Get Even More Visitors To Your Blog, Upgrade To A Business Listing >>

ਨਵੇਂ ਟ੍ਰੈਫਿਕ ਨਿਯਮਾਂ ‘ਤੇ ਗੁਜਰਾਤ ਸਰਕਾਰ ਨੇ ਕੀਤਾ ਵੱਡਾ ਐਲਾਨ

Gujarat Government Reduces Fines: ਨਵੀਂ ਦਿੱਲੀ: ਕੇਂਦਰ ਸਰਕਾਰ ਵੱਲੋਂ ਮੋਟਰ ਵਹੀਕਲ ਐਕਟ ਵਿਚ ਸੋਧ ਕਰ ਕੇ ਜੁਰਮਾਨੇ ਦੀ ਰਕਮ ਵਿੱਚ ਭਾਰੀ ਵਾਧਾ ਕੀਤਾ ਗਿਆ ਹੈ । ਭਾਰੀ ਜੁਰਮਾਨੇ ਕਾਰਨ ਪੂਰੇ ਦੇਸ਼ ਵਿੱਚ ਵਾਹਨ ਚਾਲਕਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ । ਇਸ ਮਾਮਲੇ ਵਿੱਚ ਹੁਣ ਗੁਜਰਾਤ ਸਰਕਾਰ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ । ਇਸ ਮਾਮਲੇ ਵਿੱਚ ਵੱਡਾ ਫੈਸਲਾ ਲੈਂਦੇ ਹੋਏ ਗੁਜਰਾਤ ਸਰਕਾਰ ਵੱਲੋਂ ਜੁਰਮਾਨਿਆਂ ਵਿੱਚ ਭਾਰੀ ਕਟੌਤੀ ਕੀਤੀ ਗਈ ਹੈ । 

Gujarat Government Reduces Fines
Gujarat Government Reduces Fines

ਵਿਜੇ ਰੂਪਾਣੀ ਵੱਲੋਂ ਮੰਗਲਵਾਰ ਨੂੰ ਮੋਟਰ ਵਾਹਨ ਕਾਨੂੰਨ ਵਿੱਚ ਬਦਲਾਅ ਕੀਤਾ ਗਿਆ ਹੈ, ਜਿਸ ਤੋਂ ਬਾਅਦ ਜੁਰਮਾਨੇ ਦੀ ਰਕਮ ਨੂੰ 50 ਫੀਸਦੀ ਤੱਕ ਘੱਟ ਕਰ ਦਿੱਤਾ ਗਿਆ ਹੈ । ਹਾਲਾਂਕਿ ਇਸ ਦਰਮਿਆਨ ਕੇਂਦਰੀ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਕਿ ਮੋਟਰ ਵ੍ਹੀਕਲ ਸੋਧ ਬਿੱਲ ਵਿੱਚ ਕੋਈ ਵੀ ਸੂਬਾ ਤਬਦੀਲੀ ਨਹੀਂ ਕਰ ਸਕਦਾ । ਉਨ੍ਹਾਂ ਦੱਸਿਆ ਕਿ ਹਾਲੇ ਤੱਕ ਕੋਈ ਵੀ ਅਜਿਹਾ ਸੂਬਾ ਨਹੀਂ ਹੈ, ਜਿਸ ਨੇ ਕਿਹਾ ਹੋਵੇ ਕਿ ਇਸ ਐਕਟ ਨੂੰ ਉਨ੍ਹਾਂ ਵੱਲੋਂ ਲਾਗੂ ਨਹੀਂ ਕੀਤਾ ਜਾਵੇਗਾ । 

Gujarat Government Reduces Fines
Gujarat Government Reduces Fines

ਗੁਜਰਾਤ ਸਰਕਾਰ ਵੱਲੋਂ ਬਿਨ੍ਹਾਂ ਹੈਲਮਟ ‘ਤੇ 1,000 ਰੁਪਏ ਦੀ ਥਾਂ 500 ਰੁਪਏ ਜੁਰਮਾਨਾ ਕਰ ਦਿੱਤਾ ਗਿਆ ਹੈ । ਇਸ ਤੋਂ ਇਲਾਵਾ ਕਾਰ ਵਿੱਚ ਬਿਨ੍ਹਾਂ ਸੀਟ ਬੈਲਟ 1000 ਰੁਪਏ ਦੀ ਥਾਂ 500 ਰੁਪਏ, ਥ੍ਰੀ ਵੀਲ੍ਹਰ ‘ਤੇ 1,500, ਲਾਈਟ ਵਹੀਕਲ ‘ਤੇ 3,000 ਰੁਪਏ ਤੇ ਹੋਰ ਭਾਰੇ ਵਾਹਨਾਂ ਨੂੰ 5,000 ਰੁਪਏ ਜੁਰਮਾਨਾ ਦੇਣਾ ਹੋਵੇਗਾ ।ਜ਼ਿਕਰਯੋਗ ਹੈ ਕਿ ਗਡਕਰੀ ਇਸ ਤੋਂ ਪਹਿਲਾਂ ਵੀ ਟ੍ਰੈਫਿਕ ਜ਼ੁਰਮਾਨਾ ਵਧਾਉਣ ਦੇ ਫੈਸਲੇ ਦਾ ਕਈ ਵਾਰ ਬਚਾਅ ਕਰ ਚੁੱਕੇ ਹਨ ।

Gujarat Government Reduces Fines

ਜਿਸ ਵਿੱਚ ਉਨ੍ਹਾਂ ਨੇ ਸਾਫ਼ ਤੌਰ ‘ਤੇ ਕਿਹਾ ਸੀ ਕਿ ਸਰਕਾਰ ਵੱਲੋਂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ‘ਤੇ ਜ਼ੁਰਮਾਨੇ ਦੀ ਰਕਮ ਵਧਾਉਣ ਦਾ ਫੈਸਲਾ ਜੇਬ ਭਰਨ ਲਈ ਨਹੀਂ ਸਗੋਂ ਲੋਕਾਂ ਨੂੰ ਟ੍ਰੈਫਿਕ ਰੂਲ ਸਮਝਾਉਣ ਦੇ ਮਕਸਦ ਨਾਲ ਲਿਆ ਗਿਆ ਹੈ । ਦੱਸ ਦੇਈਏ ਕਿ ਮੰਗਲਵਾਰ ਨੂੰ ਗੁਜਰਾਤ ਸਰਕਾਰ ਵੱਲੋਂ ਜ਼ੁਰਮਾਨੇ ਦੀ ਰਕਮ ਘਟਾਉਣ ਦਾ ਐਲਾਨ ਕੀਤਾ ਗਿਆ ਸੀ । ਜਿਸ ਵਿੱਚ ਰਾਜ ਸਰਕਾਰ ਵੱਲੋਂ ਖਾਸ ਤੌਰ ‘ਤੇ ਦੋਪਹੀਆ ਅਤੇ ਖੇਤੀਬਾੜੀ ਕੰਮ ਵਿੱਚ ਲੱਗੇ ਵਾਹਨਾਂ ਨੂੰ ਛੋਟ ਦਿੱਤੀ ਗਈ ਹੈ । ਇਸ ਸਬੰਧੀ ਗੁਜਰਾਤ ਦੇ ਮੁੱਖ ਮੰਤਰੀ ਵਿਜੇ ਰੂਪਾਨੀ ਨੇ ਇਕ ਪ੍ਰੈਸ ਕਾਨਫਰੰਸ ਵਿੱਚ ਇਸਦਾ ਐਲਾਨ ਕੀਤਾ । 

The post ਨਵੇਂ ਟ੍ਰੈਫਿਕ ਨਿਯਮਾਂ ‘ਤੇ ਗੁਜਰਾਤ ਸਰਕਾਰ ਨੇ ਕੀਤਾ ਵੱਡਾ ਐਲਾਨ appeared first on Current Punjabi News | Latest Punjabi News Online : DailyPost.



This post first appeared on Punjab Archives - Latest Punjab News, Current Punjabi News, please read the originial post: here

Share the post

ਨਵੇਂ ਟ੍ਰੈਫਿਕ ਨਿਯਮਾਂ ‘ਤੇ ਗੁਜਰਾਤ ਸਰਕਾਰ ਨੇ ਕੀਤਾ ਵੱਡਾ ਐਲਾਨ

×

Subscribe to Punjab Archives - Latest Punjab News, Current Punjabi News

Get updates delivered right to your inbox!

Thank you for your subscription

×