Get Even More Visitors To Your Blog, Upgrade To A Business Listing >>

ਐਸ.ਸੀ., ਬੀ.ਸੀ. ਅਤੇ ਬੀਪੀਐੱਲ ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ ਵੱਡਾ ਤੋਹਫ਼ਾ

SC-BC-BPL Gifts: ਤਾਜ਼ਾ ਮਿਲੀ ਜਾਣਕਾਰੀ ਮੁਤਾਬਿਕ ਪੰਜਾਬ ਸਰਕਾਰ ਨੇ ਬਿਜਲੀ ਦੀ ਖਪਤ ਨੂੰ ਲੈ ਕੇ ਇੱਕ ਬਹੁਤ ਵੱਡਾ ਫੈਸਲਾ ਲਿਆ ਹੈ। ਜਿਸ ਵਿੱਚ ਪੰਜਾਬ ਸਰਕਾਰ ਨੇ ਐਸ.ਸੀ., ਬੀ.ਸੀ. ਅਤੇ ਬੀਪੀਐਲ ਪਰਿਵਾਰਾਂ ਦੀ ਬਿਜਲੀ ਦੀ ਖਪਤ ਲਈ 3000 ਯੂਨਿਟਾਂ ਦੀ ਉਪਰੀ ਸਾਲਾਨਾ ਸੀਮਾ ਨੂੰ ਖਤਮ ਕਰਨ ਦਾ ਫੈਸਲਾ ਕੀਤਾ ਹੈ. ਸਰਕਾਰ ਦੇ ਇਸ ਫੈਸਲੇ ਦੇ ਨਾਲ ਇਨ੍ਹਾਂ ਸ਼੍ਰੇਣੀਆਂ ਦੇ ਸਾਰੇ ਘਰੇਲੂ ਉਪਭੋਗਤਾਵਾਂ ਨੂੰ 200 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਦਿੱਤੀ ਜਾਵੇਗੀ।

SC-BC-BPL Gifts

ਸਰਕਾਰ ਦੇ ਇਸ ਫ਼ੈਸਲਾ ਨਾਲ 1.17 ਲੱਖ ਤੋਂ ਵੱਧ ਘਰੇਲੂ ਖਪਤਕਾਰਾਂ ਨੂੰ ਯੋਜਨਾ ਦੇ ਤਹਿਤ ਵਾਪਸ ਲਿਆਉਂਦਾ ਜਾਵੇਗਾ। ਸਰਕਾਰ ਦੇ ਇਸ ਕਦਮ ਨਾਲ ਸਰਕਾਰੀ ਖਜਾਨੇ ‘ਤੇ 163 ਕਰੋੜ ਰੁਪਏ ਦਾ ਵਾਧੂ ਬੋਝ ਪਵੇਗਾ। ਇਸ ਮਾਮਲੇ ਵਿੱਚ ਦੱਸਿਆ ਜਾ ਰਿਹਾ ਕਿ ਸਰਕਾਰ ਦੇ ਇਸ ਫੈਸਲੇ ਦੇ ਅਧੀਨ ਇਨ੍ਹਾਂ ਸ਼੍ਰੇਣੀਆਂ ਵਿੱਚ ਆਉਂਦੇ ਸਾਰੇ ਖਪਤਕਾਰਾਂ ਨੂੰ ਪ੍ਰਤੀ ਮਹੀਨਾ 200 ਯੂਨਿਟ ਮੁਫ਼ਤ ਦਿੱਤੇ ਜਾਣਗੇ। ਇਸ ਤੋਂ ਇਲਾਵਾ ਇਸਦੇ ਉਪਰ ਖਪਤ ਕੀਤੀਆਂ ਗਈਆਂ ਯੂਨਿਟਾਂ ਲਈ ਅਦਾਇਗੀ ਕਰਨੀ ਪਵੇਗੀ।

SC-BC-BPL Gifts

ਸਰਕਾਰ ਦੇ ਇਸ ਕਦਮ ਨਾਲ ਅਨੁਸੂਚਿਤ ਜਾਤੀਆਂ, ਘਰੇਲੂ ਅਤੇ ਗੈਰ-ਅਨੁਸੂਚਿਤ ਜਾਤੀਆਂ ਜਿਵੇਂ ਬੀਪੀ ਘਰੇਲੂ ਅਤੇ ਬੀ.ਸੀ. ਘਰੇਲੂ ਖਪਤਕਾਰਾਂ ਦੇ 1.76 ਲੱਖ ਪਰਿਵਾਰਾਂ ਪ੍ਰਵਾਨਗੀ ਦਿੱਤੀ ਜਾਵੇਗੀ। ਮਿਲੀ ਜਾਣਕਾਰੀ ਵਿੱਚ ਪਤਾ ਲੱਗਿਆ ਹੈ ਕਿ ਸਬਸਿਡੀ ਦਾ ਸਾਰਾ ਆਉਣ ਵਾਲਾ ਖਰਚਾ ਸੂਬੇ ਦੇ ਸਰਕਾਰੀ ਖਜ਼ਾਨੇ ਵਿਚੋਂ ਕੀਤਾ ਜਾਵੇਗਾ। ਇਸ ਨਾਲ ਸਬਸਿਡੀ ਤੇ ਆਉਣ ਵਾਲਾ ਕੁੱਲ ਖਰਚ 1253 ਕਰੋੜ ਪ੍ਰਤੀ ਸਾਲ ਹੋਵੇਗਾ। ਪਰ ਇਸ ਮਾਮਲੇ ਵਿੱਚ ਕੈਬਨਿਟ ਨੇ ਇਸ ਸਕੀਮ ਦੇ ਤਹਿਤ ਹਰ ਮਹੀਨੇ 200 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਸਹੂਲਤ ਪ੍ਰਾਪਤ ਕਰਨ ਨੂੰ ਰੋਕਣ ਦਾ ਫੈਸਲਾ ਕੀਤਾ ਹੈ।

SC-BC-BPL Gifts
SC-BC-BPL Gifts

ਇਹ ਵੀ ਪੜ੍ਹੋ:ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਜੱਥੇਦਾਰ ਤੋਤਾ ਸਿੰਘ ਅਤੇ ਜ਼ਿਲ੍ਹਾ ਪ੍ਰਧਾਨ ਤੀਰਥ ਸਿੰਘ ਮਾਹਲਾ ਨੇ ਪ੍ਰੈਸ ਕਾਨਫਰੰਸ ਕਰਕੇ ਕਾਂਗਰਸ ਦੀ ਲੀਡਰਸ਼ਿਪ ਨਾਲ ਨੀਲੇ ਕਾਰਡ ਕੈਂਸਲ ਕਰਕੇ ਆਪਣੇ ਚਹੇਤਿਆਂ ਨੂੰ ਫਾਰਮ ਵੰਡ ਕੇ ਨੀਲੇ ਕਾਰਡ ਬਣਾਏ ਜਾ ਰਹੇ ਹਨ, ਜਦੋ ਕਿ ਅਕਾਲੀ ਦਲ ਦੇ ਕਿਸੇ ਵੀ ਪੰਚ ਸਰਪੰਚ ਨੂੰ ਨੀਲੇ ਕਾਰਡ ਦੇ ਫਾਰਮ ਨਹੀ ਦਿੱਤੇ ਗਏ। ਇਸ ਮਾਮਲੇ ਵਿੱਚ ਸਿਰਫ਼ ਕਾਂਗਰਸ ਦੇ ਲੋਕਾਂ ਦੇ ਹੀ ਫਾਰਮ ਭਰੇ ਜਾ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਕੈਬਨਿਟ ਮੰਤਰੀ ਜੱਥੇਦਾਰ ਤੋਤਾ ਸਿੰਘ ਨੇ ਕੀਤਾ।

ਉਨ੍ਹਾਂ ਨੇ ਇਸ ਮਾਮਲੇ ਵਿੱਚ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਜੋ ਆਟਾ ਦਾਲ ਦੇ ਫਾਰਮ  ਉਹ ਦੇ ਰਹੇ ਹਨ, ਉਨ੍ਹਾਂ ਨੂੰ ਉਹ ਬਿਨਾ ਕਿਸੇ ਪੱਖਪਾਤ ਦੇ ਸਰਕਾਰੀ ਅਧਿਕਾਰੀਆਂ ਦੀ ਡਿਊਟੀ ਲਗਾ ਕੇ ਹਰੇਕ ਲੋੜਵੰਦ ਨੂੰ ਦੇਣ। ਉਨ੍ਹਾਂ ਨੇ ਇਹ ਵੀ ਕਿਹਾ ਕਿ ਜੇਕਰ ਜ਼ਿਲ੍ਹਾ ਪ੍ਰਸ਼ਾਸਨ ਨੇ ਸਹੀ ਫੈਸਲਾ ਲੈ ਕੇ ਸਹੀ ਤਰੀਕੇ ਨਾਲ ਫਾਰਮ ਨਾ ਭਰੇ ਤਾ ਉਹ ਸਮੁੱਚੀ ਅਕਾਲੀ ਲੀਡਰਸ਼ਿਪ ਨਾਲ ਧਰਨਾ ਲਗਾ ਕੇ ਜੋਰਦਾਰ ਰੋਸ ਪ੍ਰਦਰਸ਼ਨ ਕਰਨਗੇ। ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਅਪੀਲ ਕੀਤੀ ਹੈ ਕਿ ਹਰੇਕ ਲੋੜਵੰਦ ਨੂੰ ਨੀਲੇ ਕਾਰਡ ਆਟਾ ਦਾਲ ਸਕੀਮ ਦਾ ਲਾਭ ਦਿੱਤਾ ਜਾਵੇ।

The post ਐਸ.ਸੀ., ਬੀ.ਸੀ. ਅਤੇ ਬੀਪੀਐੱਲ ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ ਵੱਡਾ ਤੋਹਫ਼ਾ appeared first on Current Punjabi News | Latest Punjabi News Online : DailyPost.This post first appeared on Punjab Archives - Latest Punjab News, Current Punjabi News, please read the originial post: here

Share the post

ਐਸ.ਸੀ., ਬੀ.ਸੀ. ਅਤੇ ਬੀਪੀਐੱਲ ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ ਵੱਡਾ ਤੋਹਫ਼ਾ

×

Subscribe to Punjab Archives - Latest Punjab News, Current Punjabi News

Get updates delivered right to your inbox!

Thank you for your subscription

×