Get Even More Visitors To Your Blog, Upgrade To A Business Listing >>

ਬੇਰੁਜ਼ਗਾਰ ਅਤੇ ਅਧਿਆਪਕਾਂ ਨੇ ਪੰਜਾਬ ਸਰਕਾਰ ਵਿਰੁੱਧ ਕੀਤੀ ਜੰਮ ਕੇ ਨਾਅਰੇਬਾਜ਼ੀ

Punjab Rozgar Mela ਪੰਜਾਬ ਸਰਕਾਰ ਦੇ ਵੱਲੋਂ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਲਈ ਲਗਾਏ ਜਾ ਰਹੇ ਰੁਜ਼ਗਾਰ ਮੇਲਿਆਂ ਦੇ ਤਹਿਤ ਜਲਾਲਾਬਾਦ ਦੀ ਸਰਕਾਰੀ ਆਈਟੀਆਈ ਵਿਖੇ ਵੀ ਅੱਜ ਇੱਕ ਰੁਜ਼ਗਾਰ ਮੇਲੇ ਦਾ ਆਯੋਜਨ ਕੀਤਾ ਗਿਆ। ਪਰ ਇਸ ਰੁਜ਼ਗਾਰ ਮੇਲੇ ਦੇ ਵਿੱਚ ਮਾਹੌਲ ਉਸ ਸਮੇਂ ਤਣਾਅਪੂਰਨ ਹੋ ਗਿਆ। ਜਦ ਈਟੀਟੀ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਰੁਜ਼ਗਾਰ ਦੀ ਮੰਗ ਕਰਨ ਲਈ ਇੱਥੇ ਚੱਲ ਰਹੇ ਮੇਲੇ ਦੇ ਵਿੱਚ ਪਹੁੰਚ ਗਏ। ਬੇਰੁਜ਼ਗਾਰ ਈਟੀਟੀ ਅਧਿਆਪਕਾਂ ਦੇ ਵੱਲੋਂ ਰੁਜ਼ਗਾਰ ਮੇਲੇ ਦੇ ਵਿੱਚ ਮੌਜੂਦ ਪ੍ਰਸ਼ਾਸਨ ਤੋਂ ਰੁਜ਼ਗਾਰ ਦੀ ਮੰਗ ਕੀਤੀ ਗਈ ਜਿਸ ਤੇ ਪ੍ਰਸ਼ਾਸਨ ਦੇ ਵੱਲੋਂ ਜਵਾਬ ਦਿੱਤਾ ਗਿਆ ਕਿ ਸਰਕਾਰ ਦੇ ਵੱਲੋਂ ਟੀਚਰਾਂ ਦੇ ਲਈ ਕੋਈ ਵੀ ਨੌਕਰੀ ਦਾ ਆਦੇਸ਼ ਨਹੀਂ ਆਇਆ ਹੈ ਅਤੇ ਨਾ ਹੀ ਕੋਈ ਪ੍ਰਾਈਵੇਟ ਸਕੂਲ ਇੱਥੇ ਪਲੇਸਮੈਂਟ ਦੇ ਲਈ ਪਹੁੰਚਿਆ ਹੈ।

Punjab Rozgar Mela
Punjab Rozgar Mela

ਇਸ ਤੋਂ ਬਾਅਦ ਈ ਟੀ ਟੀ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਨੇ ਹੱਥ ਦੇ ਵਿੱਚ ਬੈਨਰ ਫੜ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ। ਬੇਰੁਜ਼ਗਾਰਾਂ ਦੇ ਵੱਲੋਂ ਪੰਜਾਬ ਸਰਕਾਰ ਦੇ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ ਅਤੇ ਨਾਲ ਹੀ ਇਹ ਰੁਜ਼ਗਾਰ ਮੇਲੇ ਨੂੰ ਨੌਜਵਾਨਾਂ ਦੇ ਨਾਲ ਧੋਖਾ ਕਰਾਰ ਦਿੱਤਾ ਗਿਆ। ਇਨ੍ਹਾਂ ਬੇਰੁਜ਼ਗਾਰਾਂ ਦਾ ਕਹਿਣਾ ਸੀ ਕਿ ਇਨ੍ਹਾਂ ਮੇਲਿਆਂ ਦੇ ਦੌਰਾਨ ਪ੍ਰਾਈਵੇਟ ਕੰਪਨੀਆਂ ਦੇ ਵੱਲੋਂ ਮਹਿਜ਼ ਛੇ ਤੋਂ ਸੱਤ ਹਜ਼ਾਰ ਰੁਪਏ ਤੇ ਰੁਜ਼ਗਾਰ ਦਿੱਤਾ ਜਾਂ ਅਤੇ ਉਹ ਵੀ ਪੰਜਾਬ ਤੋਂ ਬਾਹਰਲੇ ਰਾਜਾਂ ਦੇ ਵਿੱਚ ਜਿੱਥੇ ਕਿ ਰਹਿਣ ਦਾ ਖਰਚਾ ਵੀ ਇਸ ਨਾਲੋਂ ਵੱਧ ਹੈ। ਸਰਕਾਰ ਰੁਜ਼ਗਾਰ ਦੇ ਨਾਮ ਤੇ ਨੌਜਵਾਨਾਂ ਦੇ ਨਾਲ ਧੋਖਾ ਕਰ ਰਹੀ ਹੈ ਉਨ੍ਹਾਂ ਮੰਗ ਕੀਤੀ ਕਿ ਸੰਗਰੂਰ ਵਿਖੇ ਟੈਂਕੀ ਤੇ ਚੜ੍ਹੇ ਉਨ੍ਹਾਂ ਦੇ ਸਾਥੀਆਂ ਦੇ ਵੱਲੋਂ ਰੁਜ਼ਗਾਰ ਨਾ ਮਿਲਣ ਤੇ ਆਤਮ ਦਾ ਕੀਤੀ ਜਾਵੇਗੀ। ਜਿਸ ਦੀ ਜ਼ਿੰਮੇਵਾਰੀ ਪ੍ਰਸ਼ਾਸਨ ਅਤੇ ਸਰਕਾਰ ਹੋਵੇਗੀ।

Punjab Rozgar Mela
Punjab Rozgar Mela

ਹੰਗਾਮਾ ਵਧਦਾ ਵੇਖ ਮੌਕੇ ਤੇ ਜਲਾਲਾਬਾਦ ਦੇ ਤਹਿਸੀਲਦਾਰ ਆਰ ਕੇ ਜੈਨ ਪਹੁੰਚੇ ਜਿਨ੍ਹਾਂ ਦੇ ਵੱਲੋਂ ਇਨ੍ਹਾਂ ਬੇਰੁਜ਼ਗਾਰ ਅਧਿਆਪਕਾਂ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ ਗਈ ਅਤੇ ਬੇਰੁਜ਼ਗਾਰ ਯੂਨੀਅਨ ਦੇ ਵੱਲੋਂ ਦਿੱਤੇ ਗਏ। ਮੰਗ ਪੱਤਰ ਨੂੰ ਡੀਸੀ ਰਾਹੀਂ ਸਰਕਾਰ ਤੱਕ ਪਹੁੰਚਾਉਣ ਦਾ ਭਰੋਸਾ ਦਿੱਤਾ ਗਿਆ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਤਹਿਸੀਲਦਾਰ ਸਾਹਿਬ ਨੇ ਕਿਹਾ ਕਿ ਉਹ ਸਰਕਾਰ ਤੱਕ ਇਨ੍ਹਾਂ ਬੇਰੁਜ਼ਗਾਰ ਅਧਿਆਪਕਾਂ ਦੀ ਮੰਗ ਨੂੰ ਪਹੁੰਚਾਉਣਗੇ ਅਤੇ ਅੱਜ ਇਸ ਮੇਲੇ ਦੇ ਵਿੱਚ ਬਾਰਾਂ ਸੌ ਦੇ ਕਰੀਬ ਰਜਿਸਟ੍ਰੇਸ਼ਨ ਕੀਤੀ ਗਈ ਹੈ ਜਿਨ੍ਹਾਂ ਦੇ ਵਿੱਚੋਂ ਅੱਠ ਸੌ ਦੇ ਕਰੀਬ ਬੇਰੁਜ਼ਗਾਰਾਂ ਨੂੰ ਪ੍ਰਾਈਵੇਟ ਕੰਪਨੀਆਂ ਦੇ ਵਿੱਚ ਰੁਜ਼ਗਾਰ ਮੁਹੱਈਆ ਕਰਵਾਇਆ ਗਿਆ ਹੈ।

The post ਬੇਰੁਜ਼ਗਾਰ ਅਤੇ ਅਧਿਆਪਕਾਂ ਨੇ ਪੰਜਾਬ ਸਰਕਾਰ ਵਿਰੁੱਧ ਕੀਤੀ ਜੰਮ ਕੇ ਨਾਅਰੇਬਾਜ਼ੀ appeared first on Current Punjabi News | Latest Punjabi News Online : DailyPost.



This post first appeared on Punjab Archives - Latest Punjab News, Current Punjabi News, please read the originial post: here

Share the post

ਬੇਰੁਜ਼ਗਾਰ ਅਤੇ ਅਧਿਆਪਕਾਂ ਨੇ ਪੰਜਾਬ ਸਰਕਾਰ ਵਿਰੁੱਧ ਕੀਤੀ ਜੰਮ ਕੇ ਨਾਅਰੇਬਾਜ਼ੀ

×

Subscribe to Punjab Archives - Latest Punjab News, Current Punjabi News

Get updates delivered right to your inbox!

Thank you for your subscription

×