Get Even More Visitors To Your Blog, Upgrade To A Business Listing >>

ਚੰਡੀਗੜ੍ਹ ਵਿਖੇ ਕੈਪਟਨ ਅਮਰਿੰਦਰ ਹੋਏ ਪ੍ਰੈਸ ਦੇ ਰੂ-ਬ-ਰੂ, ਇਨ੍ਹਾਂ ਗੱਲਾਂ ‘ਤੇ ਕੀਤੀ ਚਰਚਾ…

captain amrinder talked press chandigarh ਅੱਜ ਚੰਡੀਗੜ੍ਹ ਵਿਖੇ ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰੈਸ ਨਾਲ ਗੱਲਬਾਤ ਕੀਤੀ। ਪ੍ਰੈਸ ਨਾਲ ਗੱਲਬਾਤ ਕਰਦਿਆਂ ਅੱਜ ਕੈਪਟਨ ਅਮਰਿੰਦਰ ਨੇ ਕਈ ਮੁਦਿਆਂ ‘ਤੇ ਪ੍ਰੈਸ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸੂਬੇ ਵਿੱਚ ਅਜੇ ਵੀ ਜਿਹੜੇ ਗੈਂਗਸਟਰਾਂ ਸਰਗਰਮ ਹਨ ਉਹ ਹਿੰਸਾ ਦਾ ਰਾਹ ਤਿਆਗ ਦੇਣ। ਉਨ੍ਹਾਂ ਨੇ ਸਾਰੇ ਗੈਂਗਸਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਹ ਬੁਰੀ ਦੁਨੀਆਂ ਛੱਡ ਦੇਣ ਅਤੇ ਆਪਣੇ ਆਪ ਨੂੰ ਪੁਲਿਸ ਦੇ ਹਵਾਲੇ ਕਰ ਦੇਣ। ਇਸ ਦੇ ਨਾਲ ਹੀ ਉਨਾਂ ਨੇ ਵਿੱਕੀ ਗੌਂਡਰ ਅਤੇ ਉਸ ਦੇ ਸਾਥੀਆਂ ਵਿਰੁੱਧ ਝੂਠਾ ਮੁਕਾਬਲਾ ਕੀਤੇ ਜਾਣ ਦੇ ਦੋਸ਼ਾਂ ਨੂੰ ਰੱਦ ਕਰਦਿਆਂ ਆਖਿਆ ਕਿ ਸੁਭਾਵਿਕ ਤੌਰ ’ਤੇ ਗੈਂਗਸਟਰਾਂ ਦੇ ਪਰਿਵਾਰ ਦੁੱਖ ਦੀ ਹਾਲਤ ਵਿੱਚ ਹਨ ਅਤੇ ਤਾਹੀਂ ਉਹ ਅਜਿਹੇ ਦੋਸ਼ਾਂ ਲਾ ਰਹੇ ਹਨ।

captain amrinder talked press chandigarh

captain amrinder talked press chandigarh
ਮੁੱਖ ਮੰਤਰੀ ਨੇ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਵਿੱਚ ਆਖਿਆ ਕਿ ਗੈਂਗਸਟਰਾਂ ਦੀ ਮੌਤ ਜਸ਼ਨ ਮਨਾਉਣ ਦਾ ਕਾਰਨ ਨਹੀਂ ਅਤੇ ਅਜਿਹੇ ਅਪਰਾਧੀਆਂ ਨੂੰ ਇਸ ਗੱਲ ਦਾ ਅਹਿਸਾਸ ਜ਼ਰੂਰ ਹੋਣਾ ਚਾਹੀਦਾ ਹੈ ਕਿ ਨਾ ਤਾਂ ਕੋਈ ਕਾਨੂੰਨ ਤੋਂ ਉਪਰ ਹੈ ਅਤੇ ਨਾ ਹੀ ਉਹ ਬਹੁਤਾ ਸਮਾਂ ਕਾਨੂੰਨ ਤੋਂ ਬਚ ਸਕਦੇ ਹਨ। ਮੁੱਖ ਮੰਤਰੀ ਚੰਡੀਗੜ੍ਹ ਦੇ ਪੰਜਾਬ ਕਲਾ ਭਵਨ ਵਿਖੇ ਪ੍ਰੈਸ ਚੰਡੀਗੜ੍ਹ ਪ੍ਰੈਸ ਕਲੱਬ ਵੱਲੋਂ ਲਾਈ ਗਈ ਅਖਬਾਰਾਂ ਦੀ ਫੋਟੋ ਪ੍ਰਦਰਸ਼ਨੀ (ਨਿਊਜ਼ਸਕੇਪਜ਼-5) ਦੇ ਇਨਾਮ ਵੰਡ ਸਮਾਰੋਹ ਵਿੱਚ ਪਹੁੰਚੇ ਹੋਏ ਸਨ।

captain amrinder talked press chandigarh

ਗੈਂਗਸਟਰਾਂ ਖ਼ਿਲਾਫ਼ ਕਾਰਵਾਈ ਜਾਰੀ ਰਹੇਗੀ
ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਤੋਂ ਸੂਬੇ ਵਿੱਚ ਕਾਂਗਰਸ ਦੀ ਸਰਕਾਰ ਆਈ ਹੈ, ਉਸ ਵੇਲੇ ਤੋਂ ਏ-ਕੈਟਾਗਰੀ ਦੇ 47 ਫੀਸਦੀ ਗੈਂਗਸਟਰ ਅਤੇ ਬੀ-ਕੈਟਾਗਰੀ ਦੇ 42 ਫੀਸਦੀ ਗੈਂਗਸਟਰਾਂ ਨੇ ਜਾਂ ਤਾਂ ਆਤਮ ਸਮਰਪਣ ਕਰ ਦਿੱਤਾ ਹੈ ਅਤੇ ਜਾਂ ਫਿਰ ਇਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨਾਂ ਕਿਹਾ ਕਿ ਇਹ ਪੰਜਾਬ ਪੁਲਿਸ ਵੱਲੋਂ ਗੈਂਗਸਟਰਾਂ ਖਿਲਾਫ਼ ਵਿੱਢੀ ਕਾਰਵਾਈ ਦੇ ਠੋਸ ਯਤਨਾਂ ਦਾ ਨਤੀਜਾ ਹੈ। ਮੁੱਖ ਮੰਤਰੀ ਨੇ ਆਖਿਆ ਕਿ ਸੂਬੇ ਵਿੱਚ ਅਜੇ ਵੀ ਪੁਲਿਸ ਦੀਗ੍ਰਿਫ਼ਤ ਤੋਂ ਬਾਹਰ ਗੈਂਗਸਟਰਾਂ ਖਿਲਾਫ਼ ਕਾਰਵਾਈ ਜਾਰੀ ਰੱਖੀ ਜਾਵੇਗੀ।

captain amrinder talked press chandigarh

ਅਪਰਾਧੀਆਂ ਨੂੰ ਆਤਮ ਸਮਰਪਣ ਲਈ ਕਿਹਾ
ਮੁੱਖ ਮੰਤਰੀ ਨੇ ਕਿਹਾ ਕਿ ਇਨਾਂ ਅਪਰਾਧੀਆਂ ਨੂੰ ਸਮਝ ਲੈਣਾ ਚਾਹੀਦਾ ਹੈ ਕਿ ਉਨਾਂ ਲਈ ਹੁਣ ਰਾਹ ਬੰਦ ਹੋ ਗਏ ਹਨ ਅਤੇ ਉਹ ਹੁਣ ਬਹੁਤਾ ਸਮਾਂ ਕਾਨੂੰਨ ਦੀ ਪਕੜ ਤੋਂ ਬਾਹਰ ਨਹੀਂ ਰਹਿ ਸਕਦੇ। ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਭਾਵੇਂ ਗੈਂਗਸਟਰਾਂ ਨੂੰ ਕਾਨੂੰਨ ਕਾਰਵਾਈ ’ਚੋਂ ਲੰਘਣਾ ਹੋਵੇਗਾ ਪਰ ਦੂਜੇ ਪਾਸੇ ਸੂਬਾ ਸਰਕਾਰ ਉਨਾਂ ਦੇ ਆਖਰਕਾਰ ਮੁੜ ਵਸੇਬੇ ਲਈ ਹਰ ਸੰਭਵ ਯਤਨ ਕਰੇਗੀ। ਵਿੱਕੀ ਗੌਂਡਰ ਅਤੇ ਉਸ ਦੇ ਸਾਥੀਆਂ ਦੇ ਪਰਿਵਾਰਾਂ ਵੱਲੋਂ ਝੂਠੇ ਮੁਕਾਬਲੇ ਦੇ ਦੋਸ਼ਾਂ ਦੇ ਸਵਾਲ ਦੇ ਜਵਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਇਨਾਂ ਦੋਸ਼ਾਂ ਨੂੰ ਝੂਠ ਦੱਸਦਿਆਂ ਰੱਦ ਕਰ ਦਿੱਤਾ।

captain amrinder talked press chandigarh

ਲੁਧਿਆਣਾ ਨਗਰ ਨਿਗਮ ਚੋਣਾਂ 24 ਫਰਵਰੀ ਨੂੰ
ਇੱਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਮੰਤਰੀ ਮੰਡਲ ਦਾ ਵਿਸਥਾਰ ਲੁਧਿਆਣਾ ਨਗਰ ਨਿਗਮ ਦੀਆਂ ਚੋਣਾਂ ਤੋਂ ਬਾਅਦ ਕੀਤਾ ਜਾਵੇਗਾ ਅਤੇ ਪਹਿਲਾਂ ਵਾਂਗ ਮੰਤਰੀ ਮੰਡਲ ਦੀ ਚੋਣ ਵਿੱਚ ਮੈਰਿਟ ਨੂੰ ਹੀ ਅਧਾਰ ਬਣਾਇਆ ਜਾਵੇਗਾ। ਉਨ੍ਹਾਂ ਨੇ ਲੁਧਿਆਣਾ ਨਗਰ ਨਿਗਮ ਚੋਣਾਂ ਦੀ ਤਰੀਕ ਦਾ ਐਲਾਨ ਕਰਦਿਆਂ ਕਿਹਾ ਕਿ 24 ਫਰਵਰੀ ਨੂੰ ਚੋਣਾਂ ਹੋਣਗੀਆਂ ਅਤੇ 26 ਨੂੰ ਨਤੀਜੇ ਘੋਸ਼ਿਤ ਕੀਤੇ ਜਾਣਗੇ ਅਤੇ ਇਸ ਮਗਰੋਂ ਪੰਜਾਬ ਮੰਤਰੀ ਮੰਡਲ ਦਾ ਵਿਸਥਾਰ ਕੀਤਾ ਜਾਵੇਗਾ।

captain amrinder talked press chandigarh

ਡੀ.ਐੱਸ.ਪੀ ਦੀ ਮੌਤ ਦਾ ਮਾਮਲਾ
ਅੱਜ ਸਵੇਰੇ ਵਿਦਿਆਰਥੀਆਂ ਦੇ ਧਰਨੇ ਦੌਰਾਨ ਹਵਾ ਵਿੱਚ ਗੋਲੀਆਂ ਚਲਾਉਣ ਦੌਰਾਨ ਜੈਤੋ ਦੇ ਡੀ.ਐੱਸ.ਪੀ ਦੀ ਮੌਤ ਹੋ ਜਾਣ ਦੀ ਘਟਨਾ ਬਾਰੇ ਮੁੱਖ ਮੰਤਰੀ ਨੇ ਇਸ ਘਟਨਾ ਨੂੰ ਮੰਦਭਾਗੀ ਦੱਸਦਿਆਂ ਇਸ ਦੀ ਪੂਰੀ ਜਾਂਚ ਕਰਵਾਉਣ ਦਾ ਭਰੋਸਾ ਦਿੱਤਾ। ਉਨ੍ਹਾਂ ਨੇ ਡੀ.ਐੱਸ.ਪੀ ਸੰਧੂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਸੰਧੂ ਦੀ ਮੌਤ ਦਾ ਉਨ੍ਹਾਂ ਨੂੰ ਬੁਹਤ ਦੁੱਖ ਹੈ ਅਤੇ ਓਹਨਾ ਨੇ ਪੁਲਿਸ ਵਿਭਾਗ ਨੂੰ ਇਸ ਬਾਰੇ ਜਾਂਚ ਪੜਤਾਲ ਕਰਨ ਦੇ ਹੁਕਮ ਵੀ ਦੀ ਦਿੱਤੇ ਹਨ।

captain amrinder talked press chandigarh

ਇਸ ਸੱਬ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਕਲਾ ਭਵਨ ਵਿਖੇ ‘ਦਿ ਟ੍ਰਿਬਿਊਨ’ ਦੇ ਸਾਬਕਾ ਫੋਟੋ ਸੰਪਾਦਕ ਯੋਗ ਜੋਏ ਦੀ ਯਾਦ ਵਿੱਚ ਲਾਈ ਪ੍ਰਦਰਸ਼ਨੀ ਦੇਖੀ ਅਤੇ ਸ੍ਰੀ ਜੋਏ ਨਾਲ ਆਪਣੀ ਸਾਂਝ ਅਤੇ ਫੋਟੋਗ੍ਰਾਫੀ ਦੇ ਪੇਸ਼ੇ ਵਿਚ ਉਨਾਂ ਦੇ ਜੀਵਨ ਭਰ ਦੇ ਯੋਗਦਾਨ ਨੂੰ ਚੇਤੇ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਅਜਿਹੀਆਂ ਹੋਰ ਗਤੀਵਿਧੀਆਂ ਨੂੰ ਉਤਸ਼ਾਹਤ ਕਰਨ ਲਈ ਪ੍ਰੈਸ ਕਲੱਬ ਲਈ 10 ਲੱਖ ਰੁਪਏ ਦਾ ਨਗਦ ਯੋਗਦਾਨ ਪਾਉਣ ਦਾ ਐਲਾਨ ਕੀਤਾ।

captain amrinder talked press chandigarh

The post ਚੰਡੀਗੜ੍ਹ ਵਿਖੇ ਕੈਪਟਨ ਅਮਰਿੰਦਰ ਹੋਏ ਪ੍ਰੈਸ ਦੇ ਰੂ-ਬ-ਰੂ, ਇਨ੍ਹਾਂ ਗੱਲਾਂ ‘ਤੇ ਕੀਤੀ ਚਰਚਾ… appeared first on Current Punjabi News | Latest Punjabi News Online : DailyPost.This post first appeared on Punjab Archives - Latest Punjab News, Current Punjabi News, please read the originial post: here

Share the post

ਚੰਡੀਗੜ੍ਹ ਵਿਖੇ ਕੈਪਟਨ ਅਮਰਿੰਦਰ ਹੋਏ ਪ੍ਰੈਸ ਦੇ ਰੂ-ਬ-ਰੂ, ਇਨ੍ਹਾਂ ਗੱਲਾਂ ‘ਤੇ ਕੀਤੀ ਚਰਚਾ…

×

Subscribe to Punjab Archives - Latest Punjab News, Current Punjabi News

Get updates delivered right to your inbox!

Thank you for your subscription

×