Get Even More Visitors To Your Blog, Upgrade To A Business Listing >>

ਤੇਜ਼ ਰਫ਼ਤਾਰੀ ਮੌਤ ਦੀ ਤਿਆਰੀ ਵਾਲੀ ਗੱਲ ਮੁੜ ਹੋਈ ਸੱਚ, ਹਾਦਸੇ ਵਿੱਚ ਨੌਜਵਾਨ ਦੀ ਹੋਈ ਮੌਤ

Tapa Mandi Boy Died: ਤਪਾ ਮੰਡੀ (ਧਰਮਿੰਦਰ ਧਾਲੀਵਾਲ): ਸਰਕਾਰਾਂ ਵੱਲੋਂ ਹਰ ਸੂਬਿਆਂ ਵਿੱਚ ਆਪਣੀਆਂ ਰਾਜਸੀ ਭਾਸ਼ਾਵਾਂ ਵਿੱਚ ਲਿਖਿਆ ਹੁੰਦਾ ਹੈ ਕਿ ‘ਤੇਜ਼ ਰਫ਼ਤਾਰੀ ਮੌਤ ਦੀ ਤਿਆਰੀ’। ਪਰ ਫ਼ਿਰ ਵੀ ਇਨ੍ਹਾਂ ਗੱਲਾਂ ਵੱਲ ਕੋਈ ਵੀ ਜਿਆਦਤਰ ਧਿਆਨ ਨਹੀਂ ਦਿੰਦਾ ਜਿਸ ਕਾਰਨ ਲੋਕ ਆਪਣੀ ਕੀਮਤੀ ਜਾਨਾਂ ਗੁਆ ਬੈਠਦੇ ਹਨ। ਸੜਕਾਂ ‘ਤੇ ਅਕਸਰ ਹੁੰਦੇ ਹਾਦਸਿਆਂ ਦਾ ਮੁੱਖ ਕਾਰਨ ਵੀ ਤੇਜ਼ ਰਫ਼ਤਾਰੀ ਹੀ ਹੁੰਦੀ ਹੈ। ਅੱਜ ਮੁੜ ਅਜਿਹਾ ਹਾਦਸੇ ਵਾਲਾ ਇੱਕ ਮਾਮਲਾ ਬਰਨਾਲਾ ਬਠਿੰਡਾ ਮੁੱਖ ਮਾਰਗ ਦੇ ਨਜ਼ਦੀਕ ਪੈਂਦੇ ਤਪਾ ਮੰਡੀ ਤੋਂ ਸਾਹਮਣੇ ਆਇਆ ਹੈ। ਤਪਾ ਮੰਡੀ ਦੇ ਬਰਨਾਲਾ ਬਠਿੰਡਾ ਮੁੱਖ ਮਾਰਗ ਤੇ ਅੱਜ ਸਵੇਰੇ ਇੱਕ ਤੇਜ਼ ਰਫ਼ਤਾਰ ਕਾਰ ਨੇ ਸੜਕ ‘ਤੇ ਜਾ ਰਹੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ।

Tapa Mandi Boy Died
Tapa Mandi Boy Died

ਇਹ ਹਾਦਸਾ ਐਨਾ ਭਿਆਨਕ ਸੀ ਕਿ ਮੋਟਰਸਾਈਕਲ ਸਵਾਰ ਨੌਜਵਾਨ ਗੁਰਦੀਪ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਤੇਜ਼ ਰਫਤਾਰ ਕਾਰ ਦੀ ਮੋਟਰਸਾਈਕਲ ਨਾਲ ਹੋਈ ਇਸ ਭਿਆਨਕ ਟੱਕਰ ਦੌਰਾਨ ਮਾਰਿਆ ਗਿਆ ਨੌਜਵਾਨ ਗੁਰਦੀਪ ਮਜ਼ਦੂਰੀ ਦਾ ਕੰਮ ਕਰਦਾ ਸੀ ਅਤੇ ਆਪਣੇ ਘਰ ਦੀ ਰੋਜ਼ੀ ਰੋਟੀ ਚਲਾਉਂਦਾ ਸੀ। ਸੜਕੀ ਹਾਦਸੇ ‘ਚ ਗੰਭੀਰ ਜ਼ਖਮੀ ਹੋਏ ਜੌਵਾਂ ਨੂੰ ਤਪਾ ਮੰਡੀ ਦੇ ਸਰਕਾਰੀ ਹਸਪਤਾਲ ਵਿੱਚ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਐਲਾਨ ਦਿੱਤਾ। ਪ੍ਰਾਪਤ ਜਾਣਕਾਰੀ ਅਨੁਸਾਰ ਗੁਰਦੀਪ ਸਿੰਘ ਜੋ ਕੇ ਤਪਾ ਮੰਡੀ ਦੀ ਇੱਕ ਨਿਜੀ ਫੈਕਟਰੀ ਵਿੱਚ ਲੇਬਰ ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਰਾਸ਼ਨ ਪਾਣੀ ਚਲਾਉਂਦਾ ਸੀ। ਮ੍ਰਿਤਕ ਨੌਜਵਾਨ ਘਰ ਦਾ ਇਕਲੌਤਾ ਕਮਾਊ ਪੁੱਤ ਸੀ।

Tapa Mandi Boy Died
Tapa Mandi Boy Died

ਗੁਰਦੀਪ ਤੋਂ ਇਲਾਵਾ ਉਸਦੇ ਪਰਿਵਾਰ ਵਿੱਚ ਇੱਕ ਛੋਟਾ ਭਰਾ, ਦੋ ਭੈਣਾਂ ਅਤੇ ਮਾਤਾ ਪਿਤਾ ਹਨ। ਇਸ ਘਟਨਾ ਦੀ ਸੂਚਨਾ ਮਿਲਣ ‘ਤੇ ਮੌਕੇ ‘ਤੇ ਸਿਟੀ ਪੁਲਿਸ ਚੌਂਕੀ ਦੇ ਇੰਚਾਰਜ ਸਰਬਜੀਤ ਸਿੰਘ ਆਪਣੀ ਪਾਰਟੀ ਸਮੇਤ ਪਹੁੰਚੇ। ਇਸ ਸੜਕੀ ਹਾਦਸੇ ਦੌਰਾਨ ਮਾਰੇ ਗਏ ਆਪਣੇ ਪੁੱਤਰ ਨੂੰ ਯਾਦ ਕਰਦਿਆਂ ਪਰਿਵਾਰਕ ਮੈਂਬਰਾਂ ਅਤੇ ਦੋਸਤਾਂ ਨੇ ਪੁਲਿਸ ਪਾਸ ਕਾਰ ਚਾਲਕ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਘਟਨਾ ਸਥਾਨ ‘ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਕੇ ਅਗਿਆਤ ਕਰ ਸਵਾਰ ਖਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਅਕਸਰ ਹੀ ਖਬਰਾਂ ਵਿੱਚ ਸੁਣਨ ਨੂੰ ਆਉਂਦਾ ਹੈ ਕਿ ਤੇਜ਼ ਰਫ਼ਤਾਰ ਕਾਰਨ ਹਾਦਸਿਆਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਇਹਨਾਂ ਹਾਦਸਿਆਂ ਵਿੱਚ ਕਈ ਘਰਾਂ ਦੇ ਚਿਰਾਗ ਬੁਝ ਚੁੱਕੇ ਹਨ। ਪਰ ਫ਼ਿਰ ਵੀ ਲੋਕਾਂ ਵੱਲੋਂ ਤੇਜ਼ ਰਫ਼ਤਾਰ ਗੱਡੀਆਂ ਹੋਲੀ ਨਹੀਂ ਕੀਤੀਆਂ ਜਾ ਰਹੀਆਂ ਹਨ।

Tapa Mandi Boy Died

The post ਤੇਜ਼ ਰਫ਼ਤਾਰੀ ਮੌਤ ਦੀ ਤਿਆਰੀ ਵਾਲੀ ਗੱਲ ਮੁੜ ਹੋਈ ਸੱਚ, ਹਾਦਸੇ ਵਿੱਚ ਨੌਜਵਾਨ ਦੀ ਹੋਈ ਮੌਤ appeared first on Current Punjabi News | Latest Punjabi News Online : DailyPost.



This post first appeared on Punjab Archives - Latest Punjab News, Current Punjabi News, please read the originial post: here

Share the post

ਤੇਜ਼ ਰਫ਼ਤਾਰੀ ਮੌਤ ਦੀ ਤਿਆਰੀ ਵਾਲੀ ਗੱਲ ਮੁੜ ਹੋਈ ਸੱਚ, ਹਾਦਸੇ ਵਿੱਚ ਨੌਜਵਾਨ ਦੀ ਹੋਈ ਮੌਤ

×

Subscribe to Punjab Archives - Latest Punjab News, Current Punjabi News

Get updates delivered right to your inbox!

Thank you for your subscription

×