Get Even More Visitors To Your Blog, Upgrade To A Business Listing >>

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਫਿਰ ਤੋਂ ਹੋਇਆ ਵਾਧਾ

Petrol Diesel Prices Hiked: ਨਵੀਂ ਦਿੱਲੀ: ਦੁਨੀਆਂ ਦੀ ਸੱਭ ਤੋਂ ਵੱਡੀ ਤੇਲ ਉਤਪਾਦਕ ਕੰਪਨੀ ਸਾਊਦੀ ਅਰਾਮਕੋ ‘ਤੇ ਡਰੋਨ ਹਮਲੇ ਤੋਂ ਬਾਅਦ ਸੋਮਵਾਰ ਨੂੰ ਬਰੇਂਟ ਕਰੂਡ ਦੀਆਂ ਕੀਮਤਾਂ ਵਿੱਚ 28 ਸਾਲ ਦਾ ਸੱਭ ਤੋਂ ਵੱਡਾ ਉਛਾਲ ਆਇਆ ਹੈ । ਸੋਮਵਾਰ ਨੂੰ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਬਰੇਂਟ ਕਰੂਡ ਦੀਆਂ ਕੀਮਤਾਂ ਵਿੱਚ 20 ਫ਼ੀਸਦੀ ਤੇਜ਼ੀ ਆਈ ਹੈ । ਵੀਰਵਾਰ ਨੂੰ ਰਾਸ਼ਟਰੀ ਰਾਜਧਾਨੀ ਦਿੱਲੀ ਸਮੇਤ ਪੂਰੇ ਦੇਸ਼ ਵਿੱਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਜ਼ਬਰਦਸਤ ਵਾਧਾ ਹੋਇਆ ਹੈ । 

Petrol Diesel Prices Hiked
Petrol Diesel Prices Hiked

ਵੀਰਵਾਰ ਨੂੰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧੇ ਤੋਂ ਬਾਅਦ ਪੈਟਰੋਲ ਦੀ ਕੀਮਤ ਵਿੱਚ ਕਰੀਬ 30 ਪੈਸੇ ਤੇ ਡੀਜ਼ਲ ਵਿੱਚ 19 ਪੈਸੇ ਦਾ ਵਾਧਾ ਹੋਇਆ ਹੈ । ਵੀਰਵਾਰ ਨੂੰ ਰਾਜਧਾਨੀ ਦਿੱਲੀ ਵਿੱਚ ਪੈਟਰੋਲ 29 ਪੈਸੇ ਦੇ ਵਾਧੇ ਤੋਂ ਬਾਅਦ 72.71 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 19 ਪੈਸੇ ਦੇ ਵਾਧੇ ਤੋਂ ਬਾਅਦ 66.01 ਰੁਪਏ ਪ੍ਰਤੀ ਲੀਟਰ ‘ਤੇ ਵਿਕ ਰਿਹਾ ਹੈ ।

Petrol Diesel Prices Hiked
Petrol Diesel Prices Hiked

ਇਸ ਤੋਂ ਇਲਾਵਾ ਕੋਲਕਾਤਾ ਵਿੱਚ ਕੀਮਤਾਂ ਦੇ ਵਾਧੇ ਤੋਂ ਬਾਅਦ ਪੈਟਰੋਲ 75.43 ਰੁਪਏ ਤੇ ਡੀਜ਼ਲ 19 ਪੈਸੇ ਦੇ ਵਾਧੇ ਦੇ ਨਾਲ 68.42 ਰੁਪਏ ਪ੍ਰਤੀ ਲੀਟਰ ‘ਤੇ ਪਹੁੰਚ ਗਿਆ ਹੈ । ਜ਼ਿਕਰਯੋਗ ਹੈ ਕਿ ਮੁੰਬਈ ਵਿੱਚ ਵੀ ਪੈਟਰੋਲ 78.39 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 69.24 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ ।

Petrol Diesel Prices Hiked

ਦੱਸ ਦੇਈਏ ਕਿ ਐਤਵਾਰ ਨੂੰ ਤੇਲ ਮਾਰਕਿਟਿੰਗ ਕੰਪਨੀਆਂ ਵੱਲੋਂ ਲਗਾਤਾਰ ਚੌਥੇ ਦਿਨ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕਰ ਦਿੱਤਾ ਗਿਆ ਸੀ । ਜਿਸ ਤੋਂ ਬਾਅਦ ਅੱਜ ਮੰਗਲਵਾਰ ਨੂੰ ਫਿਰ ਕੀਮਤਾਂ ਵਿੱਚ ਵਾਧਾ ਕਰ ਦਿੱਤਾ ਗਿਆ ਸੀ । ਜਿਸ ਤੋਂ ਬਾਅਦ ਦਿੱਲੀ, ਮੁੰਬਈ ਅਤੇ ਚੇਨਈ ਵਿੱਚ ਪੈਟਰੋਲ ਦੀਆਂ ਕੀਮਤਾਂ ਵਿੱਚ 14 ਪੈਸੇ ਪ੍ਰਤੀ ਲੀਟਰ ਵਾਧਾ ਹੋ ਗਿਆ ਸੀ, ਜਦਕਿ ਕੋਲਕਾਤਾ ਵਿੱਚ ਪੈਟਰੋਲ 13 ਪੈਸੇ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਸੀ । 

The post ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਫਿਰ ਤੋਂ ਹੋਇਆ ਵਾਧਾ appeared first on Current Punjabi News | Latest Punjabi News Online : DailyPost.



This post first appeared on Punjab Archives - Latest Punjab News, Current Punjabi News, please read the originial post: here

Share the post

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਫਿਰ ਤੋਂ ਹੋਇਆ ਵਾਧਾ

×

Subscribe to Punjab Archives - Latest Punjab News, Current Punjabi News

Get updates delivered right to your inbox!

Thank you for your subscription

×