Get Even More Visitors To Your Blog, Upgrade To A Business Listing >>

ਚੋਣਾਂ ਦੇ ਮੱਦੇਨਜ਼ਰ ਆਪ ਨੇ ਬਰਨਾਲਾ ‘ਚ ਕੀਤੀ ਰੈਲੀ

AAP Organized Rally: 2019 ਦੀਆਂ ਲੋਕਸਭਾ ਚੋਣਾਂ ਆਉਣ ਵਾਲਿਆਂ ਹਨ। ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਨੇ ਕਮਰ ਕਸ ਲਈ ਹੈ ਤੇ ਸਿਆਸੀ ਦਲ ਜਿੱਤ ਦਰਜ ਕਰਨ ਲਈ ਮਿਹਨਤ ਕਰ ਰਹੇ ਹਨ। ਜਿਸਦੇ ਚਲਦੇ ਹੁਣ ਆਮ ਆਦਮੀ ਪਾਰਟੀ ਵੀ ਲੋਕਸਭਾ ਚੋਣਾਂ ਦਾ ਬਿਗੁਲ ਵਜਾਉਣ ਜਾ ਰਹੀ ਹੈ ਤੇ ਇਸਦੀ ਸ਼ੁਰੂਆਤ ਪੰਜਾਬ ਤੋਂ ਕੀਤੀ ਗਈ ਹੈ। ਆਮ ਆਦਮੀ ਪਾਰਟੀ ਦੇ ਵੱਲੋਂ ਬਰਨਾਲਾ ਵਿੱਚ ਮਾਲਵਾ ਪੱਧਰ ਦੀ ਵਿਸ਼ਾਲ ਰੈਲੀ ਰੱਖੀ ਗਈ।

AAP Organized Rally
AAP Organized Rally

ਜਿਸ ਵਿੱਚ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ, ਦਿੱਲੀ ਦੇ ਉਪ-ਮੁੱਖ ਮੰਤਰੀ ਮਨੀਸ਼ ਸ਼ਿਸੋਧਿਆ, ਐੱਮ.ਪੀ ਭਗਵੰਤ ਮਾਨ, ਵਿਰੋਧੀ ਪੱਖ ਦੇ ਨੇਤਾ ਹਰਪਾਲ ਚੀਮਾ, ਪੂਰਵ ਜਸਟੀਸ ਰਣਜੀਤ ਸਿੰਘ ਸਮੇਤ ਤੁਹਾਡੇ ਸਮੁੱਚੇ ਵਿਧਾਇਕਾਂ ਨੇ ਸਮੂਲਿਅਤ ਕੀਤੀ। ਇਸ ਮੌਕੇ ‘ਤੇ ਆਮ ਲੋਕ ਵੀ ਵੱਡੀ ਗਿਣਤੀ ਵਿੱਚ ਰੈਲੀ ਵਿੱਚ ਪਹੁੰਚੇ ਹੋਏ ਸਨ।

AAP Organized Rally
AAP Organized Rally

ਇਸ ਮੌਕੇ ‘ਤੇ ਰੈਲੀ ਨੂੰ ਸੰਬੋਧਨ ਕਰਦੇ ਹੋਏ ਅਰਵਿੰਦਰ ਕੇਜਰੀਵਾਲ ਨੇ ਲੋਕ ਸਭਾ ਚੋਣਾਂ ਸੰਬੰਧਿਤ ਮੁਹਿੰਮ ਦਾ ਅਗਾਜ਼ ਕਰਦੇ ਲੋਕਾਂ ਨੂੰ ਪਾਰਟੀ ਦਾ ਸਾਥ ਦੇਣ ਦੀ ਅਪੀਲ ਕੀਤੀ। ਇਸ ਮੌਕੇ ‘ਤੇ ਕੇਜਰੀਵਾਲ ਨੇ ਐਲਾਨ ਕੀਤਾ ਕਿ ਭਗਵੰਤ ਮਾਨ ਸੁਖਬੀਰ ਬਾਦਲ ਦੇ ਖ਼ਿਲਾਫ਼ ਜਲਾਲਾਬਾਦ ਤੋਂ ਚੋਣਾਂ ਲੜਨਗੇ। ਉਨ੍ਹਾਂ ਨੇ ਆਪ ਨੂੰ ਛੱਡ ਕੇ ਗਏ ਨੇਤਾਵਾਂ ਉੱਤੇ ਹਮਲਾ ਕਰਦੇ ਹੋਏ ਕਿਹਾ ਕਿ ਆਪ ਤੋਂ ਅਹੁਦੇ ਦੇ ਲਾਲਚੀ ਲੋਕ ਚਲੇ ਗਏ ਹਨ ਅਤੇ ਹੁਣ ਆਪ ਪੂਰੀ ਤਰ੍ਹਾਂ ਸਾਫ਼ ਪਾਰਟੀ ਬਣ ਚੁੱਕੀ ਹੈ।

AAP Organized Rally
AAP Organized Rally

ਉਨ੍ਹਾਂ ਨੇ ਕਿਹਾ ਕਿ ਕੈਪਟਨ ਨੇ ਚੋਣਾਂ ਜਿੱਤਣ ਤੋਂ ਪਹਿਲਾਂ ਸਮਾਰਟਫੋਨ ਅਤੇ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦਾ ਵਾਅਦਾ ਕੀਤਾ ਸੀ ਪਰ 2 ਸਾਲ ਗੁਜ਼ਰ ਜਾਣ ਦੇ ਬਾਵਜੂਦ ਵੀ ਨੌਜਵਾਨਾਂ ਨੂੰ ਕੋਈ ਰੁਜ਼ਗਾਰ ਨਹੀਂ ਮਿਲਿਆ। ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਭਾਜਪਾ ਅਤੇ ਕਾਂਗਰਸ ਨੇ ਲੋਕਾਂ ਨੂੰ ਹਮੇਸ਼ਾ ਲੁੱਟਿਆ ਹੈ ਅਤੇ ਹੁਣ ਸਮਾਂ ਹੈ ਕਿ ਲੋਕ ਆਪ ਨੂੰ ਜਿਤਵਾ ਕੇ ਇਨ੍ਹਾਂ ਪਾਰਟੀਆਂ ਤੋਂ ਆਪਣਾ ਖਹਿੜਾ ਛੁਡਵਾਉਣਗੇ। ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ ਅਕਾਲੀ ਦਲ ਅਤੇ ਕਾਂਗਰਸ ਨੇ ਹਮੇਸ਼ਾ ਲੋਕਾਂ ਨੂੰ ਲੁੱਟਿਆ ਹੈ।

AAP Organized Rally
AAP Organized Rally

ਇਹ ਵੀ ਪੜ੍ਹੋ:
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੋ ਕਿ ਸਾਡੇ ਦੇਸ਼ ਦੇ ਮੌਜੂਦਾ ਪ੍ਰਧਾਨ ਮੰਤਰੀ ਹਨ ਨੇ ਤਕਰੀਬਨ ਕਰੀਬ ਚਾਰ ਸਾਲ ਪਹਿਲਾਂ ਸਾਡੇ ਦੇਸ਼ ਦੀ ਵਾਗਡੋਰ ਸੰਭਾਲੀ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੱਤਾ ਵਿੱਚ ਆਉਣ ਤੋਂ ਬਾਅਦ ਹੁਣ ਤੱਕ ਤਕਰੀਬਨ 8 ਵਾਰ ਪੰਜਾਬ ਦਾ ਦੌਰਾ ਕੀਤਾ ਹੈ। ਇਨ੍ਹਾਂ ਦੌਰਿਆਂ ਵਿੱਚ ਤਕਰੀਬਨ ਅੱਧੇ ਦੌਰੇ ਚੋਣਾਂ ਦੇ ਪ੍ਰਚਾਰ ਨਾਲ ਸੰਬੰਧਿਤ ਹਨ। ਪ੍ਰਧਾਨ ਮੰਤਰੀ ਦੇ ਇੰਨੇ ਦੌਰਿਆਂ ਦੇ ਬਾਵਜੂਦ ਪੰਜਾਬ ਵਾਸੀਆਂ ਦੇ ਬਹੁ-ਗਿਣਤੀ ਮਸਲੇ ਉਸੇ ਤਰ੍ਹਾਂ ਹੀ ਹਨ.ਹੁਣ ਇੱਕ ਵਾਰ ਫਿਰ ਤੋਂ ਪ੍ਰਧਾਨ ਮੰਤਰੀ ਪਿੰਜਬ ਦੇ ਦੌਰੇ ਤੇ ਆ ਰਹੇ ਹਨ। ਜਿਸ ਕਾਰਨ ਨਾ ਸਿਰਫ ਇਸ ਸਰਹੱਦੀ ਜ਼ਿਲੇ ਦੇ ਲੋਕਾਂ ਨੂੰ ਪ੍ਰਧਾਨ ਮੰਤਰੀ ਤੋਂ ਵੱਡੀਆਂ ਉਮੀਦਾਂ ਹਨ ਸਗੋਂ ਸਮੁੱਚੇ ਪੰਜਾਬ ਦੇ ਲੋਕ ਚੋਣਾਂ ਤੋਂ ਪਹਿਲਾਂ ਪ੍ਰਧਾਨ ਮੰਤਰੀ ਦੀ ਇਸ ਫੇਰੀ ਨੂੰ ਲੈ ਕੇ ਕਈ ਆਸਾਂ ਲਗਾਈ ਬੈਠੇ ਹਨ।

AAP Organized Rally
AAP Organized Rally

ਗੁਰਦਾਸਪੁਰ ਦੇ ਲੋਕ ਆਪਣੇ ਸ਼ਹਿਰ ਗੁਰਦਾਸਪੁਰ ਨੂੰ ਸਭ ਤੋਂ ਉੱਪਰ ਸਮਝਦੇ ਹਨ, ਕਿਉਂਕਿ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੇ 2013 ਦੀਆਂ ਚੋਣਾਂ ਦੇ ਦੌਰਾਨ ਪੰਜਾਬ ਅਤੇ ਜੰਮੂ ਤੇ ਕਸ਼ਮੀਰ ਦੀ ਸਰਹੱਦ ‘ਤੇ ਲੋਕ ਸਭਾ ਹਲਕਾ ਗੁਰਦਾਸਪੁਰ ਦੇ ਮਾਧੋਪੁਰ ਵਿਖੇ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਕੇ ਆਪਣੀ ਚੋਣ ਮੁਹਿੰਮ ਦਾ ਆਗਾਜ ਕੀਤਾ ਸੀ। ਉਸ ਮੌਕੇ ਤੇ ਭਾਜਪਾ ਨੇ ਸ਼ਾਮਾ ਪ੍ਰਸਾਦ ਮੁਖਰਜੀ ਦੀ 60ਵੀਂ ਬਰਸੀ ਮੌਕੇ ਵਿਸ਼ਾਲ ਰੈਲੀ ਕਰਵਾਈ ਸੀ। ਇਸ ਤੋਂ ਬਾਅਦ ਵੀ ਚੋਣਾਂ ਦੌਰਾਨ ਨਰਿੰਦਰ ਮੋਦੀ ਵੱਲੋਂ ਜਗਰਾਉਂ ਵਿਖੇ ਵਿਸ਼ਾਲ ਰੈਲੀ ਕੀਤੀ ਗਈ ਸੀ।

AAP Organized Rally
AAP Organized Rally

The post ਚੋਣਾਂ ਦੇ ਮੱਦੇਨਜ਼ਰ ਆਪ ਨੇ ਬਰਨਾਲਾ ‘ਚ ਕੀਤੀ ਰੈਲੀ appeared first on Current Punjabi News | Latest Punjabi News Online : DailyPost.



This post first appeared on Punjab Archives - Latest Punjab News, Current Punjabi News, please read the originial post: here

Share the post

ਚੋਣਾਂ ਦੇ ਮੱਦੇਨਜ਼ਰ ਆਪ ਨੇ ਬਰਨਾਲਾ ‘ਚ ਕੀਤੀ ਰੈਲੀ

×

Subscribe to Punjab Archives - Latest Punjab News, Current Punjabi News

Get updates delivered right to your inbox!

Thank you for your subscription

×