Get Even More Visitors To Your Blog, Upgrade To A Business Listing >>

ਨਨਕਾਣਾ ਸਾਹਿਬ ਮਾਮਲੇ ‘ਚ U.K ਦੀ ਐਮ.ਪੀ ਗਿੱਲ ‘ਤੇ ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਵਿਰੋਧ

Nankana Sahib Case M.P ਲੰਡਨ : ਨਨਕਾਣਾ ਸਾਹਿਬ ਵਿਖੇ ਹੋਈ ਪੱਥਰਬਾਜ਼ੀ ਦੀ ਘਟਨਾ ਦੀ ਸਾਰਾ ਦੇਸ਼ ਨਿੰਦਿਆ ਕਰ ਰਿਹਾ ਹੈ , ਜਿਸ ਵਿੱਚ ਕਈ ਸਿੱਖ ਭਾਈਚਾਰਿਆਂ ਦੇ ਆਗੂ ਸਾਹਮਣੇ ਆ ਰਹੇ ਹਨ, ਜਿਸ ਤੋਂ ਬਾਅਦ ਇਸ ਘਟਨਾ ਦਾ ਵਿਰੋਧ ਯੂ.ਕੇ. ਵਿਚ ਲੇਬਰ ਪਾਰਟੀ ਦੀ ਐਮ.ਪੀ. ਪ੍ਰੀਤ ਕੌਰ ਗਿੱਲ ਨੇ ਵੀ ਕੀਤਾ ਹੈ,  ਉਨ੍ਹਾਂ ਨੇ ਸ਼ੁੱਕਰਵਾਰ ਨੂੰ ਟਵੀਟ ਕਰਕੇ ਪਾਕਿਸਤਾਨ ਵਿਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਹੋਈ ਪੱਥਰਬਾਜ਼ੀ ਦੀ ਨਿਖੇਦੀ ਕੀਤੀ ਹੈ ਅਤੇ ਚਿੰਤਾ ਜ਼ਾਹਿਰ ਕੀਤੀ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਇਹ ਖਬਰ ਕਈ ਵੈਬਸਾਈਟਾਂ ‘ਤੇ ਬਹੁਤ ਵਾਇਰਲ ਹੋ ਚੁੱਕੀ ਹੈ ਜਿਸ ਵਿੱਚ ਪਾਕਿਸਤਾਨ ਵਿਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ‘ਤੇ ਪੱਥਰਬਾਜ਼ੀ ਕੀਤੀ ਗਈ ਅਤੇ ਭੀਡ਼ ਨੇ ਗੇਟ ਤੋੜ ਕੇ ਗੁਰਦੁਆਰਾ ਸਾਹਿਬ ‘ਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ।

Nankana Sahib Case CM
Nankana Sahib Case CM

ਇਸ ਭੀੜ ਵਿਚ  ਲੋਕਾਂ ਵੱਲੋਂ ਇਹ ਵੀ ਕਿਹਾ ਜਾ ਰਿਹਾ ਸੀ ਕਿ ਉਹ ਇਕ ਵੀ ਸਿੱਖ ਨੂੰ ਸ੍ਰੀ ਨਨਕਾਣਾ ਸਾਹਿਬ ਵਿਚ ਨਹੀਂ ਰਹਿਣ ਦੇਣਗੇ ਤੇ ਇਸ ਪਵਿੱਤਰ ਸ਼ਹਿਰ ਦਾ ਨਾਂ ਬਦਲ ਕੇ ‘ਗੁਲਾਮ ਅਲੀ ਮੁਸਤਫਾ’ ਕਰ ਦਿੱਤਾ ਜਾਵੇਗਾ।
ਇਸ ਘਟਨਾ ‘ਤੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਇਮਰਾਨ ਖ਼ਾਨ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਮਾਮਲੇ ਵਿੱਚ ਛੇਤੀ ਕਾਰਵਾਈ ਕਰਦੇ ਹੋਏ ਨਨਕਾਣਾ ਸਾਹਿਬ ਗੁਰਦੁਆਰੇ ਵਿੱਚ ਫਸੇ ਸ਼ਰਧਾਲੂਆਂ ਨੂੰ ਛੇਤੀ ਬਾਹਰੇ ਕੱਢਣ ਅਤੇ ਭੜਕੀ ਭੀੜ ਤੋਂ ਗੁਰਦੁਆਰੇ ਨੂੰ ਬਚਾਉਣ ਨੂੰ ਯਕੀਨੀ ਬਣਾਉਣ, ਇਸ ਘਟਨਾ ਨੂੰ ਧਿਆਨ ਵਿੱਚ ਰੱਖਦੇ ਹੋਏ ਭਾਰਤ ਵੱਲੋਂ ਪਾਕਿਸਤਾਨ ਸਰਕਾਰ ਨੂੰ ਇਸ ‘ਤੇ ਧਿਆਨ ਦੇਣ ਲਈ ਕਿਹਾ ਜਾ ਰਿਹਾ ਹੈ। ਉੱਥੇ ਹੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਵਲੋਂ ਵੀ ਇਸ ਹਮਲੇ ਦੀ ਨਿੰਦਿਆ ਕੀਤੀ ਗਈ ਹੈ 

The post ਨਨਕਾਣਾ ਸਾਹਿਬ ਮਾਮਲੇ ‘ਚ U.K ਦੀ ਐਮ.ਪੀ ਗਿੱਲ ‘ਤੇ ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਵਿਰੋਧ appeared first on Current Punjabi News | Latest Punjabi News Online : DailyPost.



This post first appeared on Punjab Archives - Latest Punjab News, Current Punjabi News, please read the originial post: here

Share the post

ਨਨਕਾਣਾ ਸਾਹਿਬ ਮਾਮਲੇ ‘ਚ U.K ਦੀ ਐਮ.ਪੀ ਗਿੱਲ ‘ਤੇ ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਵਿਰੋਧ

×

Subscribe to Punjab Archives - Latest Punjab News, Current Punjabi News

Get updates delivered right to your inbox!

Thank you for your subscription

×