Get Even More Visitors To Your Blog, Upgrade To A Business Listing >>

ਗੈਸਟ ਹਾਊਸ ‘ਚੋ ਮਿਲੀ ਨੌਜਵਾਨ ਦੀ ਲਾਸ਼

Pathankot Guest House: ਪਠਾਨਕੋਟ: ਪਠਾਨਕੋਟ ਦੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਉੱਥੇ ਸਥਿਤ ਪਾਂਧੀ ਗੇਸਟ ਹਾਊਸ ਵਿਚੋਂ ਇੱਕ ਨੌਜਵਾਨ ਦੀ ਲਾਸ਼ ਬਰਾਮਦ ਕੀਤੀ ਗਈ। ਹਾਲਾਂਕਿ ਜਿਸ ਨੌਜਵਾਨ ਦੀ ਲਾਸ਼ ਬਰਾਮਦ ਕੀਤੀ ਗਈ ਹੈ ਉਸਦੀ ਪਹਿਚਾਣ ਕਰ ਲਈ ਗਈ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਜੰਮੂ ਸ਼ਹਿਰ ਦੇ ਗਾਂਧੀ  ਨਗਰ ਦੇ ਨਿਵਾਸੀ ਦੇ ਤੌਰ ‘ਤੇ ਹੋਈ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਮ੍ਰਿਤਕ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਨੂੰ ਉਸਦੇ ਪਰਿਵਾਰ ਦੇ ਹਵਾਲੇ ਕਰ ਦਿੱਤਾ ਹੈ। ਇਸ ਮਾਮਲੇ ਵਿੱਚ ਮ੍ਰਿਤਕ ਨੌਜਵਾਨ ਦੇ ਵੱਲੋਂ ਕੀਤੀ ਗਈ ਖ਼ੁਦਕੁਸ਼ੀ ਦਾ ਮਾਮਲਾ ਸਾਹਮਣੇ ਆਇਆ ਹੈ।

Pathankot Guest House
Pathankot Guest House

ਇਸ ਵਿੱਚ ਮਾਮਲਾ ਇਹ ਸੀ ਕਿ ਪਠਾਨਕੋਟ ਦੇ ਪਾਂਧੀ ਗੇਸਟ ਹਾਊਸ ਵਿਚੋਂ ਇੱਕ ਨੌਜਵਾਨ ਦੀ ਲਾਸ਼ ਮਿਲੀ ਸੀ ਜਿਸਦੀ ਪੁਲਿਸ ਦੇ ਵੱਲੋਂ ਪਹਿਚਾਣ ਕਰ ਲਈ ਗਈ ਹੈ। ਇਹ ਮ੍ਰਿਤਕ ਨੌਜਵਾਨ ਜੰਮੂ ਦੇ ਗਾਂਧੀ ਨਗਰ ਦਾ ਰਹਿਣ ਵਾਲਾ ਸੀ। ਪੁਲਿਸ ਇਸ ਮਾਮਲੇ ਵਿੱਚ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਨੂੰ ਉਸਦੇ ਪਰਿਵਾਰ ਵਾਲਿਆਂ ਦੇ ਹਵਾਲੇ ਕਰ ਦਿੱਤਾ ਹੈ। ਮ੍ਰਿਤਕ ਦੇ ਪਰਿਵਾਰ ਵਾਲਿਆਂ ਨੇ ਇਸ ਮਾਮਲੇ ਵਿੱਚ ਦੱਸਿਆ ਕਿ ਉਨ੍ਹਾਂ ਨੂੰ ਇਸਦੀ ਘਟਨਾ ਦੀ ਸੂਚਨਾ ਪੁਲਿਸ ਦੇ ਵੱਲੋਂ ਅੱਜ ਸਵੇਰੇ ਮਿਲੀ। ਜਿਸ ਕਾਰਨ ਉਹ ਜਲਦ ਹੀ ਪਠਾਨਕੋਟ ਪਹੁੰਚ ਗਏ। ਉਨ੍ਹਾਂ ਨੇ ਇਸ ਮਾਮਲੇ ਵਿੱਚ ਦੱਸਿਆ ਕਿ ਮ੍ਰਿਤਕ ਕੁਣਾਲ ਸ਼ਰਮਾ ਫਾਈਨਲ ਈਅਰ ਵਿੱਚ ਪੜ੍ਹਦਾ ਸੀ। ਉਨ੍ਹਾਂ ਨੇ ਕੁਨਾਲ ਦੀ ਕਿਸੇ ਦੇ ਨਾਲ ਰੰਜਸ਼ ਜਾਂ ਲੜਾਈ-ਝਗੜੇ ਦੀ ਸੰਭਾਵਨਾ ਤੋਂ ਇਨਕਾਰ ਕੀਤਾ ਹੈ। 

Pathankot Guest House
Pathankot Guest House

ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਪਵਨ ਸ਼ਰਮਾ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੀ ਲਾਸ਼ 15 ਜਨਵਰੀ ਨੂੰ ਪਠਾਨਕੋਟ ਦੇ ਗੇਸਟ ਹਾਉਸ ਤੋਂ ਬਰਾਮਦ ਕੀਤੀ ਗਈ ਸੀ। ਉਨ੍ਹਾਂ ਨੇ ਕਿਹਾ ਕਿ ਲਾਸ਼ ਦੀ ਪਹਿਚਾਣ ਨਾ ਹੋਣ ਦੇ ਕਾਰਨ ਲਾਸ਼ ਨੂੰ 72 ਘੰਟੇ ਲਈ ਸਿਵਲ ਹਸਪਤਾਲ ਦੀ ਮੋਰਚਰੀ  ਵਿੱਚ ਰੱਖਿਆ ਗਿਆ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਮ੍ਰਿਤਕ ਨੌਜਵਾਨ ਦੀ ਜੇਬ ਵਿਚੋਂ ਜੰਮੂ ਦੇ ਇਨਕਮ ਟੈਕਸ ਵਿਭਾਗ ਦੀ ਇੱਕ ਪਰਚੀ ਮਿਲੀ ਸੀ। ਜਿਸ ਤੋਂ ਮ੍ਰਿਤਕ ਦੇ ਪਰਿਵਾਰ ਵਾਲਿਆਂ ਦਾ ਪਤਾ ਲਗਵਾਇਆ ਗਿਆ ਸੀ। ਅੱਜ ਮ੍ਰਿਤਕ ਕੁਣਾਲ ਸ਼ਰਮਾ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਨੂੰ ਉਸਦੇ ਪਰਿਵਾਰ ਵਾਲਿਆਂ ਦੇ ਹਵਾਲੇ ਕਰ ਦਿੱਤਾ ਗਿਆ ਹੈ। 

Pathankot Guest House

The post ਗੈਸਟ ਹਾਊਸ ‘ਚੋ ਮਿਲੀ ਨੌਜਵਾਨ ਦੀ ਲਾਸ਼ appeared first on Current Punjabi News | Latest Punjabi News Online : DailyPost.



This post first appeared on Punjab Archives - Latest Punjab News, Current Punjabi News, please read the originial post: here

Share the post

ਗੈਸਟ ਹਾਊਸ ‘ਚੋ ਮਿਲੀ ਨੌਜਵਾਨ ਦੀ ਲਾਸ਼

×

Subscribe to Punjab Archives - Latest Punjab News, Current Punjabi News

Get updates delivered right to your inbox!

Thank you for your subscription

×