Get Even More Visitors To Your Blog, Upgrade To A Business Listing >>

ਬ੍ਰਹਮਪੁਰਾ ਤੇ ਅਜਨਾਲਾ ਦੀ ਅਕਾਲੀ ਦਲ ‘ਚੋਂ ਛੁੱਟੀ

sukhbir Badal Expelled Ranjit brhampura rattan ajnala party: ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਨੇ ਬਾਗ਼ੀ ਟਕਸਾਲੀ ਲੀਡਰ ਰਣਜੀਤ ਸਿੰਘ ਬ੍ਰਹਮਪੁਰਾ ਤੇ ਡਾ. ਰਤਨ ਸਿੰਘ ਅਜਨਾਲਾ ਵਿਰੁੱਧ ਵੱਡੀ ਕਾਰਵਾਈ ਕਰ ਦਿੱਤੀ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦੋਵਾਂ ਬਾਗ਼ੀ ਲੀਡਰਾਂ ਨੂੰ ਪਾਰਟੀ ਵਿੱਚੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਜਾਣਕਾਰੀ ਮੁਤਾਬਕ ਇਹ ਫੈਸਲਾ ਐਤਵਾਰ ਨੂੰ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਦੀ ਅਗਵਾਈ ‘ਚ ਚੰਡੀਗੜ੍ਹ ਵਿਖੇ ਹੋਈ ਕੋਰ ਕਮੇਟੀ ਦੀ ਬੈਠਕ ‘ਚ ਸਰਬ ਸਹਿਮਤੀ ਨਾਲ ਲਿਆ ਗਿਆ।
sukhbir badal expelled ranjit brhampura rattan ajnala party

sukhbir badal expelled ranjit brhampura rattan ajnala party

ਇਸ ਤੋਂ ਪਹਿਲਾਂ ਮਾਝੇ ਦੇ ਸੀਨੀਅਰ ਆਗੂ ਸੇਵਾ ਸਿੰਘ ਸੇਖਵਾਂ ਨੂੰ ਵੀ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਚੱਲਦੇ ਪਾਰਟੀ ‘ਚੋਂ ਬਾਹਰ ਕਰ ਦਿੱਤਾ ਗਿਆ ਸੀ। ਮਾਝੇ ਦੇ ਤਿੰਨੇ ਟਕਸਾਲੀ ਲੀਡਰਾਂ ਨੇ ਪਾਰਟੀ ਦੇ ਪ੍ਰਧਾਨ ਸੁਖਬੀਰ ਬਾਦਲ ਅਤੇ ਜਨਰਲ ਸਕੱਤਰ ਬਿਕਰਮ ਮਜੀਠੀਆ ਵਿਰੁੱਧ ਖੁੱਲ੍ਹਾ ਮੋਰਚਾ ਖੋਲ੍ਹਿਆ ਹੋਇਆ ਸੀ। ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਪਾਰਟੀ ਦੀਆਂ ਅਹੁਦੇਦਾਰੀਆਂ ਤਿਆਗਣ ਵਾਲੇ ਰਣਜੀਤ ਸਿੰਘ ਬ੍ਰਹਮਪੁਰਾ ਨੇ ਚੋਹਲਾ ਸਾਹਿਬ ਵਿਖੇ ਵੱਡੀ ਰੈਲੀ ਵੀ ਕੀਤੀ ਸੀ ਤੇ ਸੁਖਬੀਰ ਬਾਦਲ ਦੀ ਪ੍ਰਧਾਨਗੀ ‘ਤੇ ਸਵਾਲ ਚੁੱਕੇ ਸਨ।
sukhbir badal expelled ranjit brhampura rattan ajnala partyਬ੍ਰਹਮਪੁਰਾ ਨੇ ਤਾਂ ਇਥੋਂ ਤੱਕ ਆਖ ਦਿੱਤਾ ਸੀ ਕਿ ਜਦੋਂ ਤਕ ਇਹ ਦੋਵੇਂ ਲੀਡਰ ਪਾਰਟੀ ਦਾ ਹਿੱਸਾ ਰਹਿਣਗੇ ਉਦੋਂ ਤੱਕ ਉਹ ਪਾਰਟੀ ਲਈ ਕੰਮ ਨਹੀਂ ਕਰਨਗੇ। ਬ੍ਰਹਮਪੁਰਾ ਵਲੋਂ ਬੀਤੇ ਦਿਨੀਂ ਆਪਣੇ ਜੱਦੀ ਹਲਕੇ ਖਡੂਰ ਸਾਹਿਬ ਵਿਖੇ ਸ਼ਕਤੀ ਪ੍ਰਦਰਸ਼ਨ ਕਰਕੇ ਸੁਖਬੀਰ ਬਾਦਲ ਅਤੇ ਮਜੀਠੀਆ ਖਿਲਾਫ ਤਿੱਖੀ ਬਿਆਨਬਾਜ਼ੀ ਕੀਤੀ ਗਈ ਸੀ।sukhbir badal expelled ranjit brhampura rattan ajnala party

The post ਬ੍ਰਹਮਪੁਰਾ ਤੇ ਅਜਨਾਲਾ ਦੀ ਅਕਾਲੀ ਦਲ ‘ਚੋਂ ਛੁੱਟੀ appeared first on Current Punjabi News | Latest Punjabi News Online : DailyPost.



This post first appeared on Punjab Archives - Latest Punjab News, Current Punjabi News, please read the originial post: here

Share the post

ਬ੍ਰਹਮਪੁਰਾ ਤੇ ਅਜਨਾਲਾ ਦੀ ਅਕਾਲੀ ਦਲ ‘ਚੋਂ ਛੁੱਟੀ

×

Subscribe to Punjab Archives - Latest Punjab News, Current Punjabi News

Get updates delivered right to your inbox!

Thank you for your subscription

×