Get Even More Visitors To Your Blog, Upgrade To A Business Listing >>

ਪ੍ਰਦੂਸ਼ਣ ਨਾਲ ਨਜਿੱਠਣ ਲਈ ਦਿੱਲੀ ਸਰਕਾਰ ਚੁੱਕੇਗੀ ਇਹ ਕਦਮ

Government Delhi ਨਵੀਂ ਦਿੱਲੀ: ਦਿੱਲੀ ਇੱਕ ਕਰੋੜ 73 ਲੱਖ ਦੀ ਆਬਾਦੀ ਨਾਲ ਇਹ ਭਾਰਤ ਦਾ ਦੂਜਾ ਤੇ ਸੰਸਾਰ ਦਾ 8ਵਾਂ ਸਭ ਤੋਂ ਵੱਡਾ ਸ਼ਹਿਰ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਕਿ ਦਿੱਲੀ ਸਰਕਾਰ ਜਨਤਕ ਆਵਾਜਾਈ ਲਈ ਇਸ ਸਾਲ 2000 ਬੱਸਾਂ ਖਰੀਦੇਗੀ।Government Delhi

ਇਸ ਦੇ ਨਾਲ ਹੀ ਇਥੇ ਹਵਾ ਪ੍ਰਦੂਸ਼ਣ ਘਟਾਉਣ ਦੀ ਕੋਸ਼ਿਸ਼ ਅਧੀਨ ਵੱਡੇ ਪੈਮਾਨੇ ‘ਤੇ ਪੌਦਿਆਂ ਨੂੰ ਲਗਾਉਣ ਦਾ ਅਭਿਆਨ ਵੀ ਸ਼ੁਰੂ ਕਰੇਗੀ। ਆਪਣੇ ਸਰਕਾਰੀ ਨਿਵਾਸ ‘ਤੇ ਮੁੰਬਈ ਦੇ ਕੁਝ ਵਿਦਿਆਰਥੀਆਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਦਿੱਲੀ ਅਤੇ ਮੁੰਬਈ ਵਿਚਾਲੇ ਕੋਈ ਮੁਕਾਬਲਾ ਨਹੀਂ ਹੈ ਅਤੇ ਉਹ ਚਾਹੁੰਦੇ ਹਨ ਕਿ ਦੋਵੇਂ ਸ਼ਹਿਰ ਤਰੱਕੀ ਕਰਨ।

Government DelhiGovernment Delhi

ਦਿੱਲੀ ‘ਚ ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਚੁੱਕੇ ਗਏ ਕਦਮਾਂ ਦੇ ਬਾਰੇ ‘ਚ ਪੁੱਛੇ ਜਾਣ ‘ਤੇ ਉਨ੍ਹਾਂ ਕਿਹਾ ਕਿ ਵੈਸੇ ਤਾਂ ਇਹ ਵੱਡੀ ਸਮੱਸਿਆ ਹੈ ਪਰ ਦਿੱਲੀ ਸਰਕਾਰ ‘ਚ ਰਾਜਨੀਤਕ ਇੱਛਾ ਸ਼ਕਤੀ ਦੀ ਕਮੀ ਨਹੀਂ ਹੈ। ਅਸੀਂ ਕਈ ਯੋਜਨਾਵਾਂ ਬਣਾਈਆਂ ਜਿਨ੍ਹਾਂ ਨੂੰ ਲਾਗੂ ਕਰਨਾ ਮੁਸ਼ਕਿਲ ਸੀ ਫਿਰ ਵੀ ਅਸੀਂ ਇਹ ਕੀਤਾ। ਉਨ੍ਹਾ ਕਿਹਾ ਕਿ ਇਸ ਸਾਲ ਪੂਰੀ ਦਿੱਲੀ ‘ਚ ਜੰਗ ਦੇ ਪੱਧਰ ‘ਤੇ ਵੱਡੀ ਗਿਣਤੀ ‘ਚ ਪੇੜ-ਪੌਦੇ ਲਗਾਉਣ ਦੀ ਯੋਜਨਾ ਬਣਾ ਰਹੇ ਹਾਂ। ਅਸੀਂ ਉਸ ‘ਚ ਸਕੂਲੀ ਬੱਚਿਆਂ ਅਤੇ ਨਾਗਰਿਕਾਂ ਨੂੰ ਨਾਲ ਲਿਆਂਵਾਗੇ। ਅਸੀਂ 2000 ਬੱਸਾਂ ਖਰੀਦਣ ਦੀ ਵੀ ਯੋਜਨਾ ਬਣਾ ਰਹੇ ਹਾਂ ਤਾਂ ਜੋ ਲੋਕ ਆਪਣੀਆ ਕਾਰਾਂ ਨੂੰ ਛੱਡ ਕੇ ਬੱਸ ‘ਚ ਸਫਰ ਕਰਨ।Government Delhi
ਇਹ ਵੀ ਪੜ੍ਹੋ
ਆਮ ਆਦਮੀ ਪਾਰਟੀ (ਆਪ) ਦੀ ਦਿੱਲੀ ਸਰਕਾਰ ਪੰਜਾਬ ਜਿੱਤਣ ਲਈ ਸਮੂਹ 117 ਵਿਧਾਨ ਸਭਾ ਹਲਕਿਆਂ ਵਿੱਚ ਡਟ ਗਈ ਹੈ। ‘ਆਪ’ ਨੇ ਚੋਣਾਂ ਦੇ ਅਖੀਰਲੇ ਪੜਾਅ ਵਿੱਚ ਵੱਡਾ ਸਿਆਸੀ ਹੱਲਾ ਮਾਰਦਿਆਂ ਦਿੱਲੀ ਸਰਕਾਰ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਮੇਤ ਉਥੋਂ ਦੇ ਪ੍ਰਮੁੱਖ ਮੰਤਰੀਆਂ ਨੂੰ ਪੰਜਾਬ ਵਿੱਚ ਚੋਣ ਮੈਦਾਨ ਸਰ ਕਰਨ ਲਈ ਭੇਜਿਆ ਹੈ।Government Delhi
ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤਾਂ ਪਿਛਲੇ ਕੁਝ ਮਹੀਨਿਆਂ ਤੋਂ ਪੂਰੀ ਤਰ੍ਹਾਂ ਪੰਜਾਬ ਦੇ ਚੋਣ ਪ੍ਰਚਾਰ ਵਿੱਚ ਮਸਰੂਫ ਹਨ। ਹੁਣ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੀ ਪਾਰਟੀ ਦੇ ਹੱਕ ਪ੍ਰਚਾਰ ਲਈ ਪੰਜਾਬ ਪੁੱਜ ਗਏ ਹਨ। ‘ਆਪ’ ਵੱਲੋਂ 40 ਸਟਾਰ ਪ੍ਰਚਾਰਕਾਂ ਦੀ ਜਾਰੀ ਕੀਤੀ ਸੂਚੀ ਵਿੱਚ 15 ਸ਼ਖ਼ਸੀਅਤਾਂ ਦਿੱਲੀ ਨਾਲ ਸਬੰਧਤ ਹਨ। ਇਨ੍ਹਾਂ ਵਿੱਚ ਦਿੱਲੀ ਸਰਕਾਰ ਦੇ ਮੁੱਖ ਮੰਤਰੀ, ਉਪ ਮੁੱਖ ਮੰਤਰੀ ਤੇ ਵਿਧਾਨ ਸਭਾ ਦੇ ਡਿਪਟੀ ਸਪੀਕਰ ਸਮੇਤ ਦੋ ਮੰਤਰੀ ਅਤੇ ਸੱਤ ਵਿਧਾਇਕ ਸ਼ਾਮਲ ਹਨ।

The post ਪ੍ਰਦੂਸ਼ਣ ਨਾਲ ਨਜਿੱਠਣ ਲਈ ਦਿੱਲੀ ਸਰਕਾਰ ਚੁੱਕੇਗੀ ਇਹ ਕਦਮ appeared first on Current Punjabi News | Latest Punjabi News Online : DailyPost.



This post first appeared on Punjab Archives - Latest Punjab News, Current Punjabi News, please read the originial post: here

Share the post

ਪ੍ਰਦੂਸ਼ਣ ਨਾਲ ਨਜਿੱਠਣ ਲਈ ਦਿੱਲੀ ਸਰਕਾਰ ਚੁੱਕੇਗੀ ਇਹ ਕਦਮ

×

Subscribe to Punjab Archives - Latest Punjab News, Current Punjabi News

Get updates delivered right to your inbox!

Thank you for your subscription

×