Get Even More Visitors To Your Blog, Upgrade To A Business Listing >>

ਪਹਿਲੀ ਵਾਰ ਮਾਂ ਬਣਨ ਵਾਲੀਆਂ ਔਰਤਾਂ ਨੂੰ ਹੁਣ ਮਿਲੇਗੀ 5000 ਰੁਪਏ ਦੀ ਵਿੱਤੀ ਸਹਾਇਤਾ

5000rs every Pregnant Women Fisrt child     ਲੁਧਿਆਣਾ(ਰਵਿੰਦਰ ਸਿੰਘ ਢਿੱਲੋਂ): ਭਾਰਤ ਸਰਕਾਰ ਵੱਲੋਂ ਪਹਿਲੀ ਜਨਵਰੀ, 2018 ਤੋਂ ‘ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ’ ਲਾਗੂ ਕਰ ਦਿੱਤੀ ਗਈ ਹੈ। ਇਸ ਯੋਜਨਾ ਅਧੀਨ ਭਾਰਤ ਸਰਕਾਰ ਵੱਲੋਂ ਪਹਿਲੀ ਵਾਰ ਮਾਂ ਬਣੀਆਂ ਔਰਤਾਂ ਨੂੰ 5000 ਰੁਪਏ ਤੱਕ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਇਸ ਯੋਜਨਾ ਬਾਰੇ ਵੱਧ ਤੋਂ ਵੱਧ ਔਰਤਾਂ ਨੂੰ ਜਾਣੂ ਕਰਾਉਣ ਲਈ ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਹਰੇਕ ਪਿੰਡ ਵਿੱਚ ਮਿਤੀ 3 ਅਤੇ 10 ਜਨਵਰੀ, 2018 ਨੂੰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸ ਮੀਟਿੰਗਾਂ ਦਾ ਟੀਚਾ ਵੱਧ ਤੋਂ ਵੱਧ ਔਰਤਾਂ ਨੂੰ ਜਾਗਰੂਕ ਕਰਨਾ ਹੈ।

5000rs every pregnant women fisrt child5000rs every pregnant women fisrt child

ਇਸ ‘ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ’ ਸੰਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵੂਮਨ) ਸ੍ਰੀਮਤੀ ਸੁਰਭੀ ਮਲਿਕ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀਮਤੀ ਰੁਪਿੰਦਰ ਕੌਰ ਨੇ ਦੱਸਿਆ ਕਿ ਇਸ ਯੋਜਨਾ ਦਾ ਲਾਭ ਲੈਣ ਲਈ ਗਰਭਵਤੀ ਔਰਤਾਂ ਨੂੰ ਆਪਣੇ ਨੇੜੇ ਦੇ ਆਂਗਣਵਾੜੀ ਕੇਂਦਰ ਵਿਖੇ ਆਖਰੀ ਮਾਂਹਵਾਰੀ ਤਰੀਕ ਤੋਂ 150 ਦਿਨਾਂ ਦੇ ਅੰਦਰ-ਅੰਦਰ ਪੰਜੀਕਰਨ ਅਤੇ ਨੇੜਲੇ ਸਿਹਤ ਕੇਂਦਰ ਤੋਂ ‘ਮਾਂ-ਬੱਚਾ ਸਿਹਤ ਕਾਰਡ’ ਜਾਰੀ ਕਰਾਉਣਾ ਜ਼ਰੂਰੀ ਹੋਵੇਗਾ ਤਾਂ ਹੀ ਉਹ ਇਹ ਲਾਭ ਪ੍ਰਾਪਤ ਕਰਨ ਸਕਣਗੀਆਂ।5000rs every pregnant women fisrt child

ਮਾਂ ਬਣਨ ਵਾਲੀਆਂ ਰਜਿਸਟਰਡ ਔਰਤਾਂ ਨੂੰ 1000 ਰੁਪਏ ਦੀ ਪਹਿਲੀ ਕਿਸ਼ਤ ਗਰਭ ਰਜਿਸਟਰ ਕਰਾਉਣ ‘ਤੇ, 2000 ਰੁਪਏ ਦੀ ਦੂਜੀ ਕਿਸ਼ਤ ਗਰਭ ਦੇ 6 ਮਹੀਨੇ ਦੇ ਪੂਰਬ ਚੈੱਕ ਅੱਪ ‘ਤੇ ਅਤੇ 2000 ਰੁਪਏ ਦੀ ਤੀਜੀ ਕਿਸ਼ਤ ਬੱਚੇ ਦੇ ਪਹਿਲੇ ਗੇੜ ਦੇ ਟੀਕਾਕਰਨ ਪੂਰਾ ਹੋਣ ‘ਤੇ ਮਿਲੇਗੀ। ਜਨਵਰੀ 1, 2017 ਤੋਂ ਬਾਅਦ ਪਹਿਲੀ ਵਾਰ ਮਾਂ ਬਣ ਚੁੱਕੀਆਂ ਔਰਤਾਂ ਵੀ ਇਸ ਯੋਜਨਾ ਦਾ ਲਾਭ ਲੈ ਸਕਦੀਆਂ ਹਨ। ਇਹ ਲਾਭ ਕੇਵਲ ਪਹਿਲੇ ਬੱਚੇ ਦੇ ਜਣੇਪੇ ‘ਤੇ ਉਸ ਔਰਤ ਨੂੰ ਮਿਲੇਗਾ, ਜਿਸ ਦਾ ਆਪਣੇ ਨਾਮ ‘ਤੇ ਸਿੰਗਲ ਬੈਂਕ ਖ਼ਾਤਾ ਹੋਵੇਗਾ।5000rs every pregnant women fisrt child

ਉਨ੍ਹਾਂ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਇਹ ਲਾਭ ਸਰਕਾਰ ਦੇ ਕਿਸੇ ਵੀ ਵਿਭਾਗ ਵੱਲੋਂ ਗਰਭਵਤੀ ਔਰਤਾਂ ਨੂੰ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ ਤੋਂ ਵੱਖਰਾ ਹੋਵੇਗਾ। ਇਸ ਯੋਜਨਾ ਦਾ ਲਾਭ ਵੱਧ ਤੋਂ ਵੱਧ ਗਰਭਵਤੀ ਔਰਤਾਂ ਨੂੰ ਦਿਵਾਉਣ ਲਈ ਪਿੰਡ ਪੱਧਰੀ ਹੈੱਲਥ, ਸੈਨੀਟੇਸ਼ਨ ਐਂਡ ਨਿਊਟਰੀਸ਼ਨ ਕਮੇਟੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਮਿਤੀ 3 ਜਨਵਰੀ ਅਤੇ 10 ਜਨਵਰੀ ਨੂੰ ਹਰੇਕ ਪਿੰਡ ਵਿੱਚ ਗਰਭਵਤੀ ਔਰਤਾਂ ਅਤੇ ਹੋਰ ਸੰਬੰਧਤ ਲੋਕਾਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਨੂੰ ਇਸ ਯੋਜਨਾ ਬਾਰੇ ਜਾਗਰੂਕ ਕਰਨ।

The post ਪਹਿਲੀ ਵਾਰ ਮਾਂ ਬਣਨ ਵਾਲੀਆਂ ਔਰਤਾਂ ਨੂੰ ਹੁਣ ਮਿਲੇਗੀ 5000 ਰੁਪਏ ਦੀ ਵਿੱਤੀ ਸਹਾਇਤਾ appeared first on Current Punjabi News | Latest Punjabi News Online : DailyPost.This post first appeared on Punjab Archives - Latest Punjab News, Current Punjabi News, please read the originial post: here

Share the post

ਪਹਿਲੀ ਵਾਰ ਮਾਂ ਬਣਨ ਵਾਲੀਆਂ ਔਰਤਾਂ ਨੂੰ ਹੁਣ ਮਿਲੇਗੀ 5000 ਰੁਪਏ ਦੀ ਵਿੱਤੀ ਸਹਾਇਤਾ

×

Subscribe to Punjab Archives - Latest Punjab News, Current Punjabi News

Get updates delivered right to your inbox!

Thank you for your subscription

×