Get Even More Visitors To Your Blog, Upgrade To A Business Listing >>

ਥਰਮਲ ਪਲਾਂਟ ਬੰਦ ਕਰਨ ਦੇ ਮਾਮਲੇ ‘ਚ ਬਿਜਲੀ ਮੁਲਾਜ਼ਮਾਂ ਨੇ ਕੀਤੀ ਨਾਅਰੇਬਾਜ਼ੀ

Bathinda Thermal Power Plant employees : ਪੰਜਾਬ ਸਰਕਾਰ ਵੱਲੋਂ ਪਹਿਲ਼ੀ ਜਨਵਰੀ ਤੋਂ ਬਠਿੰਡਾ ਥਰਮਲ ਦੇ ਸਾਰੇ ਤੇ ਰੋਪੜ ਥਰਮਲ ਪਲਾਂਟ ਦੇ ਦੋ ਯੂਨਿਟ ਬੰਦ ਕਰਨ ਦਾ ਫੈਸਲਾ ਕੀਤਾ ਗਿਆ ਹੈ। ਜਿਸ ਫੈਸਲੇ ਵਿਰੁੱਧ ਪੰਜਾਬ ਸਰਕਾਰ ਵਿਰੁੱਧ ਮੋਗਾ ਵਿਖੇ ਬਿਜਲੀ ਮੁਲਾਜ਼ਮ ਜਥੇਬੰਦੀਆਂ ਵੱਲੋਂ ਰੋਸ ਧਰਨਾ ਲਾ ਕੇ ਨਾਅਰੇਬਾਜ਼ੀ ਕੀਤੀ ਗਈ। ਧਰਨੇ ਨੂੰ ਸੰਬੋਧਨ ਕਰਦਿਆਂ ਟੀਐਸਯੂ ਦੇ ਪ੍ਰਧਾਨ ਨੇ ਦੱਸਿਆ ਕਿ ਪੰਜਾਬ ਸਰਕਾਰ ਦਾ ਫੈਸਲਾ ਤਾਂ ਲੋਕਾਂ ਦੇ ਪੱਖ ਦਾ ਨਹੀਂ ਹੈ।

Bathinda Thermal Power Plant employees

ਟੀਐਸਯੂ ਦੇ ਪ੍ਰਧਾਨ ਨੇ ਦੱਸਿਆ ਕਿ ਜੇਕਰ ਬਠਿੰਡਾ ਥਰਮਲ ਦੇ ਸਾਰੇ ਤੇ ਰੋਪੜ ਥਰਮਲ ਪਲਾਂਟ ਦੇ ਦੋ ਯੂਨਿਟ ਬੰਦ ਕੀਤੇ ਗਏ ਤਾਂ ਇਹ ਲੋਕਾਂ ਦਾ ਰੋਜ਼ਗਾਰ ਬੰਦ ਹੋ ਜਾਵੇਗਾ। ਉਹਨਾਂ ਕਿਹਾ ਕਿ ਲਗਭਗ 6 ਹਜ਼ਾਰ ਮੁਲਾਜ਼ਮ ਅਤੇ ਲਗਭਗ 800 ਦੇ ਕਰੀਬ ਕੰਟਰੈਕਟ ਬੇਸ ‘ਤੇ ਮੁਲਾਜ਼ਮ ਕੰਮ ਕਰਦੇ ਹਨ, ਦਾ ਰੋਜ਼ਗਾਰ ਖੋਹਿਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਇਸ ਨਾਲ ਲੋਕਾਂ ਨੂੰ ਭਾਰੀ ਨੁਕਸਾਨ ਦਾ ਸਾਹਮਣਾ ਕਰਨਾ ਪਵੇਗਾ। ਕਿਉਕਿ ਬਹੁਤ ਪਰਿਵਾਰਾਂ ਦਾ ਗੁਜਾਰਾ ਥਰਮਲ ਪਲਾਂਟਾਂ ‘ਚ ਕੰਮ ਕਰਕੇ ਚਲਦਾ ਹੈ।

Bathinda Thermal Power Plant employees

ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਨੂੰ ਬੰਦ ਕੀਤੇ ਜਾਣ ਦੇ ਵਿਰੁੱਧ ਥਰਮਲ ਪਲਾਂਟ ਦੇ ਕਰਮਚਾਰੀਆਂ ਨੇ ਬਠਿੰਡਾ ਗਿੱਦੜਬਾਹਾ ਓਵਰਬ੍ਰਿਜ ‘ਤੇ ਜਾਮ ਲਗਾ ਕੇ ਕਾਂਗਰਸ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜੀ ਕੀਤੀ ਸੀ। ਕਾਂਗਰਸ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਸ ਪਲਾਂਟ ਨੂੰ ਮੁੜ ਚਾਲੂ ਕਰਨ ਦਾ ਵਾਅਦਾ ਕੀਤਾ ਸੀ ਪਰ ਹੁਣ ਸਰਕਾਰ ਆਪਣੇ ਵਾਅਦੇ ਤੋਂ ਮੁਕਰ ਰਹੀ ਹੈ।

Bathinda Thermal Power Plant employees

Bathinda Thermal Power Plant employees

ਇਸ ਮਾਮਲੇ ‘ਚ ਜਿਥੇ ਕਾਂਗਰਸ ਸਰਕਾਰ ਦੀ ਆਪਣਾ ਵਾਅਦਾ ਪੂਰਾ ਨਾ ਕਰਨ ਨੂੰ ਲੈ ਕੇ ਕਾਫੀ ਆਲੋਚਨਾਵਾਂ ਦਾ ਸਾਹਮਣਾ ਕਰ ਰਹੀ ਹੈ, ਉਥੇ ਹੀ ਥਰਮਲ ਪਲਾਂਟ ਦੇ ਕਰਮਚਾਰੀਆਂ ਨੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੂੰ ਆਪਣੇ ਨਿਸ਼ਾਨੇ ‘ਤੇ ਲੈਂਦਿਆਂ ਕਿਹਾ ਕਿ ਬਾਦਲ ਵੋਟਾਂ ਤਾਂ ਬਟੋਰ ਕੇ ਲੈ ਗਏ ਪਰ ਥਰਮਲ ਪਲਾਂਟ ਨੂੰ ਬੰਦ ਹੋਣ ਤੋਂ ਬਚਾਉਣ ਦੇ ਲਈ ਪਾਸਾ ਵੱਟ ਰਹੇ ਹਨ।

Bathinda Thermal Power Plant employees

ਜ਼ਿਕਰਯੋਗ ਹੈ ਕਿ ਵਿਧਾਨ ਸਭਾ ਚੋਣਾਂ ਸਮੇਂ ਮਨਪ੍ਰੀਤ ਬਾਦਲ ਨੇ ਥਰਮਲ ਪਲਾਂਟ ਚਾਲੂ ਰੱਖਣ ਦਾ ਵਾਅਦਾ ਕੀਤਾ ਸੀ ਤੇ ਹੁਣ ਉਨ੍ਹਾਂ ਦੀ ਸਰਕਾਰ ਨੇ ਇਸ ਨੂੰ ਬੰਦ ਕਰਨ ਦਾ ਫੈਸਲਾ ਕੀਤਾ ਹੈ, ਜਿਸ ਕਾਰਨ ਬਠਿੰਡਾ ਦੇ ਲੋਕ ਖੁਦ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ।ਪੰਜਾਬ ਸਰਕਾਰ ਵੱਲੋਂ ਕਿਹਾ ਗਿਆ ਸੀ ਕਿ ਇਸ ਨਾਲ ਕਿਸੇ ਵੀ ਮੁਲਾਜ਼ਮ ਦੀ ਨੌਕਰੀ ਨਹੀਂ ਜਾਵੇਗੀ। ਸਰਕਾਰ ਨੇ ਇਸ ‘ਤੇ ਆਖਰੀ ਫ਼ੈਸਲਾ ਲੈਂਦਿਆਂ ਇਸ ਨੂੰ ਪੂਰੀ ਤਰ੍ਹਾਂ ਬੰਦ ਕਰਨ ਦਾ ਐਲਾਨ ਕਰ ਦਿੱਤਾ ਹੈ।

Bathinda Thermal Power Plant employees

Bathinda Thermal Power Plant employees

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਇਹ ਫ਼ੈਸਲਾ ਲਿਆ ਗਿਆ। ਮੰਤਰੀ ਮੰਡਲ ਦਾ ਇਹ ਫ਼ੈਸਲਾ ਇਸ ਮੁੱਦੇ ’ਤੇ ਕਾਇਮ ਕੀਤੀ ਗਈ ਕੈਬਨਿਟ ਸਬ-ਕਮੇਟੀ ਦੀ ਰਿਪੋਰਟ ’ਤੇ ਅਧਾਰਿਤ ਹੈ।

ਬਠਿੰਡਾ ਦੇ ਗੁਰੂ ਨਾਨਕ ਦੇਵ ਥਰਮਲ ਪਲਾਂਟ ਨੂੰ ਬੰਦ ਕਰਨ ਦੇ ਫ਼ੈਸਲੇ ਬਾਅਦ ਕੈਪਟਨ ਸਰਕਾਰ ਨੇ ਇਸ ਥਰਮਲ ਪਲਾਂਟ ਦੀ ਦੋ ਹਜ਼ਾਰ ਏਕੜ ਜ਼ਮੀਨ ਨੂੰ ਵੱਖ ਵੱਖ ਮੰਤਵਾਂ ਲਈ ਵਰਤਣ ਲਈ ਯਤਨ ਆਰੰਭ ਦਿੱਤੇ ਹਨ। ਇਸ ਪਲਾਂਟ ਨੂੰ ਪਹਿਲੀ ਜਨਵਰੀ ਤੋਂ ਅਧਿਕਾਰਤ ਤੌਰ ’ਤੇ ਬੰਦ ਕਰ ਦਿੱਤਾ ਜਾਵੇਗਾ। ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ ਨੇ ਪੰਜਾਬ ਵਜ਼ਾਰਤ ਦੀ ਤਿੰਨ ਮੈਂਬਰੀ ਸਬ-ਕਮੇਟੀ ਦੀ ਰਿਪੋਰਟ ਨੂੰ ਅਮਲੀ ਜਾਮਾ ਪਹਿਨਾਉਣਾ ਸ਼ੁਰੂ ਕਰ ਦਿੱਤਾ ਹੈ।

The post ਥਰਮਲ ਪਲਾਂਟ ਬੰਦ ਕਰਨ ਦੇ ਮਾਮਲੇ ‘ਚ ਬਿਜਲੀ ਮੁਲਾਜ਼ਮਾਂ ਨੇ ਕੀਤੀ ਨਾਅਰੇਬਾਜ਼ੀ appeared first on Current Punjabi News | Latest Punjabi News Online : DailyPost.



This post first appeared on Punjab Archives - Latest Punjab News, Current Punjabi News, please read the originial post: here

Share the post

ਥਰਮਲ ਪਲਾਂਟ ਬੰਦ ਕਰਨ ਦੇ ਮਾਮਲੇ ‘ਚ ਬਿਜਲੀ ਮੁਲਾਜ਼ਮਾਂ ਨੇ ਕੀਤੀ ਨਾਅਰੇਬਾਜ਼ੀ

×

Subscribe to Punjab Archives - Latest Punjab News, Current Punjabi News

Get updates delivered right to your inbox!

Thank you for your subscription

×