Get Even More Visitors To Your Blog, Upgrade To A Business Listing >>

ਕੈਪਟਨ ਅਮਰਿੰਦਰ ਵੱਲੋਂ ਪੁਡਾ ਲਈ 167 ਅਸਾਮੀਆਂ ਲਈ ਸਿੱਧੀ ਭਰਤੀ ਨੂੰ ਹਰੀ ਝੰਡੀ

captain approved fill 167 puda vacancies ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਸ਼ਹਿਰੀ ਯੋਜਨਾਬੰਦੀ ਅਤੇ ਵਿਕਾਸ ਅਥਾਰਟੀ (ਪੁਡਾ) ਵਿੱਚ ਤਕਨੀਕੀ ਅਤੇ ਗੈਰ-ਤਕਨੀਕੀ ਵੱਖ-ਵੱਖ ਕਾਡਰਾਂ ਦੀਆਂ 167 ਅਸਾਮੀਆਂ ਦੀ ਸਿੱਧੀ ਭਰਤੀ ਲਈ ਹਰੀ ਝੰਡੀ ਦੇ ਦਿੱਤੀ ਹੈ। ਇਹ ਫੈਸਲਾ ਪੁਡਾ ਦੇ ਹੇਠ ਵਿਸ਼ੇਸ਼ ਵਿਕਾਸ ਅਥਾਰਟੀਜ਼ ਦੇ ਕੰਮ-ਕਾਜ ਵਿੱਚ ਸੁਧਾਰ ਲਿਆਉਣ ਅਤੇ ਦਰੁਸਤ ਕਰਨ ਦੇ ਉਦੇਸ਼ ਵਜੋਂ ਲਿਆ ਗਿਆ ਹੈ ਕਿਉਂਕਿ ਵੱਖ-ਵੱਖ ਕਾਡਰਾਂ ਦੇ ਵੱਡੀ ਗਿਣਤੀ ਮੁਲਾਜ਼ਮਾਂ ਦੇ ਪਿਛਲੇ ਕੁਝ ਸਾਲਾਂ ਦੌਰਾਨ ਸੇਵਾ ਮੁਕਤ ਹੋ ਜਾਣ ਕਾਰਨ ਇਹ ਅਸਾਮੀਆਂ ਖਾਲੀ ਸਨ ਜਿਨ੍ਹਾਂ ਨੂੰ ਭਰਿਆ ਜਾ ਰਿਹਾ ਹੈ।

captain approved fill 167 puda vacancies

captain approved fill 167 puda vacancies
ਇਹ ਮੀਟਿੰਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਕੈਪਟਨ ਕੋਲ ਹੀ ਮਕਾਨ ਅਤੇ ਸ਼ਹਿਰੀ ਵਿਕਾਸ ਵਿਭਾਗ ਦਾ ਚਾਰਜ ਹੈ। ਇਸ ਮੀਟਿੰਗ ਦੌਰਾਨ ਹੀ ਇਹ 167 ਅਸਾਮੀਆਂ ਦੀ ਸਿੱਧੀ ਭਰਤੀ ਕਰਨ ਦਾ ਫੈਸਲਾ ਲਿਆ ਗਿਆ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਅੱਜ ਇੱਥੇ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਵਿਭਾਗ ਦੇ ਦਫਤਰਾਂ/ਬਰਾਂਚਾਂ ਵਿੱਚ ਕੰਮ ਦਾ ਬੋਝ ਵਧਣ ਕਾਰਨ ਤਕਨੀਕੀ ਅਤੇ ਗੈਰ-ਤਕਨੀਕੀ ਅਸਾਮੀਆਂ ਦੀ ਸਿੱਧੀ ਭਰਤੀ ਦੀ ਜ਼ਰੂਰਤ ਤੇ ਇਸ ਮੀਟਿੰਗ ਦੌਰਾਨ ਜ਼ੋਰ ਦਿੱਤਾ ਗਿਆ।

captain approved fill 167 puda vacancies

ਸਰਕਾਰੀ ਬੁਲਾਰੇ ਅਨੁਸਾਰ ਇਸ ਸਮੇਂ ਦੌਰਾਨ ਵੱਖ-ਵੱਖ ਵਿਕਾਸ ਅਥਾਰਟੀਆਂ ਦੇ ਅਧਿਕਾਰ ਖੇਤਰ ਦਾ ਵੀ ਪਸਾਰਾ ਹੋਇਆ ਹੈ ਜਿਸ ਦੇ ਨਤੀਜੇ ਵਜੋਂ ਕੰਮ ਵਧ ਗਿਆ ਹੈ। ਕੰਮ-ਕਾਜ ਨੂੰ ਦਰੁਸਤ ਬਣਾਉਣ ਅਤੇ ਇਸ ਸੰਸਥਾ ਨੂੰ ਮਜ਼ਬੂਤ ਕਰਨ ਲਈ ਭਰਤੀ ਦੀ ਕਾਫੀ ਅਹਿਮੀਅਤ ਹੋਣ ਨਾਲ ਸਹਿਮਤੀ ਪ੍ਰਗਟਾਉਂਦੇ ਹੋਏ ਮੁੱਖ ਮੰਤਰੀ ਨੇ ਸਬ-ਡਵੀਜ਼ਨਲ ਅਫਸਰਾਂ (ਇਲੈਕਟਿ੍ਕਲ ਅਤੇ ਬਾਗਬਾਨੀ), ਜੂਨੀਅਰ ਇੰਜੀਨੀਅਰਾਂ (ਇਲੈਕਟਿ੍ਕਲ ਅਤੇ ਇਮਾਰਤਾਂ), ਡਰਾਫਟਮੈਨ (ਇੰਜੀਨੀਅਰਿੰਗ ਅਤੇ ਆਰਕੀਟੈਕਟ) ਅਤੇ ਲਾਅ ਅਫਸਰਾਂ ਤੇ ਕਲਰਕ ਕਮ ਡਾਟਾ ਐਾਟਰੀ ਓਪਰੇਟਰਾਂ ਦੀਆਂ ਗੈਰ-ਤਕਨੀਕੀ ਅਸਾਮੀਆਂ ਦੀ ਭਰਤੀ ਸਹਿਮਤੀ ਦੇ ਦਿੱਤੀ ਹੈ।

captain approved fill 167 puda vacancies

ਇਸ ਮੀਟਿੰਗ ਦੌਰਾਨ ਕੈਪਟਨ ਅਮਰਿੰਦਰ ਦੇ ਨਾਲ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਵਧੀਕ ਮੁੱਖ ਸਕੱਤਰ ਮਕਾਨ ਅਤੇ ਸ਼ਹਿਰੀ ਵਿਕਾਸ ਵਿਨੀ ਮਹਾਜਨ, ਪ੍ਰਮੁੱਖ ਸਕੱਤਰ ਵਿੱਤ ਅਨਿਰੁੱਧ ਤਿਵਾੜੀ ਅਤੇ ਮੁੱਖ ਪ੍ਰਸ਼ਾਸਕ ਪੁਡਾ ਰਵੀ ਭਗਤ ਵੀ ਹਾਜ਼ਰ ਸਨ। ਪੰਜਾਬ ਸਰਕਾਰ ਵੱਲੋਂ ਇਨ੍ਹਾਂ ਭਰਤੀਆਂ ਲਈ ਪੱਤਰ ਲੈਣੇ ਸ਼ੁਰੂ ਕਰ ਦਿੱਤੇ ਗਏ ਹਨ। ਮੀਟਿੰਗ ਦੌਰਾਨ ਕੈਪਟਨ ਅਮਰਿੰਦਰ ਨੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ‘ਤੇ ਕਰਨ ਲਈ ਜ਼ੋਰ ਦਿੱਤਾ ਹੈ।

captain approved fill 167 puda vacancies

The post ਕੈਪਟਨ ਅਮਰਿੰਦਰ ਵੱਲੋਂ ਪੁਡਾ ਲਈ 167 ਅਸਾਮੀਆਂ ਲਈ ਸਿੱਧੀ ਭਰਤੀ ਨੂੰ ਹਰੀ ਝੰਡੀ appeared first on Current Punjabi News | Latest Punjabi News Online : DailyPost.



This post first appeared on Punjab Archives - Latest Punjab News, Current Punjabi News, please read the originial post: here

Share the post

ਕੈਪਟਨ ਅਮਰਿੰਦਰ ਵੱਲੋਂ ਪੁਡਾ ਲਈ 167 ਅਸਾਮੀਆਂ ਲਈ ਸਿੱਧੀ ਭਰਤੀ ਨੂੰ ਹਰੀ ਝੰਡੀ

×

Subscribe to Punjab Archives - Latest Punjab News, Current Punjabi News

Get updates delivered right to your inbox!

Thank you for your subscription

×