Get Even More Visitors To Your Blog, Upgrade To A Business Listing >>

ਤਨਖਾਹਾਂ ਨਾ ਮਿਲਣ ਕਰਕੇ ਸਫ਼ਾਈ ਕਰਮਚਾਰੀਆਂ ਨੇ ਕੀਤਾ ਰੋਡ ਜਾਮ

Bhadaur Employees Strike ਭਦੌੜ: ਜਦੋਂ ਵੀ ਕਿਸੇ ਵਿਭਾਗ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਤਾਂ ਉਹਨਾਂ ਕੋਲ ਇੱਕ ਹੀ ਹਲ ਹੁੰਦਾ ਹੈ ਤੇ ਉਹ ਹੈ ਹੜ੍ਹਤਾਲ। ਅਜਿਹਾ ਹੀ ਇੱਕ ਮਾਮਲਾ ਭਦੌੜ ਵਿੱਚ ਵੀ ਦੇਖਣ ਨੂੰ ਮਿਲਿਆ ਹੈ, ਜਿੱਥੇ ਪਿਛਲੇ ਇੱਕ ਮਹੀਨੇ ਤੋਂ ਭਦੌੜ ਨਗਰ ਕੌਂਸਲ ਵਿੱਚ ਕੰਮ ਕਰਨ ਵਾਲੇ ਸਫ਼ਾਈ ਸੇਵਕ ਹੜਤਾਲ ਤੇ ਬੈਠੇ ਹਨ। ਇਸ ਮਾਮਲੇ ਵਿੱਚ ਸਫ਼ਾਈ ਸੇਵਕਾਂ ਦਾ ਕਹਿਣਾ ਹੈ ਕਿ ਉਹਨਾਂ ਨੂੰ ਪਿਛਲੇ ਕਈ ਮਹੀਨਿਆਂ ਤੋਂ ਤਨਖ਼ਾਹ ਨਹੀਂ ਮਿਲੀ ਹੈ। ਜਦੋਂ ਇਸ ਬਾਰੇ ਉਹ ਆਪਣੇ ਅਧਿਕਾਰੀਆਂ ਨੂੰ ਕਹਿੰਦੇ ਹਨ ਤਾਂ ਅਧਿਕਾਰੀ ਉਨ੍ਹਾਂ ਨੂੰ ਲਾਰੇ ਲਗਾ ਦਿੰਦੇ ਹਨ। ਜਿਸ ਕਾਰਨ ਹੁਣ ਉਹ ਕੰਮ ਬੰਦ ਕਰ ਕੇ ਹੜਤਾਲ ਤੇ ਬੈਠੇ ਹਨ। ਉਨ੍ਹਾਂ ਨੇ ਆਪਣੀ ਸਮੱਸਿਆ ਦਾ ਹੱਲ ਨਾ ਹੁੰਦਾ ਦੇਖ ਕੇ ਭਦੌੜ ਤਿੰਨ ਕੌਣੀ ਫਰੀਦਕੋਟ-ਬਰਨਾਲਾ ਹਾਈਵੇ ਜਾਮ ਕਰ ਧਰਨਾ ਦੇ ਦਿੱਤਾ ਹੈ।

Bhadaur Employees Strike

ਮਿਲੀ ਜਾਣਕਾਰੀ ਵਿੱਚ ਪਤਾ ਲੱਗਿਆ ਹੈ ਕਿ ਸਫ਼ਾਈ ਸੇਵਕਾਂ ਦੇ ਵੱਲੋਂ ਦਿੱਤੇ ਗਏ ਇਸ ਧਰਨੇ ਨੂੰ ਭਾਰਤੀ ਕਿਸਾਨ ਯੂਨੀਅਨ, ਕਾਮਰੇਡ ਤੇ ਬਸਪਾ ਪਾਰਟੀ ਨੇ ਵੀ ਆਪਣਾ ਸਮਰਥਨ ਦਿੱਤਾ ਹੈ। ਇਸ ਮਾਮਲੇ ਵਿੱਚ ਜਥੇਬੰਦੀਆਂ ਦੇ ਵੱਲੋਂ ਅੱਜ ਸ਼ਹਿਰ ਅੰਦਰ ਰੋਸ ਰੈਲੀ ਕਰਦਿਆਂ ਕਾਰਜ ਸਾਧਕ ਅਫ਼ਸਰ ਭਦੌੜ ਦਾ ਪੁਤਲਾ ਫੂਕਿਆ ਗਿਆ ਹੈ। ਇਸ ਧਰਨੇ ਦੌਰਾਨ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਅਤੇ ਹਲਕਾ ਵਿਧਾਇਕ ਭਦੌੜ ਪਿਰਮਲਡ ਸਿੰਘ ਖਾਲਸਾ ਵੀ ਧਰਨੇ ਵਿੱਚ ਮੋਜੂਦ ਰਹੇ, ਪਰ ਦੋਹਾਂ ਨੇ ਇੱਕ ਦੂਜੇ ਤੋਂ ਦੂਰੀ ਬਣਾ ਰੱਖੀ।

Bhadaur Employees Strike

ਇਹ ਵੀ ਪੜ੍ਹੋ:ਕੈਪਟਨ ਸਰਕਾਰ ਵਲੋਂ ਪ੍ਰਮੁੱਖ ਸ਼ਹਿਰਾਂ ‘ਚ ਰੁਜ਼ਗਾਰ ਦੇਣ ਦੇ ਮੰਤਵ ਨਾਲ ਰੁਜ਼ਗਾਰ ਮੇਲੇ ਲਗਾਏ ਜਾ ਰਹੇ ਹਨ। ਪਰ ਇਸ ਤੋਂ ਉਲਟ ਹਜੇ ਵੀ ਨੌਜਵਾਨਾਂ ਨੂੰ ਕੋਈ ਰੁਜ਼ਗਾਰ ਨਹੀਂ ਮਿਲ ਰਿਹਾ। ਗੌਰਤਲਬ ਹੈ ਕਿ ਕੁਝ ਦਿਨ ਪਹਿਲਾਂ ਕੈਪਟਨ ਸਰਕਾਰ ਦੇ ਰੁਜ਼ਗਾਰ ਦੇਣ ਦੇ ਮੰਤਵ ਨਾਲ ਬਰਨਾਲਾ ‘ਚ ਰੁਜ਼ਗਾਰ ਮੇਲੇ ਦਾ ਆਯੋਜਨ ਕੀਤਾ ਗਿਆ ਸੀ ਪਰ ਓਥੇ ਦੇ ਨੌਜਵਾਨਾਂ ਨੂੰ ਨਿਰਾਸ਼ਾ ਦਾ ਸਾਹਮਣਾ ਕਰਨਾ ਪਿਆ । ਜਿਸ ਤੋਂ ਬਾਅਦ ਨੌਜਵਾਨਾਂ ਨੇ ਰੋਸ ਵਜੋਂ ਅੱਜ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੇ ਡੀਸੀ ਦਫਤਰ ਬਰਨਾਲਾ ਅੱਗੇ ਰੋਸ ਧਰਨਾ ਦਿੱਤਾ।ਇਸ ਰੋਸ ਧਰਨੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਵਿੰਗ ਨੇ ਵੀ ਨੌਜਵਾਨਾਂ ਨੂੰ ਹਮਾਇਤ ਦਿੱਤੀ ਅਤੇ ਕੈਪਟਨ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ।

Bhadaur Employees Strike

ਪ੍ਰੈਸ ਨਾਲ ਗੱਲਬਾਤ ਦੌਰਾਨ ਨੌਜਵਾਨਾਂ ਨੇ ਦੱਸਿਆ ਕਿ ਉਹਨਾਂ ਨੂੰ ਰੁਜ਼ਗਾਰ ਮੇਲੇ ‘ਚ ਇੱਕ ਪ੍ਰਾਇਵੇਟ ਕੰਪਨੀ ਵੱਲੋਂ ਨੌਕਰੀ ਦੀ ਆਫਰ ਲੇਟਰ ਦਿੱਤਾ ਗਿਆ ਪਰ ਉਸਤੋਂ ਬਾਅਦ ਉਹਨਾਂ ਤੋਂ ਕੰਪਨੀ ਦੇ ਇਕ ਸੈਂਟਰ ਨੇ ਦੋ ਹਜ਼ਾਰ ਰੁਪਏ ਤਾਂ ਵਸੂਲ ਲਏ ਪਰ ਉਹਨਾਂ ਨੂੰ ਕੋਈ ਸਿਖਲਾਈ ਦੇਣ ਦੀ ਬਜਾਏ ਉਹਨਾਂ ਨੂੰ ਸੈਂਟਰ ‘ਚ ਹੋਰ ਵਿਦਿਆਰਥੀ ਦਾਖਲ ਕਰਵਾਉਣ ਦੀ ਮੰਗ ਕੀਤੀ, ਜਿਸ ਤੋਂ ਬਾਅਦ ਉਹਨਾਂ ਵਲੋਂ ਇਨਕਾਰ ਕਰਦਿਆਂ ਆਪਣੇ ਪੈਸੇ ਵਾਪਸ ਕਰਨ ਦੀ ਮੰਗ ਕੀਤੀ ਪਰ ਕੰਪਨੀ ਪ੍ਰਬੰਧਕਾਂ ਵੱਲੋਂ ਉਹਨਾਂ ਨੂੰ ਪੈਸੇ ਵਾਪਸ ਨਹੀਂ ਕੀਤੇ ਗਏ, ਜਿਸ ਸਬੰਧੀ ਉਹਨਾਂ ਡੀਸੀ ਬਰਨਾਲਾ ਅਤੇ ਐਸ.ਐਸ.ਪੀ. ਬਰਨਾਲਾ ਨੂੰ ਵੀ ਮੰਗ ਪੱਤਰ ਦਿੱਤਾ।

The post ਤਨਖਾਹਾਂ ਨਾ ਮਿਲਣ ਕਰਕੇ ਸਫ਼ਾਈ ਕਰਮਚਾਰੀਆਂ ਨੇ ਕੀਤਾ ਰੋਡ ਜਾਮ appeared first on Current Punjabi News | Latest Punjabi News Online : DailyPost.



This post first appeared on Punjab Archives - Latest Punjab News, Current Punjabi News, please read the originial post: here

Share the post

ਤਨਖਾਹਾਂ ਨਾ ਮਿਲਣ ਕਰਕੇ ਸਫ਼ਾਈ ਕਰਮਚਾਰੀਆਂ ਨੇ ਕੀਤਾ ਰੋਡ ਜਾਮ

×

Subscribe to Punjab Archives - Latest Punjab News, Current Punjabi News

Get updates delivered right to your inbox!

Thank you for your subscription

×