Get Even More Visitors To Your Blog, Upgrade To A Business Listing >>

ਬਿਜਲੀ ਵਿਭਾਗ ਦਾ ਨਵਾਂ ਕਾਰਨਾਮਾ, ਭੇਜਿਆ 103 ਕਰੋੜ ਰੁਪਏ ਦਾ ਬਿੱਲ

gurgaon electricity department: ਗੁਰੂਗ੍ਰਾਮ: ਆਏ ਦਿਨੀਂ ਰੋਜ਼ ਹੀ ਅਜੀਬ ਜਿਹੇ ਮਾਮਲੇ ਦੇਖਣ ਨੂੰ ਮਿਲਦੇ ਹਨ। ਅਜਿਹਾ ਹੀ ਇੱਕ ਮਾਮਲਾ ਹਰਿਆਣਾ ਦੇ ਗੁਰੂਗ੍ਰਾਮ ਵਿੱਚ ਦੇਖਣ ਨੂੰ ਮਿਲਿਆ ਹੈ, ਜਿੱਥੇ ਗੁਰੂਗ੍ਰਾਮ ਦੇ ਰਹਿਣ ਵਾਲੇ ਇਕ ਪਰਿਵਾਰ ਨੂੰ ਬਿਜਲੀ ਵਿਭਾਗ ਨੇ ਜ਼ੋਰਦਾਰ ਬਿਜਲੀ ਦਾ ਝਟਕਾ ਦਿੱਤਾ ਹੈ। ਦਰਅਸਲ, ਇਸ ਮਾਮਲੇ ਵਿੱਚ ਬਿਜਲੀ ਵਿਭਾਗ ਵੱਲੋਂ ਗੁਰੂਗ੍ਰਾਮ ਦੇ ਰਹਿਣ ਵਾਲੇ ਤਿਆਗੀ ਪਰਿਵਾਰ ਨੂੰ 103 ਕਰੋੜ ਰੁਪਏ ਦਾ ਬਿੱਲ ਭੇਜਿਆ ਗਿਆ ਹੈ। ਜਿਸ ਤੋਂ ਬਾਅਦ ਪੂਰੇ ਪਰਿਵਾਰ ਦੇ ਹੋਸ਼ ਹੀ ਉੱਡ ਗਏ।

gurgaon electricity department
gurgaon electricity department

ਮਿਲੀ ਜਾਣਕਾਰੀ ਵਿੱਚ ਪਤਾ ਲੱਗਿਆ ਹੈ ਕਿ ਇਹ ਪਰਿਵਾਰ 175 ਗਜ਼ ਦੇ ਮਕਾਨ ਵਿਚ ਰਹਿੰਦਾ ਹੈ। ਜਿਸਦਾ ਉਨ੍ਹਾਂ ਨੂੰ ਹਮੇਸ਼ਾ 2 ਤੋਂ 3 ਹਜ਼ਾਰ ਰੁਪਏ ਬਿਜਲੀ ਦਾ ਬਿੱਲ ਆਉਂਦਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਘਰ ਦੇ ਮਾਲਕ ਐੱਸ.ਪੀ. ਤਿਆਗੀ ਨੇ ਕਿਹਾ ਕਿ ਪਹਿਲਾਂ ਵੀ ਇੱਕ ਵਾਰ ਉਨ੍ਹਾਂ ਨੂੰ ਬਿਜਲੀ ਵਿਭਾਗ ਵੱਲੋਂ 35 ਹਜ਼ਾਰ ਬਿੱਲ ਭੇਜਿਆ ਗਿਆ ਸੀ, ਜਿਸ ਨੂੰ ਉਨ੍ਹਾਂ ਨੇ ਅਦਾ ਕਰ ਦਿੱਤਾ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਤੋਂ ਪਹਿਲਾਂ ਇਸ ਸਾਲ ਫਰਵਰੀ ਮਹੀਨੇ ਵਿੱਚ ਵੀ ਉਨ੍ਹਾਂ ਨੂੰ 12 ਲੱਖ ਦਾ ਬਿੱਲ ਭੇਜਿਆ ਗਿਆ ਹੈ। ਜਿਸਨੂੰ ਲੈ ਕੇ ਉਹ ਹਾਲੇ ਤੱਕ ਬਿਜਲੀ ਵਿਭਾਗ ਦੇ ਚੱਕਰ ਕੱਟ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਹਾਲੇ ਤੱਕ ਉਨ੍ਹਾਂ ਦਾ ਇਹ ਮਸਲਾ ਹੱਲ ਨਹੀਂ ਹੋਇਆ ਕਿ ਹੁਣ ਫਿਰ ਉਨ੍ਹਾਂ ਨੂੰ 103 ਕਰੋੜ ਰੁਪਏ ਦਾ ਬਿੱਲ ਭੇਜ ਦਿੱਤਾ ਗਿਆ ਹੈ।

gurgaon electricity department
gurgaon electricity department

ਤਿਆਗੀ ਨੇ ਇਸ ਵਿੱਚ ਕਿਹਾ ਕਿ ਉਨ੍ਹਾਂ ਨੇ ਵਿਭਾਗ ਦੇ ਕਈ ਚੱਕਰ ਲਗਾਏ ਹਨ ਅਤੇ ਬਿੱਲ ਸਹੀ ਕਰਨ ਦੀ ਐਪਲੀਕੇਸ਼ਨ ਵੀ ਦਿੱਤੀ ਹੈ, ਪਰ ਹਾਲੇ ਤਕ ਕੁਝ ਨਹੀਂ ਕੀਤਾ ਗਿਆ। ਉਨ੍ਹਾਂ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੇ ਬਿੱਲ ਸਹੀ ਕਰਨ ਲਈ ਅਧਿਕਾਰੀਆਂ ਨੂੰ ਕਿਹਾ ਤਾਂ ਉਨ੍ਹਾਂ ਨੇ ਇਸ ਨੂੰ ਮਜ਼ਾਕ ਵਿੱਚ ਲੈਂਦੇ ਹੋਏ ਕਿਹਾ ਕਿ ਅਜਿਹਾ ਤਾਂ ਹੁੰਦਾ ਹੀ ਰਹਿੰਦਾ। ਉਨ੍ਹਾਂ ਦੱਸਿਆ ਕਿ ਉਹ ਪਿਛਲੇ 3 ਮਹੀਨਿਆਂ ਤੋਂ ਬਿਜਲੀ ਵਿਭਾਗ ਦੇ ਚੱਕਰ ਕੱਟ ਰਹੇ ਹਨ। ਉਨ੍ਹਾਂ ਦੱਸਿਆ ਕਿ ਵਿਭਾਗ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ 3 ਮਹੀਨੇ ਤਾਂ ਕੁਝ ਵੀ ਨਹੀਂ, ਬਿੱਲ ਨੂੰ ਠੀਕ ਕਰਨ ਲਈ 6 ਮਹੀਨੇ ਦਾ ਸਮਾਂ ਲੱਗ ਜਾਂਦਾ ਹੈ। ਫਿਲਹਾਲ ਵਿਭਾਗ ਵਲੋਂ ਇਸ ਬਿੱਲ ਨੂੰ ਠੀਕ ਕਰਨ ਲਈ ਕੋਈ ਭਰੋਸਾ ਨਹੀਂ ਦਿੱਤਾ ਗਿਆ ਹੈ। 

The post ਬਿਜਲੀ ਵਿਭਾਗ ਦਾ ਨਵਾਂ ਕਾਰਨਾਮਾ, ਭੇਜਿਆ 103 ਕਰੋੜ ਰੁਪਏ ਦਾ ਬਿੱਲ appeared first on Current Punjabi News | Latest Punjabi News Online : DailyPost.



This post first appeared on Punjab Archives - Latest Punjab News, Current Punjabi News, please read the originial post: here

Share the post

ਬਿਜਲੀ ਵਿਭਾਗ ਦਾ ਨਵਾਂ ਕਾਰਨਾਮਾ, ਭੇਜਿਆ 103 ਕਰੋੜ ਰੁਪਏ ਦਾ ਬਿੱਲ

×

Subscribe to Punjab Archives - Latest Punjab News, Current Punjabi News

Get updates delivered right to your inbox!

Thank you for your subscription

×