Get Even More Visitors To Your Blog, Upgrade To A Business Listing >>

ਨਬਾਲਿਗ ਧੀਆਂ ਨਾਲ ਬਲਾਤਕਾਰ ਕਰਨ ਵਾਲਿਆਂ ਨੂੰ ਫਾਂਸੀ ਨਹੀਂ ਮਿਲ ਸਕਦੀ ਹੈ ਇਹ ਸਜ਼ਾ…

Impotent rapist sentence: ਬੱਚੀਆਂ ਨਾਲ ਬਲਾਤਕਾਰ ਦੇ ਮਾਮਲਿਆਂ ਵਿੱਚ ਪਿਛਲੇ ਕਈ ਦਿਨਾਂ ਤੋਂ ਮੰਗ ਉੱਠ ਰਹੀ ਹੈ ਕਿ ਬਲਾਤਕਾਰ ਕਰਨ ਵਾਲੇ ਦੋਸ਼ੀਆਂ ਨੂੰ ਫਾਂਸੀ ਅਤੇ ਮੌਤ ਦੀ ਸਜ਼ਾ ਦੇਣ ਦੀ ਬਜਾਏ ਨਪੁੰਸਕ ਬਣਾ ਦਿੱਤਾ ਜਾਵੇ। ਇਸ ਸਜ਼ਾ ਦੀ ਮੰਗ ਆਮ ਆਦਮੀ ਤੋਂ ਇਲਾਵਾ ਕਈ ਮੰਤਰੀ ਵੀ ਕਰ ਰਹੇ ਹਨ। ਇਸ ਲਈ ਹੁਣ ਦੋਸ਼ੀਆਂ ਨੂੰ ਨਪੁੰਸਕ ਬਣਾਏ ਜਾਣ ਦੀ ਮੰਗ ਉਤੇ ਕੇਂਦਰ ਸਰਕਾਰ ਵੱਲੋਂ ਵਿਚਾਰ ਚਰਚਾ ਸ਼ੁਰੂ ਕਰ ਦਿੱਤੀ ਗਈ ਹੈ।

punjabImpotent rapist sentence

ਊਨਾਵ, ਦਿੱਲੀ, ਰੋਹਤਕ ਅਤੇ ਕਠੂਆ ਗੈਂਗਰੇਪ ਦੀਆਂ ਘਟਨਾਵਾਂ ਤੋਂ ਬਾਅਦ ਮਾਸੂਮਾਂ ਨੂੰ ਇਨਸਾਫ ਦਿਵਾਉਣ ਲਈ ਦੋਸ਼ੀਆਂ ਖਿਲਾਫ਼ ਭੜਕੇ ਲੋਕਾਂ ਦੇ ਗੁੱਸੇ ਨੂੰ ਧਿਆਨ ਵਿੱਚ ਰੱਖਦਿਆਂ ਸਰਕਾਰ ਨੇ 12 ਸਾਲ ਤੋਂ ਘੱਟ ਉਮਰ ਦੀਆਂ ਬੱਚੀਆਂ ਨਾਲ ਬਲਾਤਕਾਰ ਦੇ ਮਾਮਲੇ ਵਿੱਚ ਸਰਕਾਰ ਨੇ ਪਹਿਲਾਂ ਹੀ ਫਾਂਸੀ ਦੀ ਸਜਾ ਦਾ ਕਾਨੂੰਨ ਬਣਾ ਦਿੱਤਾ ਹੈ। ਪਰ ਇੰਝ ਜਾਪਦਾ ਹੈ ਕਿ ਕਈ ਲੋਕ ਹਾਲੇ ਵੀ ਇਸ ਸਜ਼ਾ ਤੋਂ ਸੰਤੁਸ਼ਟ ਨਹੀਂ ਹਨ। ਕਿਓਂਕਿ ਦੇਸ਼ ਵਿੱਚ ਇਸ ਕਾਨੂੰਨ ਮਗਰੋਂ ਵੀ ਕਈ ਬਲਾਤਕਾਰ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ।

punjab

ਸੁਪਰੀਮ ਕੋਰਟ ਦੀ ਮਹਿਲਾ ਵਕੀਲਾਂ ਦੇ ਇੱਕ ਗਰੁੱਪ ਨੇ ਪ੍ਰਧਾਨ ਮੰਤਰੀ ਦਫ਼ਤਰ ਤੋਂ ਮੰਗ ਕੀਤੀ ਹੈ ਕਿ ਬੱਚਿਆਂ ਦੇ ਨਾਲ ਦੁਧਕਰਮ/ ਬਲਾਤਕਾਰ ਦੇ ਦੋਸ਼ੀਆਂ ਨੂੰ ਨਪੁੰਸਕ ਬਣਾਏ ਜਾਣ ਦੀ ਵਿਵਸਥਾ ਕੀਤੀ ਜਾਵੇ। ਓਧਰ ਪ੍ਰਧਾਨ ਮੰਤਰੀ ਦਫ਼ਤਰ ਨੇ ਮਹਿਲਾ ਵਕੀਲਾਂ ਦੀ ਇਸ ਪਟੀਸ਼ਨ ਨੂੰ ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਕੋਲ ਭੇਜ ਦਿੱਤਾ ਹੈ ਅਤੇ ਪਟੀਸ਼ਨ ਉਤੇ ਉਚਿਤ ਕਾਰਵਾਈ ਕਰਨ ਦਾ ਵੀ ਨਿਰਦੇਸ਼ ਦੇ ਦਿੱਤਾ ਹੈ।

punjab

ਇੱਥੇ ਇਹ ਵੀ ਵਰਣਨਯੋਗ ਹੈ ਕਿ ਭਾਜਪਾ ਦੇ ਕਈ ਵੱਡੇ ਆਗੂ ਵੀ ਇਹ ਮੰਗ ਕਰ ਚੁੱਕੇ ਹਨ ਕਿ ਬੱਚੀਆਂ ਨਾਲ ਬਲਾਤਕਾਰ ਕਰਨ ਵਾਲਿਆਂ ਨੂੰ ਨਪੁੰਸਕ ਬਣਾ ਦੇਣਾ ਚਾਹੀਦਾ ਹੈ। ਇੱਥੇ ਇਹ ਵੀ ਵਰਣਨਯੋਗ ਹੈ ਕਿ ਬੱਚੀਆਂ ਨਾਲ ਬਲਾਤਕਾਰ ਦੇ ਦੋਸ਼ੀਆਂ ਨੂੰ ਫਾਂਸੀ ਦੀ ਸਜਾ ਦੇਣ ਦੀ ਤਾਕਤ ਅਦਾਲਤ ਨੂੰ ਮੁਹੱਈਆ ਕਰਵਾਉਣ ਵਾਲੀ ਕਾਰਵਾਈ ਵੀ ਕੇਂਦਰੀ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਮੇਨਕਾ ਗਾਂਧੀ ਦੀ ਪਹਿਲ ‘ਤੇ ਕੀਤੀ ਗਈ ਸੀ।

punjabImpotent rapist sentence

ਹੁਣ ਦੋਸ਼ੀਆਂ ਨੂੰ ਨਪੁੰਸਕ ਬਣਾਏ ਜਾਣ ਦੀ ਪਟੀਸ਼ਨ ਵੀ ਕਾਰਵਾਈ ਲਈ ਮਹਿਲਾ ਤੇ ਬਾਲ ਵਿਕਾਸ ਮੰਤਰਾਲੇ ਕੋਲ ਪਹੁੰਚ ਚੁੱਕੀ ਹੈ। ਹੁਣ ਵੇਖਣਾ ਹੋਵੇਗਾ ਕਿ ਅਦਾਲਤ ਨੂੰ ਇਹ ਤਾਕਤ ਕਦੋਂ ਤੱਕ ਮਿਲੇਗੀ ਕਿ ਉਹ ਬੱਚੀਆਂ ਨਾਲ ਬਲਾਤਕਾਰ ਦੇ ਦੋਸ਼ੀਆਂ ਨੂੰ ਨਪੁੰਸਕ ਬਣਾਉਣ ਦੀ ਸਜਾ ਦੇ ਸਕੇ।

punjab

The post ਨਬਾਲਿਗ ਧੀਆਂ ਨਾਲ ਬਲਾਤਕਾਰ ਕਰਨ ਵਾਲਿਆਂ ਨੂੰ ਫਾਂਸੀ ਨਹੀਂ ਮਿਲ ਸਕਦੀ ਹੈ ਇਹ ਸਜ਼ਾ… appeared first on Current Punjabi News | Latest Punjabi News Online : DailyPost.



This post first appeared on Punjab Archives - Latest Punjab News, Current Punjabi News, please read the originial post: here

Share the post

ਨਬਾਲਿਗ ਧੀਆਂ ਨਾਲ ਬਲਾਤਕਾਰ ਕਰਨ ਵਾਲਿਆਂ ਨੂੰ ਫਾਂਸੀ ਨਹੀਂ ਮਿਲ ਸਕਦੀ ਹੈ ਇਹ ਸਜ਼ਾ…

×

Subscribe to Punjab Archives - Latest Punjab News, Current Punjabi News

Get updates delivered right to your inbox!

Thank you for your subscription

×