Get Even More Visitors To Your Blog, Upgrade To A Business Listing >>

ਕੈਪਟਨ ਤੇ ਜਾਖੜ ਸ਼ਾਹਪੁਰਕੰਢੀ ਡੈਮ ਦੇ ਮੁੱਦੇ ‘ਤੇ ਕੇਂਦਰੀ ਮੰਤਰੀ ਗਡਕਰੀ ਨਾਲ ਕਰਨਗੇ ਮੁਲਾਕਾਤ

Shahpurkandi Dam : ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਕੁੱਝ ਦਿਨ ਪਹਿਲਾ ਦਿੱਲੀ ‘ਚ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਸੀ। ਇਸ ਮੁਲਾਕਾਤ ਦੇ ਵਿੱਚ ਸੁਨੀਲ ਜਾਖੜ ਨੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨਾਲ ਸਰਹੱਦੀ ਖੇਤਰਾਂ ਦੀ ਸੁਰੱਖਿਆ ਦੇ ਮੁੱਦੇ ‘ਤੇ ਗੱਲਬਾਤ ਕੀਤੀ।

ਇਸ ਤੋਂ ਬਿਨਾਂ ਜਾਖੜ ਨੇ ਕਾਂਗਰਸ ਪ੍ਰਧਾਨ ਨਾਲ ਜੰਮੂ-ਕਸ਼ਮੀਰ ‘ਚ ਲਗਾਤਾਰ ਜਵਾਨਾਂ ਦੀਆਂ ਹੋ ਰਹੀਆਂ ਸ਼ਹੀਦੀਆਂ ‘ਤੇ ਵੀ ਚਿੰਤਾ ਪ੍ਰਗਟਾਈ ਸ਼ੀ। ਉਨ੍ਹਾਂ ਨੇ ਕਿਹਾ ਸੀ ਕਿ ਰਾਹੁਲ ਗਾਂਧੀ ਦੀ ਪਾਰਟੀ ਇਸ ਮਾਮਲੇ ਨੂੰ ਲੋਕਸਭਾ ‘ਚ ਜਰੂਰ ਉਠਾਏਗੀ।

Shahpurkandi Dam

ਅਤੇ ਹੁਣ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੱਲ ਦਿੱਲੀ ਵਿਚ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕਰਨ ਜਾ ਰਹੇ ਹਨ। ਇਸ ਮੁਲਾਕਾਤ ਦੇ ਵਿੱਚ ਉਹ 2600 ਕਰੋੜ ਦੀ ਲਾਗਤ ਨਾਲ ਸ਼ਾਹਪੁਰਕੰਢੀ ਡੈਮ ‘ਤੇ ਬੈਰਾਜ ਬਣਨ ਦੇ ਮਾਮਲੇ ਉੱਪਰ ਚਰਚਾ ਕਰਨਗੇ। ਅਤੇ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਸਰਕਾਰੀ ਹਲਕਿਆਂ ਤੋਂ ਪਤਾ ਲੱਗਾ ਹੈ ਕਿ ਇਸ ਬੈਠਕ ‘ਤੇ ਸ਼ਾਹਪੁਰ ਕੰਢੀ ਡੈਮ ‘ਤੇ ਬੈਰਾਜ ਦੇ ਮਸਲੇ ‘ਤੇ ਪੰਜਾਬ ਸਰਕਾਰ ਵਲੋਂ ਆਪਣਾ ਪੱਖ ਰੱਖੇਗੀ।

Shahpurkandi Dam

Shahpurkandi Dam

ਜਦੋਂ ਤੋਂ ਸੱਤਾ ਦੇ ਵਿੱਚ ਨਾਗਾਂਰਸ ਸਰਕਾਰ ਆਈ ਹੈ ਉਦੋਂ ਤੋਂ ਹੀ ਇਸ ਮਾਮਲੇ ਵਿਚ ਕੋਈ ਤਰੱਕੀ ਨਹੀਂ ਹੋਈ। ਕਿਉਂਕਿ ਕੇਂਦਰ ਵਿਚ ਭਾਜਪਾ ਸਰਕਾਰ ਆਉਣ ਤੋਂ ਬਾਅਦ ਇਸ ਮਨਜ਼ੂਰਸ਼ੁਦਾ ਪ੍ਰਾਜੈਕਟ ਵਲ ਕੋਈ ਧਿਆਨ ਨਹੀਂ ਦਿੱਤਾ ਗਿਆ।

ਇਸ ਲਈ ਮੁੱਖ ਮੰਤਰੀ ਤੇ ਜਾਖੜ ਵੱਲੋਂ ਇਸ ਮਾਮਲੇ ਨੂੰ ਦੁਬਾਰਾ ਕੇਂਦਰ ਸਰਕਾਰ ਦੇ ਸਾਹਮਣੇ ਉਠਾਉਣ ਦਾ ਫੈਸਲਾ ਲਿਆ। ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਆਪਣੀ ਸਰਕਾਰ ਦੇ ਕਾਰਜਕਾਲ ਦੌਰਾਨ ਸ਼ਾਹਪੁਰ ਕੰਢੀ ‘ਤੇ ਬੈਰਾਜ ਬਣਾਉਣ ਦੇ ਪ੍ਰਾਜੈਕਟ ਨੂੰ ਨੈਸ਼ਨਲ ਪ੍ਰਾਜੈਕਟ ਐਲਾਨ ਕੀਤਾ ਸੀ।

Shahpurkandi Dam

ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਆਪਣੀ ਸਰਕਾਰ ਦੇ ਕਾਰਜਕਾਲ ਦੌਰਾਨ ਕਿਹਾ ਸੀ ਕਿ ਸ਼ਾਹਪੁਰਕੰਢੀ ਡੈਮ ‘ਤੇ ਬੈਰਾਜ ਬਣਨ ਤੋਂ ਬਾਅਦ ਇਕ ਤਾਂ ਬਿਜਲੀ ਉਤਪਾਦਨ ਵਿਚ ਤੇਜ਼ੀ ਆਵੇਗੀ, ਦੂਜਾ ਇਸ ਨਾਲ ਪੰਜਾਬ ਦੇ ਸਰਹੱਦੀ ਖੇਤਰਾਂ ਨੂੰ ਲਾਭ ਮਿਲੇਗਾ। ਕਿਉਕਿ ਸਰਹੱਦੀ ਖੇਤਰਾਂ ਵਿਚ ਮਾਨਸੂਨ ਦੇ ਦਿਨਾਂ ਵਿਚ ਹੜ੍ਹ ਆਉਣ ਨਾਲ ਕਿਸਾਨਾਂ ਦੀਆਂ ਫਸਲਾਂ ਨੂੰ ਭਾਰੀ ਨੁਕਸਾਨ ਪਹੁੰਚਦਾ ਹੈ।

Shahpurkandi Dam

ਇਹ ਵੀ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕਰਕੇ ਬੇਨਤੀ ਕਰਨਗੇ ਕਿ ਉਹ ਨੈਸ਼ਨਲ ਪ੍ਰਾਜੈਕਟ ਲਈ ਤੁਰੰਤ ਫੰਡ ਜਾਰੀ ਕਰਨ ਤਾਂ ਜੋ ਇਸ ‘ਤੇ ਕੰਮ ਸ਼ੁਰੂ ਹੋ ਸਕੇ ਤੇ ਅਗਲੇ ਕੁਝ ਸਾਲਾਂ ਤੱਕ ਇਸ ਪ੍ਰਾਜੈਕਟ ਨੂੰ ਨੇਪਰੇ ਚਾੜ੍ਹਿਆ ਜਾ ਸਕੇ। ਸੰਭਵ ਹੈ ਕਿ ਕੈਪਟਨ ਅਮਰਿੰਦਰ ਸਿੰਘ ਨਿਤਿਨ ਗਡਕਰੀ ਦੇ ਨਾਲ ਪੰਜਾਬ ਦੇ ਕੁਝ ਸੜਕ ਪ੍ਰਾਜੈਕਟਾਂ ਬਾਰੇ ਵੀ ਚਰਚਾ ਕਰਨ ਕਿਉਂਕਿ ਕਈ ਨੈਸ਼ਨਲ ਹਾਈਵੇ ਪ੍ਰਾਜੈਕਟਾਂ ‘ਤੇ ਕੰਮ ਦੀ ਰਫਤਾਰ ਬਹੁਤ ਹੌਲੀ ਚੱਲ ਰਹੀ ਹੈ।

The post ਕੈਪਟਨ ਤੇ ਜਾਖੜ ਸ਼ਾਹਪੁਰਕੰਢੀ ਡੈਮ ਦੇ ਮੁੱਦੇ ‘ਤੇ ਕੇਂਦਰੀ ਮੰਤਰੀ ਗਡਕਰੀ ਨਾਲ ਕਰਨਗੇ ਮੁਲਾਕਾਤ appeared first on Current Punjabi News | Latest Punjabi News Online : DailyPost.This post first appeared on Punjab Archives - Latest Punjab News, Current Punjabi News, please read the originial post: here

Share the post

ਕੈਪਟਨ ਤੇ ਜਾਖੜ ਸ਼ਾਹਪੁਰਕੰਢੀ ਡੈਮ ਦੇ ਮੁੱਦੇ ‘ਤੇ ਕੇਂਦਰੀ ਮੰਤਰੀ ਗਡਕਰੀ ਨਾਲ ਕਰਨਗੇ ਮੁਲਾਕਾਤ

×

Subscribe to Punjab Archives - Latest Punjab News, Current Punjabi News

Get updates delivered right to your inbox!

Thank you for your subscription

×