Get Even More Visitors To Your Blog, Upgrade To A Business Listing >>

27,107 ਪ੍ਰੀਖਿਆ ਕੇਂਦਰਾਂ ‘ਚ ਹੋਣਗੀਆਂ ਦਸਵੀਂ ਅਤੇ ਬਾਰ੍ਹਵੀਂ ਦੀਆਂ ਸਾਲਾਨਾ ਪ੍ਰੀਖਿਆਵਾਂ

27107 pseb exam center: ਇਸ ਸਾਲ ਹੋਣ ਵਾਲੀਆਂ ਪੰਜਾਬ ‘ਚ ਦਸਵੀਂ ਅਤੇ ਬਾਰ੍ਹਵੀਂ ਦੀਆਂ ਸਾਲਾਨਾ ਪ੍ਰੀਖਿਆਵਾਂ ਨੂੰ ਨਕਲ ਰਹਿਤ ਅਤੇ ਸੁਚਾਰੂ ਢੰਗ ਨਾਲ ਕਰਵਾਉਣ ਲਈ ਸੂਬੇ ਵਿੱਚ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 27107 ਪ੍ਰੀਖਿਆ ਕੇਂਦਰ ਸਥਾਪਤ ਕੀਤੇ ਗਏ ਹਨ। ਇਨ੍ਹਾਂ ਪ੍ਰੀਖਿਆ ਕੇਂਦਰਾਂ ਵਿੱਚ ਦੋਵੇਂ ਜਮਾਤਾਂ ਦੇ 7 ਲੱਖ 42 ਹਜ਼ਾਰ ਵਿਦਿਆਰਥੀ ਪੇਪਰਾਂ ਲਈ ਅਪੀਅਰ ਹੋਣਗੇ। ਇਸ ਗੱਲ ਦਾ ਖੁਲਾਸਾ ਸਿੱਖਿਆ ਵਿਭਾਗ ਦੇ ਸਕੱਤਰ-ਕਮ-ਸਕੂਲ ਬੋਰਡ ਦੇ ਚੇਅਰਮੈਨ ਕ੍ਰਿਸ਼ਨ ਕੁਮਾਰ ਨੇ ਕੀਤਾ।

pseb27107 pseb exam center

ਉਨ੍ਹਾਂ ਦੱਸਿਆ ਕਿ ਪ੍ਰੀਖਿਆ ਭੈਅ ਰਹਿਤ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਨਕਲ ਦੇ ਕੋਹੜ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਰਹੱਦੀ ਇਲਾਕੇ ਵਿੱਚ ਉਡਣ ਦਸਤਿਆਂ ਵੱਲੋਂ ਤਿੱਖੀ ਨਜ਼ਰ ਰੱਖੀ ਜਾਵੇਗੀ। ਉਨ੍ਹਾਂ ਸਪੱਸ਼ਟ ਆਖਿਆ ਹੈ ਕਿ ਪ੍ਰੀਖਿਆ ਡਿਊਟੀ ਵਿੱਚ ਲਾਪਰਵਾਹੀ ਅਤੇ ਨਕਲ ਕਰਵਾਉਣ ਵਾਲੇ ਅਮਲੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਦੱਸਿਆ ਕਿ ਬਾਰ੍ਹਵੀਂ ਦੀ ਸਾਲਾਨਾ ਪ੍ਰੀਖਿਆ (ਸਮੇਤ ਓਪਨ ਸਕੂਲ) ਸ਼ਾਮ ਦੇ ਸੈਸ਼ਨ ਵਿੱਚ 28 ਫਰਵਰੀ ਤੋਂ 24 ਮਾਰਚ ਤੱਕ ਲਈ ਜਾਵੇਗੀ।

pseb

ਪ੍ਰੀਖਿਆ ਦਾ ਸਮਾਂ ਦੁਪਹਿਰ 2 ਵਜੇ ਤੋਂ ਸ਼ਾਮ 5.15 ਵਜੇ ਤੱਕ ਹੋਵੇਗਾ ਜਦੋਂਕਿ ਦਸਵੀਂ ਜਮਾਤ (ਸਮੇਤ ਓਪਨ ਸਕੂਲ) ਸਵੇਰ ਦੇ ਸੈਸ਼ਨ ਵਿੱਚ 12 ਮਾਰਚ ਤੋਂ 31 ਮਾਰਚ ਤੱਕ ਹੋਵੇਗੀ। ਪ੍ਰੀਖਿਆ ਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 1.15 ਵਜੇ ਤੱਕ ਦਾ ਹੋਵੇਗਾ। ਉਨ੍ਹਾਂ ਦੱਸਿਆ ਕਿ ਸਾਰੇ ਪ੍ਰੀਖਿਆ ਕੇਂਦਰ ਸਰਕਾਰੀ ਅਤੇ ਸਿੱਖਿਆ ਬੋਰਡ ਨਾਲ ਐਫੀਲੀਏਟਿਡ ਸਕੂਲਾਂ ਦੇ ਕੈਂਪਸ ਵਿੱਚ ਹੀ ਬਣਾਏ ਗਏ ਹਨ। ਇਸ ਵਰ੍ਹੇ ਹੁਣ ਤੱਕ ਦਸਵੀਂ ਦੀ ਪ੍ਰੀਖਿਆ ਲਈ ਸਰਕਾਰੀ, ਓਪਨ ਸਕੂਲ ਅਤੇ ਪ੍ਰਾਈਵੇਟ ਤੌਰ ’ਤੇ ਪ੍ਰੀਖਿਆ ਵਿੱਚ ਲਗਭਗ 4 ਲੱਖ 5 ਹਜ਼ਾਰ ਵਿਦਿਆਰਥੀ ਪ੍ਰੀਖਿਆ ਵਿੱਚ ਬੈਠਣਗੇ।

pseb

ਬਾਰ੍ਹਵੀਂ ਦੀ ਪ੍ਰੀਖਿਆ ਵਿੱਚ 3 ਲੱਖ 37 ਹਜ਼ਾਰ ਵਿਦਿਆਰਥੀ ਪ੍ਰੀਖਿਆ ਦੇਣਗੇ। ਉਨ੍ਹਾਂ ਦੱਸਿਆ ਕਿ ਐਤਕੀਂ ਦਸਵੀਂ ਅਤੇ ਬਾਰ੍ਹਵੀਂ ਦੀਆਂ ਫਰਵਰੀ ਅਤੇ ਮਾਰਚ ਵਿੱਚ ਹੋਣ ਵਾਲੀਆਂ ਪ੍ਰੀਖਿਆਵਾਂ ਲਈ ‘ਸੈਲਫ ਸੈਂਟਰ’ ਨਹੀਂ ਬਣਾਏ ਜਾ ਰਹੇ ਹਨ। ਚੇਅਰਮੈਨ ਨੇ ਦੱਸਿਆ ਕਿ ਪੰਜਾਬ ਦੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਵੱਲੋਂ ਪ੍ਰਾਪਤ ਸੂਚੀਆਂ ਦੇ ਆਧਾਰ ’ਤੇ ਹੀ ਪ੍ਰੀਖਿਆ ਕੇਂਦਰਾਂ ਦੀ ਸੂਚੀ ਤਿਆਰ ਕੀਤੀ ਗਈ ਹੈ ਅਤੇ ਇਸ ਗੱਲ ਦਾ ਪੂਰਾ ਧਿਆਨ ਵਿੱਚ ਰੱਖਿਆ ਗਿਆ ਹੈ ਕਿ ਕੋਈ ਵੀ ਪ੍ਰੀਖਿਆ ਕੇਂਦਰ 5-7 ਕਿਲੋਮੀਟਰ ਦੇ ਘੇਰੇ ਵਿੱਚ ਹੋਵੇ ਤਾਂ ਜੋ ਵਿਦਿਆਰਥੀਆਂ ਨੂੰ ਆਉਣ ਜਾਣ ਵਿੱਚ ਕੋਈ ਮੁਸ਼ਕਲ ਨਾ ਹੋਵੇ।

pseb27107 pseb exam center

ਸਪੈਸ਼ਲ ਪ੍ਰੀਖਿਆਰਥੀਆਂ ਨੂੰ ਮਿਲੇਗਾ ਵੱਖਰਾ ਪ੍ਰਸ਼ਨ ਪੱਤਰ
ਸਕੂਲ ਬੋਰਡ ਦੇ ਚੇਅਰਮੈਨ ਕ੍ਰਿਸ਼ਨ ਕੁਮਾਰ ਨੇ ਦੱਸਿਆ ਕਿ ਸੁਣਨ ਤੋਂ ਅਸਮਰੱਥ ਪ੍ਰੀਖਿਆਰਥੀਆਂ ਨੂੰ ਵੱਖਰਾ ਪ੍ਰਸ਼ਨ ਪੱਤਰ (ਕੋਡ) ਦਿੱਤਾ ਜਾਵੇਗਾ। ਸਾਰੇ ਵਿਦਿਆਰਥੀਆਂ ਨੂੰ ਪ੍ਰਸ਼ਨ ਪੱਤਰ ਪੜ੍ਹਨ ਲਈ 15 ਮਿੰਟ ਦਾ ਵਾਧੂ ਸਮਾਂ ਦਿੱਤਾ ਜਾਵੇਗਾ। ਇੰਜ ਹੀ ਨੇਤਰਹੀਣ, ਗੂੰਗੇ ਬੋਲੇ ਤੇ ਅਪੰਗ ਪ੍ਰੀਖਿਆਰਥੀਆਂ ਨੂੰ ਪੇਪਰ ਹੱਲ ਕਰਨ ਲਈ ਹਰੇਕ ਇੱਕ ਘੰਟੇ ਪਿੱਛੇ 20 ਮਿੰਟ ਦਾ ਵਾਧੂ ਸਮਾਂ ਦਿੱਤਾ ਜਾਵੇਗਾ।

pseb

The post 27,107 ਪ੍ਰੀਖਿਆ ਕੇਂਦਰਾਂ ‘ਚ ਹੋਣਗੀਆਂ ਦਸਵੀਂ ਅਤੇ ਬਾਰ੍ਹਵੀਂ ਦੀਆਂ ਸਾਲਾਨਾ ਪ੍ਰੀਖਿਆਵਾਂ appeared first on Current Punjabi News | Latest Punjabi News Online : DailyPost.This post first appeared on Punjab Archives - Latest Punjab News, Current Punjabi News, please read the originial post: here

Share the post

27,107 ਪ੍ਰੀਖਿਆ ਕੇਂਦਰਾਂ ‘ਚ ਹੋਣਗੀਆਂ ਦਸਵੀਂ ਅਤੇ ਬਾਰ੍ਹਵੀਂ ਦੀਆਂ ਸਾਲਾਨਾ ਪ੍ਰੀਖਿਆਵਾਂ

×

Subscribe to Punjab Archives - Latest Punjab News, Current Punjabi News

Get updates delivered right to your inbox!

Thank you for your subscription

×