Get Even More Visitors To Your Blog, Upgrade To A Business Listing >>

ਪੰਜਾਬ ਦੇ ਮੁੱਖ ਮੰਤਰੀ ਨੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਨਾਲ ਕੀਤੀ ਮੁਲਾਕਾਤ..

CM meets Union Home Minister Rajnath: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਹਨਾਂ ਨੇ ਰੱਖਿਆ ਦੇ ਨਾਲ ਸਬੰਧਿਤ ਮੁੱਦਿਆਂ ‘ਤੇ ਵਿਚਾਰ ਚਰਚਾ ਕੀਤੀ। ਜਿਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਨੇ ਆਪਣੀ ਇਸ ਮੁਲਾਕਾਤ ਨੂੰ ਸਫ਼ਲ ਕਰਾਰ ਦਿੰਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਸੂਬਾ ਸਰਕਾਰ ਦੇ ਸੁਰੱਖਿਆ ਨਾਲ ਸਬੰਧਿਤ ਮੁੱਦਿਆਂ ਦਾ ਹੱਲ ਕਰੇਗੀ।

CM meets Union Home Minister RajnathCM meets Union Home Minister Rajnath

ਇਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ‘ਚ ਅਮਨ ‘ਤੇ ਸ਼ਾਂਤੀ ਬਣਾਈ ਰੱਖਣ ਲਈ ਬਚਨਬੱਧ ਹੈ। ਜਿਸ ਤਹਿਤ ਪੰਜਾਬ ਸਰਕਾਰ ਨੇ ਗੈਂਗਸਟਰਾਂ ਖਿਲਾਫ਼ ਆਪਣਾ ਅਭਿਆਨ ਚਲਾਇਆ ਹੋਇਆ ਹੈ ਅਤੇ ਪੰਜਾਬ ਸਰਕਾਰ ਅਤੇ ਪੁਲਿਸ ਨੁੰ ਇਸ ਮਿਸ਼ਨ ‘ਚ ਕਾਫ਼ੀ ਸਫਲਤਾ ਵੀ ਮਿਲੀ ਅਤੇ ਕਈ ਗੈਂਗਸਟਰਾਂ ਨੂੰ ਫੜਿਆ ਵੀ ਜਾ ਚੱਕਿਆ ਹੈ।CM meets Union Home Minister Rajnath

ਇਸ ਦੌਰਾਨ ਉਹਨਾਂ ਨੇ ਇਹ ਵੀ ਕਿਹਾ ਕਿ ਪੰਜਾਬ ਪੁਲਿਸ ਦੇ ਆਧੁਨਿਕਰਨ ਲਈ ਕੇਂਦਰ ਸਰਕਾਰ ਕੋਲੋਂ ਫੰਡਾਂ ਦੀ ਵੀ ਮੰਗ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੁਬੇ ਦੀ ਅੰਦਰੂਨੀ ਸੁਰੱਖਿਆ ਵੀ ਬਹੁਤ ਜਰੂਰੀ ਹੈ। ਇਸ ਤੋਂ ਬਿਨਾਂ ਰਾਜਨਾਥ ਨਾਲ ਮੁਲਾਕਾਤ ਦੌਰਾਨ ਉਹਨਾਂ ਨੇ ਇਹ ਵੀ ਕਿਹਾ ਕਿ ਸੂਬੇ ‘ਚ ਖਾਲਿਸਤਾਨ ਦੀ ਲਹਿਰ ਦਾ ਕੋਈ ਵੀ ਅਸਰ ਨਹੀਂ ਹੈ।

CM meets Union Home Minister RajnathCM meets Union Home Minister Rajnath

ਸਿਰਫ ਇੱਕਾ – ਦੁੱਕਾ ਹੀ ਖਾਲਿਸਤਾਨ ਦੀ ਮੰਗ ਕਰ ਰਹੇ ਹਨ ਅਤੇ ਉਹ ਵੀ ਇਸ ਮੰਗ ਦਾ ਸਮਰਥਨ ਵਿਦੇਸ਼ਾਂ ‘ਚ ਰਹਿ ਕੇ ਕਰ ਰਹੇ ਹਨ। ਇਸ ਤੋਂ ਬਿਨਾਂ ਉਹਨਾਂ ਨੇ ਪੰਜਾਬ ਦੀਆਂ ਜ਼ੇਲ੍ਹਾਂ ‘ਚ ਸੁਰੱਖਿਆ ਦੇ ਬਾਰੇ ਜਾਣਕਾਰੀ ਦਿੱਤੀ ਅਤੇ ਕੇਂਦਰ ਸਰਕਾਰ ਤੋਂ ਸਹਿਯੋਗ ਦੀ ਮੰਗ ਕੀਤੀ ਅਤੇ ਕਿਹਾ ਕਿ ਕੇਂਦਰ ਸਰਕਾਰ ਵੀ ਪੂਰਾ ਸਹਿਯੋਗ ਦੇਣ ਲਈ ਤਿਆਰ ਹੈ। ਇਸ ਤੋਂ ਬਿਨਾਂ ਉਹਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਕਿਸੇ ਵੀ ਸ਼ਰਾਰਤੀ ਤੱਤ ਨੂੰ ਪੰਜਾਬ ਦੀ ਸ਼ਾਂਤੀ ਨੂੰ ਖਰਾਬ ਕਰਨ ਦਾ ਮੌਕਾ ਨਹੀਂ ਦੇਵੇਗੀ ਅਤੇ ਸਰਾਰਤੀ ਤੱਤਾ ਖਿਲਾਫ਼ ਸਖ਼ਤ ਕਰਵਾਈ ਕੀਤੀ ਜਾਵੇਗੀ।

CM meets Union Home Minister Rajnath

The post ਪੰਜਾਬ ਦੇ ਮੁੱਖ ਮੰਤਰੀ ਨੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਨਾਲ ਕੀਤੀ ਮੁਲਾਕਾਤ.. appeared first on Current Punjabi News | Latest Punjabi News Online : DailyPost.



This post first appeared on Punjab Archives - Latest Punjab News, Current Punjabi News, please read the originial post: here

Share the post

ਪੰਜਾਬ ਦੇ ਮੁੱਖ ਮੰਤਰੀ ਨੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਨਾਲ ਕੀਤੀ ਮੁਲਾਕਾਤ..

×

Subscribe to Punjab Archives - Latest Punjab News, Current Punjabi News

Get updates delivered right to your inbox!

Thank you for your subscription

×