Get Even More Visitors To Your Blog, Upgrade To A Business Listing >>

ਪੰਜਾਬ ਦੇ ਮੁੱਖ ਮੰਤਰੀ ਪੁੱਜੇ ਦਿੱਲੀ, ਕਾਂਗਰਸ ਪ੍ਰਧਾਨ ਨਾਲ ਕਰ ਸਕਦੇ ਹਨ ਮੁਲਾਕਾਤ

Chief Minister Amarinder Singh : ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕਰ ਸਕਦੇ ਹਨ। ਕੈਪਟਨ ਅਮਰਿੰਦਰ ਸਿੰਘ ਦਿੱਲੀ ਪੁੱਜ ਚੁੱਕੇ ਹਨ। ਦੱਸਿਆ ਜਾ ਰਿਹਾ ਹੈ ਕੇ ਰਾਮ ਵਿਲਾਸ ਪਾਸਵਾਨ ਨਾਲ ਵੀ ਕੈਪਟਨ ਅਮਰਿੰਦਰ ਸਿੰਘ ਮੁਲਾਕਾਤ ਕਰ ਸਕਦੇ ਹਨ।

ਕੈਪਟਨ ਅਮਰਿੰਦਰ ਸਿੰਘ ਨੇ ਮਹਿਲਾ ਅਤੇ ਬਾਲ ਵਿਕਾਸ ਲਈ ਯੂਨੀਅਨ ਕੈਬਿਨੇਟ ਮੰਤਰੀ ਸ਼੍ਰੀਮਤੀ ਮੇਨਕਾ ਗਾਂਧੀ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਦੇ ਵੱਖ-ਵੱਖ ਮੁੱਦਿਆਂ ‘ਤੇ ਚਰਚਾ ਕੀਤੀ। ਜਿਸ ਵਿਚ ਵੱਖ-ਵੱਖ ਔਰਤਾਂ ਅਤੇ ਬਾਲ ਵਿਕਾਸ ਭਲਾਈ ਸਕੀਮਾਂ ਲਈ ਕੇਂਦਰੀ ਫੰਡਾਂ ਨੂੰ ਜਲਦ ਉਪਲੱਭਦ ਕਰਾਉਣਾ ਸ਼ਾਮਲ ਸੀ।

Chief Minister Amarinder Singh

Chief Minister Amarinder Singh

ਬੀਤੇ ਦਿਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਸ਼ਹਿਰੀ ਯੋਜਨਾਬੰਦੀ ਅਤੇ ਵਿਕਾਸ ਅਥਾਰਟੀ (ਪੁਡਾ) ਵਿੱਚ ਤਕਨੀਕੀ ਅਤੇ ਗੈਰ-ਤਕਨੀਕੀ ਵੱਖ-ਵੱਖ ਕਾਡਰਾਂ ਦੀਆਂ 167 ਅਸਾਮੀਆਂ ਦੀ ਸਿੱਧੀ ਭਰਤੀ ਲਈ ਹਰੀ ਝੰਡੀ ਦੇ ਦਿੱਤੀ ਹੈ। ਇਹ ਫੈਸਲਾ ਪੁਡਾ ਦੇ ਹੇਠ ਵਿਸ਼ੇਸ਼ ਵਿਕਾਸ ਅਥਾਰਟੀਜ਼ ਦੇ ਕੰਮ-ਕਾਜ ਵਿੱਚ ਸੁਧਾਰ ਲਿਆਉਣ ਅਤੇ ਦਰੁਸਤ ਕਰਨ ਦੇ ਉਦੇਸ਼ ਵਜੋਂ ਲਿਆ ਗਿਆ ਹੈ ਕਿਉਂਕਿ ਵੱਖ-ਵੱਖ ਕਾਡਰਾਂ ਦੇ ਵੱਡੀ ਗਿਣਤੀ ਮੁਲਾਜ਼ਮਾਂ ਦੇ ਪਿਛਲੇ ਕੁਝ ਸਾਲਾਂ ਦੌਰਾਨ ਸੇਵਾ ਮੁਕਤ ਹੋ ਜਾਣ ਕਾਰਨ ਇਹ ਅਸਾਮੀਆਂ ਖਾਲੀ ਸਨ ਜਿਨ੍ਹਾਂ ਨੂੰ ਭਰਿਆ ਜਾ ਰਿਹਾ ਹੈ।

Chief Minister Amarinder Singh

ਇਹ ਮੀਟਿੰਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਕੈਪਟਨ ਕੋਲ ਹੀ ਮਕਾਨ ਅਤੇ ਸ਼ਹਿਰੀ ਵਿਕਾਸ ਵਿਭਾਗ ਦਾ ਚਾਰਜ ਹੈ। ਇਸ ਮੀਟਿੰਗ ਦੌਰਾਨ ਹੀ ਇਹ 167 ਅਸਾਮੀਆਂ ਦੀ ਸਿੱਧੀ ਭਰਤੀ ਕਰਨ ਦਾ ਫੈਸਲਾ ਲਿਆ ਗਿਆ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਅੱਜ ਇੱਥੇ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਵਿਭਾਗ ਦੇ ਦਫਤਰਾਂ/ਬਰਾਂਚਾਂ ਵਿੱਚ ਕੰਮ ਦਾ ਬੋਝ ਵਧਣ ਕਾਰਨ ਤਕਨੀਕੀ ਅਤੇ ਗੈਰ-ਤਕਨੀਕੀ ਅਸਾਮੀਆਂ ਦੀ ਸਿੱਧੀ ਭਰਤੀ ਦੀ ਜ਼ਰੂਰਤ ਤੇ ਇਸ ਮੀਟਿੰਗ ਦੌਰਾਨ ਜ਼ੋਰ ਦਿੱਤਾ ਗਿਆ।

Chief Minister Amarinder Singh

ਸਰਕਾਰੀ ਬੁਲਾਰੇ ਅਨੁਸਾਰ ਇਸ ਸਮੇਂ ਦੌਰਾਨ ਵੱਖ-ਵੱਖ ਵਿਕਾਸ ਅਥਾਰਟੀਆਂ ਦੇ ਅਧਿਕਾਰ ਖੇਤਰ ਦਾ ਵੀ ਪਸਾਰਾ ਹੋਇਆ ਹੈ ਜਿਸ ਦੇ ਨਤੀਜੇ ਵਜੋਂ ਕੰਮ ਵਧ ਗਿਆ ਹੈ। ਕੰਮ-ਕਾਜ ਨੂੰ ਦਰੁਸਤ ਬਣਾਉਣ ਅਤੇ ਇਸ ਸੰਸਥਾ ਨੂੰ ਮਜ਼ਬੂਤ ਕਰਨ ਲਈ ਭਰਤੀ ਦੀ ਕਾਫੀ ਅਹਿਮੀਅਤ ਹੋਣ ਨਾਲ ਸਹਿਮਤੀ ਪ੍ਰਗਟਾਉਂਦੇ ਹੋਏ ਮੁੱਖ ਮੰਤਰੀ ਨੇ ਸਬ-ਡਵੀਜ਼ਨਲ ਅਫਸਰਾਂ (ਇਲੈਕਟਿ੍ਕਲ ਅਤੇ ਬਾਗਬਾਨੀ), ਜੂਨੀਅਰ ਇੰਜੀਨੀਅਰਾਂ (ਇਲੈਕਟਿ੍ਕਲ ਅਤੇ ਇਮਾਰਤਾਂ), ਡਰਾਫਟਮੈਨ (ਇੰਜੀਨੀਅਰਿੰਗ ਅਤੇ ਆਰਕੀਟੈਕਟ) ਅਤੇ ਲਾਅ ਅਫਸਰਾਂ ਤੇ ਕਲਰਕ ਕਮ ਡਾਟਾ ਐਾਟਰੀ ਓਪਰੇਟਰਾਂ ਦੀਆਂ ਗੈਰ-ਤਕਨੀਕੀ ਅਸਾਮੀਆਂ ਦੀ ਭਰਤੀ ਸਹਿਮਤੀ ਦੇ ਦਿੱਤੀ ਹੈ।

Chief Minister Amarinder Singh

ਇਸ ਮੀਟਿੰਗ ਦੌਰਾਨ ਕੈਪਟਨ ਅਮਰਿੰਦਰ ਦੇ ਨਾਲ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਵਧੀਕ ਮੁੱਖ ਸਕੱਤਰ ਮਕਾਨ ਅਤੇ ਸ਼ਹਿਰੀ ਵਿਕਾਸ ਵਿਨੀ ਮਹਾਜਨ, ਪ੍ਰਮੁੱਖ ਸਕੱਤਰ ਵਿੱਤ ਅਨਿਰੁੱਧ ਤਿਵਾੜੀ ਅਤੇ ਮੁੱਖ ਪ੍ਰਸ਼ਾਸਕ ਪੁਡਾ ਰਵੀ ਭਗਤ ਵੀ ਹਾਜ਼ਰ ਸਨ। ਪੰਜਾਬ ਸਰਕਾਰ ਵੱਲੋਂ ਇਨ੍ਹਾਂ ਭਰਤੀਆਂ ਲਈ ਪੱਤਰ ਲੈਣੇ ਸ਼ੁਰੂ ਕਰ ਦਿੱਤੇ ਗਏ ਹਨ। ਮੀਟਿੰਗ ਦੌਰਾਨ ਕੈਪਟਨ ਅਮਰਿੰਦਰ ਨੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ‘ਤੇ ਕਰਨ ਲਈ ਜ਼ੋਰ ਦਿੱਤਾ ਹੈ।

The post ਪੰਜਾਬ ਦੇ ਮੁੱਖ ਮੰਤਰੀ ਪੁੱਜੇ ਦਿੱਲੀ, ਕਾਂਗਰਸ ਪ੍ਰਧਾਨ ਨਾਲ ਕਰ ਸਕਦੇ ਹਨ ਮੁਲਾਕਾਤ appeared first on Current Punjabi News | Latest Punjabi News Online : DailyPost.



This post first appeared on Punjab Archives - Latest Punjab News, Current Punjabi News, please read the originial post: here

Share the post

ਪੰਜਾਬ ਦੇ ਮੁੱਖ ਮੰਤਰੀ ਪੁੱਜੇ ਦਿੱਲੀ, ਕਾਂਗਰਸ ਪ੍ਰਧਾਨ ਨਾਲ ਕਰ ਸਕਦੇ ਹਨ ਮੁਲਾਕਾਤ

×

Subscribe to Punjab Archives - Latest Punjab News, Current Punjabi News

Get updates delivered right to your inbox!

Thank you for your subscription

×