Get Even More Visitors To Your Blog, Upgrade To A Business Listing >>

ਸਵ. ਜਥੇਦਾਰ ਅਜੀਤ ਸਿੰਘ ਕੋਹਾੜ ਦਾ ਅੱਜ ਹੋਵੇਗਾ ਅੰਤਿਮ ਸੰਸਕਾਰ

Akali Leader Ajit Singh Kohar : ਅਕਾਲੀ ਆਗੂ ਸਵ. ਜਥੇਦਾਰ ਅਜੀਤ ਸਿੰਘ ਕੋਹਾੜ ਦਾ ਅੰਤਿਮ ਸੰਸਕਾਰ ਅੱਜ ਉਹਨਾਂ ਦੇ ਗ੍ਰਹਿ ਵਿਖੇ ਹੋਵੇਗਾ। ਦੁਪਹਿਰ 1 ਵਜੇ ਕੋਹਾੜ ਖੁਰਦ (ਸ਼ਾਹਕੋਟ) ਵਿਖੇ ਅੰਤਿਮ ਰਸਮਾਂ ਨਿਭਾਈਆਂ ਜਾਣਗੀਆਂ। ਸ਼ਾਹਕੋਟ ਹਲਕਾ ਤੋਂ ਵਿਧਾਇਕ ਅਤੇ ਸੀਨੀਅਰ ਅਕਾਲੀ ਆਗੂ ਜਥੇਦਾਰ ਅਜੀਤ ਸਿੰਘ ਕੋਹਾੜ ਦਾ ਐਤਵਾਰ ਦੇਰ ਰਾਤ ਦਿਹਾਂਤ ਹੋ ਗਿਆ ਸੀ। ਉਹਨਾਂ ਦੀ ਦਿਲ ਦਾ ਦੌਰਾ ਪੈਣ ਮਗਰੋਂ ਹੋਈ ਸੀ।

Akali Leader Ajit Singh Kohar

ਸ਼ਾਹਕੋਟ ਹਲਕਾ ਤੋਂ ਵਿਧਾਇਕ ਅਤੇ ਸੀਨੀਅਰ ਅਕਾਲੀ ਆਗੂ ਜਥੇਦਾਰ ਅਜੀਤ ਸਿੰਘ ਕੋਹਾੜ ਦਾ ਐਤਵਾਰ ਨੂੰ ਦਿਹਾਂਤ ਹੋ ਗਿਆ ਸੀ। ਉਨ੍ਹਾਂ ਨੂੰ ਦੇਰ ਸ਼ਾਮ ਦਿਲ ਦਾ ਦੌਰਾ ਪੈਣ ਮਗਰੋਂ ਸ਼ਾਹਕੋਟ ਦੇ ਇਕ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੀ ਨਾਜ਼ੁਕ ਹਾਲਤ ਨੂੰ ਦੇਖਦਿਆਂ ਡਾਕਟਰਾਂ ਵਲੋਂ ਜਲੰਧਰ ਦੇ ਬੀ. ਬੀ. ਸੀ. ਹਸਪਤਾਲ ਲਈ ਰੈਫਰ ਕਰ ਦਿੱਤਾ ਗਿਆ ਸੀ। ਜਿੱਥੇ ਉਨ੍ਹਾਂ ਦੀ ਦੇਰ ਰਾਤ ਮੌਤ ਹੋ ਗਈ ਸੀ। ਜਥੇਦਾਰ ਅਜੀਤ ਸਿੰਘ 78 ਵਰ੍ਹਿਆਂ ਦੇ ਸਨ।

Akali Leader Ajit Singh Kohar

Akali Leader Ajit Singh Kohar

ਸਾਬਕਾ ਮੰਤਰੀ ਅਜੀਤ ਸਿੰਘ ਕੋਹਾੜ ਦੇ ਦੇਹਾਂਤ ‘ਤੇ ਪੰਜਾਬ ਸਰਕਾਰ ਵੱਲੋਂ ਬੀਤੇ ਦਿਨ ਅੱਧੇ ਦਿਨ ਦੀ ਛੁੱਟੀ ਦਾ ਵੀ ਐਲਾਨ ਕੀਤਾ ਗਿਆ ਸੀ। ਅਤੇ ਪੰਜਾਬ ਦੇ ਮੁੱਖ ਮੰਤਰੀ ਨੇ ਇਕ ਸ਼ੋਕ ਸੰਦੇਸ਼ ‘ਚ ਕੋਹਾੜ ਨੂੰ ਆਪਣੇ ਹਲਕੇ ਦੇ ਵਿਕਾਸ ਤੇ ਖੁਸ਼ਹਾਲੀ ਲਈ ਵਚਨਬੱਧ ਤੇ ਜ਼ਮੀਨ ਨਾਲ ਜੁੜੇ ਹੋਏ ਨੇਤਾ ਕਰਾਰ ਦਿੱਤਾ, ਜਿਨ੍ਹਾਂ ਨੇ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਨੂੰ ਯਕੀਨੀ ਬਣਾਇਆ।

ਅਤੇ ਉਹ ਹਮੇਸਾ ਹੀ ਰਾਜਨੀਤੀ ਨੂੰ ਛੱਡ ਕੇ ਅਪਣੇ ਹਲਕੇ ਦੇ ਲੋਕਾਂ ਦੇ ਸੁੱਖ ਅਤੇ ਦੁੱਖ ਵਿੱਚ ਸਦਾ ਸਰੀਕ ਹੁੰਦੇ ਹਨ। ਦੁਖੀ ਪਰਿਵਾਰ ਦੇ ਮੈਂਬਰਾਂ ਅਤੇ ਸਾਕ-ਸਬੰਧੀਆਂ ਨਾਲ ਦਿਲੀ ਹਮਦਰਦੀ ਜ਼ਾਹਿਰ ਕਰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ।

Akali Leader Ajit Singh Kohar

ਇਸ ਤੋਂ ਬਿਨਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਨੇ ਵੀ ਸਾਬਕਾ ਮੰਤਰੀ ਅਜੀਤ ਸਿੰਘ ਕੋਹਾੜ ਦੇ ਦਿਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਆਪਣੇ ਸ਼ੋਕ ਸੁਨੇਹੇ ‘ਚ ਰਾਣਾ ਕੇ. ਪੀ. ਸਿੰਘ ਨੇ ਕਿਹਾ ਕਿ ਅਜੀਤ ਸਿੰਘ ਕੋਹਾੜ ਪੰਜਾਬ ਦੀ ਸਿਆਸਤ ‘ਚ ਖਾਸ ਸਥਾਨ ਰੱਖਦੇ ਸਨ ਅਤੇ ਉਨ੍ਹਾਂ ਵੱਲੋਂ ਸਮਾਜਿਕ ਤੇ ਸਿਆਸੀ ਖੇਤਰ ‘ਚ ਕੀਤੀ ਸੇਵਾ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।

Akali Leader Ajit Singh Kohar

ਉਹ ਸ਼ਾਹਕੋਟ ਹਲਕੇ ਤੋਂ ਲਗਾਤਾਰ ਪੰਜ ਵਾਰ ਵਿਧਾਇਕ ਬਣੇ। ਉਹ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲਾ ਜਥੇਦਾਰ ਸਨ। ਉਹ ਜੇਲ, ਮੁੜ-ਵਸੇਬਾ ਤੇ ਟ੍ਰਾਂਸਪੋਰਟ ਵਰਗੇ ਮਹੱਤਵਪੂਰਨ ਮੰਤਰਾਲਿਆਂ ਦੇ ਅਕਾਲੀ ਸਰਕਾਰਾਂ ‘ਚ ਮੰਤਰੀ ਰਹੇ ਸਨ। ਉਨ੍ਹਾਂ ਦੀ ਮੌਤ ‘ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਾਲ-ਨਾਲ ਅਕਾਲੀ ਆਗੂਆਂ ਤੇ ਭਾਜਪਾ ਦੇ ਸੀਨੀਅਰ ਆਗੂਆਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ।

The post ਸਵ. ਜਥੇਦਾਰ ਅਜੀਤ ਸਿੰਘ ਕੋਹਾੜ ਦਾ ਅੱਜ ਹੋਵੇਗਾ ਅੰਤਿਮ ਸੰਸਕਾਰ appeared first on Current Punjabi News | Latest Punjabi News Online : DailyPost.



This post first appeared on Punjab Archives - Latest Punjab News, Current Punjabi News, please read the originial post: here

Share the post

ਸਵ. ਜਥੇਦਾਰ ਅਜੀਤ ਸਿੰਘ ਕੋਹਾੜ ਦਾ ਅੱਜ ਹੋਵੇਗਾ ਅੰਤਿਮ ਸੰਸਕਾਰ

×

Subscribe to Punjab Archives - Latest Punjab News, Current Punjabi News

Get updates delivered right to your inbox!

Thank you for your subscription

×