Get Even More Visitors To Your Blog, Upgrade To A Business Listing >>

ਨਨਕਾਣਾ ਸਾਹਿਬ ‘ਤੇ ਹਮਲੇ ਦੀ ਨਿੰਦਾ, ਪਾਕਿ ਵੱਲੋਂ 2 ਮੁਲਜ਼ਮਾਂ ਨੂੰ ਫੜਨ ਦਾ ਦਾਅਵਾ

India condemn Nankana Sahib vandalism: ਪਾਕਿਸਤਾਨ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ‘ਤੇ ਹੋਏ ਹਮਲੇ ਦੀ ਰਾਜਨੀਤਿਕ ਪਾਰਟੀਆਂ ਅਤੇ ਸਿੱਖ ਸੰਗਠਨਾਂ ਵੱਲੋਂ ਨਿੰਦਾ ਕੀਤੀ ਜਾ ਰਹੀ ਹੈ । ਇਸ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਉਹ ਸਿੱਖਾਂ ਨੂੰ ਦਬਾਉਣ ਦੀਆਂ ਕੋਸ਼ਿਸ਼ਾਂ ਨੂੰ ਬਰਦਾਸ਼ਤ ਨਹੀਂ ਕਰੇਗੀ । 

India condemn Nankana Sahib vandalism
India condemn Nankana Sahib vandalism

ਉਥੇ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਸਿੱਖਾਂ ਦੀ ਰੱਖਿਆ ਕਰਨ ਦੀ ਅਪੀਲ ਕੀਤੀ । ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦਿੱਲੀ ਵਿੱਚ ਪਾਕਿਸਤਾਨੀ ਦੂਤਾਵਾਸ ਨੂੰ ਘੇਰਨ ਦੀ ਤਿਆਰੀ ਕੀਤੀ ਜਾ ਰਹੀ ਹੈ ।

India condemn Nankana Sahib vandalism

ਮੀਡੀਆ ਰਿਪੋਰਟਾਂ ਅਨੁਸਾਰ ਸ਼ਨੀਵਾਰ ਯਾਨੀ ਕਿ ਅੱਜ ਪਾਕਿਸਤਾਨ ਸਰਕਾਰ ਨੇ ਆਪਣਾ ਪੱਖ ਰੱਖਦਿਆਂ ਦੱਸਿਆ ਕਿ ਗੁਰਦੁਆਰਾ ਸਾਹਿਬ ਨੂੰ ਕੋਈ ਨੁਕਸਾਨ ਨਹੀਂ ਪਹੁੰਚਿਆ ਹੈ । ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਸ ਮਾਮਲੇ ਵਿੱਚ ਕਾਰਵਾਈ ਕੀਤੀ ਜਾ ਰਹੀ ਹੈ. ਇਸੇ ਤੁਰੰਤ ਕਾਰਵਾਈ ਵਿੱਚ ਪੁਲਿਸ ਵੱਲੋਂ  2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ।

India condemn Nankana Sahib vandalism

ਦੱਸ ਦੇਈਏ ਕਿ ਪਾਕਿਸਤਾਨ ਵਿੱਚ ਸਿੱਖ ਕੁੜੀ ਨਾਲ ਵਿਆਹ ਕਰਨ ਵਾਲੇ ਇਕ ਮੁਸਲਮਾਨ ਵਿਅਕਤੀ ਦੇ ਪਰਿਵਾਰ ਦੀ ਅਗਵਾਈ ਵਿੱਚ  ਆਪਣੇ ਰਿਸ਼ਤੇਦਾਰਾਂ ਦੀ ਗ੍ਰਿਫਤਾਰੀ ਦੇ ਵਿਰੋਧ ਵਿੱਚ ਸ਼ੁੱਕਰਵਾਰ ਨੂੰ ਗੁਰਦੁਆਰਾ ਜਨਮ ਅਸਥਾਨ ਨਨਕਾਣਾ ਸਾਹਿਬ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ । 

The post ਨਨਕਾਣਾ ਸਾਹਿਬ ‘ਤੇ ਹਮਲੇ ਦੀ ਨਿੰਦਾ, ਪਾਕਿ ਵੱਲੋਂ 2 ਮੁਲਜ਼ਮਾਂ ਨੂੰ ਫੜਨ ਦਾ ਦਾਅਵਾ appeared first on Current Punjabi News | Latest Punjabi News Online : DailyPost.



This post first appeared on Punjab Archives - Latest Punjab News, Current Punjabi News, please read the originial post: here

Share the post

ਨਨਕਾਣਾ ਸਾਹਿਬ ‘ਤੇ ਹਮਲੇ ਦੀ ਨਿੰਦਾ, ਪਾਕਿ ਵੱਲੋਂ 2 ਮੁਲਜ਼ਮਾਂ ਨੂੰ ਫੜਨ ਦਾ ਦਾਅਵਾ

×

Subscribe to Punjab Archives - Latest Punjab News, Current Punjabi News

Get updates delivered right to your inbox!

Thank you for your subscription

×