Get Even More Visitors To Your Blog, Upgrade To A Business Listing >>

ਕੈਪਟਨ ਸਰਕਾਰ ਕਿਸਾਨ ਹਿਤੈਸ਼ੀ ਅਤੇ ਕਿਸਾਨਾਂ ਦੀ ਬਿਹਤਰੀ ਲਈ ਯਤਨਸ਼ੀਲ : ਬ੍ਰਹਮ ਮਹਿੰਦਰਾ

Brahm Mohindra loan waiver moga: ਪੰਜਾਬ ਦੇ ਸਿਹਤ ਤੇ ਪਰਿਵਾਰ ਕਲਿਆਣ ਅਤੇ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਆਈ.ਐਸ.ਐਫ਼ ਕਾਲਜ ਆਫ਼ ਫ਼ਾਰਮੇਸੀ ਘੱਲ ਕਲਾਂ (ਮੋਗਾ) ਵਿਖੇ ਜ਼ਿਲਾ ਪੱਧਰੀ ਕਰਜ਼ਾ ਰਾਹਤ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਦੇ ਕਿਸਾਨਾਂ ਨੂੰ ਖੁਸ਼ਹਾਲੀ ਦੇਣ ਲਈ ਕਰਜ਼ਾ ਮੁਆਫ਼ੀ ਸਕੀਮ ਤਹਿਤ ਜ਼ਿਲਾ ਮੋਗਾ ਦੇ 6,615 ਕਿਸਾਨਾਂ ਨੂੰ 31.86 ਕਰੋੜ ਰੁਪਏ ਦੀ ਕਰਜ਼ਾ ਮੁਆਫ਼ੀ ਦੇ ਸਰਟੀਫ਼ੀਕੇਟ ਤਕਸੀਮ ਕੀਤੇ ਗਏ।

punjabBrahm Mohindra loan waiver moga

ਉਨਾਂ ਦੱਸਿਆ ਕਿ ਇਸ ਤੋਂ ਪਹਿਲਾਂ ਮਾਨਸਾ ਵਿਖੇ ਹੋਏ ਰਾਜ ਪੱਧਰੀ ਸਮਾਗਮ ਦੌਰਾਨ ਜ਼ਿਲੇ ਦੇ 13,267 ਕਿਸਾਨਾਂ ਨੂੰ 51.12 ਕਰੋੜ ਰੁਪਏ ਦੀ ਕਰਜ਼ਾ ਮੁਆਫ਼ੀ ਦਿੱਤੀ ਗਈ ਸੀ ਅਤੇ ਇਸ ਤਰਾਂ ਜ਼ਿਲੇ ਦੇ ਕੁੱਲ 19,882 ਕਿਸਾਨਾਂ ਨੂੰ 82.98 ਕਰੋੜ ਰੁਪਏ ਦੀ ਕਰਜ਼ਾ ਮੁਆਫ਼ੀ ਦੀ ਰਾਹਤ ਮਿਲੀ। ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ ਅਗਵਾਈ ਹੇਠ ਸੂਬੇ ‘ਚ ਨਕੋਦਰ, ਗੁਰਦਾਸਪੁਰ, ਸੰਗਰੂਰ ਅਤੇ ਮਾਨਸਾ ਵਿਖੇ ਕਰਜ਼ਾ ਮੁਆਫ਼ੀ ਦੇ 4 ਰਾਜ ਪੱਧਰੀ ਵਿਸ਼ਾਲ ਸਮਾਗਮ ਕੀਤੇ ਗਏ, ਜਿੰਨਾਂ ‘ਚ ਸੂਬੇ ਦੇ ਕੁੱਲ 1,69,083 ਸੀਮਾਂਤ ਕਿਸਾਨਾਂ ਦੇ 827.74 ਕਰੋੜ ਰੁਪਏ ਦੇ ਕਰਜ਼ੇ ਮੁਆਫ਼ ਕੀਤੇ ਗਏ।

punjab

ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਚੋਣਾਂ ਤੋਂ ਪਹਿਲਾਂ ਸੂਬੇ ਦੇ ਅੰਨਦਾਤਾ ਕਿਸਾਨਾਂ ਦੇ ਕਰਜ਼ੇ ਦੇ ਬੋਝ ਨੂੰ ਦੂਰ ਕਰਨ ਦਾ ਵਾਅਦਾ ਕੀਤਾ ਗਿਆ ਸੀ, ਜਿਸ ਨੂੰ ਕਾਂਗਰਸ ਸਰਕਾਰ ਵੱਲੋਂ ਪੂਰਾ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਕਾਂਗਰਸ ਸਰਕਾਰ ਕਿਸਾਨ ਹਿਤੈਸ਼ੀ ਅਤੇ ਕਿਸਾਨਾਂ ਦੀ ਬਿਹਤਰੀ ਲਈ ਗੰਭੀਰ ਯਤਨਸ਼ੀਲ ਹੈ। ਉਨਾਂ ਕਿਹਾ ਕਿ ਇਸ ਤੋਂ ਬਾਅਦ 2.5 ਏਕੜ ਤੋਂ 5 ਏਕੜ ਦੀ ਮਲਕੀਅਤ ਵਾਲੇ ਛੋਟੇ ਯੋਗ ਕਿਸਾਨਾਂ ਨੂੰ ਬਣਦੀ ਕਰਜ਼ਾ ਰਾਹਤ ਦੀ ਰਾਸ਼ੀ ਮੁਹੱਈਆ ਕਰਵਾਈ ਜਾਵੇਗੀ ਅਤੇ ਪੰਜਾਬ ਸਰਕਾਰ ਦੀ ਕਰਜ਼ਾ ਮੁਆਫ਼ੀ ਨੀਤੀ ਤਹਿਤ ਕੋਈ ਵੀ ਯੋਗ ਸੀਮਾਂਤ ਅਤੇ ਛੋਟਾ ਕਿਸਾਨ ਬਣਦੀ ਕਰਜ਼ਾ ਰਾਹਤ ਰਾਸ਼ੀ ਤੋਂ ਵਾਂਝਾ ਨਹੀਂ ਰਹੇਗਾ।

punjab

ਬ੍ਰਹਮ ਮਹਿੰਦਰਾ ਨੇ ਬਾਘਾਪੁਰਾਣਾ ਦੇ ਵਿਧਾਇਕ ਸ. ਦਰਸ਼ਨ ਸਿੰਘ ਬਰਾੜ ਵੱਲੋਂ ਜ਼ਿਲੇ ਦੇ ਹਸਪਤਾਲਾਂ/ਡਿਸਪੈਂਸਰੀਆਂ ‘ਚ ਡਾਕਟਰਾਂ ਦੀ ਘਾਟ ਪੂਰੀ ਕਰਨ ਦੀ ਕੀਤੀ ਮੰਗ ‘ਤੇ ਕਿਹਾ ਕਿ ਜਲਦੀ ਹੀ ਸੂਬੇ ‘ਚ 306 ਡਾਕਟਰਾਂ ਦੀ ਛੇਤੀ ਹੀ ਭਰਤੀ ਕੀਤੀ ਜਾ ਰਹੀ ਹੈ, ਤਾਂ ਜੋ ਗਰੀਬ ਲੋਕਾਂ ਨੂੰ ਆਪਣਾ ਇਲਾਜ ਕਰਵਾਉਣ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ। ਉਨਾਂ ਸਹਿਕਾਰਤਾ ਵਿਭਾਗ ਦੇ ਅਧਿਕਾਰੀਆਂ, ਕ੍ਰਮਚਾਰੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਹਿਕਾਰਤਾ ਲਹਿਰ ਨੇ ਕਿਸਾਨਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਕਰਨ ‘ਚ ਵਡਮੁੱਲਾ ਯੋਗਦਾਨ ਪਾਇਆ ਹੈ।

punjab

ਬਾਅਦ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੋਲੀਓ ਅਤੇ ਮਲੇਰੀਆ ਵਾਂਗ ਖਸਰਾ ਤੇ ਰੁਬੇਲਾ ਵਰਗੀਆਂ ਘਾਤਕ ਬਿਮਾਰੀਆਂ ਨੂੰ ਜੜੋ ਖਤਮ ਕਰਨ ਦੇ ਮਕਸਦ ਨਾਲ 1 ਮਈ ਸੁਰੂ ਕੀਤੀ ਗਈ ਟੀਕਾ-ਕਰਨ ਮੁਹਿੰਮ ਦੌਰਾਨ 9 ਤੋਂ 15 ਸਾਲ ਤੱਕ ਦੀ ਉਮਰ ਦੇ ਬੱਚਿਆਂ ਨੂੰ ਲਾਜ਼ਮੀ ਤੌਰ ‘ਤੇ ਟੀਕਾ ਲਗਾਇਆ ਜਾਵੇ। ਉਨਾਂ ਮੀਡੀਆ ਮੈਂਬਰਾਂ ਨੂੰ ਇਸ ਮੁਹਿੰਮ ਬਾਰੇ ਸ਼ਰਾਰਤੀ ਅਨਸਰਾਂ ਵੱਲੋਂ ਸੋਸ਼ਲ ਮੀਡੀਆ ਰਾਹੀਂ ਫ਼ੈਲਾਈਆਂ ਜਾ ਰਹੀਆਂ ਗਲਤ ਅਫ਼ਵਾਹਾਂ ਤੋਂ ਲੋਕਾਂ ਨੂੰ ਸੁਚੇਤ ਕਰਨ ਲਈ ਅਹਿਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ। ਉਨਾਂ ਕਿਹਾ ਕਿ ਝੂਠੀਆਂ ਅਫ਼ਵਾਹਾਂ ਫ਼ੈਲਾਉਣ ਵਾਲਿਆਂ ਵਿਰੁੱਧ ਵੀ ਸਖਤ ਕਾਰਵਾਈ ਕੀਤੀ ਜਾਵੇਗੀ।

punjab

ਇਸ ਮੌਕੇ ਹਲਕਾ ਮੋਗਾ ਦੇ ਵਿਧਾਇਕ ਡਾ: ਹਰਜੋਤ ਕਮਲ, ਵਿਧਾਇਕ ਬਾਘਾਪੁਰਾਣਾ ਦਰਸ਼ਨ ਸਿੰਘ ਬਰਾੜ ਅਤੇ ਵਿਧਾਇਕ ਸੁਖਜੀਤ ਸਿੰਘ ਲੋਹਗੜ ੲਿੰਦਰਜੀਤ ਸਿੰਘ ਤਲਵੰਡੀ ਭੂੰਗੇਰੀਅਾ ਨੇ ਸ੍ਰੀ ਬ੍ਰਹਮ ਮਹਿੰਦਰਾ ਜੀ ਦੇ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਜ਼ਿਲੇ ‘ਚ ਆਉਣ ‘ਤੇ ਧੰਨਵਾਦ ਕਰਦਿਆਂ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨਾਲ ਚੋਣਾਂ ਤੋਂ ਪਹਿਲਾਂ ਕੀਤਾ ਗਿਆ ਇੱਕ-ਇੱਕ ਵਾਅਦਾ ਪੂਰਾ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਕੇ ਡੁੱਬਦੀ ਕਿਸਾਨੀ ਦੀ ਬਾਂਹ ਫ਼ੜੀ ਹੈ।

punjabBrahm Mohindra loan waiver moga

ਉਨਾਂ ਇਹ ਵੀ ਕਿਹਾ ਕਿ ਕੈਪਟਨ ਸਰਕਾਰ ਦੇ ਕਾਰਜਕਾਲ ਦੌਰਾਨ ਕਿਸਾਨਾਂ ਨੂੰ ਆਪਣੀ ਜਿਣਸ ਵੇਚਣ ਲਈ ਮੰਡੀਆਂ ‘ਚ ਕੋਈ ਦਿੱਕਤ ਪੇਸ਼ ਨਹੀਂ ਆਈ ਅਤੇ ਖ੍ਰੀਦ ਕੀਤੀ ਗਈ ਫ਼ਸਲ ਦੀ ਵੀ ਕਿਸਾਨਾਂ ਨੂੰ ਸਮੇਂ ਸਿਰ ਅਦਾਇਗੀ ਹੋਈ, ੲਿਸ ਮੋਕੇ ਮੋਕੇ ਵੱਖ ਵੱਖ ਪਿੰਡਾ ਤੋ ਅਾੲੇ ਕਿਸਾਨਾ ਨੇ ਚੈਕ ਮਿਲਣ ਤੇ ਕੈਪਟਨ ਸਰਕਾਰ ਦਾ ਧੰਨਵਾਦ ਕੀਤਾ ੳੁਨਾ ਕਿਹਾ ਕਿ ਪੰਜਾਬ ਸਰਕਾਰ ਹਰ ੲਿਕ ਕਿਸਾਨ ਦਾ ਬਣਦਾ ਕਰਜਾ ਜਰੂਰ ਮੁਅਾਫ ਕਰੇ ਤਾ ਹਰੇਕ ਕਿਸਾਨ ਵੀਰ ਦੀ ਅਾਰਥਿਕ ਮੱਦਦ ਹੋ ਸਕੇ।

punjab

The post ਕੈਪਟਨ ਸਰਕਾਰ ਕਿਸਾਨ ਹਿਤੈਸ਼ੀ ਅਤੇ ਕਿਸਾਨਾਂ ਦੀ ਬਿਹਤਰੀ ਲਈ ਯਤਨਸ਼ੀਲ : ਬ੍ਰਹਮ ਮਹਿੰਦਰਾ appeared first on Current Punjabi News | Latest Punjabi News Online : DailyPost.This post first appeared on Punjab Archives - Latest Punjab News, Current Punjabi News, please read the originial post: here

Share the post

ਕੈਪਟਨ ਸਰਕਾਰ ਕਿਸਾਨ ਹਿਤੈਸ਼ੀ ਅਤੇ ਕਿਸਾਨਾਂ ਦੀ ਬਿਹਤਰੀ ਲਈ ਯਤਨਸ਼ੀਲ : ਬ੍ਰਹਮ ਮਹਿੰਦਰਾ

×

Subscribe to Punjab Archives - Latest Punjab News, Current Punjabi News

Get updates delivered right to your inbox!

Thank you for your subscription

×