Get Even More Visitors To Your Blog, Upgrade To A Business Listing >>

ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਤਾ ਗੱਦੀ ਦਿਵਸ ਮੌਕੇ ਹਰਿਮੰਦਰ ਸਾਹਿਬ ਵਿਖੇ ਨਮਸਤਕ ਹੋਈਆਂ ਸੰਗਤਾਂ

Guru Ramdas Ji Guru Gaddi Diwas ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰੂ ਗੱਦੀ ਦਿਵਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰੂ ਜੀ ਦਾ ਪ੍ਰਕਾਸ਼ ਦਿਹਾੜਾ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।   ਲੱਖਾਂ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰੂਘਰ ਦੇ ਦਰਸ਼ਨ ਕੀਤੇ। ਸੰਗਤਾਂ ਸਵੇਰ ਤੋਂ ਦੂਰੋਂ ਨੇੜਿਓ ਚੱਲ ਕੇ ਗੁਰੂ ਦਰਸ਼ਨਾਂ ਲਈ ਨਮਸਕਾਰ ਹੋਈਆਂ।

Guru Ramdas Ji Guru Gaddi Diwas
Guru Ramdas Ji Guru Gaddi Diwas

ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ 24 ਸਤੰਬਰ ਸੰਨ 1534 ਨੂੰ ਪਿਤਾ ਹਰੀਦਾਸ ਜੀ ਅਤੇ ਮਾਤਾ ਦਇਆ ਜੀ ਦੇ ਘਰ ਚੂਨਾ ਮੰਡੀ ਲਾਹੌਰ ਵਿਖੇ ਹੋਇਆ। ਆਪ ਜੀ ਦਾ ਪਹਿਲਾ ਨਾਮ ਭਾਈ ਜੇਠਾ ਜੀ ਸੀ। ਛੋਟੀ ਉਮਰ ਵਿੱਚ ਹੀ ਆਪ ਜੀ ਦੇ ਮਾਤਾ ਪਿਤਾ ਅਕਾਲ ਚਲਾਣਾ ਕਰ ਗਏ। ਸ਼੍ਰੀ ਗੁਰੂ ਰਾਮ ਦਾਸ ਜੀ ਨੂੰ ਉਹਨਾਂ ਦੀ ਨਾਨੀ ਜੀ ਆਪਣੇ ਨਾਲ ਪਿੰਡ ਬਾਸਰਕੇ ਲੈ ਆਏ। ਆਪ ਜੀ ਕੁੱਝ ਸਾਲ ਪਿੰਡ ਬਾਸਕਰੇ ਵਿੱਚ ਰਹੇ।

Guru Ramdas Ji Guru Gaddi Diwas
Guru Ramdas Ji Guru Gaddi Diwas

ਜਦੋਂ ਗੁਰੂ ਅੰਗਦ ਦੇਵ ਜੀ ਦੇ ਹੁਕਮਾਂ ਨਾਲ ਗੁਰੂ ਅਮਰਦਾਸ ਜੀ ਨੇ ਭਾਈ ਗੋਂਦੇ ਦੀ ਬੇਨਤੀ ਤੇ ਗੋਵਿੰਦਵਾਲ ਸਾਹਿਬ ਨਗਰ ਵਸਾਇਆ ਤਾਂ ਬਾਸਰਕੇ ਪਿੰਡ ਦੇ ਕਾਫੀ ਪਰਿਵਾਰਾਂ ਨੂੰ ਗੋਇੰਦਵਾਲ ਸਾਹਿਬ ਵਿਖੇ ਲਿਆਂਦਾ ਗਿਆ। ਇਹਨਾਂ ਵਿੱਚ ਭਾਈ ਜੇਠਾ ਜੀ ਵੀ ਉਹਨਾਂ ਦੀ ਨਾਨੀ ਜੀ ਦੇ ਨਾਲ ਗੋਵਿੰਦਵਾਲ ਸਾਹਿਬ ਆ ਗਏ। ਸ਼੍ਰੀ ਗੁਰੂ ਅਮਰਦਾਸ ਸਾਹਿਬ ਜੀ ਨੇ ਬੀਬੀ ਭਾਣੀ ਜੀ ਦਾ ਵਿਹਾਅ ਜੇਠਾ ਜੀ ਨਾਲ ਕਰਵਾਇਆ।

Guru Ramdas Ji Guru Gaddi Diwas

ਬਾਅਦ ਵਿੱਚ ਜੇਠਾ ਜੀ ਦਾ ਨਾਮ ਸ਼੍ਰੀ ਗੁਰੂ ਰਾਮਦਾਸ ਜੀ ਰੱਖਿਆ ਗਿਆ। ਆਪ ਜੀ ਨੇ ਗੁਰੂ ਅਮਰਦਾਸ ਦੀ ਸੇਵਾ ਹਮੇਸ਼ਾ ਇੱਕ ਸਿੱਖ ਦੀ ਤਰ੍ਹਾਂ ਕੀਤੀ। ਸ਼੍ਰੀ ਗੁਰੂ ਅਮਰਦਾਸ ਸਾਹਿਬ ਜੀ ਦੇ ਕਹਿਣ ਤੇ ਆਪ ਜੀ ਨੇ ਨਗਰ ਵਸਾਇਆਂ ਜਿਸ ਦਾ ਨਾਮ ਗੁਰੂ ਕਾ ਚੱਕ ਸੀ। ਬਾਅਦ ਵਿੱਚ ਇਸ ਦਾ ਨਾਮ ਰਾਮਦਾਸਪੁਰ ਹੋ ਗਿਆ। ਅੱਜ ਇਹ ਅੰਮ੍ਰਿਤਸਰ ਦੇ ਨਾਲ ਨਾਲ ਜਾਣਿਆ ਜਾਂਦਾ ਹੈ। ਇੱਕ ਸਤੰਬਰ 1574 ਇਸਵੀ ਵਿੱਚ ਆਪ ਜੀ ਨੇ ਗੁਰਗੱਦੀ ਦੀ ਸੇਵਾ ਸੰਭਾਲੀ। ਆਪ ਜੀ ਦੇ ਘਰ ਤਿੰਨ ਸਪੁੱਤਰਾਂ ਦਾ ਜਨਮ ਹੋਇਆ ਸੀ। ਬਾਬਾ ਪ੍ਰਿਥੀ ਚੰਦ, ਮਹਾਂਦੇਵ ਜੀ ਅਤੇ ਸ਼੍ਰੀ ਗੁਰੂ ਅਰਜਨ ਦੇਵ ਜੀ।

The post ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਤਾ ਗੱਦੀ ਦਿਵਸ ਮੌਕੇ ਹਰਿਮੰਦਰ ਸਾਹਿਬ ਵਿਖੇ ਨਮਸਤਕ ਹੋਈਆਂ ਸੰਗਤਾਂ appeared first on Current Punjabi News | Latest Punjabi News Online : DailyPost.



This post first appeared on Punjab Archives - Latest Punjab News, Current Punjabi News, please read the originial post: here

Share the post

ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਤਾ ਗੱਦੀ ਦਿਵਸ ਮੌਕੇ ਹਰਿਮੰਦਰ ਸਾਹਿਬ ਵਿਖੇ ਨਮਸਤਕ ਹੋਈਆਂ ਸੰਗਤਾਂ

×

Subscribe to Punjab Archives - Latest Punjab News, Current Punjabi News

Get updates delivered right to your inbox!

Thank you for your subscription

×