Get Even More Visitors To Your Blog, Upgrade To A Business Listing >>

ਪੰਜਾਬੀ ਗਾਇਕਾ ਜੈਨੀ ਜੌਹਲ ਬਣੀ ਭੂਆ,ਸ਼ੇਅਰ ਕੀਤੀ ਤਸਵੀਰ

Jenny shared-pics new born baby: ਪੰਜਾਬੀ ਗਾਇਕਾ ਜੈਨੀ ਜੌਹਲ ਨੂੰ ਨਵੇਂ ਸਾਲ ਦੇ ਮੌਕੇ ਪ੍ਰਮਾਤਮਾ ਨੇ ਬਹੁਤ ਹੀ ਬੇਸ਼ਕੀਮਤੀ ਤੋਹਫਾ ਦਿੱਤਾ ਹੈ। ਦਰਅਸਲ, ਜੈਨੀ ਜੌਹਲ ਦੇ ਘਰ ਇਕ ਨੰਨ੍ਹਾ ਮਹਿਮਾਨ ਆਇਆ ਹੈ, ਜਿਸ ਦੀ ਜਾਣਕਾਰੀ ਗਾਇਕਾ ਨੇ ਖੁਦ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇਕ ਤਸਵੀਰ ਸ਼ੇਅਰ ਕਰਕੇ ਦਿੱਤੀ ਹੈ। ਜੈਨੀ ਜੌਹਲ ਦੇ ਘਰ ਭਤੀਜੀ ਨੇ ਜਨਮ ਲਿਆ ਹੈ। ਜੈਨੀ ਜੌਹਲ ਨੇ ਲਿਖਿਆ, ”ਇਸ ਅਨਮੋਲ ਦਾਤ ਲਈ ਪ੍ਰਮਾਤਮਾ ਦਾ ਸ਼ੁਕਰੀਆ ਅਦਾ ਕਰਦੀ ਹਾਂ।ਇਸ ਤੋਂ ਇਲਾਵਾ ਵੀ ਉਹਨਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ ਕਿ “ਅੱਜ ਮੈਨੂੰ ਮੇਰੀ ਜ਼ਿੰਦਗੀ ਦਾ ਸਭ ਤੋਂ ਨਾਯਾਬ ਤੋਹਫ਼ਾ ਮਿਲਿਆ।

Jenny shared-pics new born baby
Jenny shared-pics new born baby

ਥੈਂਕ ਯੂ ਭਾਬੀ ਜੀ ਇਸ ਬਹੁਤ ਹੀ ਪਿਆਰੀ ਭਤੀਜੀ ਨਾਲ ਮੈਨੂੰ ਨਵਾਜਣ ਲਈ । ਇਹ ਨਵੇਂ ਸਾਲ ਦਾ ਬਹੁਤ ਹੀ ਖੂਬਸੂਰਤ ਤੋਹਫ਼ਾ ਹੈ, ਹਮੇਸ਼ਾ ਲਈ ਵਧਾਈਆਂ”।ਦੱਸ ਦਈਏ ਕਿ ਜੈਨੀ ਜੌਹਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਭਤੀਜੀ ਨਾਲ ਇਕ ਬੇਹੱਦ ਪਿਆਰੀ ਤਸਵੀਰ ਵੀ ਸ਼ੇਅਰ ਕੀਤੀ ਹੈ।ਇਸ ਤਸਵੀਰ ਨੂੰ ਦਰਸ਼ਕਾਂ ਵਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ ਇਸ ਤੋਂ ਇਲਾਵਾ ਜੈਨੀ ਜੌਹਲ ਆਪਣੇ ਆਪ ਨੂੰ ਖੁਸ਼ਕਿਸਮਤ ਸਮਝਦੀ ਹੈ ਕਿ ਉਸ ਦੇ ਘਰ ਭਤੀਜੀ ਨੇ ਜਨਮ ਲਿਆ ਹੈ ।

Jenny shared-pics new born baby

ਉਨ੍ਹਾਂ ਨੇ ਆਪਣੇ ਭਰਾ ਆਜ਼ਾਦਬੀਰ ਜੌਹਲ ਨੂੰ ਟੈਗ ਕਰਦੇ ਹੋਏ ਵਧਾਈ ਦਿੱਤੀ ਹੈ ।ਜੈਨੀ ਜੌਹਲ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ ਜਿਹਨਾਂ ਨੂੰ ਦਰਸ਼ਕਾਂ ਵਲੋਂ ਖੂਬ ਹੁੰਗਾਰਾ ਮਿਲਿਆ ਹੈ ਉਹ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ ਤੇ ਅਕਸਰ ਉਹ ਆਪਣੇ ਵੀਡੀਓਜ਼ ਤੇ ਤਸਵੀਰਾਂ ਫੈਨਜ਼ ਨਾਲ ਸ਼ੇਅਰ ਕਰਦੀ ਰਹਿੰਦੀ ਹੈ।

Jenny shared-pics new born baby

ਹਾਲ ਹੀ ਵਿੱਚ ਉਹਨਾਂ ਦਾ ਨਵਾਂ ਗਾਣਾ ‘ਕੁੜਤੀ ਗੁੱਚੀ ਦੀ’ ਰਿਲੀਜ਼ ਹੋਇਆ ਸੀ ਜਿਸ ਨੂੰ ਦਰਸ਼ਕਾਂ ਵਲੋਂ ਬੇਹੱਦ ਪਸੰਦ ਕੀਤਾ ਗਿਆ ਸੀ ਗਾਣੇ ਦੀ ਗੱਲ ਕੀਤੀ ਜਾਵੇ ਤਾਂ ਜੈਨੀ ਦੇ ਇਸ ਗਾਣੇ ਨੂੰ ਮਿਊਜ਼ਿਕ ਦੇਸੀ ਕਰਿਊ ਨੇ ਦਿੱਤਾ ਹੈ । ਇਸ ਦੇ ਬੋਲ ਵੀ ਜੈਨੀ ਜੌਹਲ ਨੇ ਖੁਦ ਲਿਖੇ ਹਨ।ਜੈਨੀ ਦੇ ਪ੍ਰਸ਼ੰਸਕਾਂ ਨੂੰ ਉਹਨਾਂ ਦਾ ਇਹ ਗਾਣਾ ਕਾਫੀ ਪਸੰਦ ਆ ਰਿਹਾ ਹੈ । ਇਸ ਤੋਂ ਪਹਿਲਾਂ ਦੀ ਗੱਲ ਕੀਤੀ ਜਾਵੇ ਤਾਂ ਉਹਨਾਂ ਦਾ ਗਾਣਾ ਰੁੱਸੀ ਨਾ ਰਿਲੀਜ਼ ਹੋਇਆ ਸੀ । ਜੈਨੀ ਜੌਹਲ ਦਾ ਇਹ ਗਾਣਾ ਵੀ ਸੁਪਰ ਹਿੱਟ ਹੋਇਆ ਸੀ । 

The post ਪੰਜਾਬੀ ਗਾਇਕਾ ਜੈਨੀ ਜੌਹਲ ਬਣੀ ਭੂਆ,ਸ਼ੇਅਰ ਕੀਤੀ ਤਸਵੀਰ appeared first on Current Punjabi News | Latest Punjabi News Online : DailyPost.



This post first appeared on Punjab Archives - Latest Punjab News, Current Punjabi News, please read the originial post: here

Share the post

ਪੰਜਾਬੀ ਗਾਇਕਾ ਜੈਨੀ ਜੌਹਲ ਬਣੀ ਭੂਆ,ਸ਼ੇਅਰ ਕੀਤੀ ਤਸਵੀਰ

×

Subscribe to Punjab Archives - Latest Punjab News, Current Punjabi News

Get updates delivered right to your inbox!

Thank you for your subscription

×