Get Even More Visitors To Your Blog, Upgrade To A Business Listing >>

ਤਿਆਰ ਹੋ ਜਾਣ ਪਿੰਡਾਂ ਦੇ ਵੋਟਰ,ਚੋਣਾਂ 30 ਨੂੰ

ਤਿਆਰ ਹੋ ਜਾਣ ਪਿੰਡਾਂ ਦੇ ਵੋਟਰ,ਚੋਣਾਂ 30 ਨੂੰ

ਪੰਜਾਬ ਵਿੱਚ ਪੰਚਾਇਤੀ ਚੋਣਾਂ 30 ਦਸੰਬਰ ਨੂੰਚੋਣ ਜ਼ਾਬਤਾ ਲਾਗੂ; ਨਾਮਜ਼ਦਗੀ ਕਾਗਜ਼ ਭਰਨ ਦੀ ਆਖਰੀ ਮਿਤੀ 19 ਦਸੰਬਰਚੰਡੀਗੜ•, 7 ਦਸੰਬਰਰਾਜ ਚੋਣ ਕਮਿਸ਼ਨਰ, ਪੰਜਾਬ ਜਗਪਾਲ ਸਿੰਘ ਸੰਧੂ ਨੇ ਅੱਜ ਇੱਥੇ ਪ੍ਰੈਸ ਨੋਟ ਜਾਰੀ ਕਰ ਕੇ ਰਾਜ ਦੀਆਂ 13276 ਪੰਚਾਇਤਾਂ ਦੀਆਂ ਚੋਣਾਂ ਕਰਵਾਉਣ ਸਬੰਧੀ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ। 
ਇਸ ਸਬੰਧੀ ਰਾਜ ਚੋਣ ਕਮਿਸ਼ਨਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਨੋਟੀਫਿਕੇਸ਼ਨ ਜਾਰੀ ਹੋਣ ਦੇ ਨਾਲ ਹੀ ਰਾਜ ਭਰ ਵਿੱਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ ‘ਤੇ ਜ਼ਾਬਤਾ ਚੋਣ ਅਮਲ ਮੁਕੰਮਲ ਹੋਣ ਤੱਕ ਲਾਗੂ ਰਹੇਗਾ। ਚੋਣ ਪ੍ਰੋਗਰਾਮ ਸਬੰਧੀ  ਜਗਪਾਲ ਸਿੰਘ ਸੰਧੂ ਨੇ ਦੱਸਿਆ ਕਿ ਇਨ੍ਹਾਂ ਚੋਣਾਂ ਸਬੰਧੀ ਨਾਮਜ਼ਦਗੀ ਦਾਖਲ ਕਰਨ ਦੀ ਪ੍ਰੀਕਿਰਿਆ ਮਿਤੀ 15 ਦਸੰਬਰ 2018 ਨੂੰ ਸ਼ੁਰੂ ਹੋਵੇਗੀ ਅਤੇ ਮਿਤੀ 19 ਦਸੰਬਰ ਤੱਕ ਸਬੰਧਤ ਰਿਟਰਨਿੰਗ ਅਫਸਰ ਕੋਲ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਸਕਣਗੇ। 20 ਦਸੰਬਰ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ। ਉਨ੍ਹਾਂ ਨੇ ਨਾਲ ਹੀ ਦੱਸਿਆ ਕਿ 21 ਦਸੰਬਰ ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ ਅਤੇ ਇਸੇ ਦਿਨ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕਰ ਦਿੱਤੇ ਜਾਣਗੇ। ਮਿਤੀ 30 ਦਸੰਬਰ 2018 ਦਿਨ ਐਤਵਾਰ ਨੂੰ ਸਵੇਰੇ 8:00 ਤੋਂ ਸ਼ਾਮ 4:00 ਵਜੇ ਤੱਕ ਵੋਟਾਂ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ ‘ਤੇ ਨਤੀਜਿਆਂ ਦਾ ਐਲਾਨ ਇਸੇ ਦਿਨ ਵੋਟਾਂ ਪੈਣ ਦਾ ਅਮਲ ਮੁਕੰਮਲ ਹੋਣ ਤੋਂ ਬਾਅਦ ਕੀਤੀ ਜਾਵੇਗੀ।
ਸੰਧੂ ਨੇ ਕਿਹਾ ਕਿ 13276 ਪੰਚਾਇਤਾਂ ਲਈ 83831 ਪੰਚਾਂ ਦੀ ਚੋਣ ਕੀਤੀ ਜਾਵੇਗੀ, ਜਿਨ੍ਹਾਂ ਵਿੱਚੋਂ ਅਨਸੂਚਿਤ ਜਾਤੀ ਲਈ 17811, ਅਨਸੂਚਿਤ ਜਾਤੀ ਇਸਤਰੀ ਲਈ 12634, ਆਮ ਵਰਗ ਇਸਤਰੀਆਂ ਲਈ 22690, ਪਛੜੀਆਂ ਸ਼੍ਰੇਣੀਆਂ ਲਈ 4381 ਅਤੇ ਆਮ ਵਰਗ ਲਈ 26315 ਸੀਟਾਂ ਹਨ। ਉਨ੍ਹਾਂ ਨੇ ਦੱਸਿਆ ਕਿ ਚੋਣ ਅਮਲ ਨੂੰ ਨਿਯਮਾਂ ਅਨੁਸਾਰ ਨੇਪਰੇ ਚਾੜਨ ਲਈ 40 ਤੋਂ 50 ਅਬਜ਼ਰਵਰ ਲਾਏ ਜਾਣਗੇ। ਰਾਜ ਚੋਣ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਚੋਣਾਂ ਦੌਰਾਨ ਉਮੀਦਵਾਰ ਵੱਲੋਂ ਕੀਤੇ ਜਾਣ ਵਾਲੇ ਖਰਚ ਦੀ ਹੱਦ ਸਰਪੰਚ ਲਈ 30 ਹਜ਼ਾਰ ਰੁਪਏ ਮਿੱਥੀ ਗਈ ਹੈ, ਜਦੋਂ ਕਿ ਪੰਚਾਂ ਲਈ 20 ਹਜ਼ਾਰ ਰੁਪਏ ਹੈ।ਸੰਧੂ ਨੇ ਦੱਸਿਆ ਕਿ ਗ੍ਰਾਮ ਪੰਚਾਇਤ ਚੋਣਾਂ ਲਈ ਰਾਜ ਵਿੱਚ ਕੁੱਲ 12787395 ਵੋਟਰਾਂ ਦਾ ਨਾਮ ਦਰਜ ਹਨ, ਜਿਨ੍ਹਾਂ ਵਿੱਚੋਂ 6688245 ਪੁਰਸ਼ ਵੋਟਰ ਹਨ। 6099245 ਮਹਿਲਾ ਅਤੇ 97 ਤੀਜਾ ਲਿੰਗ ਵੋਟਰ ਹਨ। ਰਾਜ ਵਿੱਚ ਇਨ੍ਹਾਂ ਚੋਣਾਂ ਦੇ ਮੱਦੇਨਜ਼ਰ 17268 ਬੂਥ ਸਥਾਪਤ ਕੀਤੇ ਗਏ ਹਨ ਅਤੇ 86340 ਸਰਕਾਰੀ ਮੁਲਾਜ਼ਮਾਂ ਨੂੰ ਚੋਣ ਅਮਲ ਨੂੰ ਨੇਪਰੇ ਚਾੜਨ ਵਿੱਚ ਲਾਇਆ ਗਿਆ ਹੈ। ਉਨ੍ਹਾਂ ਨੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਚੋਣ ਅਮਲ ਵਿੱਚ ਵਧ ਚੜ ਕੇ ਹਿੱਸਾ ਲੈਣ।

The post ਤਿਆਰ ਹੋ ਜਾਣ ਪਿੰਡਾਂ ਦੇ ਵੋਟਰ,ਚੋਣਾਂ 30 ਨੂੰ appeared first on Current Punjabi News | Latest Punjabi News Online : DailyPost.



This post first appeared on Punjab Archives - Latest Punjab News, Current Punjabi News, please read the originial post: here

Share the post

ਤਿਆਰ ਹੋ ਜਾਣ ਪਿੰਡਾਂ ਦੇ ਵੋਟਰ,ਚੋਣਾਂ 30 ਨੂੰ

×

Subscribe to Punjab Archives - Latest Punjab News, Current Punjabi News

Get updates delivered right to your inbox!

Thank you for your subscription

×