Get Even More Visitors To Your Blog, Upgrade To A Business Listing >>

ਕਿਸਾਨਾਂ-ਮਜ਼ਦੂਰਾਂ ਨੇ ਰੋਡ ਜਾਮ ਕਰਕੇ ਕੇਂਦਰ ਅਤੇ ਪੰਜਾਬ ਸਰਕਾਰ ਦੇ ਫੂਕੇ ਪੁਤਲੇ

Farmers and laborers protest : ਪੰਜਾਬ ਸਰਕਾਰ ਦੇ ਖਿਲਾਫ ਕਾਫੀ ਲੰਬੇ ਸਮੇਂ ਤੋਂ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਨਾਅਰੇ, ਰੋਸ ਪ੍ਰਦਰਸ਼ਨ ਕਰਦੇ ਰਹਿੰਦੇ ਹਨ ਜਿਸ ਦੇ ਚੱਲਦਿਆਂ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਸਰਕਾਰ ਖਿਲਾਫ ਕਈ ਥਾਵਾਂ ‘ਤੇ ਜਾਮ ਲਗਾਇਆ ਜਾ ਰਿਹਾ ਹੈ। ਜਿਸ ਦੇ ਤਹਿਤ ਕਿਸਾਨਾਂ ਵੱਲੋਂ ਪੰਜਾਬ ਦੀਆਂ ਸੱਤ ਕਿਸਾਨ ਜਥੇਬੰਦੀਆਂ ਦੇ ਸੱਦੇ ‘ਤੇ ਜਾਮ ਲਾਇਆ ਗਿਆ ਹੈ।

ਦੂਸਰੇ ਪਾਸੇ ਕਿਸਾਨ ਜਥੇਬੰਦੀਆਂ ਵੱਲੋਂ ਲਗਾਏ ਧਰਨੇ ਖਿਲਾਫ ਹਾਈਕਰੋਟ ‘ਚ ਪਟੀਸ਼ਨ ਦਾਖਲ ਕੀਤੀ ਗਈ ਹੈ ਇਹ ਪਟੀਸ਼ਨ ਸੇਫ ਸੰਸਥਾ ਵੱਲੋਂ ਦਾਖਲ ਕੀਤੀ ਗਈ ਹੈ। ਜਿਸ ‘ਚ ਕਿਹਾ ਗਿਆ ਹੈ ਕਿ ਬਿਨਾਂ ਕਿਸੀ ਇਜਾਜ਼ਤ ਰਸਤਾ ਰੋਕਣਾ ਗ਼ਲਤ ਹੈ।

Farmers and laborers protest

ਇਸੇ ਤਹਿਤ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਸੈਂਕੜੇ ਕਿਸਾਨਾਂ-ਮਜ਼ਦੂਰਾਂ ਅਤੇ ਔਰਤਾ ਵੱਲੋਂ ਪਿੰਡ ਪਿੱਦੀ ਦੇ ਗੁ. ਬਾਬਾ ਕਾਹਨ ਸਿੰਘ ਜੀ ਵਿਖੇ ਵਿਸ਼ਾਲ ਇਕੱਠ ਕਰਕੇ ਜਾਇਦਾਦ ਨੁਕਸਾਨ ਰੋਕੋ ਐਕਟ 2014 ਨੂੰ ਲਾਗੂ ਕਰਨ ਅਤੇ ਪਕੋਕਾ ਕਾਨੂੰਨ ਬਣਾ ਕੇ ਆਮ ਲੋਕਾਂ ਦੇ ਜਮਹੂਰੀ ਹੱਕਾਂ ਨੂੰ ਕੁਚਲਣ ਦੀ ਨੀਤੀ ‘ਤੇ ਚੱਲ ਰਹੀ ਪੰਜਾਬ ਸਰਕਾਰ ਤੇ ਕਿਸਾਨ-ਮਜ਼ਦੂਰ ਵਿਰੋਧੀ ਕੇਂਦਰ ਸਰਕਾਰ ਖਿਲਾਫ ਮਤੇ ਪਾਸ ਕੀਤੇ ਗਏ।

Farmers and laborers protest

Farmers and laborers protest

ਗੁੱਸੇ ‘ਚ ਆਏ ਕਿਸਾਨ-ਮਜ਼ਦੂਰਾਂ ਅਤੇ ਔਰਤਾ ਦੇ ਇਕੱਠ ਵੱਲੋਂ ਪਿੰਡ ਪਿੱਦੀ ਦੇ ਨਜ਼ਦੀਕ ਅੰਮ੍ਰਿਤਸਰ, ਪੱਟੀ, ਫਿਰੋਜ਼ਪੁਰ ਮਾਰਗ ਜਾਮ ਕਰਕੇ ਮੁਕੰਮਲ ਆਵਾਜਾਈ ਠੱਪ ਕੀਤੀ ਅਤੇ ਕੈਪਟਨ ਤੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ। ਆਵਾਜਾਈ ਠੱਪ ਹੋਣ ਨਾਲ ਸੜਕ ਦੇ ਦੋਵੇਂ ਪਾਸੇ ਲੰਮੀਆਂ ਕਤਾਰਾਂ ਗੱਡੀਆਂ ਦੀਆਂ ਲੱਗ ਗਈਆਂ।

ਇਸ ਤੋਂ ਬਿਨਾਂ ਮਾਝੇ ਦੇ ਹੀ ਇੱਕ ਹੋਰ ਥਾਂ ‘ਤੇ ਜਮਹੂਰੀ ਕਿਸਾਨ ਸਭਾ ਪੰਜਾਬ ਵੱਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਐੱਸ. ਡੀ. ਐੱਮ. ਦਫਤਰ ਖਡੂਰ ਸਾਹਿਬ ਵਿਖੇ ਵਿਸ਼ਾਲ ਧਰਨਾ ਦਿੱਤਾ ਗਿਆ। ਜਿਸ ਦੀ ਅਗਵਾਈ ਤਹਿਸੀਲ ਪ੍ਰਧਾਨ ਅਜੀਤ ਸਿੰਘ ਢੋਟਾ, ਮਨਜੀਤ ਸਿੰਘ ਬੱਗੂ, ਰੇਸ਼ਮ ਸਿੰਘ ਫੇਲੋਕੇ, ਡਾ. ਅਜੈਬ ਸਿੰਘ ਜਹਾਂਗੀਰ ਆਦਿ ਆਗੂਆਂ ਨੇ ਕੀਤੀ।

Farmers and laborers protest

ਪ੍ਰਧਾਨ ਮੁਖਤਾਰ ਸਿੰਘ ਮੱਲ੍ਹਾ ਨੇ ਕਿਹਾ ਕਿ ਕਾਂਗਰਸ ਦੀ ਕੈਪਟਨ ਸਰਕਾਰ ਚੋਣ ਵਾਅਦਿਆਂ ਤੋਂ ਭੱਜ ਕੇ ਕਿਸਾਨਾਂ-ਮਜ਼ਦੂਰਾਂ ਦੇ ਕਰਜ਼ੇ ਮੁਆਫ ਕਰਨ ਦੀ ਬਜਾਏ ਕਿਸਾਨਾਂ ਦੀਆਂ ਮੋਟਰਾਂ ‘ਤੇ ਬਿਜਲੀ ਦੇ ਮੀਟਰ ਲਗਾ ਰਹੀ ਹੈ। ਜਿਸ ਦਾ ਜਥੇਬੰਦੀ ਸਖਤ ਵਿਰੋਧ ਕਰਦੀ ਹੈ ਅਤੇ ਕਿਸੇ ਹਾਲਤ ‘ਚ ਵੀ ਮੀਟਰ ਨਹੀਂ ਲੱਗਣ ਦਿੱਤੇ ਜਾਣਗੇ।

ਬਲਾਕ ਪੱਟੀ ਦੇ ਪਿੰਡ ਕੈਰੋਂ ਦੇ ਕਿਸਾਨਾਂ ਉਪਰ ਬੀ. ਡੀ. ਪੀ. ਓ. ਪੱਟੀ ਦੀ ਸ਼ਿਕਾਇਤ ‘ਤੇ ਬੀਤੇ ਮਹੀਨੇ ਪੁਲਸ-ਪ੍ਰਸ਼ਾਸਨ ਵੱਲੋਂ ਪਰਚਾ ਦਰਜ ਕੀਤਾ ਗਿਆ ਸੀ, ਜਿਸ ਦੇ ਵਿਰੋਧ ਵਜੋਂ ਕਿਸਾਨ ਸੰਘਰਸ਼ ਕਮੇਟੀ ਸਤਨਾਮ ਪੰਨੂੰ ਦੇ ਸੁਬਾਈ ਆਗੂ ਸੁਖਵਿੰਦਰ ਸਿੰਘ ਸਭਰਾਂ ਦੀ ਅਗਵਾਈ ਹੇਠ ਅੱਜ ਬੀ. ਡੀ. ਪੀ. ਓ. ਦਫਤਰ ਪੱਟੀ ਮੂਹਰੇ ਪੱਕਾ ਮੋਰਚਾ ਲਗਾਉਂਦਿਆਂ ਰੋਸ ਧਰਨਾ ਦਿੱਤਾ ਗਿਆ।

Farmers and laborers protest

ਪੰਜਾਬ ਸਰਕਾਰ ਦੇ ਖਿਲਾਫ ਕਾਫੀ ਲੰਬੇ ਸਮੇਂ ਤੋਂ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਨਾਅਰੇ, ਰੋਸ ਪ੍ਰਦਰਸ਼ਨ ਕਰਦੇ ਰਹਿੰਦੇ ਹਨ ਜਿਸ ਦੇ ਚੱਲਦਿਆਂ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਸਰਕਾਰ ਖਿਲਾਫ ਕਈ ਥਾਵਾਂ ‘ਤੇ ਜਾਮ ਲਗਾਇਆ ਜਾ ਰਿਹਾ ਹੈ। ਜਿਸ ਦੇ ਤਹਿਤ ਕਿਸਾਨਾਂ ਵੱਲੋਂ ਪੰਜਾਬ ਦੀਆਂ ਸੱਤ ਕਿਸਾਨ ਜਥੇਬੰਦੀਆਂ ਦੇ ਸੱਦੇ ‘ਤੇ ਜਾਮ ਲਾਇਆ ਗਿਆ ਹੈ।

The post ਕਿਸਾਨਾਂ-ਮਜ਼ਦੂਰਾਂ ਨੇ ਰੋਡ ਜਾਮ ਕਰਕੇ ਕੇਂਦਰ ਅਤੇ ਪੰਜਾਬ ਸਰਕਾਰ ਦੇ ਫੂਕੇ ਪੁਤਲੇ appeared first on Current Punjabi News | Latest Punjabi News Online : DailyPost.



This post first appeared on Punjab Archives - Latest Punjab News, Current Punjabi News, please read the originial post: here

Share the post

ਕਿਸਾਨਾਂ-ਮਜ਼ਦੂਰਾਂ ਨੇ ਰੋਡ ਜਾਮ ਕਰਕੇ ਕੇਂਦਰ ਅਤੇ ਪੰਜਾਬ ਸਰਕਾਰ ਦੇ ਫੂਕੇ ਪੁਤਲੇ

×

Subscribe to Punjab Archives - Latest Punjab News, Current Punjabi News

Get updates delivered right to your inbox!

Thank you for your subscription

×