Get Even More Visitors To Your Blog, Upgrade To A Business Listing >>

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਗਿਆ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ

Nagar Kirtan Shri Akal Takhat Sahib : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 351ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਗਿਆ। ਗਿਆਨੀ ਜਗਤਾਰ ਸਿੰਘ ਜੋ ਸ੍ਰੀ ਹਰਮਿੰਦਰ ਸਾਹਿਬ ਦੇ ਮੁਖ ਗ੍ਰੰਥੀ ਹਨ ਨੇ ਅਰੰਭਤਾ ਦੀ ਅਰਦਾਸ ਕੀਤੀ ਤੇ ਸੁਨਿਹਰੀ ਪਾਲਕੀ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਾਵਨ ਸਰੂਪ ਸੁਸ਼ੋਭਿਤ ਕੀਤਾ ਗਿਆ। ਪੰਜ ਪਿਆਰਿਆਂ ਦੀ ਅਗਵਾਹੀ ਹੇਠ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਨਗਰ ਕੀਰਤਨ ਸਜਾਇਆ ਗਿਆ।

Nagar Kirtan Shri Akal Takhat Sahib

ਨਗਰ ਕੀਰਤਨ ਦੌਰਾਨ ਸਕੂਲਾਂ ਦੇ ਵਿਦਿਆਰਥੀ, ਵੱਖ-ਵੱਖ ਬੈਂਡ ਪਾਰਟੀਆਂ, ਤੇ ਸੰਗਤਾਂ ਨੇ ਸ਼ਮੂਲੀਅਤ ਕੀਤੀ। ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰੰਭ ਹੋ ਕਿ ਗੁਰੂ ਰਾਮਦਾਸ ਨਿਵਾਸ ਤੋਂ ਸਾਰੇ ਇਲਾਕੇ ‘ਚ ਹੁੰਦਾ ਹੋਇਆ ਸ੍ਰੀ ਗੁਰੂ ਰਾਮਦਾਸ ਨਿਵਾਸ ਪੁੱਜਿਆ। ਜਿਥੇ ਸੰਗਤਾਂ ਨੇ ਗੁਰਮਿਤ ਵਿਚਾਰਾਂ ਦਾ ਸਰਵਨ ਕੀਤਾ ਉਥੇ ਹੀ ਗੁਰੂ ਘਰ ਦੇ ਕੀਰਤਨੀਏ ਨੇ ਗੁਰਬਾਣੀ ਤੇ ਸਿੱਖ ਇਤਿਹਾਸ ਸਰਵਣ ਕਰਵਾਉਣਗੇ।

Nagar Kirtan Shri Akal Takhat Sahib

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 351ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਐਤਵਾਰ ਨੂੰ ਗੁਰਦੁਆਰਾ ਗਊਘਾਟ ਸਾਹਿਬ ਤੋਂ ਸਜਾਇਆ ਜਾਵੇਗਾ ਜੋ ਪਟਨਾ ਸਾਹਿਬ ਦੇ ਵੱਖ-ਵੱਖ ਬਾਜ਼ਾਰਾਂ ‘ਚੋਂ ਹੁੰਦਾ ਹੋਇਆ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਦੇਰ ਸ਼ਾਮ ਸੰਪੂਰਨ ਹੋਵੇਗਾ। 351ਵੇਂ ਪ੍ਰਕਾਸ਼ ਪੁਰਬ ਮੌਕੇ ਮੁੱਖ ਮੰਤਰੀ ਬਿਹਾਰ ਸ੍ਰੀ ਨਿਤਿਸ਼ ਕੁਮਾਰ ਵਲੋਂ ਜਿਥੇ ਮੁੱਖ ਪੰਡਾਲ ਬਾਈਪਾਸ ਟੈਂਟ ਸਿਟੀ ਵਿਖੇ ਕੀਤੀ ਸ਼ਿਰਕਤ ਦੌਰਾਨ ਗੁਰਦੁਆਰਾ ਗੁਰੂ ਕਾ ਬਾਗ ਵਿਖੇ ਬਣਾਏ ਜਾਣ ਵਾਲੇ ‘ਪ੍ਰਕਾਸ਼ ਪੁੰਜ’ ਦਾ ਨੀਂਹ-ਪੱਥਰ ਰੱਖਿਆ, ਉਥੇ ਹੀ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਸ਼ਰਧਾ-ਭਾਵਨਾ ਅਤੇ ਸਤਿਕਾਰ ਸਹਿਤ ਮੱਥਾ ਟੇਕਿਆ।

ਇਸ ਦੌਰਾਨ ਉਨ੍ਹਾਂ ਉੱਪ ਮੁੱਖ ਮੰਤਰੀ ਸ੍ਰੀ ਸੁਸ਼ੀਲ ਮੋਦੀ, ਕੇਂਦਰੀ ਮੰਤਰੀ ਸ: ਐਸ.ਐਸ. ਆਹਲੂਵਾਲੀਆ, ਕੇਂਦਰੀ ਮੰਤਰੀ ਸ: ਹਰਦੀਪ ਸਿੰਘ ਪੁਰੀ ਆਦਿ ਹਾਜ਼ਰ ਸਨ। ਕੇਸਰੀ ਰੰਗ ਦੀਆਂ ਪੱਗਾਂ ਬੰਨ੍ਹ ਕੇ ਸਮਾਗਮ ‘ਚ ਸ਼ਾਮਿਲ ਹੋਏ ਮੁੱਖ ਮੰਤਰੀ ਅਤੇ ਕੇਂਦਰੀ ਮੰਤਰੀਆਂ ਨੂੰ ਜਥੇਦਾਰ ਸਿੰਘ ਸਾਹਿਬ ਗਿਆਨੀ ਇਕਬਾਲ ਸਿੰਘ ਵਲੋਂ ਲੋਈ, ਸਿਰੋਪਾਓ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਾਲ ਅਵਸਥਾ ਵਾਲੀ ਤਸਵੀਰ ਦੇ ਕੇ ਸਨਮਾਨਿਤ ਕੀਤਾ ਗਿਆ।

Nagar Kirtan Shri Akal Takhat Sahib

Nagar Kirtan Shri Akal Takhat Sahib

ਇਸ ਤੋਂ ਪਹਿਲਾਂ ਬਾਈਪਾਸ ਟੈਂਟ ਸਿਟੀ ਵਿਖੇ ਸਜਾਏ ਗਏ ਖੂਬਸੂਰਤ ਅਤੇ ਪ੍ਰਭਾਵਸ਼ਾਲੀ ਦੀਵਾਨ ਹਾਲ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਗੁਰਦੁਆਰਾ ਗੁਰੂ ਕਾ ਬਾਗ ਵਿਖੇ ਬਣਾਏ ਜਾਣ ਵਾਲੇ ‘ਪ੍ਰਕਾਸ਼ ਪੁੰਜ’ ਦਾ ਨੀਂਹ-ਪੱਥਰ ਰੱਖਣ ਉਪਰੰਤ ਸ੍ਰੀ ਨਿਤਿਸ਼ ਕੁਮਾਰ ਨੇ ਪੰਡਾਲ ‘ਚ ਹਾਜ਼ਰ ਸੰਗਤ ਨਾਲ ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਦੀ ਫਤਹਿ’ ਦੀ ਸਾਂਝ ਪਾਈ ਅਤੇ ਆਪਣੇ-ਆਪ ਨੂੰ ਵਡਭਾਗਾ ਦੱਸਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਅਸਥਾਨ ਪਟਨਾ ਸਾਹਿਬ ਬਿਹਾਰ ਵਿਖੇ ਸੇਵਾ ਕਰਨ ਦਾ ਮੌਕਾ ਮਿਲਿਆ ਹੈ, ਜਿਸ ਨੂੰ ਮਿਸਾਲੀ ਅਤੇ ਯਾਦਗਾਰ ਬਣਾਉਣ ਲਈ ਹਰੇਕ ਪੱਖ ਨੂੰ ਧਿਆਨ ‘ਚ ਰੱਖਦਿਆਂ ਪ੍ਰਬੰਧ ਕੀਤੇ ਗਏ ਹਨ।

Nagar Kirtan Shri Akal Takhat Sahib

Nagar Kirtan Shri Akal Takhat Sahib

ਨਿਤਿਸ਼ ਕੁਮਾਰ ਨੇ ਕਿਹਾ ਕਿ ਬਣਾਏ ਜਾਣ ਵਾਲੇ ‘ਪ੍ਰਕਾਸ਼ ਪੁੰਜ’ ‘ਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਨੂੰ ਪੇਸ਼ ਕਰਦੇ ਇਤਿਹਾਸ, ਲਿਖਤਾਂ, ਸਬੰਧਿਤ ਨਿਸ਼ਾਨੀਆਂ ਸਮੇਤ ਹੋਰ ਜੋ ਵੀ ਲੋੜੀਂਦੇ ਸਬੰਧਿਤ ਸ੍ਰੋਤ ਹਨ, ਨੂੰ ਇਕੱਤਰ ਕਰ ਕੇ ਸਜਾਇਆ ਜਾਵੇਗਾ ਤਾਂ ਜੋ ਨੌਜਵਾਨ ਪੀੜ੍ਹੀ ਗੁਰੂ ਸਾਹਿਬ ਜੀ ਦੇ ਸਿਧਾਂਤ ਅਤੇ ਫਲਸਫੇ ਤੋਂ ਜਾਣੂ ਹੋ ਸਕੇ ਅਤੇ ਇਕ ਨਰੋਏ ਸਮਾਜ ਦੀ ਸਿਰਜਣਾ ਲਈ ਸਫਲਤਾਪੂਰਵਕ ਉਪਰਾਲਾ ਕੀਤਾ ਜਾਵੇ।

The post ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਗਿਆ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ appeared first on Current Punjabi News | Latest Punjabi News Online : DailyPost.This post first appeared on Punjab Archives - Latest Punjab News, Current Punjabi News, please read the originial post: here

Share the post

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਗਿਆ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ

×

Subscribe to Punjab Archives - Latest Punjab News, Current Punjabi News

Get updates delivered right to your inbox!

Thank you for your subscription

×