Get Even More Visitors To Your Blog, Upgrade To A Business Listing >>

ਦਸਤਾਰ ਦੀ ਸ਼ਾਨ ਉੱਚੀ ਕਰਨ ਵਾਲਾ ਭਾਰਤੀ ਸਿੰਘ ਅਮਰੀਕਾ ‘ਚ ਬਣਿਆ ‘ਕਿੰਗ’

American Businessman Gurinder Singh Khalsa: ਅਮਰੀਕਾ : ਭਾਰਤੀਆਂ ਨੇ ਹੁਣ ਵਿਦੇਸ਼ਾਂ ਵਿੱਚ ਵੀ ਬੱਲੇ -ਬੱਲੇ ਕਰਵਾਈ ਹੋਈ ਹੈ। ਭਾਰਤੀ ਜਿਥੇ ਵੀ ਜਾਂਦੇ ਹਨ ,ਓਥੇ ਜਿੱਤ ਦੇ ਝੰਡੇ ਗੱਡ ਹੀ ਦਿੰਦੇ ਹਨ। ਅਜਿਹਾ ਇੱਕ ਭਾਰਤੀ ਸਿੱਖ ਨੇ ਅਮਰੀਕਾ ‘ਚ ਕੀਤਾ ਹੈ।  ਭਾਰਤੀ ਮੂਲ ਦੇ ਅਮਰੀਕੀ ਕਾਰੋਬਾਰੀ ਗੁਰਿੰਦਰ ਸਿੰਘ ਖ਼ਾਲਸਾ ਨੂੰ ਰੋਜ਼ਾ ਪਾਰਕ ਟ੍ਰੇਲਬਲੇਜ਼ਰ ਐਵਾਰਡ ਨਾਲ ਨਿਵਾਜਿਆ ਗਿਆ ਹੈ। ਖ਼ਾਲਸਾ ਨੂੰ ਇਹ ਸਨਮਾਨ ਅਮਰੀਕਾ ਵਿੱਚ ਦਸਤਾਰ ਦੇ ਵੱਕਾਰ ਦੀ ਬਹਾਲੀ ਲਈ ਛੇੜੀ ਮੁਹਿੰਮ ਸਦਕਾ ਦਿੱਤਾ ਗਿਆ ਹੈ। ਸਿੱਖਾਂ ਦੀ ਸ਼ਾਨ ਯਾਨੀ ਪੱਗ ਖਾਤਰ ਖ਼ਾਲਸਾ ਨੇ ਅਮਰੀਕਾ ਵਰਗੀ ਵਿਸ਼ਵ ਸ਼ਕਤੀ ਨੂੰ ਝੁਕਣ ਲਈ ਮਜਬੂਰ ਕਰ ਦਿੱਤਾ ਸੀ। 

American businessman Gurinder Singh Khalsa
American businessman Gurinder Singh Khalsa

ਹਰਿਆਣਾ ਦੇ ਜ਼ਿਲ੍ਹੇ ਅੰਬਾਲਾ ਦੇ ਛੋਟੇ ਜਿਹੇ ਪਿੰਡ ਅਧੋਈ ਦੇ ਗੁਰਿੰਦਰ ਸਿੰਘ ਖ਼ਾਲਸਾ ਨੇ ਅਮਰੀਕਾ ਵਿੱਚ ਪੱਗ ਉਤਾਰ ਕੇ ਤਲਾਸ਼ੀ ਨਾ ਦੇਣ ਦਾ ਅਹਿਦ ਲਿਆ ਅਤੇ ਇਸ ਖ਼ਿਲਾਫ਼ ਮੁਹਿੰਮ ਛੇੜ ਦਿੱਤੀ। ਉਨ੍ਹਾਂ ਦੀ ਮੁਹਿੰਮ ਦੇ ਸਦਕਾ ਹੀ ਅਮਰੀਕੀ ਕਾਨੂੰਨ ਵਿੱਚ ਬਦਲਾਅ ਕੀਤਾ ਗਿਆ ਹੈ। ਸਾਲ 2007 ਵਿੱਚ ਹੋਈ ਇਸ ਘਟਨਾ ਉਪਰੰਤ ਅਮਰੀਕਾ ਨੇ ਸਿੱਖਾਂ ਨੂੰ ਪਗੜੀ ਸਮੇਤ ਹਵਾਈ ਸਫ਼ਰ ਕਰਨ ਤੋਂ ਵੀ ਛੋਟ ਦਿੱਤੀ ਸੀ। ਹੁਣ ਖ਼ਾਲਸਾ ਦੇ ਜਜ਼ਬੇ ਨੂੰ ਉਤਸ਼ਾਹਿਤ ਕਰਨ ਲਈ ਅਮਰੀਕੀ ਮੈਗ਼ਜ਼ੀਨ ਉਨ੍ਹਾਂ ਦਾ ਵਿਸ਼ੇਸ਼ ਤੌਰ ‘ਤੇ ਸਨਮਾਨਤ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ‘ਤੇ ਲਘੂ ਫ਼ਿਲਮ ਵੀ ਤਿਆਰ ਕੀਤੀ ਗਈ ਹੈ, ਜੋ ਪੂਰੀ ਦੁਨੀਆ ਵਿੱਚ ਦਿਖਾਈ ਜਾਵੇਗੀ।

American businessman Gurinder Singh Khalsa
American businessman Gurinder Singh Khalsa

ਗੁਰਿੰਦਰ ਸਿੰਘ ਖ਼ਾਲਸਾ ਦੀ ਦਸਤਾਰ ਦੇ ਵੱਕਾਰ ਦੀ ਲੜਾਈ ਸਾਲ 2007 ਤੋਂ ਸ਼ੁਰੂ ਹੋਈ, ਜਦ ਉਨ੍ਹਾਂ ਨੂੰ ਨਿਊਯਾਰਕ ਦੇ ਬਫ਼ਲੋ ਨਾਇਗਰਾ ਕੌਮਾਂਤਰੀ ਹਵਾਈ ਅੱਡੇ ‘ਤੇ ਪੱਗ ਬੰਨ੍ਹੀ ਹੋਣ ਕਰਕੇ ਉੱਥੋਂ ਜ਼ਬਰੀ ਹਟਾਇਆ ਗਿਆ ਸੀ। ਇਸ ਦੌਰਾਨ ਉਨ੍ਹਾਂ ਦੀ ਸੁਰੱਖਿਆ ਕਰਮੀਆਂ ਨਾਲ ਹੱਥੋਪਾਈ ਵੀ ਹੋਈ ਸੀ। ਖ਼ਾਲਸਾ ਨੇ ਜਹਾਜ਼ ਚੜ੍ਹਨ ਤੋਂ ਇਨਕਾਰ ਕਰ ਦਿੱਤਾ ਸੀ। ਅਮਰੀਕਾ ਵਿੱਚ ਦਸਤਾਰ ਦੇ ਵੱਕਾਰ ਦੀ ਬਹਾਲੀ ਲਈ ਲੰਮੀ ਲੜਾਈ ਲੜਨ ਦਾ ਫੈਸਲਾ ਕੀਤਾ। 

American businessman Gurinder Singh Khalsa
American businessman Gurinder Singh Khalsa

ਅਮਰੀਕੀ ਨਿਯਮਾਂ ਮੁਤਾਬਕ ਜੇਕਰ 20,000 ਲੋਕਾਂ ਦਾ ਸਮਰਥਨ ਮਿਲਦਾ ਹੈ ਤਾਂ ਪੱਗ ਉਤਾਰ ਕੇ ਜਾਂਚ ਕਰਨ ਵਾਲਾ ਨਿਯਮ ਹਟਾ ਦੇਣਗੇ ਪਰ ਖ਼ਾਲਸਾ ਨੇ 67,000 ਤੋਂ ਵੀ ਵੱਧ ਲੋਕਾਂ ਦੀ ਹਮਾਇਤ ਹਾਸਲ ਕੀਤੀ। ਫਿਰ ਅਮਰੀਕਾ ਨੂੰ ਵੀ ਉਨ੍ਹਾਂ ਅੱਗੇ ਝੁਕਣਾ ਪਿਆ ਤੇ ਸਿੱਖਾਂ ਨੂੰ ਦਸਤਾਰ ਸਮੇਤ ਸਫ਼ਰ ਕਰਨ ਦੀ ਖੁੱਲ੍ਹ ਮਿਲੀ। ਸੌਖੇ ਸ਼ਬਦਾਂ ਵਿੱਚ ਜੇਕਰ ਹੁਣ ਕਿਸੇ ਸਿੱਖ ਦੀ ਸੁਰੱਖਿਆ ਜਾਂਚ ਸਮੇਂ ਮੈਟਲ ਡਿਟੈਕਟਰ ਮਸ਼ੀਨ ਵਿੱਚੋਂ ਬੀਪ ਦੀ ਆਵਾਜ਼ ਆਏਗੀ ਤਾਂ ਉਨ੍ਹਾਂ ਨੂੰ ਦਸਤਾਰ ਉਤਾਰ ਕੇ ਤਲਾਸ਼ੀ ਨਹੀਂ ਦੇਣੀ ਪਵੇਗੀ। ਗੁਰਿੰਦਰ ਸਿੰਘ ਖ਼ਾਲਸਾ ਦੀ ਕਹਾਣੀ ਤੋਂ ਪ੍ਰਭਾਵਿਤ ਹੋਏ ਯੂਐਸਏ ਮਾਇਨੌਰਿਟੀ ਬਿਜ਼ਨੈਸ ਮੈਗ਼ਜ਼ੀਨ ਨੇ 18 ਜਨਵਰੀ, 2019 ਨੂੰ ਖ਼ਾਲਸਾ ਨੂੰ “ਰੋਜ਼ਾ ਪਾਰਕ ਟ੍ਰੇਬਲੇਜ਼ਰ ਐਵਾਰਡ” ਦਿੱਤਾ ਹੈ। 

American businessman Gurinder Singh Khalsa

The post ਦਸਤਾਰ ਦੀ ਸ਼ਾਨ ਉੱਚੀ ਕਰਨ ਵਾਲਾ ਭਾਰਤੀ ਸਿੰਘ ਅਮਰੀਕਾ ‘ਚ ਬਣਿਆ ‘ਕਿੰਗ’ appeared first on Current Punjabi News | Latest Punjabi News Online : DailyPost.



This post first appeared on Punjab Archives - Latest Punjab News, Current Punjabi News, please read the originial post: here

Share the post

ਦਸਤਾਰ ਦੀ ਸ਼ਾਨ ਉੱਚੀ ਕਰਨ ਵਾਲਾ ਭਾਰਤੀ ਸਿੰਘ ਅਮਰੀਕਾ ‘ਚ ਬਣਿਆ ‘ਕਿੰਗ’

×

Subscribe to Punjab Archives - Latest Punjab News, Current Punjabi News

Get updates delivered right to your inbox!

Thank you for your subscription

×