Get Even More Visitors To Your Blog, Upgrade To A Business Listing >>

ਕੈਪਟਨ ਅਮਰਿੰਦਰ ਦੀ ਨਵੇਂ ਚੁਣੇ ਗਏ ਮੰਤਰੀਆਂ ਨਾਲ ‘ਚਾਹ ਦੀ ਚੁਸਕੀ’

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਵੇਂ ਬਣੇ ਕੈਬਨਿਟ ਮੰਤਰੀਆਂ ਨਾਲ ਗੈਰ-ਰਸਮੀ ਤੌਰ ’ਤੇ ਮਿਲੇ ਅਤੇ ਓਹਨਾਂ ਨਾਲ ਆਪਣੇ ਅੰਦਾਜ਼ ਵਿੱਚ ਗੱਲਬਾਤ ਕੀਤੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਵੱਲੋਂ ਇਨ੍ਹਾਂ ਮੰਤਰੀਆਂ ਨਾਲ ਚਾਹ ਦਾ ਕੱਪ ਸਾਂਝਾ ਕਰਨ ਲਈ ਆਪਣੀ ਰਿਹਾਇਸ਼ ’ਤੇ ਬੁਲਾਇਆ ਗਿਆ ਸੀ। ਜਿਥੇ ਨਵੇਂ ਚੁਣੇ ਗਏ ਮੰਤਰੀ ਪਹੁੰਚੇ ਓਥੇ ਹੀ ਕੁਝ ਪੁਰਾਣੇ ਮੰਤਰੀ ਵੀ ਇਸ ਗੈਰ-ਰਸਮੀ ਮੀਟਿੰਗ ਵਿੱਚ ਸ਼ਾਮਲ ਹੋਏ। ਕੈਪਟਨ ਅਮਰਿੰਦਰ ਸਿੰਘ ਨੇ ਨਵੇਂ ਚੁਣੇ ਗਏ ਕੈਬਨਿਟ ਮੰਤਰੀਆਂ ਨੂੰ ਵਧਾਈ ਦਿੱਤੀ।

Captain meet newly elected ministers

ਗੱਲਬਾਤ ਦੌਰਾਨ ਕੈਪਟਨ ਅਮਰਿੰਦਰ ਨੇ ਨਵੇਂ ਚੁਣੇ ਗਏ ਮੰਤਰੀਆਂ ਦਾ ਮੰਤਰੀ ਮੰਡਲ ਵਿਚ ਸਵਾਗਤ ਕੀਤਾ ਅਤੇ ਕਿਹਾ ਕਿ ਤੁਹਾਡੇ ਆਉਣ ਨਾਲ ਮੰਤਰੀ ਮੰਡਲ ਨੂੰ ਹੋਰ ਸ਼ਕਤੀ ਮਿਲੀ ਹੈ। ਨਵੇਂ ਮੰਤਰੀਆਂ ਵਧਾਈ ਦਿੰਦਿਆਂ ਓਹਨਾਂ ਆਖਿਆ ਕਿ ਉਨ੍ਹਾਂ ਦੇ ਮੰਤਰੀ ਬਣਨ ਨਾਲ ਪ੍ਰਸ਼ਾਸਕੀ ਸੁਧਾਰਾਂ ਨੂੰ ਹੋਰ ਬਲ ਮਿਲੇਗਾ। ਨਵੇਂ ਮੰਤਰੀਆਂ ਨੂੰ ਮੰਤਰੀ ਮੰਡਲ ਦਾ ਹਿੱਸਾ ਬਣਨ ਲਈ ਇਕ ਵਾਰ ਫੇਰ ਵਧਾਈ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨਾਂ ਦੀ ਸੂਝ-ਬੂਝ ਤੇ ਸਿਆਣਪ ਨਾਲ ਸਰਕਾਰ ਦੇ ਨਿਰੰਤਰ ਯਤਨਾਂ ਨੂੰ ਵੱਡਾ ਹੁਲਾਰਾ ਮਿਲੇਗਾ। ਜਿਸ ਨਾਲ ਪੰਜਾਬ ਤੇ ਪੰਜਾਬੀਆਂ ਦੇ ਹਿੱਤ ਵਿੱਚ ਸਾਰਥਕ ਸਿੱਟੇ ਨਿਕਲਣਗੇ। ਇਸ ਮੀਟਿੰਗ ਦੀ ਤਸਵੀਰ ਵੀ ਸਾਂਝੀ ਕੀਤੀ ਗਈ।

Captain meet newly elected ministers

ਕੈਪਟਨ ਨੇ ਉਨ੍ਹਾਂ ਨੂੰ ਕਿਹਾ ਕਿ ਤੁਹਾਡੇ ਆਉਣ ਨਾਲ ਹੁਣ ਸਰਕਾਰ ਆਪਣਾ ਕੰਮ ਹੋਰ ਵਧੀਆ ਤਰੀਕੇ ਨਾਲ ਕਰ ਸਕੇਗੀ। ਜਿਸ ਦਾ ਆਮ ਜਨਤਾ ਨੂੰ ਹੋਰ ਵੀ ਫਾਇਦਾ ਮਿਲੇਗਾ। ਜ਼ਿਕਰਯੋਗ ਹੈ ਕਿ ਤਕਰੀਬਨ ਇੱਕ ਸਾਲ ਦੀ ਮੰਗ ਮਗਰੋਂ ਹੁਣ ਜਾ ਕੇ ਪਾਰਟੀ ਪ੍ਰਧਾਨ ਰਾਹੁਲ ਗਾਂਧੀ ਨਾਲ ਮਿਲ ਕੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਦੀ ਕੈਬਿਨੇਟ ਦਾ ਵਿਸਥਾਰ ਕੀਤਾ ਗਿਆ ਹੈ। ਇਸ ਵਿਸਥਾਰ ਵਿਚ 9 ਮੰਤਰੀ ਚੁਣੇ ਗਏ ਹਨ ਅਤੇ ਕਈਆਂ ਦੀ ਤਰੱਕੀ ਕੀਤੀ ਗਈ ਹੈ ਅਤੇ ਵਿਭਾਗ ਬਦਲੇ ਗਏ ਹਨ।

Captain meet newly elected ministers

ਇਸ ਵਿਸਥਾਰ ਨਾਲ ਜਿਥੇ 9 ਨਵੇਂ ਮੰਤਰੀਆਂ ਵਿਚ ਖੁਸ਼ੀ ਦਾ ਮਾਹੌਲ ਹੈ ਓਥੇ ਹੀ ਕਈ ਮੰਤਰੀ ਕੈਪਟਨ ਅਮਰਿੰਦਰ ਤੋਂ ਨਰਾਜ਼ ਨਜਰ ਆਏ ਹਨ। ਜਿਸ ਦਾ ਨਤੀਜਾ ਵੀ ਦੇਖਣ ਨੂੰ ਮਿਲ ਰਿਹਾ। ਕਈ ਕਾਂਗਰਸੀ ਆਗੂ ਆਪਣੇ ਅਹੁਦਿਆਂ ਤੋਂ ਅਸਤੀਫਾ ਦੇ ਰਹੇ ਹਨ ਅਤੇ ਕੋਈ ਦਿੱਲੀ ਵਿਖੇ ਰਾਹੁਲ ਗਾਂਧੀ ਨੂੰ ਮਿਲ ਰਿਹਾ ਹੈ। ਕੈਪਟਨ ਨੇ ਕਿਹਾ ਕਿ ਸਭ ਨੂੰ ਮਨਾਇਆ ਜਾਵੇਗਾ ਅਤੇ ਲੋਕਾਂ ਦੀ ਭਲਾਈ ਲਈ ਪਾਰਟੀ ਆਪਣਾ ਕੰਮ ਕਰਦੀ ਰਹੇਗੀ।

The post ਕੈਪਟਨ ਅਮਰਿੰਦਰ ਦੀ ਨਵੇਂ ਚੁਣੇ ਗਏ ਮੰਤਰੀਆਂ ਨਾਲ ‘ਚਾਹ ਦੀ ਚੁਸਕੀ’ appeared first on Current Punjabi News | Latest Punjabi News Online : DailyPost.



This post first appeared on Punjab Archives - Latest Punjab News, Current Punjabi News, please read the originial post: here

Share the post

ਕੈਪਟਨ ਅਮਰਿੰਦਰ ਦੀ ਨਵੇਂ ਚੁਣੇ ਗਏ ਮੰਤਰੀਆਂ ਨਾਲ ‘ਚਾਹ ਦੀ ਚੁਸਕੀ’

×

Subscribe to Punjab Archives - Latest Punjab News, Current Punjabi News

Get updates delivered right to your inbox!

Thank you for your subscription

×