Get Even More Visitors To Your Blog, Upgrade To A Business Listing >>

ਪੰਜਾਬ ਸਰਕਾਰ ਹਰ ਜ਼ਿਲ੍ਹੇ ਦੇ ਅਧਿਆਪਕਾਂ ਲਈ ਬਣਾਏਗੀ ਜ਼ਿਲ੍ਹਾ ਕਾਡਰ

educational cadres:ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੀ ਸਿੱਖਿਆ ਨੀਤੀ ਦਾ ਪੱਧਰ ਸੁਧਾਰਨ ਲਈ ਇਕ ਹੋਰ ਕਦਮ ਚੁੱਕਣ ਦੀ ਤਿਆਰੀ ਕਰ ਲਈ ਹੈ। ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਦੱਸਿਆ ਕਿ ਪੰਜਾਬ ਸਰਕਾਰ ਅਧਿਆਪਕਾਂ ਲਈ ਹਰ ਇਕ ਜ਼ਿਲ੍ਹੇ ਲਈ ਇਕ ਇਕ ਜ਼ਿਲ੍ਹਾ ਕਾਡਰ ਬਣਾਉਣ ਲਈ ਵਿਚਾਰ ਕਰ ਰਹੀ ਹੈ। ਇਸ ਦਾ ਮਕਸਦ ਇਨ੍ਹਾਂ ਅਧਿਆਪਕਾਂ ਦਾ ਸਬੰਧਤ ਖੇਤਰਾਂ ਵਿੱਚ ਹੀ ਰਹਿਣਾ ਯਕੀਨੀ ਬਣਾਉਣਾ ਹੈ। ਇਸ ਨਾਲ ਉਨ੍ਹਾਂ ਉੱਤੇ ਪੜ੍ਹਾਈ ਦੇ ਖੇਤਰ ‘ਚ ਵਧੀਆ ਪ੍ਰਦਰਸ਼ਨ ਕਰਨ ਲਈ ਸਮਾਜਿਕ ਦਬਾਅ ਪਵੇਗਾ। educational cadres

 educational cadres

ਕੈਪਟਨ ਅਮਰਿੰਦਰ ਨੇ ਕਿਹਾ ਕਿ ਸਰਕਾਰ ਸਕੂਲਾਂ ਅਤੇ ਉੱਚ ਸਿੱਖਿਆ ਦੋਵਾਂ ਦਾ ਮਿਆਰ ਵਧਾਉਣ ਦੇ ਨਾਲ ਨਾਲ ਨੌਜਵਾਨਾਂ ਨੂੰ ਫਾਇਦੇਮੰਦ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਲੋੜੀਂਦੇ ਹੁਨਰ ਨਾਲ ਸਮਰੱਥ ਬਣਾਉਣ ਵਾਸਤੇ ਮੌਕਿਆਂ ਦੀ ਤਲਾਸ਼ ਕਰ ਰਹੀ ਹੈ। ਕੈਪਟਨ ਨੇ ਖੁਲਾਸਾ ਕੀਤਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਸੂਬਾ ਪੱਧਰੀ ਹੁਨਰ ਵਿਕਾਸ ਸਹੂਲਤਾਂ ਪ੍ਰਦਾਨ ਕਰਨ ਲਈ ਹਰ ਸ਼ਾਮ 5 ਵਜੇ ਤੋਂ ਬਾਅਦ ਹਰ ਜ਼ਿਲ੍ਹੇ ਦੇ ਆਈ.ਟੀ.ਆਈਜ਼ ਦੀ ਵਰਤੋਂ ਕਰਨ ਦੀ ਯੋਜਨਾ ਬਣਾ ਰਹੀ ਹੈ। ਜਿਨ੍ਹਾਂ ਦੀ ਵਰਤੋਂ ਕਰ ਕੇ ਨੌਜਵਾਨਾਂ ਨੂੰ ਹੋਰ ਤਰੱਕੀ ਦੇ ਰਾਹ ਪਾਉਣਾ ਹੈ ਅਤੇ ਨਵੇਂ ਰੋਜ਼ਗਾਰ ਪੈਦਾ ਕੀਤੇ ਜਾਣਗੇ। educational cadresਕੈਪਟਨ ਅਮਰਿੰਦਰ ਨੇ ਕਿਹਾ ਕਿ ਸੂਬੇ ਦੀ ਕਮਜ਼ੋਰ ਵਿੱਤੀ ਹਾਲਤ ਦੇ ਮੱਦੇਨਜ਼ਰ ਪਹਿਲਾਂ ਹੀ ਉਪਲਬਧ ਸਰੋਤਾਂ ਦੀ ਵੱਧ ਤੋਂ ਵੱਧ ਵਰਤੋਂ ਕਰਕੇ ਇਨ੍ਹਾਂ ਤੋਂ ਲਾਭ ਉਠਾਇਆ ਜਾਣਾ ਚਾਹੀਦਾ ਹੈ। educational cadres ਇਸ ਦੌਰਾਨ ਸੀ.ਆਰ.ਆਰ.ਆਈ.ਡੀ ਨੇ ਰੁਜ਼ਗਾਰ ਨਾਲ ਸਬੰਧਤ ਮਾਮਲਿਆਂ ਵਿੱਚ ਦਖ਼ਲ ਦੇਣ ਲਈ ਸੂਬਾ ਸਰਕਾਰ ਨੂੰ ਢੁੱਕਵੀਂ ਰੁਜ਼ਗਾਰ ਨੀਤੀ ਬਣਾਉਣ ਦੀ ਸਲਾਹ ਦਿੱਤੀ। ਉਨ੍ਹਾਂ ਦੱਸਿਆ ਕਿ ਪੰਜਾਬ ਇਸ ਵੇਲੇ ਵਿੱਤੀ ਸੰਕਟ ਨਾਲ ਘਿਰਿਆ ਹੋਇਆ ਹੈ ਜਿਸ ਤੋਂ ਉਪਰ ਉੱਠਣ ਲਈ ਸੂਬਾ ਸਰਕਾਰ ਹਰ ਤਰ੍ਹਾਂ ਦੇ ਕਦਮ ਚੁੱਕਣ ਲਈ ਤੇੜ ਹੈ। educational cadres

ਪੰਜਾਬ ਸਰਕਾਰ ਵੱਲੋਂ ਵਿੱਤੀ ਸਮੱਸਿਆਵਾਂ ਦੇ ਬਾਵਜੂਦ ਸੂਬੇ ਵਿੱਚ ਕਿਸਾਨਾਂ ਦਾ ਵੱਧ ਤੋਂ ਵੱਧ ਕਰਜ਼ਾ ਮੁਆਫ ਕਰਨ ਲਈ ਚੁੱਕੇ ਗਏ ਕਦਮਾਂ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਫਸਲੀ ਵਿਭਿੰਨਤਾ ਖੇਤੀ ਸੰਕਟ ਨੂੰ ਹੱਲ ਕਰਨ ਅਤੇ ਧਰਤੀ ਹਠਲੇ ਪਾਣੀ ਦੇ ਲਗਾਤਾਰ ਹੇਠਾਂ ਜਾਣ ਦੀ ਸਮੱਸਿਆ ਨਾਲ ਨਿਪਟਣ ਵਾਸਤੇ ਪ੍ਰਮੁੱਖ ਰਾਹ ਹੈ। ਕੈਪਟਨ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੇ ਵਿੱਤੀ ਸੰਕਟ ਦਾ ਹੱਲ ਕਢਣ ਲਈ ਆਪਣੇ ਆਗੂਆਂ ਨਾਲ ਵੀ ਵਿਚਾਰ ਕਰ ਰਹੀ ਹੈ।

The post ਪੰਜਾਬ ਸਰਕਾਰ ਹਰ ਜ਼ਿਲ੍ਹੇ ਦੇ ਅਧਿਆਪਕਾਂ ਲਈ ਬਣਾਏਗੀ ਜ਼ਿਲ੍ਹਾ ਕਾਡਰ appeared first on Current Punjabi News | Latest Punjabi News Online : DailyPost.



This post first appeared on Punjab Archives - Latest Punjab News, Current Punjabi News, please read the originial post: here

Share the post

ਪੰਜਾਬ ਸਰਕਾਰ ਹਰ ਜ਼ਿਲ੍ਹੇ ਦੇ ਅਧਿਆਪਕਾਂ ਲਈ ਬਣਾਏਗੀ ਜ਼ਿਲ੍ਹਾ ਕਾਡਰ

×

Subscribe to Punjab Archives - Latest Punjab News, Current Punjabi News

Get updates delivered right to your inbox!

Thank you for your subscription

×