Get Even More Visitors To Your Blog, Upgrade To A Business Listing >>

ਸਿਲੇਬਸ ‘ਚੋਂ ਸਿੱਖ ਕੌਮ ਦਾ ਇਤਿਹਾਸ ਖ਼ਤਮ ਕਰਕੇ ਸਰਕਾਰ ਨੇ ਖ਼ਾਲਸਾ ਪੰਥ ਨਾਲ ਕੀਤਾ ਵੱਡਾ ਧ੍ਰੋਹ: ਭਾਈ ਲੌਂਗੋਵਾਲ

Sikh History Longowal: ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਬਾਰ੍ਹਵੀਂ ਜਮਾਤ ਦੇ ਸਿਲੇਬਸ ਲਈ ਤਿਆਰ ਕੀਤੀ ਇਤਿਹਾਸ ਦੀ ਪੁਸਤਕ ‘ਚੋਂ ਗੁਰ-ਇਤਿਹਾਸ, ਸਿੱਖ-ਇਤਿਹਾਸ ਤੇ ਪੰਜਾਬ ਦਾ ਇਤਿਹਾਸ ਖ਼ਤਮ ਕਰਨ ਦੇ ਮਾਮਲੇ ਸੰਬੰਧੀ ਅਗਲੀ ਰਣਨੀਤੀ ਤੈਅ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਧਰਮ ਪ੍ਰਚਾਰ ਕਮੇਟੀ ਦੇ ਸਾਰੇ ਮੈਂਬਰਾਂ ਦੀ ਇਕ ਹੰਗਾਮੀ ਇਕੱਤਰਤਾ 7 ਮਈ ਨੂੰ ਅੰਮ੍ਰਿਤਸਰ ਸਥਿਤ ਮੁੱਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਬੁਲਾਈ ਗਈ ਹੈ। ਇਹ ਫੈਸਲਾ ਧਰਮ ਪ੍ਰਚਾਰ ਕਮੇਟੀ ਦੀ ਇਥੇ ਸ਼੍ਰੋਮਣੀ ਕਮੇਟੀ ਦੇ ਉਪ-ਦਫ਼ਤਰ ਵਿਖੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਹੋਈ ਇਕ ਇਕੱਤਰਤਾ ’ਚ ਲਿਆ ਗਿਆ। ਇਕੱਤਰਤਾ ਦੌਰਾਨ ਸਰਕਾਰ ਵੱਲੋਂ ਬਾਰ੍ਹਵੀਂ ਜਮਾਤ ਦੇ ਸਿਲੇਬਸ ‘ਚੋਂ ਸਿੱਖ ਇਤਿਹਾਸ ਨੂੰ ਮਨਫੀ ਕਰਨ ਦੀ ਕੋਝੀ ਹਰਕਤ ਸਬੰਧੀ ਨਿੰਦਾ ਮਤਾ ਵੀ ਪਾਸ ਕੀਤਾ ਗਿਆ।

Sikh History Longowal

ਪੰਜਾਬ ਦੀ ਕਾਂਗਰਸ ਸਰਕਾਰ ਤੇ ਤਿੱਖੇ ਹਮਲੇ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਿਲੇਬਸ ‘ਚੋਂ ਸਿੱਖ ਕੌਮ ਨਾਲ ਸੰਬੰਧਿਤ ਇਤਿਹਾਸ ਨੂੰ ਖ਼ਤਮ ਕਰਕੇ ਖ਼ਾਲਸਾ ਪੰਥ ਨਾਲ ਵੱਡਾ ਧ੍ਰੋਹ ਕੀਤਾ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦੇ ਮਾਣ-ਮੱਤੇ ਇਤਿਹਾਸ ਨੂੰ ਜੇਕਰ ਪੰਜਾਬ ਦੇ ਇਤਿਹਾਸ ‘ਚੋਂ ਕੱਢ ਦੇਈਏ ਤਾਂ ਪਿੱਛੇ ਕੁੱਝ ਨਹੀਂ ਬਚਦਾ। ਭਾਰਤ ਦੇ ਸੱਭਿਆਚਾਰ ਨੂੰ ਬਚਾਉਣ ਲਈ ਸਿੱਖ ਕੌਮ ਦੀਆਂ ਕੁਰਬਾਨੀਆਂ ਅਤੇ ਯੋਗਦਾਨ ਨੂੰ ਕਦੀ ਵੀ ਭੁਲਾਇਆ ਨਹੀ ਜਾ ਸਕਦਾ।

Sikh History LongowalSikh History Longowal

ਸ਼੍ਰੋਮਣੀ ਕਮੇਟੀ ਸਿੱਖ ਕੌਮ ਦੀ ਤਰਜ਼ਮਾਨ ਸੰਸਥਾ ਹੋਣ ਕਰਕੇ ਇਸ ਗੰਭੀਰ ਮਸਲੇ ਪ੍ਰਤੀ ਅਗਲੀ ਰਣਨੀਤੀ ਅਪਨਾਉਣ ਲਈ 7 ਮਈ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਅੰਮ੍ਰਿਤਸਰ ਵਿਖੇ ਵਿਚਾਰ ਚਰਚਾ ਕਰੇਗੀ। ਇਕ ਸਵਾਲ ਦੇ ਜਵਾਬ ਵਿਚ ਭਾਈ ਲੌਂਗੋਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਗਾਇਆ ਜਾ ਰਿਹਾ ਇਹ ਦੋਸ਼ ਬਿਲਕੁਲ ਨਿਰਮੂਲ ਹੈ ਕਿ ਸ਼੍ਰੋਮਣੀ ਕਮੇਟੀ ਦਾ ਨੁਮਾਇੰਦਾ ਸਿਲੇਬਸ ਤਿਆਰ ਕਰਨ ਸਮੇਂ ਹੋਈਆਂ 20 ਮੀਟਿੰਗਾਂ ਵਿਚ ਸ਼ਾਮਲ ਹੁੰਦਾ ਰਿਹਾ ਹੈ।

Sikh History LongowalSikh History Longowal

ਉਨ੍ਹਾਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਭੇਜਿਆ ਪੱਤਰ ਦਿਖਾਉਂਦਿਆਂ ਕਿਹਾ ਕਿ ਬੋਰਡ ਵੱਲੋਂ ਸ਼੍ਰੋਮਣੀ ਕਮੇਟੀ ਦਾ ਨੁਮਾਇੰਦਾ ਸ਼ਾਮਿਲ ਕਰਨ ਲਈ 23 ਫਰਵਰੀ 2018 ਨੂੰ ਭੇਜੇ ਇਕ ਪੱਤਰ ਰਾਹੀਂ ਸ਼੍ਰੋਮਣੀ ਕਮੇਟੀ ਜਾਣਕਾਰੀ ਦਿੱਤੀ ਗਈ ਸੀ। ਉਨ੍ਹਾਂ ਸਰਕਾਰ ਨੂੰ ਸਵਾਲ ਕੀਤਾ ਕਿ ਇਸ ਤਰੀਕ ਤੋਂ ਬਾਅਦ ਕਿਹੜੀਆਂ 20 ਮੀਟਿੰਗਾਂ ਹੋਈਆਂ। ਉਨ੍ਹਾਂ ਇਨ੍ਹਾਂ ਦੋਸ਼ਾਂ ਨੂੰ ਸਿਰੇ ਤੋਂ ਨਕਾਰਿਆਂ ਕਿਹਾ ਕਿ ਕਾਂਗਰਸ ਸਰਕਾਰ ਆਪਣੀ ਗਲਤੀ ਨੂੰ ਛਪਾਉਣ ਲਈ ਨਿੱਤ ਨਵੇਂ ਹੱਥਕੰਡੇ ਅਪਨਾ ਰਹੀ ਹੈ।

Sikh History Longowal

The post ਸਿਲੇਬਸ ‘ਚੋਂ ਸਿੱਖ ਕੌਮ ਦਾ ਇਤਿਹਾਸ ਖ਼ਤਮ ਕਰਕੇ ਸਰਕਾਰ ਨੇ ਖ਼ਾਲਸਾ ਪੰਥ ਨਾਲ ਕੀਤਾ ਵੱਡਾ ਧ੍ਰੋਹ: ਭਾਈ ਲੌਂਗੋਵਾਲ appeared first on Current Punjabi News | Latest Punjabi News Online : DailyPost.



This post first appeared on Punjab Archives - Latest Punjab News, Current Punjabi News, please read the originial post: here

Share the post

ਸਿਲੇਬਸ ‘ਚੋਂ ਸਿੱਖ ਕੌਮ ਦਾ ਇਤਿਹਾਸ ਖ਼ਤਮ ਕਰਕੇ ਸਰਕਾਰ ਨੇ ਖ਼ਾਲਸਾ ਪੰਥ ਨਾਲ ਕੀਤਾ ਵੱਡਾ ਧ੍ਰੋਹ: ਭਾਈ ਲੌਂਗੋਵਾਲ

×

Subscribe to Punjab Archives - Latest Punjab News, Current Punjabi News

Get updates delivered right to your inbox!

Thank you for your subscription

×