Get Even More Visitors To Your Blog, Upgrade To A Business Listing >>

ਕੈਪਟਨ ਵੱਲੋਂ ਪੈਨਸ਼ਨ ਜਾਰੀ ਕਰਨ ਸਬੰਧੀ ਸਮਾਜਿਕ ਸੁਰੱਖਿਆ ਵਿਭਾਗ ਨੂੰ ਦਿੱਤੇ ਇਹ ਨਿਰਦੇਸ਼…

CM Captain Orders Pension department: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਨੇ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ 17 ਲੱਖ 89 ਹਜ਼ਾਰ 600 ਲਾਭਪਾਤਰੀਆਂ ਨੂੰ ਮਾਰਚ, 2018 ਦੀ ਪੈਨਸ਼ਨ ਦਾ ਭੁਗਤਾਨ ਕਰਨ ਲਈ 131.20 ਕਰੋੜ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ। ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਬਜ਼ੁਰਗਾਂ, ਅੰਗਹੀਣਾਂ, ਬੇਸਹਾਰਿਆਂ ਅਤੇ ਵਿਧਵਾਵਾਂ ਸਮੇਤ ਹਰੇਕ ਲਾਭਪਾਤਰੀ ਨੂੰ ਇਸ ਵਾਰ ਵਧੀ ਹੋਈ ਪੈਨਸ਼ਨ ਰਾਸ਼ੀ 750 ਰੁਪਏ ਪ੍ਰਤੀ ਮਹੀਨੇ ਦੇ ਅਨੁਸਾਰ ਰਾਸ਼ੀ ਜਾਰੀ ਕੀਤੀ ਗਈ ਹੈ।

punjabCM captain orders pension department

ਇਹ ਲਗਾਤਾਰ ਚੌਥਾ ਮਹੀਨਾ ਹੈ ਜਦੋਂ ਪੰਜਾਬ ਸਰਕਾਰ ਵੱਲੋਂ ਪੈਨਸ਼ਨ ਰਾਸ਼ੀ ਸਮੇਂ ਸਿਰ ਜਾਰੀ ਕੀਤੀ ਗਈ ਹੈ ਅਤੇ ਇਸ ਸਾਲ ਹੁਣ ਤੱਕ ਦੀ ਪੈਨਸ਼ਨ ਦਾ ਭੁਗਤਾਨ ਕੀਤਾ ਜਾ ਚੁੱਕਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਸਬੰਧਤ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਜਿਵੇਂ ਇਸ ਸਾਲ ਦੇ ਜਨਵਰੀ ਮਹੀਨੇ ਤੋਂ ਪੈਨਸ਼ਨ ਦਿੱਤੀ ਦਿੱਤੀ ਜਾ ਰਹੀ ਹੈ, ਉਸੇ ਤਰਾਂ ਪੈਨਸ਼ਨ ਹਰੇਕ ਮਹੀਨੇ ਵੰਡੀ ਜਾਣੀ ਚਾਹੀਦੀ ਹੈ। ਇਸ ਵਿੱਚ ਕੋਈ ਰੁਕਾਵਟ ਨਹੀਂ ਆਉਣੀ ਚਾਹੀਦੀ। ਉਨ੍ਹਾਂ ਨੇ ਸਮਾਜਿਕ ਸੁਰੱਖਿਆ ਵਿਭਾਗ ਨੂੰ ਇਸ ਪ੍ਰਕਿਰਿਆ ਦੀ ਨਿਰੰਤਰ ਨਿਗਰਾਨੀ ਕਰਨ ਲਈ ਵੀ ਆਖਿਆ ਹੈ।

punjab

ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਕਿਹਾ ਕਿ ਉਹ ਖੁਦ ਵੀ ਇਸ ਮਾਮਲੇ ‘ਤੇ ਲਗਾਤਾਰ ਪੂਰਨ ਤੌਰ ‘ਤੇ ਨਜ਼ਰ ਰੱਖਣਗੇ। ਬੁਲਾਰੇ ਨੇ ਦੱਸਿਆ ਕਿ ਲਾਭਪਾਤਰੀਆਂ ਤੱਕ ਪੈਨਸ਼ਨ ਦਾ ਲਾਭ ਬਿਨਾਂ ਕਿਸੇ ਦਿੱਕਤ ਤੋਂ ਪਹੁੰਚਾਉਣ ਨੂੰ ਯਕੀਨੀ ਬਣਾਉਣ ਲਈ ਸਮਾਜਿਕ ਸੁਰੱਖਿਆ ਸਕੀਮਾਂ ਦੀ ਪੈਨਸ਼ਨ ਹੁਣ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਭੇਜੀ ਜਾ ਰਹੀ ਹੈ। ਬੁਲਾਰੇ ਨੇ ਅੱਗੇ ਕਿਹਾ ਕਿ ਇਸ ਸਾਲ ਜਨਵਰੀ ਮਹੀਨੇ ਤੋਂ ਪੈਨਸ਼ਨ ਵੰਡਣ ਦੀ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲ ਰਹੀ ਹੈ ਅਤੇ ਹਰੇਕ ਮਹੀਨੇ ਪੈਨਸ਼ਨ ਦੀ ਅਦਾਇਗੀ ਹੋਣ ਲੱਗੀ ਹੈ।

punjabCM captain orders pension department

ਸੂਬਾ ਸਰਕਾਰ ਨੇ ਜਨਵਰੀ ਵਿੱਚ 128.08 ਕਰੋੜ ਰੁਪਏ, ਫਰਵਰੀ ਵਿੱਚ 129.52 ਕਰੋੜ ਰੁਪਏ ਅਤੇ ਮਾਰਚ ਵਿੱਚ 129.90 ਕਰੋੜ ਰੁਪਏ ਜਾਰੀ ਕੀਤੇ ਹਨ। ਬੁਲਾਰੇ ਨੇ ਦੱਸਿਆ ਕਿ ਦਸੰਬਰ, 2017 ਤੋਂ ਹੁਣ ਤੱਕ ਸਾਰੀਆਂ ਸਮਾਜਿਕ ਸੁਰੱਖਿਆ ਪੈਨਸ਼ਨਾਂ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਸਰਕਾਰੀ ਬੁਲਾਰੇ ਨੇ ਦੱਸਿਆ  ਕਿ ਪੰਜਾਬ ਸਰਕਾਰ ਆਪਣੇ ਵੱਲੋਂ ਕੀਤੇ ਹੋਏ ਹਰ ਵਾਅਦੇ ਨੂੰ ਨਿਭਾਅ ਰਹੀ ਹੈ ਅਤੇ ਇਸ ਤਰ੍ਹਾਂ ਹੀ ਸਰਕਾਰ ਅੱਗੇ ਵੀ ਜਨਤਾ ਦੀ ਭਲਾਈ ਲਈ ਕੰਮ ਕਰਦੀ ਰਹੇਗੀ।

punjab

The post ਕੈਪਟਨ ਵੱਲੋਂ ਪੈਨਸ਼ਨ ਜਾਰੀ ਕਰਨ ਸਬੰਧੀ ਸਮਾਜਿਕ ਸੁਰੱਖਿਆ ਵਿਭਾਗ ਨੂੰ ਦਿੱਤੇ ਇਹ ਨਿਰਦੇਸ਼… appeared first on Current Punjabi News | Latest Punjabi News Online : DailyPost.



This post first appeared on Punjab Archives - Latest Punjab News, Current Punjabi News, please read the originial post: here

Share the post

ਕੈਪਟਨ ਵੱਲੋਂ ਪੈਨਸ਼ਨ ਜਾਰੀ ਕਰਨ ਸਬੰਧੀ ਸਮਾਜਿਕ ਸੁਰੱਖਿਆ ਵਿਭਾਗ ਨੂੰ ਦਿੱਤੇ ਇਹ ਨਿਰਦੇਸ਼…

×

Subscribe to Punjab Archives - Latest Punjab News, Current Punjabi News

Get updates delivered right to your inbox!

Thank you for your subscription

×