Get Even More Visitors To Your Blog, Upgrade To A Business Listing >>

ਸੰਗਰੂਰ ਪਹੁੰਚੇ ਕੇਜਰੀਵਾਲ, ਮੋਦੀ-ਸ਼ਾਹ ‘ਤੇ ਕੀਤੇ ਸ਼ਬਦੀ ਹਮਲੇ

Arvind Kejriwal Punjab Rally ਸੰਗਰੂਰ: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ਪਹੁੰਚ ਚੁਕੇ ਹਨ। ਉਹ ਅੱਜ  ਬਰਨਾਲਾ ਵਿਖੇ ਰੈਲੀ ਕਰਨ ਤੋਂ ਪਹਿਲਾਂ ਸੰਗਰਰੂ ਪਹੁੰਚੇ। ਕੇਜਰੀਵਾਲ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ‘ਚ ਆਮ ਆਦਮੀ ਪਾਰਟੀ ਸਾਰੀਆਂ 13 ਸੀਟਾਂ ਤੇ ਚੋਣਾਂ ਲੜੇਗੀ। ਸੰਗਰੂਰ ਪਹੁੰਚੇ ਕੇਜਰੀਵਾਲ ਨੇ ਇਸ ਦੌਰਾਨ ਭਾਜਪਾ ਤੇ ਕਾਂਗਰਸ ਤੇ ਕਈ ਹਮਲੇ ਕੀਤੇ।  ਕੇਜਰੀਵਾਲ ਨੇ ਕਿਹਾ ਕਿ ਆਪਣੇ 5 ਸਾਲ ਦੇ ਕਾਰਜਕਾਲ ਦੌਰਾਨ ਭਾਜਪਾ ਨੇ ਸਿਰਫ ਲੋਕਾਂ ਦੀ ਲੁੱਟ ਹੀ ਕੀਤੀ ਹੈ, ਜੇਕਰ ਭਾਜਪਾ ਹੋਰ 5 ਸਾਲ ਲਈ ਸੱਤਾ ਵਿਚ ਆ ਗਈ ਤਾਂ ਦੇਸ਼ ਬਰਬਾਦ ਹੋ ਜਾਵੇਗਾ। ਇਸ ਲਈ ਮਹਾਗਠਜੋੜ ਜ਼ਰੂਰੀ ਹੈ। ਕੇਜਰੀਵਾਲ ਨੇ ਕਿਹਾ ਕਿ ਲੋਕ ਸਭਾ ਚੋਣਾਂ ਵਿਚ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਨੂੰ ਹਰਾਉਣਾ ਪਵੇਗਾ।


Arvind Kejriwal Punjab Rally


ਇਸ ਦੌਰਾਨ ਕੇਜਰੀਵਾਲ ਨੇ ਸਾਫ ਕੀਤਾ ਕਿ ਪੰਜਾਬ ਵਿਚ ਕਿਸੇ ਕੀਮਤ ‘ਤੇ ਕਾਂਗਰਸ ਨਾਲ ਗਠਜੋੜ ਨਹੀਂ ਕੀਤਾ ਜਾ ਸਕਦਾ। ਆਮ ਆਦਮੀ ਪਾਰਟੀ ਪੰਜਾਬ ਦੀਆਂ 13 ਸੀਟਾਂ ‘ਤੇ ਚੋਣਾਂ ਲੜੇਗੀ ਅਤੇ ਦਿੱਲੀ ਦੀ ਤਰਜ਼ ‘ਤੇ ਪੰਜਾਬ ਦਾ ਵੀ ਵਿਕਾਸ ਕੀਤਾ ਜਾਵੇਗਾ। ਕੇਜਰੀਵਾਲ ਇਸ ਰੈਲੀ ‘ਚ ਪੰਜਾਬ ਦੀ ਕੈਪਟਨ ਸਰਕਾਰ ਦੇ ਕੰਮਾਂ ‘ਤੇ ਤਿੱਖੇ ਹਮਲੇ ਕਰਨ ਦੇ ਨਾਲ-ਨਾਲ ਆਪਣੇ ਦਿੱਲੀ ਮਾਡਲ ਦਾ ਗੁਣਗਾਣ ਕਰਕੇ ਅਕਾਲੀ ਦਲ ਅਤੇ ਭਾਜਪਾ ਗੱਠਜੋੜ ਨੂੰ ਨਿਸ਼ਾਨੇ ‘ਤੇ ਲੈ ਸਕਦੇ ਹਨ। ਉਹ ਬਿਜਲੀ ਅਤੇ ਪਾਣੀ ਦੇ ਮੁੱਦੇ ‘ਤੇ ਕੈਪਟਨ ਸਰਕਾਰ ਨੂੰ ਕਟਹਿਰੇ ‘ਚ ਖੜ੍ਹਾ ਕਰਨ ਦਾ ਯਤਨ ਕਰ ਸਕਦੇ ਹਨ। ਆਪ ਦੇ ਕੌਮੀ ਕਨਵੀਨਰ ਸਾਲ 2017 ‘ਚ ਸੂਬੇ ‘ਚ ਹੋਈਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਪਹਿਲੀ ਵਾਰ 20 ਜਨਵਰੀ ਨੂੰ ਕਿਸੇ ਸਿਆਸੀ ਪ੍ਰੋਗਰਾਮ ‘ਚ ਆ ਰਹੇ ਹਨ। 


Arvind Kejriwal Punjab Rally


ਜ਼ਿਕਰਯੋਗ ਹੈ ਕਿ ਆਪ ਪਾਰਟੀ ਪੰਜਾਬ ‘ਚ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜ ਉਮੀਦਵਾਰਾਂ ਦਾ ਐਲਾਨ ਪਹਿਲਾਂ ਹੀ ਕਰ ਚੁੱਕੀ ਹੈ, ਜਿਨ੍ਹਾਂ ‘ਚ ਸੰਗਰੂਰ ਤੋਂ ਭਗਵੰਤ ਮਾਨ, ਫਰੀਦਕੋਟ ਤੋਂ ਪ੍ਰੋਫੈਸਰ ਸਾਧੂ ਸਿੰਘ, ਅੰਮ੍ਰਿਤਸਰ ਤੋਂ ਕੁਲਦੀਪ ਧਾਲੀਵਾਲ (ਜਗਦੇਵਕਲਾਂ), ਆਨੰਦਪੁਰ ਸਾਹਿਬ ਤੋਂ ਨਰਿੰਦਰ ਸਿੰਘ ਸ਼ੇਰਗਿੱਲ ਅਤੇ ਹੁਸ਼ਿਆਰਪੁਰ ਤੋਂ ਡਾਕਟਰ ਰਵਜੋਤ ਸਿੰਘ ਸ਼ਾਮਲ ਹਨ। ਕੇਜਰੀਵਾਲ ਦਾ ਇਹ ਦੌਰਾ ਇਸ ਲਈ ਵੀ ਅਹਿਮ ਹੈ ਕਿਉਂਕਿ ਪਾਰਟੀ ਦੇ ਵਿਧਾਇਕ ਸੁਖਪਾਲ ਖਹਿਰਾ ਵੱਲੋਂ ਪਿਛਲੇ ਦਿਨੀਂ ਹੀ ਆਪ ਤੋਂ ਅਸਤੀਫਾ ਦੇ ਕੇ ਆਪਣੀ ਨਵੀਂ ਪਾਰਟੀ ਬਣਾ ਕੇ ਆਪ ਨੂੰ ਚੁਣੌਤੀ ਦਿੱਤੀ ਜਾ ਰਹੀ ਹੈ।


Arvind Kejriwal Punjab Rally

The post ਸੰਗਰੂਰ ਪਹੁੰਚੇ ਕੇਜਰੀਵਾਲ, ਮੋਦੀ-ਸ਼ਾਹ ‘ਤੇ ਕੀਤੇ ਸ਼ਬਦੀ ਹਮਲੇ appeared first on Current Punjabi News | Latest Punjabi News Online : DailyPost.



This post first appeared on Punjab Archives - Latest Punjab News, Current Punjabi News, please read the originial post: here

Share the post

ਸੰਗਰੂਰ ਪਹੁੰਚੇ ਕੇਜਰੀਵਾਲ, ਮੋਦੀ-ਸ਼ਾਹ ‘ਤੇ ਕੀਤੇ ਸ਼ਬਦੀ ਹਮਲੇ

×

Subscribe to Punjab Archives - Latest Punjab News, Current Punjabi News

Get updates delivered right to your inbox!

Thank you for your subscription

×