Get Even More Visitors To Your Blog, Upgrade To A Business Listing >>

ਸੇਵਾ ਕੇਂਦਰ ਬੰਦ ਕਰਕੇ ਕਾਂਗਰਸ ਸਰਕਾਰ ਲੋਕਾਂ ਨੂੰ ਸਹੂਲਤਾਂ ਦੇਣ ਤੋਂ ਕਰ ਰਹੀ ਹੈ ਇਨਕਾਰ: ਅਕਾਲੀ ਦਲ

congress govt :ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਕਾਂਗਰਸ ਸਰਕਾਰ ਨੇ 1647 ਸੇਵਾ ਕੇਂਦਰਾਂ ਨੂੰ ਅਚਾਨਕ ਬੰਦ ਕਰਨ ਦਾ ਫੈਸਲਾ ਕਰਕੇ ਅਕਾਲੀ-ਭਾਜਪਾ ਸਰਕਾਰ ਵੱਲੋਂ ਨਾਗਰਿਕ ਸੇਵਾਵਾਂ ਨੂੰ ਲੋਕਾਂ ਦੇ ਬੂਹੇ ਤਕ ਪੁੱਜਦਾ ਕਰਨ ਲਈ ਸ਼ੁਰੂ ਕੀਤੇ ਪ੍ਰਸਾਸ਼ਕੀ ਸੁਧਾਰਾਂ ਦਾ ਭੋਗ ਪਾ ਦਿੱਤਾ ਹੈ।

ਚੰਡੀਗੜ੍ਹ ਵਿਖੇ ਇੱਕ ਪ੍ਰੈਸ ਕਾਨਫਰੰਸ ਮਗਰੋਂ ਬਿਆਨ ਦਿੰਦਿਆਂ ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਬੁਲਾਰੇ ਡਾਕਟਰ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਬਿਨਾਂ ਕੋਈ ਠੋਸ ਕਾਰਣ ਦੱਸੇ 1647 ਸੇਵਾ ਕੇਂਦਰਾਂ ਨੂੰ ਬੰਦ ਕਰਨ ਨਾਲ ਕੁਸ਼ਲ ਨੌਜਵਾਨਾਂ ਦੀਆਂ ਨੌਕਰੀਆਂ ਚਲੀਆਂ ਗਈਆਂ ਹਨ। ਉਹਨਾਂ ਕਿਹਾ ਕਿ ਸਰਕਾਰ ਘਰ ਘਰ ਨੌਕਰੀ ਦਾ ਵਾਅਦਾ ਕਰਦੀ ਆ ਰਹੀ ਹੈ, ਪਰ ਜਾਪਦਾ ਇਸ ਤਰ੍ਹਾਂ ਹੈ ਕਿ ਇਹ ਸੂਬੇ ਦੇ ਹਰ ਘਰ ਕੋਲੋਂ ਨੌਕਰੀ ਖੋਹਣ ਲਈ ਕੰਮ ਕਰ ਰਹੀ ਹੈ।congress govt working against punjab public: SAD

congress govt 

ਇਸ ਕਠੋਰ ਫੈਸਲੇ ਕਰਕੇ ਨੌਕਰੀਆਂ ਗੁਆਉਣ ਵਾਲੇ ਸਾਰੇ ਨੌਜਵਾਨਾਂ ਲਈ ਤੁਰੰਤ ਬਦਲਵੇਂ ਰੋਜ਼ਗਾਰ ਦਾ ਪ੍ਰਬੰਧ ਕੀਤਾ ਜਾਣਾ ਚਾਹੀਦਾ ਹੈ। ਅਕਾਲੀ ਆਗੂ ਨੇ ਕਿਹਾ ਕਿ ਇਹ ਗੱਲ ਬਹੁਤ ਅਫਸੋਸਨਾਕ ਹੈ ਕਿ ਸਰਕਾਰ ਐਲਾਨ ਕਰ ਰਹੀ ਹੈ ਕਿ ਉਹ ਸੇਵਾ ਕੇਂਦਰਾਂ ਵਿਚ ਆਂਗਣਵਾੜੀ ਕੇਂਦਰ ਖੋਲ੍ਹ ਦੇਵੇਗੀ ਅਤੇ ਉਹਨਾਂ ਨੂੰ ਪੰਚਾਇਤ ਘਰਾਂ ਵਿਚ ਤਬਦੀਲ ਕਰ ਦੇਵੇਗੀ।

ਉਹਨਾਂ ਕਿਹਾ ਕਿ ਇਹਨਾਂ ਕੇਂਦਰਾਂ ਦੀ ਉਸਾਰੀ 200 ਕਰੋੜ ਰੁਪਏ ਦੀ ਲਾਗਤ ਨਾਲ ਕੀਤੀ ਗਈ ਸੀ। ਜਾਤ, ਜਨਮ ਅਤੇ ਮੌਤ ਦੇ ਸਰਟੀਫਿਕੇਟਾਂ ਤੋਂ ਇਲਾਵਾ ਪਿੰਡਾਂ ਅਤੇ ਸ਼ਹਿਰਾਂ ਵਿਚ ਰਹਿੰਦੇ ਲੋਕਾਂ ਨੂੰ ਸਮਾਜ ਭਲਾਈ ਪੈਨਸ਼ਨਾਂ ਦੇਣ ਸਮੇਤ 78 ਸੇਵਾਵਾਂ ਪ੍ਰਦਾਨ ਕਰਨ ਵਾਲੇ ਇਹ ਸੇਵਾ ਕੇਂਦਰ ਪੂਰੀ ਤਰ੍ਹਾਂ ਆਧੁਨਿਕ ਤਕਨਾਲੌਜੀ ਨਾਲ ਲੈਸ ਹਨ।congress govt working against punjab public: SADਦੂਜੇ ਰਾਜਾਂ ਵੱਲੋਂ ਵੀ ਲਾਗੂ ਕੀਤੇ ਗਏ ਇਸ ਸੁਧਾਰਵਾਦੀ ਕਦਮ ਨੂੰ ਹੋਰ ਅਗਾਂਹ ਲੈ ਕੇ ਜਾਣ ਦੀ ਥਾਂ ਕਾਂਗਰਸ ਸਰਕਾਰ ਇਸ ਨੂੰ ਬੰਦ ਕਰਨਾ ਚਾਹੁੰਦੀ ਹੈ ਅਤੇ ਇਸ ਆਧੁਨਿਕ ਬੁਨਿਆਦੀ ਢਾਂਚੇ ਨੂੰ ਉਹਨਾਂ ਸਹੂਲਤਾਂ ਵਾਸਤੇ ਇਸਤੇਮਾਲ ਕਰਨਾ ਚਾਹੁੰਦੀ ਹੈ, ਜੋ ਲੋਕਾਂ ਕੋਲ ਪਹਿਲਾਂ ਹੀ ਮੌਜੂਦ ਹਨ।

ਅਕਾਲੀ ਆਗੂ ਨੇ ਕਿਹਾ ਕਿ ਸੇਵਾ ਕੇਂਦਰਾਂ, ਜੋ ਕਿ ਅਸਲੀਅਤ ਵਿਚ ਵਿਭਿੰਨ ਸੇਵਾਵਾਂ ਪ੍ਰਦਾਨ ਕਰਨ ਵਾਲੇ ਕੇਂਦਰ ਹਨ, ਨੂੰ ਬਣਾਉਣ ਦਾ ਫੈਸਲਾ ਪ੍ਰਦੇਸ਼ ਪ੍ਰਸਾਸ਼ਕੀ ਸੁਧਾਰ ਕਮਿਸ਼ਨ ਵੱਲੋਂ ਕਾਫੀ ਸੋਚ ਵਿਚਾਰ ਕਰਨ ਮਗਰੋਂ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੇ ਲੋਕਾਂ ਨੂੰ ਇਹਨਾਂ ਕੇਂਦਰਾਂ ਉੱਤੇ ਇੱਕ ਨਿਸ਼ਚਿਤ ਸਮੇਂ ਅੰਦਰ ਸੇਵਾਵਾਂ ਪ੍ਰਦਾਨ ਕੀਤੇ ਜਾਣ ਨੂੰ ਯਕੀਨੀ ਬਣਾਉਣ ਲਈ ਸੇਵਾ ਦਾ ਅਧਿਕਾਰ ਐਕਟ, 2011 ਲਿਆਂਦਾ ਸੀ।

ਕਾਂਗਰਸ ਸਰਕਾਰ ਵੱਲੋਂ ਇਹ ਅਨੌਖੀ ਸੇਵਾ ਨੂੰ ਬੰਦ ਕੀਤੇ ਜਾਣ ਪਿੱਛੇ ਇੱਕੋ ਦਲੀਲ ਸਮਝ ਆਉਂਦੀ ਹੈ, ਕਿ ਇਹ ਸਰਕਾਰ ਅਕਾਲੀ-ਭਾਜਪਾ ਸਰਕਾਰ ਵੱਲੋਂ ਸ਼ੁਰੂ ਕੀਤੇ ਸਾਰੇ ਲੋਕ-ਪੱਖੀ ਪ੍ਰਾਜੈਕਟਾਂ ਨੂੰ ਬੰਦ ਕਰਨ ਉੱਤੇ ਤੁਲੀ ਹੋਈ ਹੈ।congress govt working against punjab public: SADਡਾਕਟਰ ਚੀਮਾ ਨੇ ਕਿਹਾ ਕਿ ਇਸ ਤਰ੍ਹਾਂ ਲੱਗਦਾ ਹੈ ਕਿ ਸਰਕਾਰ ਇਹਨਾਂ ਕੇਂਦਰਾਂ ਨੂੰ ਖ਼ਤਮ ਕਰਨ ਦਾ ਇਰਾਦਾ ਬਣਾ ਚੁੱਕੀ ਹੈ ਤਾਂ ਹੀ ਬੇਵਕੂਫੀ ਭਰਿਆ ਦਾਅਵਾ ਕਰ ਰਹੀ ਹੈ ਕਿ ਸਿਰਫ 500 ਸੇਵਾ ਕੇਂਦਰਾਂ ਦੀ ਜਰੂਰਤ ਹੈ। ਉਹਨਾਂ ਕਿਹਾ ਕਿ ਕਾਂਗਰਸ ਨੇ ਇਹ ਅੰਕੜਾ ਕਿਸ ਤਰਜ ‘ਤੇ ਕੱਢਿਆ ਹੈ?

ਸੇਵਾ ਕੇਂਦਰ ਇਸ ਤਰੀਕੇ ਨਾਲ ਸਥਾਪਤ ਕੀਤੇ ਗਏ ਹਨ ਕਿ ਇਹ ਸੂਬੇ ਦੇ ਲੋਕਾਂ ਨੂੰ ਉਹਨਾਂ ਦੇ ਬੂਹੇ ਉੱਤੇ ਸੇਵਾਵਾਂ ਪ੍ਰਦਾਨ ਕਰਦੇ ਹਨ। ਉਹਨਾਂ ਕਿਹਾ ਕਿ 500 ਕੇਂਦਰਾਂ ਨੂੰ ਬਚਾ ਕੇ ਸਰਕਾਰ ਨੇ ਸਾਬਿਤ ਕਰ ਦਿੱਤਾ ਹੈ ਕਿ ਇਹ ਚੋਣਵੀਆਂ ਥਾਂਵਾਂ ਉੱਤੇ ਇਹਨਾਂ ਸੇਵਾਵਾਂ ਨੂੰ ਜਾਰੀ ਰੱਖੇਗੀ। ਅਸੀਂ ਅਜਿਹਾ ਵਿਤਕਰਾ ਨਹੀਂ ਹੋਣ ਦਿਆਂਗੇ ਅਤੇ ਇਸ ਸਕੀਮ ਨੂੰ ਪੂਰੇ ਸੂਬੇ ਅੰਦਰ ਲਾਗੂ ਅੰਦੋਲਨ ਕਰਾਂਗੇ।congress govt working against punjab public: SAD

congress govt

ਉਨ੍ਹਾਂ ਕਿਹਾ ਕਿ ਅਸੀਂ ਇਹ ਵੀ ਮੰਗ ਕਰਦੇ ਹਾਂ ਕਿ ਜਿਹਨਾਂ ਸੇਵਾ ਕੇਂਦਰਾਂ ਨੇ ਭ੍ਰਿਸ਼ਟਾਚਾਰ ਨੂੰ ਨੱਥ ਪਾਈ ਹੈ ਅਤੇ ਲੋਕਾਂ ਨੂੰ ਨਿਸ਼ਚਿਤ ਸਮੇਂ ਅੰਦਰ ਸੇਵਾਵਾਂ ਪ੍ਰਦਾਨ ਕਰ ਰਹੇ ਹਨ, ਉਹਨਾਂ ਨੂੰ ਤੁਰੰਤ ਦੁਬਾਰਾ ਸ਼ੁਰੂ ਕੀਤਾ ਜਾਵੇ। ਸਰਕਾਰ ਨੂੰ ਇਸ ਕ੍ਰਾਂਤੀਕਾਰੀ ਕਦਮ ਬਾਰੇ ਜਾਗਰੂਕਤਾ ਫੈਲਾਉਣੀ ਚਾਹੀਦੀ ਹੈ ਅਤੇ ਇਸ ਪ੍ਰਾਜੈਕਟ ਅੰਦਰ ਹੋਰ ਸੇਵਾਵਾਂ ਸ਼ਾਮਿਲ ਕਰਕੇ ਇਸ ਸਕੀਮ ਦਾ ਘੇਰਾ ਵਧਾਉਣਾ ਚਾਹੀਦਾ ਹੈ।congress govt working against punjab public: SAD

The post ਸੇਵਾ ਕੇਂਦਰ ਬੰਦ ਕਰਕੇ ਕਾਂਗਰਸ ਸਰਕਾਰ ਲੋਕਾਂ ਨੂੰ ਸਹੂਲਤਾਂ ਦੇਣ ਤੋਂ ਕਰ ਰਹੀ ਹੈ ਇਨਕਾਰ: ਅਕਾਲੀ ਦਲ appeared first on Current Punjabi News | Latest Punjabi News Online : DailyPost.This post first appeared on Punjab Archives - Latest Punjab News, Current Punjabi News, please read the originial post: here

Share the post

ਸੇਵਾ ਕੇਂਦਰ ਬੰਦ ਕਰਕੇ ਕਾਂਗਰਸ ਸਰਕਾਰ ਲੋਕਾਂ ਨੂੰ ਸਹੂਲਤਾਂ ਦੇਣ ਤੋਂ ਕਰ ਰਹੀ ਹੈ ਇਨਕਾਰ: ਅਕਾਲੀ ਦਲ

×

Subscribe to Punjab Archives - Latest Punjab News, Current Punjabi News

Get updates delivered right to your inbox!

Thank you for your subscription

×