Get Even More Visitors To Your Blog, Upgrade To A Business Listing >>

ਜਨਮਦਿਨ ਦੇ ਮੌਕੇ ‘ਤੇ ਜਾਣੋ ਗੁਰਦਾਸ ਮਾਨ ਦੀ ਜ਼ਿੰਦਗੀ ਨਾਲ ਜੁੜੀਆਂ ਕੁਝ ਖਾਸ ਗੱਲਾਂ

Gurdas maan-birthday special :ਮਾਨਾ ਦੇ ਮਾਨ ਯਾਨੀ ਕਿ ਅੱਜ ਗੁਰਦਾਸ ਦਾ ਜਨਮ ਦਿਨ ਹੈ। 4 ਜਨਵਰੀ 1957 ਨੂੰ ਪੰਜਾਬ ਦੇ ਮੁਕਤਸਰ ਜਿਲ੍ਹੇ ਵਿੱਚ ਸਥਿਤ ਗਿੱਦੜਬਾਹਾ ਨਾਮ ਦੇ ਕਸਬਾ ਵਿੱਚ ਜਨਮਾ ਮਸ਼ਹੂਰ ਪੰਜਾਬੀ ਸਿੰਗਰ ਗੁਰਦਾਸ ਮਾਨ ਅੱਜ 61 ਸਾਲ ਦੇ ਹੋ ਗਏ ਹਨ।ਉਨ੍ਹਾਂ ਦੀ ਮਾਤਾ ਦਾ ਨਾਮ ਬੀਬੀ ਤੇਜ ਕੌਰ ਅਤੇ ਪਿਤਾ ਦਾ ਨਾਮ ਸਰਦਾਰ ਗੁਰੁਦੇਵ ਸਿੰਘ ਮਾਨ ਸੀ। ਉਨ੍ਹਾਂ ਦੀ ਪਤਨੀ ਦਾ ਨਾਮ ਮਨਜੀਤ ਕੌਰ ਅਤੇ ਪੁੱਤਰ ਗੁਰਿਕ ਹਨ।

Gurdas maan-birthday special
Gurdas maan-birthday special

ਗੁਰਦਾਸ ਮਾਨ ਪੰਜਾਬ ਦੇ ਮਸ਼ਹੂਰ ਲੋਕ ਗਾਇਕ ਅਤੇ ਐਕਟਰ ਹਨ ਪੰਜਾਬੀ ਗਾਇਕੀ ਅਤੇ ਪੰਜਾਬੀ ਫ਼ਿਲਮਾਂ ਵਿੱਚ ਉਹਨਾਂ ਦਾ ਵੱਡਾ ਯੋਗਦਾਨ ਹੈ। ਉਹਨਾਂ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਅਤੇ ਫ਼ਿਲਮਾਂ ਦਿਤੀਆਂ ਹਨ। ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਵੇਗੀ ਕਿ ਸਤੰਬਰ 2010 ਵਿੱਚ ਬ੍ਰਿਟੇਨ ਦੇ ਵੋਲਵਜਰਹੈਮਟਨ ਯੂਨੀਵਰਸਿਟੀ ਨੇ ਗੁਰਦਾਸ ਮਾਨ ਨੂੰ ਵਿਸ਼ਵ ਸੰਗੀਤ ਵਿੱਚ ਡਾਕਟਰੇਟ ਦੀ ਉਪਾਧੀ ਨਾਲ ਸਨਮਾਨਿਤ ਕੀਤਾ ਗਿਆ।ਉਨ੍ਹਾਂ ਦੇ ਨਾਲ ਸਰ ਪਾਲ,ਮਕਕਾਨਰਟਨੀ, ਬਿਲ ਕਾਸਬੀਬ ਅਤੇ ਬਾਬ ਡਾਇਲਨ ਨੂੰ ਵੀ ਇਸ ਸਨਮਾਨ ਨਾਲ ਨਵਾਜਿਆ ਗਿਆ।

Gurdas maan-birthday special

ਇਸੇ ਤਰ੍ਹਾਂ ਉਹਨਾਂ ਨੂੰ ਪਟਿਆਲਾ ਦੀ ਪੰਜਾਬੀ ਯੂਨੀਵਰਸਿਟੀ ਦੀ 36ਵੀਂ ਕਾਨਵੋਕੇਸ਼ਨ ‘ਚ ਰਾਜਪਾਲ ਨੇ ਉਹਨਾਂ ਨੂੰ ਡਾਕਟਰ ਆਫ ਲਿਟ੍ਰੇਚਰ ਦੀ ਉਪਾਧੀ ਨਾਲ ਸਨਮਾਨਿਤ ਕੀਤਾ ਸੀ । ਗੁਰਦਾਸ ਮਾਨ ਦਾ 1980 ‘ਚ ਆਇਆ ਗਾਣਾ ‘ਦਿਲ ਦਾ ਮਾਮਲਾ ਹੈ’ ਸੁਪਰ ਡੂਪਰ ਹਿੱਟ ਹੋਇਆ ਸੀ, ਇਸ ਗਾਣੇ ਨਾਲ ਹੀ ਉਹਨਾਂ ਨੂੰ ਵਿਸ਼ਵ ਪੱਧਰ ਤੇ ਪਹਿਚਾਣ ਮਿਲੀ ਸੀ ।ਗੁਰਦਾਸ ਮਾਨ ਦੀ ਗਾਇਕੀ ਦੀ ਇਹ ਗੱਲ ਖ਼ਾਸ ਹੈ ਕਿ ਉਹ ਪੰਜਾਬ, ਪੰਜਾਬੀਅਤ ਤੇ ਪੰਜਾਬੀ ਨਾਲ ਜੁੜੀ ਹੁੰਦੀ ਹੈ ਤੇ ਉਹ ਆਪਣੇ ਗਾਣਿਆਂ ਨਾਲ ਸਮਾਜ ਵਿੱਚ ਫੈਲੀਆਂ ਬੁਰਾਈਆਂ ’ਤੇ ਚੋਟ ਕਰਦੇ ਹਨ ।

Gurdas maan-birthday special

ਗੁਰਦਾਸ ਮਾਨ ਮਾਰਸ਼ਲ ਆਰਟ ਵਿੱਚ ਵੀ ਮਾਹਿਰ ਹਨ । ਉਨ੍ਹਾਂ ਨੇ ਜੁੱਡੋ ‘ਚ ਬਲੈਕ ਬੈਲਟ ਵੀ ਜਿੱਤੀ ਹੈ। ਗੁਰਦਾਸ ਮਾਨ ਨੂੰ ਬਤੌਰ ਬੈਸਟ ਪਲੇਬੈਕ ਸਿੰਗਰ ਨੈਸ਼ਨਲ ਫਿਲਮ ਅਵਾਰਡ ਵੀ ਮਿਲ ਚੁਕਿਆ ਹੈ ।2001 ਨੂੰ ਰੋਪੜ ਕੋਲ ਇਕ ਸੜਕ ਹਾਦਸੇ ‘ਚ ਮਾਨ ਵਾਲ-ਵਾਲ ਬਚ ਗਏ, ਪਰ ਹਾਦਸੇ ‘ਚ ਉਨ੍ਹਾਂ ਦੇ ਡਰਾਈਵਰ ਤੇਜਪਾਲ ਸਿੰਘ ਦੀ ਮੌਤ ਹੋ ਗਈ। ਮਾਨ ਡਰਾਈਵਰ ਨੂੰ ਆਪਣਾ ਚੰਗਾ ਦੋਸਤ ਵੀ ਸਮਝਦੇ ਸੀ। ਤੇਜਪਾਲ ਨੂੰ ਸਮਰਪਿਤ ਉਨ੍ਹਾਂ ਨੇ ਇਕ ਗੀਤ ਵੀ ਲਿਖਿਆ ਤੇ ਗਾਇਆ ।

The post ਜਨਮਦਿਨ ਦੇ ਮੌਕੇ ‘ਤੇ ਜਾਣੋ ਗੁਰਦਾਸ ਮਾਨ ਦੀ ਜ਼ਿੰਦਗੀ ਨਾਲ ਜੁੜੀਆਂ ਕੁਝ ਖਾਸ ਗੱਲਾਂ appeared first on Current Punjabi News | Latest Punjabi News Online : DailyPost.



This post first appeared on Punjab Archives - Latest Punjab News, Current Punjabi News, please read the originial post: here

Share the post

ਜਨਮਦਿਨ ਦੇ ਮੌਕੇ ‘ਤੇ ਜਾਣੋ ਗੁਰਦਾਸ ਮਾਨ ਦੀ ਜ਼ਿੰਦਗੀ ਨਾਲ ਜੁੜੀਆਂ ਕੁਝ ਖਾਸ ਗੱਲਾਂ

×

Subscribe to Punjab Archives - Latest Punjab News, Current Punjabi News

Get updates delivered right to your inbox!

Thank you for your subscription

×