Get Even More Visitors To Your Blog, Upgrade To A Business Listing >>

ਲੁਧਿਆਣਾ ਨਗਰ ਨਿਗਮ ਚੋਣਾਂ ਲਈ ਸੁਰੱਖਿਆ ਦੇ ਸਖ਼ਤ ਪ੍ਰਬੰਧ- ਸੰਧੂ

ludiana mc polls public safety most important ਪੰਜਾਬ ਰਾਜ ਚੋਣ ਕਮਿਸ਼ਨਰ ਜਗਪਾਲ ਸਿੰਘ ਸੰਧੂ ਨੇ ਕਿਹਾ ਹੈ ਕਿ ਮਿਤੀ 24 ਫਰਵਰੀ ਨੂੰ ਹੋਣ ਵਾਲੀਆਂ ਨਗਰ ਨਿਗਮ ਲੁਧਿਆਣਾ ਦੀਆਂ ਚੋਣਾਂ ਨੂੰ ਸ਼ਾਂਤਮਈ ਅਤੇ ਨਿਰਪੱਖ ਤਰੀਕੇ ਨਾਲ ਨੇਪਰੇ ਚਾੜਨ ਲਈ ਰਾਜ ਚੋਣ ਕਮਿਸ਼ਨ ਦੀ ਨਿਗਰਾਨੀ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਪ੍ਰਸਾਸ਼ਨ ਲੁਧਿਆਣਾ ਵੱਲੋਂ ਮੁਕੰਮਲ ਪ੍ਰਬੰਧ ਕੀਤੇ ਜਾ ਰਹੇ ਹਨ। ਕਿਸੇ ਵੀ ਸਮਾਜ ਵਿਰੋਧੀ ਤੱਤ ਨੂੰ ਚੋਣਾਂ ਦੌਰਾਨ ਮਾਹੌਲ ਨੂੰ ਖ਼ਰਾਬ ਕਰਨ ਦੀ ਇਜ਼ਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਅਜਿਹੇ ਅਨਸਰਾਂ ਨਾਲ ਪ੍ਰਸ਼ਾਸਨ ਵੱਲੋਂ ਸਖਤੀ ਨਾਲ ਨਿਪਟਿਆ ਜਾਵੇਗਾ।

ludiana mc polls public safety most important

ludiana mc polls public safety most important
ਚੋਣ ਕਮਿਸ਼ਨ ਵੱਲੋਂ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਹਰੇਕ ਯੋਗ ਵੋਟਰ ਆਪਣੀ ਵੋਟ ਨਿਰਪੱਖ ਅਤੇ ਬਿਨਾਂ ਕਿਸੇ ਡਰ ਅਤੇ ਭੈਅ ਦੇ ਪਾ ਸਕੇ। ਅੱਜ ਸਥਾਨਕ ਸਰਕਟ ਹਾਊਸ ਵਿਖੇ ਇਸ ਚੋਣ ਸੰਬੰਧੀ ਵੱਖ-ਵੱਖ ਰਾਜਸੀ ਪਾਰਟੀਆਂ ਅਤੇ ਆਮ ਲੋਕਾਂ ਦੇ ਵਿਚਾਰ ਜਾਨਣ ਲਈ ਵਿਸ਼ੇਸ਼ ਤੌਰ ’ਤੇ ਪੁੱਜੇ ਜਗਪਾਲ ਸਿੰਘ ਸੰਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨਗਰ ਨਿਗਮ ਲੁਧਿਆਣਾ ਦੀ ਚੋਣ ਸ਼ਾਂਤੀ ਅਤੇ ਨਿਰਪੱਖ ਤਰੀਕੇ ਨਾਲ ਸਿਰੇ ਚਾੜਨ ਲਈ ਚੋਣ ਕਮਿਸ਼ਨ ਦੀ ਨਿਗਰਾਨੀ ਵਿੱਚ ਪ੍ਰਸਾਸ਼ਨ ਵੱਲੋਂ ਪੁਖ਼ਤਾ ਇੰਤਜ਼ਾਮ ਕੀਤੇ ਜਾ ਰਹੇ ਹਨ।

ludiana mc polls public safety most important

ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਇਨ੍ਹਾਂ ਚੋਣਾਂ ਦੌਰਾਨ ਕੋਈ ਵੀ ਸਮਾਜ ਵਿਰੋਧੀ ਤੱਤ ਮਾਹੌਲ ਨੂੰ ਖ਼ਰਾਬ ਨਾ ਕਰ ਸਕੇ। ਉਨ੍ਹਾਂ ਸਪੱਸ਼ਟ ਕੀਤਾ ਕਿ ਚੋਣਾਂ ਨੂੰ ਸ਼ਾਂਤਮਈ ਤਰੀਕੇ ਨਾਲ ਕਰਾਉਣ ਲਈ ਲੁਧਿਆਣਾ ਪੁਲਿਸ ਡਿਊਟੀ ਨਿਭਾਏਗੀ, ਲੋੜ ਪੈਣ ’ਤੇ ਲੁਧਿਆਣਾ ਪੁਲਿਸ ਨੂੰ ਹੋਰ ਫੋਰਸ ਮੁਹੱਈਆ ਵੀ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸੰਵੇਦਨਸ਼ੀਲ ਅਤੇ ਅਤਿ ਸੰਵੇਦਨਸ਼ੀਲ ਪੋਲਿੰਗ ਬੂਥਾਂ ਦੀ ਸ਼ਨਾਖ਼ਤ ਕੀਤੀ ਜਾ ਰਹੀ ਹੈ, ਇਸ ਸੰਬੰਧੀ ਪੁਲਿਸ ਕਮਿਸ਼ਨਰ ਲੁਧਿਆਣਾ ਆਰ.ਐੱਨ.ਢੋਕੇ ਵੱਲੋਂ ਰਿਪੋਰਟ ਪ੍ਰਾਪਤ ਹੋਣ ’ਤੇ ਸੰਬੰਧਤ ਪੋਲਿੰਗ ਬੂਥਾਂ ’ਤੇ ਕਮਿਸ਼ਨ ਵੱਲੋਂ ਵੀਡੀਓਗ੍ਰਾਫੀ ਕਰਵਾਈ ਜਾਵੇਗੀ।

ludiana mc polls public safety most important

ਇਸ ਤੋਂ ਇਲਾਵਾ ਅਜਿਹੇ ਬੂਥਾਂ ’ਤੇ ਲੋੜ ਅਨੁਸਾਰ ਪੁਲਿਸ ਫੋਰਸ ਵੀ ਤਾਇਨਾਤ ਕੀਤੀ ਜਾਵੇਗੀ। ਇਸ ਸੰਬੰਧੀ ਰਾਜਸੀ ਪਾਰਟੀਆਂ ਨੂੰ ਵੀ ਕਿਹਾ ਗਿਆ ਹੈ ਕਿ ਉਹ ਸੰਵੇਦਨਸ਼ੀਲ ਬੂਥਾਂ ਬਾਰੇ ਆਪਣੀ ਚਿੰਤਾ ਸੂਚੀ (ਵਰੀ ਲਿਸਟ) ਦੇਣ। ਚੋਣਾਂ ਦੌਰਾਨ ਕਿਸੇ ਵੀ ਤਰ੍ਹਾਂ ਦੀ ਹਿੰਸਾ ਤੋਂ ਬਚਾਅ ਲਈ ਸੰਬੰਧਤ ਖੇਤਰਾਂ ਵਿੱਚ 100 ਫੀਸਦੀ ਹਥਿਆਰਾਂ ਨੂੰ ਜ਼ਬਤ ਕੀਤਾ ਜਾ ਰਿਹਾ ਹੈ। ਸੰਧੂ ਨੇ ਕਿਹਾ ਕਿ ਆਮ ਤੌਰ ’ਤੇ ਸੁਣਨ ਵਿੱਚ ਆਉਂਦਾ ਹੈ ਕਿ ਜਿਸ ਉਮੀਦਵਾਰ ਦੇ ਕਾਗਜ਼ ਰੱਦ ਹੋ ਜਾਂਦੇ ਹਨ ਤਾਂ ਉਹ ਸ਼ਿਕਾਇਤ ਕਰਦਾ ਹੈ ਕਿ ਉਸਨੇ ਨਾਮਜ਼ਦਗੀ ਪੱਤਰ ਮੁਕੰਮਲ ਕਰਕੇ ਦਿੱਤੇ ਸਨ ਪਰ ਚੋਣ ਦਫ਼ਤਰ ਵੱਲੋਂ ਉਸਦੇ ਦਸਤਾਵੇਜ਼ਾਂ ਨੂੰ ਇਧਰ-ਓਧਰ ਕਰ ਦਿੱਤਾ ਗਿਆ ਹੈ।

ludiana mc polls public safety most important

ਉਮੀਦਵਾਰਾਂ ਦੇ ਇਸ ਤੌਖ਼ਲੇ ਨੂੰ ਦੂਰ ਕਰਨ ਲਈ ਇਸ ਵਾਰ ਉਮੀਦਵਾਰ ਬਕਾਇਦਾ ਆਪਣੇ ਦੁਆਰਾ ਜਮ੍ਹਾਂ ਕਰਵਾਏ ਜਾ ਰਹੇ ਦਸਤਾਵੇਜਾਂ ਦੀ ਚੈੱਕਲਿਸਟ ਚੋਣ ਅਧਿਕਾਰੀ ਨੂੰ ਸੌਂਪੇਗਾ ਅਤੇ ਚੋਣ ਅਧਿਕਾਰੀ ਸੰਬੰਧਤ ਉਮੀਦਵਾਰ ਨੂੰ ਬਕਾਇਦਾ ਪ੍ਰਾਪਤੀ ਰਸੀਦ (ਐਕਨਾਲਿਜਮੈਂਟ) ਦੇਵੇਗਾ ਤਾਂ ਜੋ ਦਸਤਾਵੇਜ਼ ਇਧਰ-ਓਧਰ ਨਾ ਹੋਣ ਦੀ ਜਿੰਮੇਵਾਰੀ ਨਿਰਧਾਰਤ ਹੋ ਸਕੇ। ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ ਦੀ ਨਿਗਰਾਨੀ ਕਰਨ ਲਈ ਰਾਜ ਚੋਣ ਕਮਿਸ਼ਨ ਵੱਲੋਂ 5-6 ਚੋਣ ਨਿਗਰਾਨ ਵੀ ਲਗਾਏ ਜਾਣਗੇ, ਜੋ ਕਿ ਪੂਰੀ ਚੋਣ ਪ੍ਰਕਿਰਿਆ ’ਤੇ ਨਜ਼ਰ ਰੱਖਣਗੇ।

ludiana mc polls public safety most important

ਚੋਣ ਵੇਰਵਾ ਜਾਰੀ ਕਰਦਿਆਂ ਸੰਧੂ ਨੇ ਦੱਸਿਆ ਕਿ ਨਾਮਜ਼ਦਗੀ ਦਾਖ਼ਲ ਕਰਨ ਦੀ ਪ੍ਰੀਕ੍ਰਿਆ ਮਿਤੀ 8 ਫਰਵਰੀ ਤੋਂ ਸ਼ੁਰੂ ਹੋ ਜਾਵੇਗੀ ਅਤੇ ਮਿਤੀ 13 ਫਰਵਰੀ ਤੱਕ ਪੱਤਰ ਭਰੇ ਜਾ ਸਕਣਗੇ। ਮਿਤੀ 10 ਅਤੇ 11 ਫਰਵਰੀ ਨੂੰ ਸਰਕਾਰੀ ਛੁੱਟੀ ਹੋਣ ਕਾਰਨ ਨਾਮਜ਼ਦਗੀ ਪੱਤਰ ਨਹੀਂ ਭਰੇ ਜਾ ਸਕਣਗੇ। ਨਾਮਜ਼ਦਗੀ ਪੱਤਰਾਂ ਦੀ ਪੜਤਾਲ ਮਿਤੀ 15 ਫਰਵਰੀ ਨੂੰ ਹੋਵੇਗੀ। ਮਿਤੀ 16 ਫਰਵਰੀ ਨੂੰ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ ਅਤੇ ਇਸੇ ਦਿਨ ਭਾਵ ਮਿਤੀ 16 ਫਰਵਰੀ ਨੂੰ ਚੋਣ ਨਿਸ਼ਾਨ ਅਲਾਟ ਕਰ ਦਿੱਤੇ ਜਾਣਗੇ।

ludiana mc polls public safety most important

ਮਿਤੀ 24 ਫਰਵਰੀ ਨੂੰ ਵੋਟਾਂ ਪੈਣਗੀਆਂ। ਵੋਟਾਂ ਦੀ ਗਿਣਤੀ ਮਿਤੀ 27 ਫਰਵਰੀ ਨੂੰ ਹੋਵੇਗੀ। ਨਗਰ ਨਿਗਮ ਲੁਧਿਆਣਾ ਵਿੱਚ ਤਕਰੀਬਨ 10.50 ਲੱਖ ਵੋਟਰ 95 ਵਾਰਡਾਂ ਤੋਂ ਨੁਮਾਇੰਦੇ ਚੁਣਨ ਲਈ ਆਪਣੀ ਵੋਟ ਦਾ ਇਸਤੇਮਾਲ ਕਰਨਗੇ, ਜਿਨ੍ਹਾਂ ਵਿਚੋਂ ਲਗਭਗ 5.67 ਲੱਖ ਪੁਰਸ਼, 4.82 ਲੱਖ ਇਸਤਰੀਆਂ ਅਤੇ 23 ਤੀਸਰਾ ਲਿੰਗ ਹਨ।ਨਗਰ ਨਿਗਮ ਲੁਧਿਆਣਾ ਅਧੀਨ ਆਉਂਦੇ ਖੇਤਰਾਂ ਵਿਚ ਚੋਣ ਜ਼ਾਬਤਾ ਚੋਣ ਪ੍ਰੀਕ੍ਰਿਆ ਮੁਕੰਮਲ ਹੋਣ ਤੱਕ ਜਾਰੀ ਰਹੇਗਾ।

The post ਲੁਧਿਆਣਾ ਨਗਰ ਨਿਗਮ ਚੋਣਾਂ ਲਈ ਸੁਰੱਖਿਆ ਦੇ ਸਖ਼ਤ ਪ੍ਰਬੰਧ- ਸੰਧੂ appeared first on Current Punjabi News | Latest Punjabi News Online : DailyPost.This post first appeared on Punjab Archives - Latest Punjab News, Current Punjabi News, please read the originial post: here

Share the post

ਲੁਧਿਆਣਾ ਨਗਰ ਨਿਗਮ ਚੋਣਾਂ ਲਈ ਸੁਰੱਖਿਆ ਦੇ ਸਖ਼ਤ ਪ੍ਰਬੰਧ- ਸੰਧੂ

×

Subscribe to Punjab Archives - Latest Punjab News, Current Punjabi News

Get updates delivered right to your inbox!

Thank you for your subscription

×