Get Even More Visitors To Your Blog, Upgrade To A Business Listing >>

ਪੰਜਾਬ ਉਦਯੋਗ ਮੰਤਰੀ ਵੱਲੋਂ ਲੁਧਿਆਣਾ ਫੋਕਲ ਪੁਆਇੰਟ ਦੀ ਮੁਰੰਮਤ ਲਈ 10 ਕਰੋੜ ਦੇਣ ਦਾ ਐਲਾਨ

Ludhiana Focal Point Construction: ਪੰਜਾਬ ਦੇ ਉਦਯੋਗ ਅਤੇ ਵਣਜ ਵਿਭਾਗ ਦੇ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਵੱਖ-ਵੱਖ ਕਾਰਨਾਂ ਕਰਕੇ ਬੰਦ ਪਈਆਂ ਸਨਅਤਾਂ ਨੂੰ ਵੱਡੀ ਰਾਹਤ ਦਿੰਦਿਆਂ ਐਲਾਨ ਕੀਤਾ ਹੈ ਕਿ ਇਨ੍ਹਾਂ ਸਨਅਤਾਂ ਨੂੰ ਮੁੜ ਸੁਰਜੀਤ ਕਰਨ ਲਈ ਪੰਜਾਬ ਸਰਕਾਰ ਜਲਦ ਹੀ ‘ਵੰਨ ਟਾਈਮ ਸੈਟਲਮੈਂਟ ਪਾਲਿਸੀ’ ਲਿਆ ਰਹੀ ਹੈ। ਸੁੰਦਰ ਸ਼ਾਮ ਅਰੋੜਾ ਕੈਬਨਿਟ ਮੰਤਰੀ ਬਣਨ ਉਪਰੰਤ ਪਹਿਲੀ ਵਾਰ ਸਨਅਤੀ ਸ਼ਹਿਰ ਲੁਧਿਆਣਾ ਵਿਖੇ ਸਨਅਤਕਾਰਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੀ ਅਕਾਲੀ-ਭਾਜਪਾ ਗਠਜੋੜ ਪੰਜਾਬ ਸਰਕਾਰ ਦੀਆਂ ਸਨਅਤ ਵਿਰੋਧੀ ਨੀਤੀਆਂ ਦੇ ਚੱਲਦਿਆਂ 10 ਸਾਲਾਂ ਦੌਰਾਨ ਸੂਬੇ ਵਿੱਚ ਹਜ਼ਾਰਾਂ ਸਨਅਤਾਂ ਬੰਦ ਹੋ ਗਈਆਂ ਹਨ ।

Ludhiana Focal Point Construction

ਪੰਜਾਬ ਦੇ ਜੋ ਸਨਅਤੀ ਖੇਤਰ ਵਿੱਚ ਕਦੇ ਪਹਿਲੇ ਨੰਬਰ ‘ਤੇ ਹੁੰਦਾ ਸੀ, ਪੱਛੜ ਕੇ ਆਖ਼ਰੀ ਨੰਬਰ ‘ਤੇ ਪਹੁੰਚ ਗਿਆ ਹੈ । ਜੋ ਸਨਅਤਾਂ ਪੰਜਾਬ ਵਿੱਚ ਕੰਮ ਕਰ ਰਹੀਆਂ ਹਨ, ਉਨ੍ਹਾਂ ਨੂੰ ਬਚਾਉਣ ਅਤੇ ਹੋਰ ਪ੍ਰਫੁੱਲਿਤ ਕਰਨ ਲਈ ਸੂਬੇ ਵਿੱਚ ਉਦਯੋਗ ਪੱਖੀ ਮਾਹੌਲ ਸਿਰਜਿਆ ਜਾਵੇਗਾ ਤਾਂ ਜੋ ਪੰਜਾਬ ਨੂੰ ਸਨਅਤੀ ਖੇਤਰ ਵਿੱਚ ਮੁੜ ਤੋਂ ਅੱਵਲ ਦਰਜੇ ਦਾ ਸੂਬਾ ਬਣਾਇਆ ਜਾ ਸਕੇ।

Ludhiana Focal Point ConstructionLudhiana Focal Point Construction

ਅਰੋੜਾ ਨੇ ਕਿਹਾ ਕਿ ਹੁਣ ਪੰਜਾਬ ਸਰਕਾਰ ਇਨ੍ਹਾਂ ਸਨਅਤੀ ਇਕਾਈਆਂ ਨੂੰ ਮੁੜ ਸੁਰਜੀਤ ਕਰਨ ਲਈ ਦ੍ਰਿੜ ਯਤਨਸ਼ੀਲ ਹੈ। ਇਸ ਲਈ ਜਲਦ ਹੀ ‘ਵੰਨ ਟਾਈਮ ਸੈਟਲਮੈਂਟ’ ਪਾਲਸੀ ਲਿਆਂਦੀ ਜਾ ਰਹੀ ਹੈ, ਜਿਸ ਨਾਲ ਬੰਦ ਪਈਆਂ ਸਨਅਤਾਂ ਵਿੱਚ ਨਵੀਂ ਰੂਹ ਫੂਕੀ ਜਾਵੇਗੀ ਤਾਂ ਜੋ ਸੂਬੇ ਦੇ ਸਨਅਤੀ ਵਿਕਾਸ ਵਿੱਚ ਇਹ ਸਨਅਤਾਂ ਵੀ ਆਪਣਾ ਯੋਗਦਾਨ ਪਾ ਸਕਣ। ਉਨ੍ਹਾਂ ਸਨਅਤਾਂ ਨੂੰ ਪੰਜਾਬ ਦੇ ਵਿਕਾਸ ਦੀ ਰੀੜ• ਦੀ ਹੱਡੀ ਕਰਾਰ ਦਿੰਦਿਆਂ ਕਿਹਾ ਕਿ ਸੂਬੇ ਵਿੱਚ ਸਨਅਤਾਂ ਪੱਖੀ ਮਾਹੌਲ ਸਿਰਜਣ ਦੀ ਕਵਾਇਦ ਜ਼ੋਰਾਂ ‘ਤੇ ਚੱਲ ਰਹੀ ਹੈ, ਜਿੱਥੇ ਸਨਅਤਕਾਰਾਂ ਨੂੰ ਸਰਕਾਰ ਮੂਹਰੇ ਆਪਣੀ ਗੱਲ ਖੁਲ੍ਹੇ ਮਾਹੌਲ ਵਿੱਚ ਰੱਖਣ ਦੀ ਇਜ਼ਾਜਤ ਹੋਵੇਗੀ।

Ludhiana Focal Point ConstructionLudhiana Focal Point Construction

The post ਪੰਜਾਬ ਉਦਯੋਗ ਮੰਤਰੀ ਵੱਲੋਂ ਲੁਧਿਆਣਾ ਫੋਕਲ ਪੁਆਇੰਟ ਦੀ ਮੁਰੰਮਤ ਲਈ 10 ਕਰੋੜ ਦੇਣ ਦਾ ਐਲਾਨ appeared first on Current Punjabi News | Latest Punjabi News Online : DailyPost.



This post first appeared on Punjab Archives - Latest Punjab News, Current Punjabi News, please read the originial post: here

Share the post

ਪੰਜਾਬ ਉਦਯੋਗ ਮੰਤਰੀ ਵੱਲੋਂ ਲੁਧਿਆਣਾ ਫੋਕਲ ਪੁਆਇੰਟ ਦੀ ਮੁਰੰਮਤ ਲਈ 10 ਕਰੋੜ ਦੇਣ ਦਾ ਐਲਾਨ

×

Subscribe to Punjab Archives - Latest Punjab News, Current Punjabi News

Get updates delivered right to your inbox!

Thank you for your subscription

×