇਗਾ ਕਿ ਜੋ ਵਾਅਦੇ ਉਨ੍ਹਾਂ ਨੇ ਲੋਕਾਂ ਨਾਲ ਕੀਤੇ ਹਨ, ਉਨ੍ਹਾਂ ਨੂੰ ਪੂਰਾ ਕੀਤਾ ਜਾਵੇ। ਸੁਖਬੀਰ ਬਾਦਲ ਨੇ ਕਿਹਾ ਕਿ ਨੌਜਵਾਨਾਂ ਨੂੰ ਨਾਲ ਜੋੜਨ ਲਈ ਕੰਮ ਕੀਤਾ ਜਾਵੇਗਾ।

Sukhbir Badal

ਇਸਦੇ ਨਾਲ ਹੀ ਧਰਨਿਆਂ ਬਾਰੇ ਹਾਈਕੋਰਟ ਵੱਲੋਂ ਜਵਾਬ ਮੰਗੇ ਜਾਣ ਦੇ ਸਵਾਲ ਦਾ ਜਵਾਬ ਦਿੰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਇਸ ਮਾਮਲੇ ਵਿੱਚ ਉਨ੍ਹਾਂ ਦੀ ਪਾਰਟੀ ਦੇ ਵਕੀਲ ਨੇ ਇਸ ਦਾ ਜਵਾਬ ਅਦਲਤ ਵਿੱਚ ਦੇ ਦਿੱਤਾ ਹੈ ਕਿ ਇਹ ਇੱਕ ਲੋਕਤੰਤਰ ਦਾ ਕਤਲ ਸੀ ਜਿਸਦੇ ਖਿਲਾਫ ਧਰਨੇ ਹੋਏ ਸਨ। ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਹ ਪਾਰਟੀ ਵਰਕਰਾਂ ਦੇ ਨਾਲ ਹਮੇਸ਼ਾਂ ਖੜੇ ਹਨ ਅਤੇ ਕਿਸੇ ਵਰਕਰ ਖਿਲਾਫ ਧੱਕਾ ਨਹੀਂ ਹੋਣ ਦਿੱਤਾ ਜਾਵੇਗਾ।

Sukhbir Badal

The post ਆਉਣ ਵਾਲੇ 15-20 ਦਿਨ ਵਿੱਚ ਆਮ ਆਦਮੀ ਪਾਰਟੀ ਸੂਬੇ ਵਿੱਚੋਂ ਖਤਮ ਹੋ ਜਾਵੇਗੀ – ਸੁਖਬੀਰ ਬਾਦਲ appeared first on Current Punjabi News | Latest Punjabi News Online : DailyPost.



This post first appeared on Punjab Archives - Latest Punjab News, Current Punjabi News, please read the originial post: here

Share the post

ਆਉਣ ਵਾਲੇ 15-20 ਦਿਨ ਵਿੱਚ ਆਮ ਆਦਮੀ ਪਾਰਟੀ ਸੂਬੇ ਵਿੱਚੋਂ ਖਤਮ ਹੋ ਜਾਵੇਗੀ – ਸੁਖਬੀਰ ਬਾਦਲ

×

Subscribe to Punjab Archives - Latest Punjab News, Current Punjabi News

Get updates delivered right to your inbox!

Thank you for your subscription

×