Get Even More Visitors To Your Blog, Upgrade To A Business Listing >>

ਕੈਪਟਨ ਅਮਰਿੰਦਰ ਨੇ ਪੰਜਾਬ ਦੇ ਪਾਣੀਆਂ ਸਬੰਧੀ ਮੁੱਦਾ ਚੁੱਕਿਆ ਕੇਂਦਰ ਕੋਲ

captain raises punjab water  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਪਣੇ ਦਿੱਲੀ ਦੌਰੇ ਦੇ ਤੀਜੇ ਦਿਨ ਕੇਂਦਰ ਸਰਕਾਰ ਕੋਲ ਪਹੁੰਚ ਕੀਤੀ ਅਤੇ ਪੰਜਾਬ ਦੇ ਪਾਣੀਆ ਸਬੰਧੀ ਮੁੱਦਾ ਚੁੱਕਿਆ। ਉਨ੍ਹਾਂ ਨੇ ਸ਼ਾਹਪੁਰ ਕੰਡੀ ਡੈਮ ਨੂੰ 90:10 ਦੀ ਅਨੁਪਾਤ ਨਾਲ ਫਾਸਟ ਟਰੈਕ ਤਰਜੀਹੀ ਪ੍ਰੋਜੈਕਟ ਸ਼੍ਰੇਣੀ ਵਿੱਚ ਸ਼ਾਮਲ ਕਰਨ ਦੀ ਮੰਗ ਕੀਤੀ ਹੈ। ਇਸ ਤੋਂ ਇਲਾਵਾ ਰਾਜਸਥਾਨ ਫੀਡਰ ਅਤੇ ਸਰਹਿੰਦ ਫੀਡਰ ਨਹਿਰਾਂ ਨੂੰ ਤਰਜੀਹੀ ਸੂਚੀ ਵਿੱਚ ਸ਼ਾਮਲ ਕਰਨ ਲਈ ਪ੍ਰਧਾਨ ਮੰਤਰੀ ਦਫਤਰ ਦੇ ਦਖਲ ਦੀ ਅਪੀਲ ਕੀਤੀ ਹੈ ਤਾਂ ਜੋ ਇਨ੍ਹਾਂ ਵਾਸਤੇ ਪ੍ਰਧਾਨ ਮੰਤਰੀ ਕ੍ਰਿਸ਼ੀ ਸਿੰਚਾਈ ਯੋਜਨਾ (ਪੀ.ਐਮ.ਕੇ.ਐਸ.ਵਾਈ) ਹੇਠ ਕੇਂਦਰੀ ਫੰਡ ਪ੍ਰਾਪਤ ਹੋ ਸਕਣ।

captain raises punjab watercaptain raises punjab water

ਸੜਕੀ ਟਰਾਂਸਪੋਰਟ ਅਤੇ ਹਾਈਵੇਅਜ਼, ਜਹਾਜ਼ਰਾਨੀ ਅਤੇ ਜਲ ਸਰੋਤ, ਨਦੀ ਵਿਕਾਸ ਅਤੇ ਗੰਗਾ ਪੁਨਰ ਸੁਰਜੀਤੀ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਸੂਬੇ ਦੇ ਬਾਕੀ ਬਚਦੇ ਚਾਰ ਜ਼ਿਲ੍ਹਿਆਂ ਨੂੰ ਚਾਰ ਮਾਰਗੀ ਰਾਸ਼ਟਰੀ ਮਾਰਗਾਂ ਨਾਲ ਜੋੜਨ ਲਈ ਐਨ.ਐਚ.-703 ਤੇ ਐਨ.ਐਚ–10 ਦੇ ਇੱਕ-ਇੱਕ ਸੈਕਸ਼ਨ ਨੂੰ ਚਾਰ ਮਾਰਗੀ ਕਰਨ ਦੀ ਬੇਨਤੀ ਦੁਹਰਾਈ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਰਾਸ਼ਟਰੀ ਹਾਈਵੇਜ਼ ਦਾ ਚਾਰ ਮਾਰਗੀ ਕੰਮ ਸੂਬੇ ਦੇ ਪੀ.ਡਬਲਯੂ.ਡੀ. ਨੂੰ ਦੇਣ ਲਈ ਕੇਂਦਰ ਵੱਲੋਂ ਆਗਿਆ ਦਿੱਤੇ ਜਾਣ ਦੀ ਮੰਗ ਕੀਤੀ ਹੈ।captain raises punjab water

99 ਪ੍ਰੋਜੈਕਟਾਂ ਨੂੰ ਪ੍ਰਾਥਮਿਕ ਸੂਚੀ ਵਿੱਚ ਸ਼ਾਮਲ ਕਰਨ ਤੋਂ ਪਹਿਲਾਂ ਰਾਜਸਥਾਨ ਫੀਡਰ ਅਤੇ ਸਰਹਿੰਦ ਫੀਡਰ ਨਹਿਰਾਂ ਦੇ ਕਿਨਾਰੇ ਪੱਕੇ ਕਰਨ ਦੇ ਪ੍ਰਾਜੈਕਟ ਲਈ ਭਾਰਤ ਸਰਕਾਰ ਵੱਲੋਂ ਕੇਂਦਰੀ ਸਹਾਇਤਾ ਜਾਰੀ ਕਰਨ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਕੇਂਦਰੀ ਮੰਤਰੀ ਨੂੰ ਦੱਸਿਆ ਹੈ ਕਿ ਇਹ ਪ੍ਰੋਜੈਕਟ ਪ੍ਰਾਥਮਿਕ ਸੂਚੀ ਵਿਚ ਸ਼ਾਮਲ ਨਹੀਂ ਕੀਤਾ ਗਿਆ ਅਤੇ ਪ੍ਰਧਾਨ ਮੰਤਰੀ ਦਫ਼ਤਰ ਨੂੰ ਇਸ ਮਾਮਲੇ ਵਿੱਚ ਦਖਲ ਦੇਣ ਦੀ ਅਪੀਲ ਕੀਤੀ ਜਾਵੇ ਤਾਂ ਜੋ ਇਸ ਵਾਸਤੇ ਕੇਂਦਰੀ ਕੈਬਨਿਟ ਦੀ ਪ੍ਰਵਾਨਗੀ ਪ੍ਰਾਪਤ ਕੀਤੀ ਜਾ ਸਕੇ।captain raises punjab water

ਮੁੱਖ ਮੰਤਰੀ ਨੇ ਭਾਰਤ ਸਰਕਾਰ ਜਲ ਸਰੋਤ ਮੰਤਰਾਲੇ ਨੂੰ ਬੇਨਤੀ ਕੀਤੀ ਹੈ ਕਿ ਇਹ ਜੰਮੂ ਕਸ਼ਮੀਰ ਸਰਕਾਰ ਨੂੰ 31 ਮਾਰਚ, 2017 ਦੇ ਸਮਝੌਤੇ ਨੂੰ ਅੱਗੇ ਵਧਾਉਣ ਲਈ ਆਖਣ ਤਾਂ ਜੋ ਇਸ ਕੰਮ ਨੂੰ ਤੁਰੰਤ ਸ਼ੁਰੂ ਕਰਵਾਉਣ ਨੂੰ ਯਕੀਨੀ ਬਣਾਇਆ ਜਾ ਸਕੇ ਜਿਸ ਵਾਸਤੇ ਪਹਿਲਾਂ ਹੀ 90:10 ਦੇ ਨਿਯਮਾਂ ਹੇਠ ਪ੍ਰਵਾਨਗੀ ਮਿਲੀ ਹੋਈ ਹੈ। ਉਨ੍ਹਾਂ ਨੇ ਇਸ ਕੰਮ ਉੱਤੇ ਨਵਾਂ ਨਿਯਮ 60:40 ਨਾ ਲਾਗੂ ਕਰਨ ਲਈ ਕਿਹਾ ਹੈ।captain raises punjab water

ਇਸ ਕੰਮ ਦੀ ਸ਼ੁਰੂਆਤ ਪੰਜਾਬ ਸਰਕਾਰ ਦੇ ਸਰਗਰਮ ਵਿਚਾਰ ਅਧੀਨ ਹੋਣ ਦਾ ਜ਼ਿਕਰ ਕਰਦੇ ਹੋਏ ਉਨ੍ਹਾਂ ਨੇ ਇਸ ਪ੍ਰੋਜੈਕਟ ਲਈ 2738 ਕਰੋੜ ਰੁਪਏ ਦੀ ਸੋਧੀ ਅਨੁਮਾਨਿਤ ਲਾਗਤ ਦੀ ਪ੍ਰਵਾਨਗੀ ਦੀ ਵੀ ਮੰਗ ਕੀਤੀ।

The post ਕੈਪਟਨ ਅਮਰਿੰਦਰ ਨੇ ਪੰਜਾਬ ਦੇ ਪਾਣੀਆਂ ਸਬੰਧੀ ਮੁੱਦਾ ਚੁੱਕਿਆ ਕੇਂਦਰ ਕੋਲ appeared first on Current Punjabi News | Latest Punjabi News Online : DailyPost.



This post first appeared on Punjab Archives - Latest Punjab News, Current Punjabi News, please read the originial post: here

Share the post

ਕੈਪਟਨ ਅਮਰਿੰਦਰ ਨੇ ਪੰਜਾਬ ਦੇ ਪਾਣੀਆਂ ਸਬੰਧੀ ਮੁੱਦਾ ਚੁੱਕਿਆ ਕੇਂਦਰ ਕੋਲ

×

Subscribe to Punjab Archives - Latest Punjab News, Current Punjabi News

Get updates delivered right to your inbox!

Thank you for your subscription

×