Get Even More Visitors To Your Blog, Upgrade To A Business Listing >>

ਅੱਜ ਦਾ ਹੁਕਮਨਾਮਾ 15-11-2018

Hukamnama: ਜੈਤਸਰੀ ਮਹਲਾ ੫ ॥
ਜਾ ਕਉ ਭਏ ਗੋਵਿੰਦ ਸਹਾਈ ॥
ਸੂਖ ਸਹਜ ਆਨੰਦ ਸਗਲ ਸਿਉ ਵਾ ਕਉ ਬਿਆਧਿ ਨ ਕਾਈ ॥੧॥ ਰਹਾਉ ॥
ਦੀਸਹਿ ਸਭ ਸੰਗਿ ਰਹਹਿ ਅਲੇਪਾ ਨਹ ਵਿਆਪੈ ਉਨ ਮਾਈ ॥
ਏਕੈ ਰੰਗਿ ਤਤ ਕੇ ਬੇਤੇ ਸਤਿਗੁਰ ਤੇ ਬੁਧਿ ਪਾਈ ॥੧॥
ਦਇਆ ਮਇਆ ਕਿਰਪਾ ਠਾਕੁਰ ਕੀ ਸੇਈ ਸੰਤ ਸੁਭਾਈ ॥
ਤਿਨ ਕੈ ਸੰਗਿ ਨਾਨਕ ਨਿਸਤਰੀਐ ਜਿਨ ਰਸਿ ਰਸਿ ਹਰਿ ਗੁਨ ਗਾਈ ॥੨॥੩॥੭॥

HukamnamaHukamnama

ਜੈਤਸਰੀ ਮਹਲਾ ੫ ॥ ਹੇ ਭਾਈ! ਜਿਨ੍ਹਾਂ ਮਨੁੱਖਾਂ ਵਾਸਤੇ ਪਰਮਾਤਮਾ ਮਦਦਗਾਰ ਬਣ ਜਾਂਦਾ ਹੈ (ਉਹਨਾਂ ਦੀ ਉਮਰ) ਆਤਮਕ ਅਡੋਲਤਾ ਦੇ ਸਾਰੇ ਸੁਖਾਂ ਆਨੰਦਾਂ ਨਾਲ (ਬੀਤਦੀ ਹੈ) ਉਹਨਾਂ ਨੂੰ ਕੋਈ ਰੋਗ ਨਹੀਂ ਪੋਂਹਦਾ ।੧। ਰਹਾਉ। ਹੇ ਭਾਈ! ਉਹ ਮਨੁੱਖ ਸਭਨਾਂ ਨਾਲ (ਵਰਤਦੇ) ਦਿੱਸਦੇ ਹਨ, ਪਰ ਉਹ (ਮਾਇਆ ਤੋਂ) ਨਿਰਲੇਪ ਰਹਿੰਦੇ ਹਨ, ਮਾਇਆ ਉਹਨਾਂ ਉਤੇ ਆਪਣਾ ਜ਼ੋਰ ਨਹੀਂ ਪਾ ਸਕਦੀ । ਉਹ ਇਕ ਪਰਮਾਤਮਾ ਦੇ ਪ੍ਰੇਮ ਵਿਚ ਟਿਕੇ ਰਹਿੰਦੇ ਹਨ, ਉਹ ਜੀਵਨ ਦੀ ਅਸਲੀਅਤ ਦੇ ਜਾਣਨ ਵਾਲੇ ਬਣ ਜਾਂਦੇ ਹਨ—

HukamnamaHukamnama

ਇਹ ਅਕਲ ਉਹਨਾਂ ਗੁਰੂ ਪਾਸੋਂ ਪ੍ਰਾਪਤ ਕਰ ਲਈ ਹੁੰਦੀ ਹੈ ।੧। ਹੇ ਨਾਨਕ! ਉਹੀ ਮਨੁੱਖ ਪ੍ਰੇਮ-ਭਰੇ ਹਿਰਦੇ ਵਾਲੇ ਸੰਤ ਬਣ ਜਾਂਦੇ ਹਨ, ਜਿਨ੍ਹਾਂ ਉਤੇ ਮਾਲਕ-ਪ੍ਰਭੂ ਦੀ ਕਿਰਪਾ ਮੇਹਰ ਦਇਆ ਹੁੰਦੀ ਹੈ ਜੇਹੜੇ ਮਨੁੱਖ ਸਦਾ ਪ੍ਰੇਮ ਨਾਲ ਪਰਮਾਤਮਾ ਦੇ ਗੁਣ ਗਾਂਦੇ ਰਹਿੰਦੇ ਹਨ, ਉਹਨਾਂ ਦੀ ਸੰਗਤਿ ਵਿਚ ਰਹਿ ਕੇ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ ।੨।੩।੭।

Hukamnama

The post ਅੱਜ ਦਾ ਹੁਕਮਨਾਮਾ 15-11-2018 appeared first on Current Punjabi News | Latest Punjabi News Online : DailyPost.



This post first appeared on Punjab Archives - Latest Punjab News, Current Punjabi News, please read the originial post: here

Share the post

ਅੱਜ ਦਾ ਹੁਕਮਨਾਮਾ 15-11-2018

×

Subscribe to Punjab Archives - Latest Punjab News, Current Punjabi News

Get updates delivered right to your inbox!

Thank you for your subscription

×